Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਵਿਕਾਸ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ : ਮਨੀਸ਼ ਤਿਵਾੜੀ

ਇੱਕ ਕਰੋੜ ਰੁਪਏ ਦੀ ਲਾਗਤ ਨਾਲ ਨਾਡਾ-ਸ਼੍ਰੀ ਸਿੰਘਾ ਦੇਵੀ ਮੰਦਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

5 Dariya News

5 Dariya News

5 Dariya News

ਖਰੜ , 25 Jan 2020

ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਵੱਲੋਂ ਹਲਕੇ ਦੇ ਵਿਕਾਸ ਵਾਸਤੇ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸੇ ਤਹਿਤ ਐੱਮਪੀ ਵੱਲੋਂ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ, ਨਾਡਾ ਤੋਂ ਸ੍ਰੀ ਸਿੰਘਾ ਦੇਵੀ ਮੰਦਰ ਤੱਕ ਸੜਕ ਦੇ ਨਿਰਮਾਣ ਦਾ ਕਾਰਜ ਸ਼ੁਰੂ ਕਰਵਾਇਆ ਗਿਆ। ਇਸ ਸੜਕ ਦਾ ਨਿਰਮਾਣ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ, ਐੱਮਪੀ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਲੋਕ ਸਭਾ ਚੋਣਾਂ ਵੇਲੇ ਹਲਕੇ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਇੱਕ-ਇੱਕ ਕਰਕੇ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਖੇਤਰ ਦੇ ਵਿਕਾਸ ਚ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਚ ਹੋਰ ਕਈ ਵਿਕਾਸ ਸਬੰਧੀ ਕੰਮ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਵਿਕਾਸ ਦੀ ਸੋਚ ਤੇ ਕੰਮ ਕਰਨ ਵਾਲੀ ਪਾਰਟੀ ਹੈ ਅਤੇ ਲੋਕਾਂ ਦੇ ਸਰਬਪੱਖੀ ਵਿਕਾਸ ਵਾਸਤੇ ਵਚਨਬੱਧ ਹੈ।ਉੱਥੇ ਹੀ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਦੋਸ਼ ਲਗਾਇਆ ਕਿ ਬੀਤੇ 10 ਸਾਲਾਂ ਦੌਰਾਨ ਹਲਕੇ ਦਾ ਵਿਕਾਸ ਰੁੱਕ ਗਿਆ ਸੀ, ਜਿਹੜਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਚ ਇੱਕ ਵਾਰ ਫਿਰ ਰਫਤਾਰ ਫੜਨ ਲੱਗਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਰਵਿੰਦਰ ਪਾਲ ਸਿੰਘ ਪਾਲੀ ਚੇਅਰਮੈਨ, ਕ੍ਰਿਸ਼ਨ ਬਿੱਲਾ ਕੌਂਸਲਰ, ਮਨਿੰਦਰ ਭਿੰਦਾ ਸਾਬਕਾ ਕੌਂਸਲਰ, ਜਗੀਰ ਰਾਮ, ਸੋਮਨਾਥ, ਕਰਤਾਰ ਸਿੰਘ, ਭਾਗ ਸਿੰਘ, ਹੇਮਰਾਜ ਬਿੱਟੂ, ਮਨਿੰਦਰ ਕੰਗਾ ਬਿੱਟੂ ਕਟਾਰੀਆ, ਨੀਟੂ ਬਾਂਸਲ, ਅਖਿਲ ਚੌਹਾਨ ਵੀ ਮੌਜੂਦ ਰਹੇ।

 

Tags: Manish Tewari , Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD