Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਪਟਿਆਲਾ ਦੇ ਵੂਮੈਨ ਕਾਊਂਸਿੰਗ ਸੈਲ ਦਾ ਦੌਰਾ

ਔਰਤਾਂ ਨੂੰ ਨਿਆਂ ਦਿਵਾਉਣ ਦੇ ਮਾਮਲੇ 'ਚ ਪਟਿਆਲਾ ਪੁਲਿਸ ਦੇ ਕੰਮ-ਕਾਜ 'ਤੇ ਤਸੱਲੀ ਪ੍ਰਗਟਾਈ

5 Dariya News

5 Dariya News

5 Dariya News

ਪਟਿਆਲਾ , 25 Jan 2020

Last updated on: Jan 25, 2020, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਪਟਿਆਲਾ ਦੀ ਪੁਲਿਸ ਲਾਈਨ 'ਚ ਬਣੇ ਵੂਮੈਨ ਕਾਊਂਸਲਿੰਗ ਸੈਲ ਦਾ ਦੌਰਾ ਕੀਤਾ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਸਮੇਤ ਜ਼ਿਲ੍ਹਾ ਪੁਲਿਸ ਦੀਆਂ ਮਹਿਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨ ਦੀ ਸੀਨੀਅਰ ਵਾਇਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ, ਮੈਂਬਰ ਸ੍ਰੀਮਤੀ ਇੰਦਰਜੀਤ ਕੌਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਵਿਜੇ ਕੁਮਾਰ ਵੀ ਮੌਜੂਦ ਸਨ।ਇਸ ਦੌਰਾਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਜਿੱਥੇ ਮਹਿਲਾਵਾਂ ਨੂੰ ਨਿਆਂ ਦਿਵਾਉਣ ਦੇ ਸਬੰਧ ਵਿੱਚ ਪਟਿਆਲਾ ਪੁਲਿਸ ਦੀ ਕਾਰਗੁਜ਼ਾਰੀ 'ਤੇ ਤਸੱਲੀ ਦਾ ਇਜ਼ਹਾਰ ਕੀਤਾ ਉਥੇ ਹੀ ਐਸ.ਐਸ.ਪੀ. ਸ. ਸਿੱਧੂ ਨੂੰ ਇਹ ਵੀ ਕਿਹਾ ਕਿ ਜਿਹੜੇ ਮਾਮਲੇ ਵੂਮੈਨ ਕਾਊਂਸਲਿੰਗ ਸੈਲ ਤੋਂ ਨਿਪਟਾਏ ਨਹੀਂ ਜਾ ਸਕਦੇ ਅਤੇ ਇਨ੍ਹਾਂ ਵਿੱਚ ਪੁਲਿਸ ਕੇਸ ਦਰਜ ਕਰਨ ਜਾਂ ਤਲਾਕ ਦੀ ਨੌਬਤ ਆ ਜਾਂਦੀ ਹੋਵੇ, ਅਜਿਹੇ ਮਾਮਲਿਆਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਕਾਊਂਸਲਿੰਗ ਲਈ ਭੇਜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਪੰਜਾਬ ਭਰ ਦੇ ਵੂਮੈਨ ਕਾਊਂਸਲਿੰਗ ਸੈਲਾਂ ਦਾ ਨਿਰੀਖਣ ਕੀਤਾ ਜਾਵੇਗਾ।ਚੇਅਰਪਰਸਨ ਨੇ ਦੱਸਿਆ ਕਿ ਕਮਿਸ਼ਨ ਨੇ 1 ਸਾਲ ਵਿੱਚ ਅਜਿਹੇ 35 ਮਾਮਲਿਆਂ ਦਾ ਹੱਲ ਕਰਕੇ ਘਰ ਵਸਾਏ ਹਨ ਅਤੇ ਅਦਾਲਤ ਵਿੱਚ ਤਲਾਕ ਦੇ ਚੱਲਦੇ 10 ਮਾਮਲੇ ਵੱਖਰੇ ਹੱਲ ਕੀਤੇ ਹਨ। ਇਸ ਤੋਂ ਬਿਨ੍ਹਾਂ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ 5 ਬੱਚੇ ਵੀ ਮਾਵਾਂ ਨੂੰ ਦਿਵਾਏ ਹਨ ਅਤੇ ਅਜਿਹੇ ਮਾਮਲਿਆਂ 'ਤੇ ਕਮਿਸ਼ਨ ਇੱਕ ਡਾਕੂਮੈਂਟਰੀ ਵੀ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨਾਲ ਜਿਆਦਤੀ ਵੀ ਨਹੀਂ ਹੋਣੀ ਚਾਹੀਦੀ ਅਤੇ ਝੂਠੇ ਮਾਮਲਿਆਂ ਕਰਕੇ ਕਿਸੇ ਦਾ ਘਰ ਬਰਬਾਦ ਨਹੀਂ ਹੋਣਾ ਚਾਹੀਦਾ।ਮਨੀਸ਼ਾ ਗੁਲਾਟੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਪਾਕਿਸਤਾਨ ਸਥਿਤ ਪੰਜਾਬੀ, ਖਾਸ ਕਰਕੇ ਸਿੱਖ ਕੁੜੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਨੇੜਿਓਂ ਜਾਨਣ ਲਈ ਕਮਿਸ਼ਨ ਦਾ ਵਫ਼ਦ ਪਾਕਿਸਤਾਨ ਜਾਣ ਲਈ ਗ੍ਰਹਿ ਵਿਭਾਗ ਦੇ ਇੰਚਾਰਜ ਮੰਤਰੀ ਵਜੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਆਗਿਆ ਲਵੇਗਾ। ਇਸ ਤੋਂ ਬਿਨ੍ਹਾਂ ਐਨ.ਆਰ.ਆਈ. ਲਾੜਿਆਂ ਦੀਆਂ ਸਤਾਈਆਂ ਪੰਜਾਬਣ ਮੁਟਿਆਰਾਂ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਕਾਨੂੰਨ 'ਚ ਤਬਦੀਲੀ ਲਿਆਉਣ ਲਈ ਪ੍ਰਧਾਨ ਮੰਤਰੀ ਨੂੰ ਵੀ ਮਿਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਜ਼ਿਆਦਾ ਮਾਮਲੇ ਘਰੇਲੂ ਹਿੰਸਾ, ਬਲਾਤਕਾਰ ਤੇ ਕੰਮ ਦੇ ਸਥਾਨ 'ਤੇ ਛੇੜਛਾੜ ਦੇ ਆਉਂਦੇ ਹਨ।

ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਐਨ.ਆਰ.ਆਈ. ਲਾੜਿਆਂ ਦੀ ਸਮੱਸਿਆ ਦੇ ਹੱਲ ਲਈ ਉਹ ਕੈਨੇਡਾ ਅਤੇ ਅਸਟ੍ਰੇਲੀਆ ਸਮੇਤ ਹੋਰ ਮੁਲਕਾਂ ਦੇ ਵਿਦੇਸ਼ ਵਿਭਾਗਾਂ ਨਾਲ ਸੰਪਰਕ ਸਾਧਣ ਸਮੇਤ ਹਾਈ ਕਮਿਸ਼ਨਜ ਨਾਲ ਤਾਲਮੇਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਲਾੜਿਆਂ ਦੀਆਂ ਸਤਾਈਆਂ ਪੰਜਾਬਣਾਂ ਦੀ ਸਮੱਸਿਆ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਲਈ ਕਮਿਸ਼ਨ ਵਲੋਂ ਵਿਆਹ ਕਰਵਾਉਣ ਵਾਲੀਆਂ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ ਤਾਂ ਕਿ ਵਿਆਹ ਦੀਆਂ ਧਾਰਮਿਕ ਰਸਮਾਂ ਤੋਂ ਪਹਿਲਾਂ ਹੀ ਲਾੜੇ ਦੇ ਦੇਸ਼ ਦਾ ਸੋਸ਼ਲ ਸਕਿਉਰਟੀ ਨੰਬਰ ਦੀ ਕਾਪੀ ਸਮੇਤ ਪੂਰੇ ਦਸਤਾਵੇਜ ਲੈ ਕੇ ਰੱਖੇ ਜਾਣ ਤਾਂ ਕਿ ਬਾਅਦ 'ਚ ਭੱਜਣ ਦੀ ਸੂਰਤ 'ਚ ਉਨ੍ਹਾਂ ਨੂੰ ਲੱਭਣਾ ਆਸਾਨ ਰਹੇ।ਅਜਿਹੇ ਮਾਮਲਿਆਂ 'ਚ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਸਥਾਨਕ ਪੁਲਿਸ ਦੀ ਭੂਮਿਕਾ ਅਹਿਮ ਦੱਸਦਿਆਂ ਕਿਹਾ ਕਿ ਪੁਲਿਸ ਨੂੰ ਬਿਨਾ ਕਿਸੇ ਦਬਾਅ ਦੇ ਲਾੜਿਆਂ ਦੇ ਭੱਜਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਕਾਬੂ ਕਰਨ ਲਈ ਆਪਣੀ ਸਰਗਰਮੀ ਦਿਖਾਉਣੀ ਚਾਹੀਦੀ ਹੈ। ਇਸ ਤੋਂ ਬਿਨ੍ਹਾਂ ਪਿੰਡਾਂ ਦੇ ਸਰਪੰਚਾਂ ਤੇ ਸ਼ਹਿਰੀ ਕੌਂਸਲਰਾਂ ਸਮੇਤ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਆਪਣੀ ਭੂਮਿਕਾ ਨਿਭਾਉਣ ਦੀ ਲੋੜ ਹੈ। ਇਸ ਮੌਕੇ ਮਹਿਲਾ ਡੀ.ਐਸ.ਪੀ. ਹਰਬੰਤ ਕੌਰ ਨੇ ਪਟਿਆਲਾ ਵੂਮੈਨ ਕਾਊਂਸਲਿੰਗ ਸੈਲ ਦੀ ਕਾਰਗੁਜ਼ਾਰੀ ਬਾਰੇ ਦੱਸਿਆ ਕਿ ਉਨ੍ਹਾਂ ਨੇ 1000 ਵਿੱਚੋਂ 845 ਮਾਮਲੇ ਹੱਲ ਕਰ ਦਿੱਤੇ ਹਨ। ਇਸ ਮੌਕੇ ਇੱਕ ਜੋੜੀ ਸੁਖਵਿੰਦਰ ਸਿੰਘ ਤੇ ਬਲਜਿੰਦਰ ਕੌਰ, ਜਿਨ੍ਹਾਂ ਦਾ ਮਾਮਲਾ ਹੱਲ ਕਰਵਾ ਕੇ ਘਰ ਵਸਾਇਆ ਗਿਆ ਹੈ ਨੇ ਪਟਿਆਲਾ ਪੁਲਿਸ ਦੀ ਤਾਰੀਫ਼ ਕੀਤੀ।ਚੇਅਰਪਰਸਨ ਨੇ ਇਹ ਵੀ ਕਿਹਾ ਕਿ ਘਰੇਲੂ ਹਿੰਸਾ ਤੋਂ ਪੀੜਤ ਮਹਿਲਾਵਾਂ ਜੋ ਮਹਿਲਾ ਕਮਿਸ਼ਨ ਦੀ ਪਹੁੰਚ ਤੋਂ ਦੂਰ ਹਨ, ਨੂੰ ਨਿਆਂ ਦਿਵਾਉਣ ਲਈ ਕਮਿਸ਼ਨ ਸਦਾ ਤਤਪਰ ਹੈ। ਇਸ ਮੌਕੇ ਵੂਮੈਨ ਕਾਊਂਸਲਿੰਗ ਸੈਲ ਦੇ ਮੈਬਰ ਸ੍ਰੀਮਤੀ ਗੁਰਮੀਤ ਕੌਰ, ਸ੍ਰੀ ਅਸ਼ੋਕ ਰੌਣੀ, ਸ੍ਰੀਮਤੀ ਚੰਨੀ ਵਾਲੀਆ, ਸ੍ਰੀਮਤੀ ਰੇਸ਼ਮ ਬਿੰਦਰਾ ਸਮੇਤ ਐਸ.ਪੀ. ਸਥਾਨਕ ਸ. ਨਵਨੀਤ ਸਿੰਘ ਬੈਂਸ, ਡੀ.ਐਸ.ਪੀ. ਹਰਬੰਤ ਕੌਰ, ਐਸ.ਆਈ. ਰਣਜੀਤਪਾਲ ਕੌਰ ਸਮੇਤ ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਪੁਲਿਸ ਦੀਆਂ ਮਹਿਲਾ ਅਧਿਕਾਰੀ ਮੌਜੂਦ ਸਨ।

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD