Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਣਤੰਤਰ ਦਿਵਸ ਪਰੇਡ-2020 : ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਨਵੀ ਸਿਧਾਂਤਾਂ 'ਤੇ ਆਧਾਰਤ ਫ਼ਲਸਫ਼ੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

ਗਣਤੰਤਰ ਦਿਵਸ ਪਰੇਡ ਲਈ ਗੁਰੂ ਸਾਹਿਬ ਦਾ ਸਦੀਵੀ ਸੰਦੇਸ਼ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਹੋਵੇਗਾ ਰਾਜ ਦੀ ਝਾਕੀ ਦਾ ਵਿਸ਼ਾ

5 Dariya News

5 Dariya News

5 Dariya News

ਚੰਡੀਗੜ੍ਹ , 22 Jan 2020

Last updated on: Jan 22, 2020, 00:00 IST

ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਕੁੱਲ ਆਲਮ ਨੂੰ ਦਿੱਤੇ ਸਦੀਵੀ ਸੰਦੇਸ਼ 'ਕਿਰਤ ਕਰੋ, ਨਾਮ ਜਪੋ, ਵੰਡ ਛਕੋ' ਨੂੰ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਸਰਕਾਰ ਦੀ ਝਾਕੀ ਦੇ ਵਿਸ਼ੇ ਵਜੋਂ ਰੂਪਮਾਨ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਣਤੰਤਰ ਦਿਵਸ-2020 ਮੌਕੇ ਪੰਜਾਬ ਰਾਜ ਦੀ ਝਾਕੀ ਨੂੰ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਨਾਲ-ਨਾਲ ਉਨ੍ਹਾਂ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲੇ ਸਮਾਗਮਾਂ ਨੂੰ ਸਮਰਪਿਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਨੇ ਗੁਰੂ ਸਾਹਿਬ ਦੇ ਮਾਨਵੀ ਸਿਧਾਂਤਾਂ 'ਤੇ ਆਧਾਰਤ ਫ਼ਲਸਫ਼ੇ 'ਕਿਰਤ ਕਰੋ', 'ਨਾਮ ਜਪੋ', 'ਵੰਡ ਛਕੋ' ਨੂੰ ਦਰਸਾਉਣ ਦੀ ਨਿਮਾਣੀ ਕੋਸ਼ਿਸ਼ ਕੀਤੀ ਹੈ ਜਿਸ ਦੀ ਅਜੋਕੇ ਸਮੇਂ ਵਿਚ ਵੀ ਅਹਿਮੀਅਤ ਹੈ। ਉਨ੍ਹਾਂ ਕਿਹਾ ਕਿ 'ਕਿਰਤ ਕਰੋ' ਦਾ ਸਿਧਾਂਤ ਈਮਾਨਦਾਰ ਸਾਧਨਾਂ ਰਾਹੀਂ ਰੋਜ਼ੀ-ਰੋਟੀ ਕਮਾਉਣ ਦਾ ਸੰਦੇਸ਼ ਦਿੰਦਾ ਹੈ ਜਦਕਿ 'ਨਾਮ ਜਪੋ' ਦੇ ਸਿਧਾਂਤ ਰਾਹੀਂ ਅਕਾਲ ਪੁਰਖ ਦੇ ਨਾਮ ਦਾ ਨਿਰੰਤਰ ਜਾਪ ਕਰਨ ਲਈ ਪ੍ਰੇਰਿਆ ਗਿਆ ਹੈ। ਇਸੇ ਤਰ੍ਹਾਂ ਗੁਰੂ ਸਾਹਿਬ ਨੇ ਆਪਣੇ ਤੀਸਰੇ ਸਿਧਾਂਤ 'ਵੰਡ ਛਕੋ' ਰਾਹੀਂ ਲੋਕਾਈ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਆਪਣੀ ਮਿਹਨਤ ਦੇ ਫਲ ਨੂੰ ਵੰਡ ਕੇ ਛਕਣ ਦਾ ਉਪਦੇਸ਼ ਦਿੱਤਾ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਹਿਣਸ਼ੀਲਤਾ, ਸ਼ਾਂਤੀ, ਭਾਈਚਾਰਕ ਸਾਂਝ, ਔਰਤਾਂ ਨੂੰ ਸਮਰੱਥ ਬਣਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਜਿਹੇ ਨੈਤਿਕ ਮੁੱਲਾਂ 'ਤੇ ਆਧਾਰਤ ਸੰਦੇਸ਼ ਕੁੱਲ ਆਲਮ ਲਈ ਧਰਮਾਂ ਵਿਚਾਲੇ ਪਰਸਪਰ ਸਾਂਝ ਦਾ ਪ੍ਰਤੀਕ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਮੁੱਚੀ ਝਾਕੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਵਿਆਪਕ ਸਿੱਖਿਆਵਾਂ ਰਾਹੀਂ ਅਧਿਆਤਮਕ ਅਤੇ ਮੁਕੱਦਸ ਰਿਸ਼ਮਾਂ ਬਿਖੇਰੇਗੀ। ਝਾਕੀ ਵਿੱਚ ਟਰੈਕਟਰ ਵਾਲੇ ਹਿੱਸੇ 'ਤੇ ਵਿਸ਼ਾਲ ਅਤੇ ਵਿਲੱਖਣ ਹੱਥ 'ਇੱਕ ਅਕਾਲ ਪੁਰਖ' ਦੇ ਫ਼ਲਸਫ਼ੇ ਨੂੰ ਦਰਸਾਉਂਦਾ ਹੈ। ਟਰੈਲਰ ਉਪਰ ਸਿੱਖ ਧਰਮ ਦੇ ਤਿੰਨ ਬੁਨਿਆਦੀ ਸਿਧਾਂਤ 'ਕਿਰਤ ਕਰੋ', 'ਨਾਮ ਜਪੋ', 'ਵੰਡ ਛਕੋ' ਦ੍ਰਿਸ਼ਮਾਨ ਕੀਤੇ ਗਏ ਹਨ।ਟਰੈਲਰ ਦੀ ਸ਼ੁਰੂਆਤ ਵਿੱਚ ਦਰਸਾਇਆ 'ਕਿਰਤ ਕਰੋ' ਦਾ ਸੰਦੇਸ਼ ਵਿਅਕਤੀ, ਪਰਿਵਾਰ ਅਤੇ ਸਮਾਜ ਦੀ ਭਲਾਈ ਅਤੇ ਸੁਧਾਰ ਲਈ ਅਕਾਲ-ਪੁਰਖ ਵੱਲੋਂ ਬਖ਼ਸ਼ਿਸ ਕੀਤੇ ਹੁਨਰ, ਕਾਬਲੀਅਤ, ਪ੍ਰਤਿਭਾ ਅਤੇ ਸਖ਼ਤ ਮਿਹਨਤ ਜਿਹੀਆਂ ਰਹਿਮਤਾਂ ਰਾਹੀਂ ਕਿਸੇ ਵਿਅਕਤੀ ਵੱਲੋਂ ਈਮਾਨਦਾਰ, ਪਾਵਨ ਅਤੇ ਸਮਰਪਿਤ ਜ਼ਿੰਦਗੀ ਜਿਊਣ ਨਾਲ ਸਬੰਧਤ ਹੈ। ਇਸ ਤੋਂ ਬਾਅਦ ਟਰੈਲਰ ਦੇ ਵਿਚਕਾਰਲੇ ਹਿੱਸੇ ਵਿਚ 'ਨਾਮ ਜਪੋ' ਦੇ ਸਿਧਾਂਤ ਨੂੰ ਦਰਸਾਇਆ ਗਿਆ ਹੈ। ਸਿੱਖ ਧਰਮ ਵਿੱਚ ਇਸ ਦਾ ਭਾਵ ਧਿਆਨ ਲਾਉਣਾ, ਅਕਾਲ ਪੁਰਖ ਦੀ ਉਸਤਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਸਿਮਰਨ ਕਰਨਾ ਅਤੇ ਪਰਮਾਤਮਾ ਵੱਲੋਂ ਮਨੁੱਖ ਨੂੰ ਬਖ਼ਸ਼ੀਆਂ ਗਈਆਂ ਅਨੰਤ ਰਹਿਮਤਾਂ ਲਈ ਸ਼ੁਕਰਾਨਾ ਕਰਦਿਆਂ ਅਕਾਲ ਪੁਰਖ ਦੇ ਵੱਖ-ਵੱਖ ਨਾਵਾਂ, ਖ਼ਾਸਕਰ ਵਾਹਿਗੁਰੂ ਸ਼ਬਦ ਦਾ ਜਾਪ ਕਰਨਾ ਹੈ, ਜਿਸ ਦਾ ਅਰਥ ਹੈ 'ਆਦਿ-ਜੁਗਾਦ ਪਰਮਾਤਮਾ'। ਇਸ ਪਿੱਛੋਂ 'ਵੰਡ ਛਕੋ' ਦੇ ਸਿਧਾਂਤ ਨੂੰ ਦਰਸਾਇਆ ਗਿਆ ਹੈ, ਜੋ ਸਾਡੇ ਕੋਲ ਉਪਲਬਧ ਪਦਾਰਥਾਂ ਨੂੰ ਸਮਾਜ ਵਿੱਚ ਵੰਡ ਕੇ ਛਕਣ ਦਾ ਸੰਦੇਸ਼ ਦਿੰਦਾ ਹੈ।ਟਰੈਲਰ ਦੇ ਅਖ਼ੀਰ ਵਿੱਚ ਪਰਮਾਤਮਾ ਦੇ ਅਸਥਾਨ ਵਜੋਂ ਗੁਰਦੁਆਰਾ ਸਾਹਿਬ ਨੂੰ ਦਰਸਾਇਆ ਗਿਆ ਹੈ, ਜਿਸ ਤੋਂ ਗੁਰੂ ਜੀ ਦੇ ਇਲਾਹੀ ਸੰਦੇਸ਼ ਦੀ ਅਹਿਮੀਅਤ ਅਤੇ ਅੰਦਰੂਨੀ ਮੁੱਲਾਂ ਦਾ ਗਿਆਨ ਪ੍ਰਾਪਤ ਹੁੰਦਾ ਹੈ। ਇਸ ਝਾਕੀ ਰਾਹੀਂ ਰਾਜਪਥ 'ਤੇ ਮਹਿਜ਼ 60 ਸੈਕਿੰਡ ਵਿੱਚ ਸਮੂਹ ਦਰਸ਼ਕਾਂ ਵੱਲੋਂ ਆਤਮਕ ਅਡੋਲਤਾ ਦੀ ਦੁਨੀਆਂ ਵਿਚ ਲੀਨ ਹੁੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਤਿਕਾਰ ਵਿੱਚ ਹੱਥ ਜੋੜ ਕੇ ਸੀਸ ਝੁਕਾਇਆ ਜਾਵੇਗਾ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD