Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੌਸ਼ਨੀ ਤੇ ਅਵਾਜ਼ ਪ੍ਰੋਗਰਾਮ ਨੇ ਸੰਗਤ ਨੂੰ ਗੁਰੂ ਨਾਨਕ ਦੇ ਜੀਵਨ ਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆਂ

ਸ਼ੋਅ ਦੇ ਦੂਜੇ ਦਿਨ ਵੀ ਸੰਗਤ ਦੇ ਭਾਰੀ ਇਕੱਠ ਨੇ ਲਿਆ ਲਾਈਟ ਐਂਡ ਸਾਊਂਡ ਸ਼ੋਅ ਦਾ ਆਨੰਦ

5 Dariya News

5 Dariya News

5 Dariya News

ਫਰੀਦਕੋਟ , 25 Jan 2020

Last updated on: Jan 25, 2020, 00:00 IST

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਚਲਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੇ ਦੂਜੇ ਦਿਨ ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤਾਂ ਨੂੰ ਅਧਿਆਤਮ ਦੇ ਰੰਗ ਵਿਚ ਰੰਗ ਦਿੱਤਾ। ਨਵੀਂ ਦਾਣਾ ਮੰਡੀ ਵਿਖੇ ਸ਼ਾਮ 6 ਵਜੇ ਅਤੇ 7 ਤੋਂ ਸ਼ੁਰੂ ਹੋਏ ਸ਼ੋਅ ਵਿੱਚ ਸੰਗਤ ਦੇ ਭਾਰੀ ਇਕੱਠ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ,ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ।ਲਾਈਟ ਐਂਡ ਸਾਊਂਡ ਸ਼ੋਅ ਦੇਖਣ ਆਈਆਂ ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ੋਅ ਦਾ ਅਨੰਦ ਮਾਣ ਰਹੇ ਲੋਕਾਂ ਨੇ ਕਿਹਾ ਕਿ ਇਹ ਯਾਦਗਾਰ ਰੌਸ਼ਨੀ ਅਤੇ ਅੀਵਾਜ਼ 'ਤੇ ਅਧਾਰਿਤ ਸ਼ੋਅ ਕ੍ਰਿਏਟਿਵ ਸਾਊਂਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਅਧਾਰਿਤ  ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ੋਅ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ.ਨੇ ਕਿਹਾ ਕਿ ਬਹੁਤ ਹੀ ਬਾਰੀਕਬੀਨੀ ਨਾਲ ਡਿਜ਼ਾਈਨ ਕੀਤਾ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਰੂਪਮਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਲਾਈਟ ਐਡ ਸਾਂਊਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨਾਂ ਦੇ ਜੀਵਨ ਫਲਸਫ਼ੇ 'ਤੇ ਅਧਾਰਿਤ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਪੀੜ੍ਹੀ ਨੂੰ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਦੀ ਜਾਣਕਾਰੀ ਲਈ ਕਰਵਾਏ ਜਾ ਰਹੇ ਇਹ ਸ਼ੋਅ ਗੌਰਵਮਈ ਇਤਿਹਾਸ ਅਤੇ ਵਿਰਸੇ ਅਤੇ ਗੁਰੂ ਜੀ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨਾਲ ਜੋੜਨ ਵਿੱਚ ਸਹਾਈ ਸਿੱਧ ਹੋਣਗੇ। ਸ਼ੋਅ ਦੌਰਾਨ ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਨੂੰ ਰੂਪਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸ਼ੋਅ ਰਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਯਤਨਾਂ ਨੂੰ ਦਰਸ਼ਕਾਂ ਵਿੱਚ ਸਹੀ ਅਰਥਾਂ ਵਿੱਚ ਪ੍ਰਚਾਰਿਆ ਜਾ ਰਿਹਾ ਹੈ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD