Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਉੱਚ ਜੋਖਿਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ : ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਚੰਡੀਗੜ੍ਹ , 22 Jan 2020

Last updated on: Jan 22, 2020, 00:00 IST

ਸੂਬੇ ਵਿਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਉੱਚ ਜੋਖਮ ਵਾਲੇ ਖੇਤਰਾਂ ਵੱਲ ਵਿਸੇਸ ਧਿਆਨ ਦਿੱਤਾ ਜਾਵੇ ਜਿੱਥੇ ਵੱਧ ਤੋਂ ਵੱਧ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ। ਸਾਲ 2019 ਵਿਚ ਮਲੇਰੀਆ ਦੇ ਜਿਆਦਾਤਰ ਮਾਮਲੇ ਦਿਹਾਤੀ ਇਲਾਕਿਆਂ ਵਿਚ ਦਰਜ ਕੀਤੇ ਗਏ ਅਤੇ ਕੁੱਲ ਮਾਮਲਿਆਂ ਵਿਚੋਂ 80 ਫੀਸਦੀ ਮਾਮਲੇ ਚਾਰ ਜ਼ਿਲ੍ਹਿਆਂ-ਬਠਿੰਡਾ, ਹੁਸਆਿਰਪੁਰ, ਮਾਨਸਾ ਅਤੇ ਮੁਹਾਲੀ ਵਿੱਚ ਦਰਜ ਕੀਤੇ ਗਏ ਜਦਕਿ ਅਜਨਾਲਾ, ਬਟਾਲਾ, ਫਾਜਲਿਕਾ ਅਤੇ ਨਾਭਾ ਦੇ ਸਹਿਰੀ ਇਲਾਕਿਆਂ ਵਿਚ ਡੇਂਗੂ ਦੇ ਜਿਆਦਾਤਰ ਮਾਮਲੇ ਪਾਏ ਗਏ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸ. ਬਲਬੀਰ ਸਿੰਘ ਸਿੱਧੂ ਨੇ ਵੈਕਟਰ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਸਬੰਧੀ ਸਟੇਟ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੰਕ੍ਰਮਿਤ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਲਈ ਹਰ ਵਿਭਾਗ ਨੂੰ ਨੋਡਲ ਅਧਿਕਾਰੀ ਨਿਯੁਕਤ ਕਰਨਾ ਚਾਹੀਦਾ ਹੈ ਤਾਂ ਜੋ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ।ਸਿਹਤ ਮੰਤਰੀ ਨੇ ਸਪੱਸਟ ਕੀਤਾ ਕਿ ਸਿਹਤ ਵਿਭਾਗ ਪ੍ਰਭਾਵਿਤ ਮਾਮਲਿਆਂ ਦੀ ਜਾਂਚ ਅਤੇ ਇਲਾਜ ਲਈ ਜੰਿਮੇਵਾਰ ਹੈ ਜਦ ਕਿ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਦੀ ਡਿਊਟੀ ਸਿਹਤ ਵਿਭਾਗ ਨੂੰ ਬੀਮਾਰੀ ਦੇ ਫੈਲਣ ਬਾਰੇ ਦੱਸਣਾ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰ ਵਿੱਚ ਬੀਮਾਰੀ ਦੀ ਰੋਕਥਾਮ ਲਈ ਲੋੜੀਂਦੀ ਕਾਰਵਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਇਸ ਸਮੇਂ ਸਿਹਤ ਵਿਭਾਗ ਸਾਰੇ ਭਾਈਵਾਲ ਵਿਭਾਗਾਂ ਨੂੰ ਉਨ੍ਹਾਂ ਦੇ ਖੇਤਰਾਂ ਵਿੱਚ ਫੈਲਣ ਵਾਲੀਆਂ ਬੀਮਾਰੀਆਂ ਬਾਰੇ ਸੂਚਿਤ ਕਰ ਰਿਹਾ ਹੈ।ਸਿਹਤ ਮੰਤਰੀ ਨੇ ਪੇਂਡੂ ਵਿਕਾਸ ਨੂੰ ਸੂਬੇ ਭਰ ਦੇ ਪਿੰਡਾਂ ਵਿੱਚ ਕੀਟਨਾਸਕਾਂ ਦੇ ਛਿੜਕਾਅ ਲਈ ਕਾਮਿਆਂ ਦੀਆਂ ਸੇਵਾਵਾਂ ਲੈਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀ ਜਰੂਰਤ ਹੈ ਕਿ ਪੇਂਡੂ ਅਤੇ ਦੂਰ ਦੁਰਾਡੇ ਦੇ ਇਲਾਕਿਆਂ ਵਿਚ ਲੋਕਾਂ ਨੂੰ ਵੈਕਟਰ ਅਤੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਆਰੰਭੀ ਜਾਵੇ ਤਾਂ ਜੋ ਐਡੀਸ ਏਜੀਪਟੀ ਅਤੇ ਐਡੀਸ ਐਲਬੋਪੀਕਟਸ ਦੇ ਪ੍ਰਜਨਨ ਨੂੰ ਮੁੱਢਲੇ ਪੜਾਅ 'ਤੇ ਹੀ ਰੋਕਿਆ ਜਾ ਸਕੇ।

ਸ. ਸਿੱਧੂ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਹਿਰੀ ਇਲਾਕਿਆਂ ਵਿੱਚ ਐਮ.ਸੀ. ਐਕਟ ਅਧੀਨ ਉਲੰਘਣਾ ਕਰਨ ਵਾਲਿਆਂ (ਮੱਛਰ ਪ੍ਰਜਨਨ ਵਾਲੀਆਂ ਥਾਵਾਂ) ਦੇ ਚਲਾਨ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਵੈਕਟਰ ਪ੍ਰਜਨਨ ਤੋਂ ਮੁਕਤ ਰੱਖਣ ਲਈ ਯੂ.ਐਲ.ਬੀਜ਼ ਤੇ ਸਮੂਹ ਨਗਰ ਨਿਗਮ ਵਾਟਰ ਸਪਲਾਈ, ਸੀਵਰੇਜ, ਡਰੇਨੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ ਪ੍ਰੋਗਰਾਮ ਤਿਆਰ ਅਤੇ ਲਾਗੂ ਕਰਨਗੇ । ਉਨ੍ਹਾਂ ਕਿਹਾ ਕਿ ਜਿਹੜੇ ਦਿਸਾ ਨਿਰਦੇਸਾਂ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਵੇਗੀ।ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਬੱਚਿਆਂ ਨੂੰ ਮਲੇਰੀਆ ਦੇ ਨਾਲ ਨਾਲ ਡੇਂਗੂ ਦੇ ਲੱਛਣਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਸੈਮੀਨਾਰ ਅਤੇ ਆਈ.ਸੀ.ਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸ. ਸਿੱਧੂ ਨੇ ਟਰਾਂਸਪੋਰਟ ਵਿਭਾਗ ਨੂੰ ਜੋਰ ਦੇ ਕੇ ਕਿਹਾ ਕਿ ਉਹ ਵਰਤੇ ਗਏ ਟਾਇਰਾਂ ਅਤੇ ਸਕ੍ਰੈਪ ਨੂੰ ਤੁਰੰਤ ਢੱਕ ਕੇ ਰੱਖਣ ਅਤੇ ਜਿਲ੍ਹਆਂ ਵਿੱਚ ਹਫਤਾਵਾਰੀ ਅਧਾਰ 'ਤੇ ਵਰਕਸਾਪਾਂ ਦੀ ਜਾਂਚ ਕਰਨ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਕਰੋਨਾ ਵਾਇਰਸ ਦਾ ਖਤਰਾ ਨਹੀਂ ਹੈ ਅਤੇ ਇਸ ਸਬੰਧੀ ਹਦਾਇਤਾਂ ਪਹਿਲਾਂ ਦੀ ਜ਼ਿਲ੍ਹਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ।ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਲੇਰੀਆਂ ਦਾ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਰਦੀਪ ਸਿੰਘ ਚੀਮਾ, ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮਨਵੇਸ਼ ਸਿੰਘ ਸਿੱਧੂ, ਡਿਪਟੀ ਸਕੱਤਰ ਹੈਲਥ ਡਾ. ਅਮਨਿੰਦਰ ਕੌਰ ਬਰਾੜ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ, ਡਾਇਰੈਟਰ ਸਿਹਤ ਤੇ ਪਰਿਵਾਰ ਭਲਾਈ ਡਾ. ਰੀਟਾ ਭਾਰਜਵਾਜ,ਕਮਿਸ਼ਨਰ ਕਿਰਤ ਵਿਭਾਗ ਸ੍ਰੀ ਪ੍ਰਵੀਨ, ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ੍ਰੀ ਰਾਕੇਸ਼ ਕੁਮਾਰ, ਸਕੂਲ ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਦਿਲਰਾਜ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਸੁਖਵਿੰਦਰ ਸਿੰਘ, ਮੈਡੀਕਲ ਸਿੱਖਿਆ ਅਤੇ ਖੋਜ ਦੇ ਜੁਆਇੰਟ ਡਾਇਰੈਕਟਰ ਡਾ. ਏ.ਡੀ. ਅਗਰਵਾਲ, ਡਾਇਰੈਕਟਰ ਐਸ.ਏ. ਸਿਹਤ ਤੇ ਪਰਿਵਾਰ ਭਲਾਈ, ਡਾ. ਰਾਕੇਸ਼ ਗੁਪਤਾ, ਡਿਪਟੀ ਡਾਇਰੈਕਟਰ ਮਲੇਰੀਆ ਡਾ. ਮੁਕੇਸ ਸੋਧੀ, ਚੀਫ ਇੰਜੀਨੀਅਰ ਡੀ.ਡਬਲਿਊ.ਐਸ.ਐਸ. ਵਾਟਰ ਸਪਲਾਈ ਤੇ ਸੈਨੀਟੇਸ਼ਨ ਰਾਜਵਿੰਦਰ ਸਿੰਘ, ਸਕੱਤਰ ਪੀ.ਟੀ.ਏ. ਸੁਖਵਿੰਦਰ ਕੁਮਾਰ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮੋਹਿਤ ਵਰਮਾ, ਸੀਨੀਅਰ ਰਿਜਨਲ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਭਾਰਤ ਸਰਕਾਰ ਡਾ. ਅਮਰਜੀਤ ਕੌਰ, ਆਈ.ਐਮ.ਏ. ਮੋਹਾਲੀ ਡਾ. ਸੀ.ਐਸ ਸੰਧੂ, ਨੋਡਲ ਅਫਸਰ ਡੀ.ਆਰ.ਡੀ.ਪੀ. ਮੋਹਾਲੀ  ਡਾ. ਨੀਰਜਾ ਆਨੰਦ ਸਮੇਤ ਹੋਰ ਪਤਵੰਤੇ ਸ਼ਾਮਲ ਸਨ।    

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD