Tuesday, 14 May 2024

 

 

ਖ਼ਾਸ ਖਬਰਾਂ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ

 

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਭਰਵਾਂ ਹੁੰਗਾਰਾ

ਵੱਡੀ ਗਿਣਤੀ ਵਿੱਚ ਸਕੂਲਾਂ, ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਮਿਊਜ਼ੀਅਮ ਦੇਖਣ ਪਹੁੰਚੇ

5 Dariya News

5 Dariya News

5 Dariya News

ਫਰੀਦਕੋਟ , 24 Jan 2020

ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਨਵੀਂ ਦਾਣਾ ਮੰਡੀ ਫਰੀਦਕੋਟ ਵਿਖੇ  ਲਗਾਏ ਗਏ ਡਿਜੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਭਰਵਾਂ ਹੁੰਗਾਰਾ ਮਿਲਿਆ ਹੈ। ਅੱਜ ਦੂਜੇ ਦਿਨ ਵੱਡੀ ਗਿਣਤੀ ਵਿੱਚ ਸਕੂਲਾਂ, ਕਾਲਜਾਂ ਦੇ ਵਿਦਿਆਰਥੀ ਅਤੇ ਹੋਰ ਲੋਕ ਮਿਊਜ਼ੀਅਮ ਦੇਖਣ ਪਹੁੰਚੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਅਤਿ ਆਧੁਨਿਕ ਡਿਜ਼ੀਟਲ ਤਕਨੀਕਾਂ ਰਾਹੀਂ ਸਮਝਿਆ।ਅੱਜ ਦੂਜੇ ਦਿਨ ਡਿਜ਼ੀਟਲ ਮਿਊਜ਼ੀਅਮ  ਦਾ ਉਦਘਾਟਨ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਪਵਨ ਗੋਇਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ: ਗੁਰਜੀਤ ਸਿੰਘ ਵੱਲੋਂ ਕੀਤਾ ਗਿਆ ਤੇ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਡਿਜ਼ੀਟਲ ਮਿਊਜ਼ੀਅਮ ਦੇਖਿਆ ਅਤੇ ਪੰਜਾਬ ਸਰਕਾਰ ਦੇ ਇਸ ਨਵੇਕਲੇ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ: ਗੁਰਜੀਤ ਸਿੰਘ ਨੇ ਦੱਸਿਆ ਕਿ ਡਿਜੀਟਲ ਮਿਊਜ਼ੀਅਮ 25 ਜਨਵਰੀ 2020 ਨੂੰ ਵੀ ਸਵੇਰੇ 7 ਵਜੇ ਤੋਂ ਸ਼ਾਮ 5:00 ਤੱਕ ਖੁੱਲਾ ਰਹੇਗਾ। ਇਸ ਦਾ ਦਾਖਲਾ ਬਿਲਕੁਲ ਮੁਫ਼ਤ ਹੈ। ਇਸ ਵਿਚ ਮਲਟੀ ਮੀਡੀਆ ਤਕਨੀਕਾਂ ਨਾਲ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਨੂੰ ਰੂਪਮਾਨ ਕੀਤਾ ਗਿਆ ਹੈ।ਉਨਾਂ ਕਿਹਾ ਕਿ ਇਹ ਪ੍ਰੋਗਰਾਮ ਆਮ ਲੋਕਾਂ ਤੇ ਖਾਸਕਰ ਸਾਡੀ ਨਵੀਂ ਪੀੜੀ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਿੱਚ ਇਸ ਮਿਊਜ਼ੀਅਮ ਨੂੰ ਦੇਖਣ ਲਈ ਭਾਰੀ ਉਤਸ਼ਾਹ ਪਾਇਆ ਗਿਆ ਹੈ। ਕੱਲ ਤੋਂ ਲੈ ਕੇ ਅੱਜ ਦੁਪਹਿਰ ਤੱਕ 3500 ਦੇ ਕਰੀਬ ਵਿਦਿਆਰਥੀ ਅਤੇ ਆਮ ਲੋਕ ਇਸ ਨੂੰ ਦੇਖ ਚੁੱਕੇ ਹਨ, ਅਤੇ ਇਸ ਸਬੰਧੀ ਉਨ੍ਹਾਂ ਵਿੱਚ ਉਤਸ਼ਾਹ ਹਾਲੇ ਵੀ ਦੇਖਣ ਨੂੰ ਮਿਲ ਰਿਹਾ ਹੈ ।ਇਸ ਤੋਂ ਇਲਾਵਾ ਮਿਊਜ਼ੀਅਮ ਨੂੰ ਦੇਖਣ ਲਈ ਹਰ ਉਮਰ ਵਰਗ ਦੇ ਲੋਕ ਆ ਰਹੇ ਹਨ ਅਤੇ ਔੌਰਤਾਂ ਵਿੱਚ ਵੀ ਇਸ ਮਿਊਜ਼ੀਅਮ ਨੂੰ ਦੇਖਣ ਲਈ ਭਾਰਤੀ ਉਤਸ਼ਾਹ ਦੇਖਿਆ ਗਿਆ ਹੈ।ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਇਸ ਪ੍ਰੋਗਰਾਮ ਨੂੰ ਵੱਧ ਤੋਂ ਵੱਧ ਵੇਖਣ ਲਈ ਪੁੱਜਣ ਦਾ ਹਾਰਦਿਕ ਸੱਦਾ ਦਿੱਤਾ ਹੈ।ਉਨਾਂ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਤੋਂ ਬਿਨਾਂ ਅੱਜ ਅਤੇ 25 ਜਨਵਰੀ 2020 ਨੂੰ  ਦੋਵੇ ਦਿਨ ਸ਼ਾਮ ਨੂੰ 6 ਅਤੇ 7 ਵਜੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਨਵੀਂ ਦਾਣਾ ਮੰਡੀ ਫਰੀਦਕੋਟ ਵਿਖੇ ਹੋਵੇਗਾ। ਇਸ ਵਿਚ ਵੀ ਦਾਖਲਾ ਮੁਫ਼ਤ ਹੈ। ਇਸ ਲਾਈਟ ਐਂਡ ਸਾਊਂਡ ਪ੍ਰੋਗਰਾਮ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਦੇ ਵੱਖ ਵੱਖ ਪ੍ਰਸੰਗਾਂ ਨੂੰ ਅਤਿ ਆਧੁਨਿਕ ਤਕਨੀਕਾ ਨਾਲ ਰੂਪਮਾਨ ਕੀਤਾ ਜਾਵੇਗਾ ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD