Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ 'ਪੰਜਾਬ ਰਾਜ ਯੁਵਕ ਮੇਲਾ' 30 ਅਤੇ 31 ਜਨਵਰੀ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ : ਰਾਣਾ ਗੁਰਮੀਤ ਸਿੰਘ ਸੋਢੀ

ਸੂਬੇ ਦੇ ਹੁਨਰਮੰਦ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇ ਹਰ ਵਿਭਾਗ 'ਚ 3 ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ: ਰਾਣਾ ਸੋਢੀ

Web Admin

Web Admin

5 Dariya News

ਘੜੂੰਆਂ , 23 Jan 2020

Last updated on: Jan 23, 2020, 00:00 IST

ਪੰਜਾਬ ਸਰਕਾਰ ਦੇ 'ਯੁਵਕ ਸੇਵਾਵਾਂ ਵਿਭਾਗ' ਵੱਲੋਂ ਸੂਬੇ 'ਚ ਪਹਿਲੀ ਵਾਰ ਨਵੀਂ ਅਤੇ ਵਿਲੱਖਣ ਸੋਚ ਨਾਲ ਨੌਜਵਾਨੀ ਵਿੱਚ ਅਨੋਖਾ ਵਿਕਾਸ ਮੁਖੀ ਰੰਗ ਭਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ 30 ਤੇ 31 ਜਨਵਰੀ ਨੂੰ ਦੋ ਰੋਜ਼ਾ 'ਪੰਜਾਬ ਰਾਜ ਯੁਵਕ ਮੇਲਾ-2020' ਕਰਵਾਇਆ ਜਾਵੇਗਾ। ਇਹ ਜਾਣਕਾਰੀ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਯੁਵਕ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਸ੍ਰੀ ਸੋਢੀ ਨੇ ਦੱਸਿਆ ਕਿ ਇਸ ਦੋ ਰੋਜ਼ਾ ਯੁਵਕ ਮੇਲੇ ਦਾ ਉਦਘਾਟਨ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ 30 ਜਨਵਰੀ 2020 ਨੂੰ ਆਪਣੇ ਕਰ ਕਮਲਾਂ ਨਾਲ ਕਰਨਗੇ ਅਤੇ ਪੰਜਾਬੀ ਨੌਜਵਾਨਾਂ ਨੂੰ ਨਵੀਂ ਸੇਧ ਅਤੇ ਨਵੇਂ ਪੰਜਾਬ ਦੀ ਸਿਰਜਣਾ ਸਬੰਧੀ ਆਪਣੇ ਵਿਚਾਰ ਸਾਂਝੇ ਕਰਨਗੇ ਅਤੇ 31 ਜਨਵਰੀ ਨੂੰ ਯੁਵਕ ਮੇਲੇ ਸਬੰਧੀ ਸਮਾਪਤੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਸਕੱਤਰ ਤੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਸ੍ਰੀ ਸੰਜੇ ਪੋਪਲੀ (ਆਈ.ਏ.ਐਸ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਆਰ.ਐਸ ਬਾਵਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਸ੍ਰੀ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ 'ਤੇ ਹੰਭਲੇ ਮਾਰ ਰਹੀ ਹੈ, ਜਿਸ ਤਹਿਤ ਪੰਜਾਬ ਸਰਕਾਰ ਨੇ ਖੇਡਾਂ ਲਈ 150 ਕਰੋੜ ਦਾ ਵਿਸ਼ੇਸ਼ ਬਜ਼ਟ ਸੂਬੇ 'ਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਰਾਖਵਾਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਨ੍ਹਾਂ ਖਿਡਾਰੀਆਂ ਨੂੰ ਸਨਮਾਨ ਦੇਣ ਹਿੱਤ ਸੂਬਾ ਸਰਕਾਰ ਵੱਲੋਂ ਉਲੰਪਿਕ ਖੇਡਾਂ ਵਿੱਚ ਤਮਗ਼ਾ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਜਿਥੇ ਇੱਕ ਕਰੋੜ ਦਾ ਨਕਦ ਇਨਾਮ ਦਿੱਤਾ ਜਾਵੇਗਾ ਉਥੇ ਹੀ ਸੂਬੇ ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਹਰ ਵਿਭਾਗ ਵਿੱਚ 3 ਫ਼ੀਸਦੀ ਅਸਾਮੀਆਂ ਰਾਖਵੀਂਆਂ ਰੱਖਣ ਦਾ ਐਲਾਨ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਦੇਸ਼ ਦੀ 'ਖੇਲੋ ਇੰਡੀਆ' ਯੁਵਕ ਖੇਡਾਂ ਵਿੱਚ ਪੰਜਾਬ ਨੂੰ 9ਵਾਂ ਦਰਜਾ ਪ੍ਰਾਪਤ ਹੋਇਆ ਹੈ, ਜਿਸ ਦੇ ਅੰਤਰਗਤ ਪੰਜਾਬ ਦੇ ਖਿਡਾਰੀਆਂ ਨੇ 16 ਸੋਨ ਤਮਗ਼ੇ, 15 ਚਾਂਦੀ ਅਤੇ 28 ਕਾਂਸੀ ਦੇ ਤਮਗ਼ੇ ਹਾਸਿਲ ਕਰਦਿਆਂ ਸੂਬੇ ਲਈ ਕੁੱਲ 59 ਤਮਗ਼ੇ ਜੋੜਦੇ ਹੋਏ ਵੱਡਾ ਨਾਮਣਾ ਖੱਟਿਆ ਹੈ।

ਪੱਤਰਕਾਰਾਂ ਨੂੰ ਰਾਜ ਪੱਧਰੀ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਣਾ ਸੋਢੀ ਨੇ ਦੱਸਿਆ ਕਿ ਨਵੇਂ ਪੰਜਾਬ ਦੀ ਸਿਰਜਣਾ ਵਿੱਚ ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਅਤੇ ਧੀਆਂ ਦੇ ਸਨਮਾਨ ਨੂੰ ਸਨਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਇਸ ਵਿਸ਼ੇਸ਼ ਸਮਾਗਮ ਦਾ ਸਿਰਲੇਖ 'ਨਾਰੀ ਦਾ ਸਨਮਾਨ, ਨਸ਼ਿਆਂ ਦਾ ਤਿਆਗ, ਆਓ ਸਿਰਜੀਏ ਨਵਾਂ ਪੰਜਾਬ' ਰੱਖਿਆ ਹੈ।ਉਨ੍ਹਾਂ ਦੱਸਿਆ ਕਿ ਪੰਜਾਬੀ ਨੌਜਵਾਨਾਂ ਨੂੰ ਦੁਨੀਆਂ ਭਰ ਵਿੱਚ ਹੋ ਰਹੀਆਂ ਸਾਇੰਸ, ਤਕਨਾਲੋਜੀ ਦੀਆਂ ਨਵੀਨਤਮ ਖੋਜਾਂ ਤੋਂ ਜਾਣੂ ਕਰਵਾਉਣ ਲਈ ਸਾਇੰਸ ਤਕਨਾਲੋਜੀ ਦੀਆਂ ਨਵੀਂਆਂ ਕਾਢਾਂ 'ਤੇ ਆਧਾਰਿਤ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਜਿਥੇ ਇਸ ਖੇਤਰ ਵਿੱਚ ਹੋ ਰਹੀਆਂ ਉਪਲਬਧੀਆਂ ਸਬੰਧੀ ਪ੍ਰਾਜੈਕਟ ਦਰਸਾਏ ਜਾਣਗੇ।ਇਸੇ ਖੇਤਰ ਸਬੰਧੀ ਹੋਰ ਜਾਗਰੂਕਤਾ ਲਈ ਉਚ ਕੋਟੀ ਦੇ ਵਿਗਿਆਨੀ ਨੌਜਵਾਨਾਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਸਮਾਗਮ ਦੌਰਾਨ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚੋਂ ਵੱਡੀ ਗਿਣਤੀ ਨੌਜਵਾਨ ਲੜਕੇ-ਲੜਕੀਆਂ ਹਿੱਸਾ ਲੈਣਗੇ ਅਤੇ ਆਪਣੇ ਅਮੀਰ ਸੱਭਿਆਚਾਰ ਦੀਆਂ ਵਭਿੰਨ ਪੇਸ਼ਕਾਰੀਆਂ ਪੇਸ਼ ਕਰਨਗੇ।ਸ੍ਰੀ ਸੋਢੀ ਨੇ ਦੱਸਿਆ ਕਿ ਪੰਜਾਬ ਅਤੇ ਪੰਜਾਬੀਅਤ ਦਾ ਨਾਂ ਰੌਸ਼ਨ ਕਰਨ ਵਾਲੀਆਂ ਮਾਣਮੱਤੀਆਂ ਧੀਆਂ ਨੂੰ ਸਨਮਾਨ ਅਤੇ ਹੱਲਾਸ਼ੇਰੀ ਦੇਣ ਲਈ ਵੱਖ-ਵੱਖ ਖੇਤਰ ਵਿੱਚ ਵਿਲੱਖਣ ਉਪਲਬਧੀਆਂ ਹਾਸਲ ਕਰਨ ਵਾਲੀਆਂ ਪੰਜਾਬੀ ਮੁਟਿਆਰਾਂ ਨੂੰ ਰਾਜ ਪੱਧਰੀ ਪੁਰਸਕਾਰ ਦਿੱਤੇ ਜਾਣਗੇ ਅਤੇ ਨਾਰੀ ਸ਼ਸ਼ਕਤੀਕਰਨ ਵਿਸ਼ੇ 'ਤੇ ਸੈਮੀਨਾਰ ਅਤੇ ਵਿਚਾਰ ਗੋਸ਼ਟੀਆਂ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਦੀ ਹਿੰਮਤ, ਹੌਸਲੇ ਤੇ ਸਿਰੜ ਦੀਆਂ ਧਾਕਾਂ ਪੂਰੀ ਦੁਨੀਆਂ ਵਿੱਚ ਪੈਂਦੀਆਂ ਹਨ। ਜਿਸ ਨੂੰ ਸਨਮੁੱਖ ਰੱਖਦਿਆਂ ਖੇਡਾਂ, ਸਿਵਲ ਸੇਵਾਵਾਂ, ਵਿਗਿਆਨ, ਤਕਨਾਲੋਜੀ, ਸੁਰਖਿਆ ਦਸਤਿਆਂ, ਖੇਤੀਬਾੜੀ ਅਤੇ ਵਪਾਰ, ਸੱਭਿਆਚਾਰ, ਸਾਹਿਤਕ, ਸਿਨੇਮਾ, ਸੰਗੀਤ, ਮੀਡੀਆ ਆਦਿ ਖੇਤਰਾਂ ਵਿੱਚ ਜਿਹੜੇ ਮਾਣ ਮੱਤੇ ਪੰਜਾਬੀ ਨੌਜਵਾਨਾਂ ਨੇ ਵੱਡਮੁੱਲੀਆਂ ਪ੍ਰਾਪਤੀਆਂ ਕੀਤੀਆਂ ਹਨ, ਨੂੰ ਸ਼ਾਬਾਸ਼ੀ ਦੇਣ ਲਈ 'ਪੰਜਾਬ ਯੂਥ ਅਚੀਵਰਜ਼' ਪੁਰਸਕਾਰ ਨਾਲ ਸਨਮਾਨਿਆ ਜਾਵੇਗਾ ਅਤੇ ਹੋਰ ਖੇਤਰਾਂ ਵਿੱਚ ਵਿਸ਼ੇਸ਼ ਉਪਲਬਧੀਆਂ ਹਾਸਿਲ ਕਰ ਕੇ ਰੋਲ ਮਾਡਲ ਬਣਕੇ ਉਭਰੇ ਨੌਜਵਾਨਾਂ ਨੂੰ 'ਪੰਜਾਬ ਯੂਥ ਆਈਕਨ' ਪੁਰਸਕਾਰ ਪ੍ਰਦਾਨ ਕੀਤੇ ਜਾਣਗੇ।ਇਸ ਮੌਕੇ ਵਿਸ਼ੇਸ਼ ਸਕੱਤਰ ਤੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਸ੍ਰੀ ਸੰਜੇ ਪੋਪਲੀ ਨੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਹੋਣ ਵਾਲਾ ਦੋ ਰੋਜ਼ਾ ਸੂਬਾ ਪੱਧਰੀ ਸਮਾਗਮ ਪੰਜਾਬ ਦੀ ਨੌਜਵਾਨੀ ਲਈ ਹਰ ਖੇਤਰ 'ਚ ਇੱਕ ਵੱਡਾ ਮੰਚ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਮਾਗਮ ਮੌਕੇ 'ਕਰੀਅਰ ਸੰਮੇਲਨ' ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ 'ਚ ਵਿਸ਼ੇਸ਼ ਗੋਸ਼ਟੀ ਦੌਰਾਨ ਡਿਫ਼ੈਂਸ, ਸਿਵਲ ਸਰਵਿਸਿਜ਼, ਉਦਯੋਗੀ ਮਾਹਿਰ, ਅੰਬੈਸੀਆਂ ਦੇ ਅਧਿਕਾਰੀ ਅਤੇ ਹੋਰ ਵੱਖ-ਵੱਖ ਖੇਤਰਾਂ ਦੇ ਮਾਹਿਰ ਨੌਜਵਾਨਾਂ ਦੇ ਰੂਬਰੂ ਹੋ ਕੇ ਖੇਤਰ 'ਚ ਰੋਜ਼ਗਾਰ ਪ੍ਰਾਪਤੀ ਸਬੰਧੀ ਆਪਣੇ ਵਿਚਾਰ ਪੇਸ਼ ਕਰਨਗੇ ਅਤੇ ਬਾਰ੍ਹਵੀਂ ਦੀ ਸਿੱਖਿਆ ਤੋਂ ਬਾਅਦ ਸਹੀ ਮਾਰਗ ਚੁਣਨ ਸਬੰਧੀ ਜਾਣੂੰ ਕਰਵਾਉਣਗੇ।ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਸਰਕਾਰ ਵੱਲੋਂ ਨੌਜਵਾਨੀ ਦੇ ਹੁਨਰ ਨੂੰ ਵਿਕਸਿਤ ਅਤੇ ਹੱਲਾਸ਼ੇਰੀ ਦੇਣ ਸਬੰਧੀ 'ਪੰਜਾਬ ਇਨੋਵੇਸ਼ਨ ਐਕਸਪੋ' ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਯੂਨੀਵਰਸਿਟੀ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦਰਜ ਕੀਤੇ ਪੇਟੰਟ, ਸਟਾਰਟਅੱਪ, ਵਿਗਿਆਨਕ ਅਤੇ ਤਕਨੀਕੀ ਖੋਜਾਂ ਸਬੰਧੀ ਪ੍ਰਦਰਸ਼ਨੀ ਲਗਾਈ ਜਾਵੇਗੀ। 

ਸ੍ਰੀ ਸੰਜੇ ਪੋਪਲੀ ਨੇ ਦੱਸਿਆ ਕਿ ਅਜੋਕੇ ਵਿਗਿਆਨਕ ਅਤੇ ਤਕਨਾਲੋਜੀ ਦੇ ਦੌਰ 'ਚ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਮਾਗਮ ਦੌਰਾਨ ਸੂਬਾ ਸਰਕਾਰ ਵੱਲੋਂ ਵਿਗਿਆਨ ਸੰਮੇਲਨ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸਾਇੰਸਦਾਨ, ਵਿਸ਼ਾ ਮਾਹਿਰ, ਬੁੱਧੀਜੀਵੀ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਨਾਲ ਰੂਬਰੂ ਹੋਣਗੇ। ਇਸ ਦੌਰਾਨ ਵਿਗਿਆਨ ਤੇ ਤਕਨਾਲੋਜੀ ਨਾਲ ਜੁੜੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜਿਸ ਦਾ ਹਿੱਸਾ ਬਣਕੇ ਨੌਜਵਾਨ ਅਜੋਕੇ ਵਿਗਿਆਨ ਅਤੇ ਤਕਨਾਲੋਜੀ ਦੇ ਸੁਮੇਲ ਵਾਲੇ ਯੁੱਗ ਸਬੰਧੀ ਜਾਣਕਾਰੀ ਗ੍ਰਹਿਣ ਕਰ ਸਕਣਗੇ।ਪੰਜਾਬ ਦੇ ਸੱਭਿਆਚਾਰ, ਵਿਰਾਸਤ ਦੀ ਗੱਲ ਕਰਦਿਆਂ ਸ੍ਰੀ ਸੰਜੇ ਪੋਪਲੀ ਨੇ ਕਿਹਾ ਕਿ ਅਜੋਕੇ ਦੌਰ 'ਚ ਆਪਣੇ ਅਮੀਰ ਵਿਰਸੇ ਦੀ ਵਿਲੱਖਣਤਾ ਅਤੇ ਹੋਂਦ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਰਾਸਤ ਨੂੰ ਦਰਸਾਉਂਦੀ 'ਪੰਜਾਬੀ ਵਿਰਸਾ' ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ 'ਚ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ, ਪੇਂਡੂ ਕਲੱਬਾਂ ਤੋਂ ਨੌਜਵਾਨ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਵੰਨਗੀਆਂ ਤੇ ਕਲਾਕ੍ਰਿਤੀਆਂ ਨੂੰ ਪੇਸ਼ ਕਰਨਗੇ ਅਤੇ ਇਸ ਦੌਰਾਨ ਨੌਜਵਾਨੀ ਨੂੰ ਸਾਹਿਤ ਨਾਲ ਜੋੜਨ ਲਈ ਸਾਹਿਤਕ ਪ੍ਰਦਰਸ਼ਨੀਆਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਪ੍ਰਫੁੱਲਿਤ ਕਰਨ ਲਈ ਸਮਾਗਮ ਦੌਰਾਨ 'ਆਵਾਜ਼-ਏ-ਪੰਜਾਬ' ਹੁਨਰ ਖੋਜ ਮੁਕਾਬਲਾ ਵੀ ਕਰਵਾਇਆ ਜਾਵੇਗਾ, ਜਿਸ ਨੂੰ 18 ਵੱਖ-ਵੱਖ ਸ਼੍ਰੇਣੀਆਂ ਵਿੱਚ ਵੰਡਿਆਂ ਗਿਆ ਹੈ। ਜਿਸ ਵਿੱਚ ਸੂਬੇ ਭਰ ਤੋਂ ਆਏ ਨੌਜਵਾਨਾਂ ਵੱਖ-ਵੱਖ ਸਭਿਆਚਾਰਕ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂਆਂ ਨੂੰ ਵੱਖ-ਵੱਖ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੱਭਿਆਚਾਰਕ ਸਮਾਗਮ ਦੌਰਾਨ ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਨੀਤੀ ਮੋਹਨ ਅਤੇ ਪੰਜਾਬ ਦੇ ਪ੍ਰਸਿੱਧ ਗਾਇਕ ਨਿੰਜਾ, ਜਿਗਰ, ਵਰਿੰਦਰ ਬਰਾੜ, ਸਿੰਗਾ, ਬਾਣੀ ਸੰਧੂ, ਸਟਾਇਲਸ਼ ਸਿੰਘ ਅਤੇ ਆਯੂਸ਼ ਤੋਂ ਇਲਾਵਾ ਹੋਰ ਪ੍ਰਮੰਨੇ ਗਾਇਕਾਂ ਅਤੇ ਫ਼ਿਲਮੀ ਕਲਾਕਾਰਾਂ ਵੱਲੋਂ ਕਲਾਮਈ ਪੇਸ਼ਕਾਰੀਆਂ ਨਾਲ ਸਰੋਤਿਆਂ ਦਾ ਸਮਾਂ ਬੰਨ੍ਹਿਆਂ ਜਾਵੇਗਾ।ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਸੂਬੇ 'ਚ ਨੌਜਵਾਨੀ 'ਚ ਅਗਾਂਹਵਧੂ ਉਤਸ਼ਾਹ ਭਰਨ ਦੇ ਮਕਸਦ ਨਾਲ ਕਰਵਾਏ ਜਾ ਰਹੇ ਦੋ ਰੋਜ਼ਾ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ 'ਤੇ ਪੰਜਾਬ ਸਰਕਾਰ ਵੱਲੋਂ ਖੇਡ ਅਤੇ ਯੁਵਕ ਵਿਭਾਗ ਦੇ ਦਫ਼ਤਰਾਂ ਵਿੱਚ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਜਿਸ ਅਧੀਨ ਸਮਾਗਮ ਦਾ ਹਿੱਸਾ ਬਣਨ ਦੇ ਚਾਹਵਾਨ ਨੌਜਵਾਨ, ਪੇਂਡੂ ਕਲੱਬ ਵਿਭਾਗ ਦੇ ਦਫ਼ਤਰਾਂ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ ਵਧੇਰੇ ਜਾਣਕਾਰੀ ਵਿਭਾਗ ਦੀ ਵੈਬਸਾਈਟ www.cuchd.in/pyf/ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਆਰ.ਐਸ ਬਾਵਾ ਨੇ ਕਿਹਾ ਕਿ ਇਸ ਰਾਜ ਪੱਧਰੀ ਯੁਵਕ ਮੇਲੇ ਦੀਆਂ ਵਿਆਪਕ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕੈਂਪਸ ਵਿੱਚ ਕੁੱਲ 8 ਸਟੇਜਾਂ 'ਤੇ ਦੋ ਦਿਨ ਵੱਖ-ਵੱਖ ਪ੍ਰੋਗਰਾਮ ਚੱਲਣਗੇ। ਇਸ ਤੋਂ ਇਲਾਵਾ 'ਵਰਸਿਟੀ ਵੱਲੋਂ 15 ਤੋਂ 20 ਹਜ਼ਾਰ ਨੌਜਵਾਨਾਂ ਨੂੰ ਠਹਿਰਾਉਣ ਅਤੇ ਮਹਿਮਾਨ ਨਿਵਾਜ਼ੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

 

Tags: Rana Gurmeet Singh Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD