Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੇਟੀ ਬਚਾਓ, ਬੇਟੀ ਪੜਾਓ: ਡਿਪਟੀ ਕਮਿਸ਼ਨਰ ਵੱਲੋਂ ਵਿਦਿਅਕ ਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਦਾ ਸਨਮਾਨ

ਜ਼ਿਲੇ ਦੀਆਂ ਧੀਆਂ ਨੂੰ ਹੋਰ ਅੱਗੇ ਲਿਜਾਣ ਲਈ ਢੁਕਵੀਆਂ ਸੇਵਾਵਾਂ ਮੁਹੱਈਆ ਕਰਾਉਣ ਲਈ ਜ਼ਿਲਾ ਪ੍ਰਸ਼ਾਸਨ ਵਚਨਬੱਧ: ਤੇਜ ਪ੍ਤਾਪ ਸਿੰਘ ਫੂਲਕਾ

5 Dariya News

5 Dariya News

5 Dariya News

ਬਰਨਾਲਾ , 24 Jan 2020

Last updated on: Jan 24, 2020, 00:00 IST

ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਕੌਮੀ ਧੀ ਦਿਵਸ ਮੌਕੇ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਵਾਈਐਸ ਕਾਲਜ, ਹੰਡਿਆਇਆ ਦੇ ਆਡੀਟੋਰੀਅਮ ਵਿਖੇ ਵਿਸ਼ੇਸ਼ ਸਮਾਗਮ ਕਰਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਪੁੱਜੇ ਅਤੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਜ਼ਿਲਾ ਬਰਨਾਲਾ ਦੀਆਂ ਧੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ ਵੀ ਹਾਜ਼ਰ ਸਨ।ਸਮਾਗਮ ਦੀ ਸ਼ੁਰੂਆਤ ਵਿੱਚ ਜ਼ਿਲਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਵੱਲੋਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦਾ ਸਵਾਗਤ ਕੀਤਾ ਗਿਆ। ਇਸ ਮਗਰੋਂ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਜ਼ਿਲਾ ਬਰਨਾਲਾ ਵਿੱਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਸਫਲਤਾਪੂਰਬਕ ਚੱਲ ਰਹੀ ਹੈ ਤੇ ਜ਼ਿਲਾ ਪ੍ਰਸ਼ਾਸਨ ਜ਼ਿਲੇ ਦੀਆਂ ਧੀਆਂ ਨੂੰ ਹੋਰ ਅੱਗੇ ਲਿਜਾਣ ਤੇ ਉਨਾਂ ਲਈ ਢੁਕਵੀਆਂ ਸਹੂਲਤਾਂ ਤੇ ਸੇਵਾਵਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਪੜਾਈ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ ਜ਼ਿਲੇ ਦੀਆਂ ਧੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਨਾਂ ਵਿੱਚ ਵਿਦਿਅਕ ਖੇਤਰ ਵਿੱਚ ਪ੍ਰਾਪਤ ਲਈ ਲਵਪ੍ਰੀਤ ਕੌਰ ਗੌਰਮਿੰਟ ਹਾਈ ਸਕੂਲ ਉਪਲੀ, ਅਰਸ਼ਦੀਪ ਕੌਰ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਸ਼ਹਿਣਾ, ਪ੍ਰ੍ਰੇਰਨਾ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਤਪਾ, ਨਵਦੀਪ ਕੌਰ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਬਰਨਾਲਾ, ਕਰਨਵੀਰ ਕੌਰ ਗੌਰਮਿੰਟ ਸੀਨੀਅਰ ਸੈਕੰਡਰੀ (ਕੁੜੀਆਂ) ਭਦੌੜ, ਸੋਮਯਾ ਗੁਪਤਾ, ਭਾਰਤੀ, ਜੋਤੀ ਤੇ ਯਾਸ਼ਿਕਾ ਨੂੰ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਖੇਡਾਂ ਦੇ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਲਈ ਕਰਮਪ੍ਰੀਤ ਕੌਰ, ਸੁਖਨਪ੍ਰੀਤ ਕੌਰ, ਜਤਿੰਦਰ ਕੌਰ, ਸਿਮਰਨ ਕੌਰ, ਹਰਮਨਪ੍ਰੀਤ ਕੌਰ, ਮਨਦੀਪ ਕੌਰ, ਵਿਸਮਪ੍ਰੀਤ ਕੌਰ ਧਾਲੀਵਾਲ (ਸਾਰੀਆਂ) ਵਾਈ ਐਸ ਸਕੂਲ ਹੰਡਿਆਇਆ, ਹਰਪ੍ਰੀਤ ਕੌਰ, ਭਾਵਨਾ ਸ਼ਰਮਾ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਦਿਆ ਮੰਦਿਰ ਬਰਨਾਲਾ, ਅਰਸ਼ਪ੍ਰੀਤ ਕੌਰ, ਨਵਦੀਪ ਨਵੀ, ਰੀਤਿਕਾ, ਜਸਲੀਨ, ਅਰਸ਼ਦੀਪ ਕੌਰ (ਸਾਰੀਆਂ) ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਦਿਆ ਮੰਦਿਰ ਬਰਨਾਲਾ ਤੋਂ ਇਲਾਵਾ ਅਵਨੀਤ ਕੌਰ ਨੂੰ ਖੇਡਾਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਅਹਿਮ ਪ੍ਰਾਪਤੀਆਂ ਵਾਲੇ ਵਿਸ਼ੇਸ਼ ਬੱਚਿਆਂ ਵਿੱਚ ਸਕੂਲ ਫਾਰ ਡੈਫ ਬਰਨਾਲਾ ਦੀਆਂ ਰਮਨਜੋਤ ਕੌਰ, ਮਹਿਕ, ਜੋਤੀ ਕੌਰ, ਕਮਲਜੀਤ ਕੌਰ , ਨਵਰੀਤ ਕੌਰ, ਪਿ੍ਰਆ ਗਰਗ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਨੇ ਵੀ ਸੰਬੋਧਨ ਕੀਤਾ ਅਤੇ ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਦਾ ਸੱਦਾ ਦਿੱਤਾ।  ਇਸ ਮੌਕੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਤੋਂ ਇਲਾਵਾ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। ਅਖੀਰ ਵਿੱਚ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤੇ ਹੋਰਾਂ ਨੂੰ ਪੌਦੇ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਵਾਈ ਐਸ ਕਾਲਜ ਦੀ ਇੰਚਾਰਜ ਮੈਡਮ ਸਰਬਜੀਤ ਕੌਰ ਚਹਿਲ, ਜ਼ਿਲਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਸਰਦੂਲ ਸਿੰਘ ਸਿੱਧੂ, ਡੀਆਈਓ ਨੀਰਜ ਗਰਗ, ਕੋਚ ਗੁਰਵਿੰਦਰ ਕੌਰ ਤੇ ਹੋਰ ਸਖ਼ਸੀਅਤਾਂ ਹਾਜ਼ਰ ਸਨ।

 

Tags: Beti Bachao , Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD