Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦੇਸ਼ ਦੀ ਧਰਮ ਨਿਰਪੱਖ ਤੇ ਲੋਕਤੰਤਰੀ ਪਛਾਣ ਨੂੰ ਬਰਕਰਾਰ ਰੱਖਣਾ ਸਾਡਾ ਮੁਢਲਾ ਫ਼ਰਜ਼ : ਰਜ਼ੀਆ ਸੁਲਤਾਨ

ਸੰਵਿਧਾਨ ਦੇਸ਼ ਨੂੰ ਦਰਪੇਸ਼ ਚਣੌਤੀਆਂ ਦੀ ਅਗਵਾਈ ਕਰਨ ਦੇ ਸਮਰੱਥ, ਕਾਂਗਰਸ ਸੰਵਿਧਾਨ ਦੀ ਮੂਲ ਭਾਵਨਾ ਦੀ ਰਾਖੀ ਲਈ ਵਚਨਬੱਧ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 26 Jan 2020

Last updated on: Jan 26, 2020, 00:00 IST

ਟਰਾਂਸਪੋਰਟ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਨੇ ਅੱਜ ਇੱਥੇ 71ਵੇਂ ਗਣਤੰਤਰ ਦਿਵਸ ਮੌਕੇ ਆਈ ਟੀ ਆਈ ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਇਸ ਮੌਕੇ ਆਖਿਆ ਕਿ ਸਾਡੇ ਦੇਸ਼ ਦੀ ਵਿਸ਼ਵ ’ਚ ਆਪਣੀ ਮਜ਼ਬੂਤ ਜਮਹੂਰੀਅਤ ਪ੍ਰਣਾਲੀ ਕਰਕੇ ਵੱਖਰੀ ਪਛਾਣ ਹੈ ਅਤੇ ਦੇਸ਼ ਦੀ ਧਰਮ ਨਿਰਪੱਖ ਤੇ ਲੋਕ ਤੰਤਰੀ ਪਛਾਣ ਨੂੰ ਬਰਕਰਾਰ ਰੱਖਣਾ ਸਭ ਤੋਂ ਉੱਪਰ ਅਤੇ ਜ਼ਰੂਰੀ ਹੈ।ਉਨ੍ਹਾਂ ਆਖਿਆ ਕਿ ਦੇਸ਼ ਨੂੰ ਆਜ਼ਾਦੀ ਤੋਂ ਪਹਿਲਾਂ ਬਹੁਤ ਸਾਰੇ ਸੰਘਰਸ਼ਾਂ ’ਚੋਂ ਨਿਕਲਣਾ ਪਿਆ। ਆਜ਼ਾਦੀ ਲਈ ਹਰ ਇੱਕ ਵਰਗ ਦੇ ਲੋਕਾਂ ਨੇ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ। ਅੱਜ ਅਸੀਂ ਦੁਨੀਆ ਦੇ ਇੱਕ ਮਜ਼ਬੂਤ ਗਣਤੰਤਰ ਵਜੋਂ ਬਣਾਈ ਪਛਾਣ ਨੂੰ ਬਰਕਰਾਰ ਨਾ ਰੱਖ ਸਕੇ ਤਾਂ ਅਸੀਂ ਸੰਵਿਧਾਨ ਦੀ ਮੂਲ ਪ੍ਰਸਤਾਵਾਨਾ ਨੂੰ ਹੀ ਵਿਸਾਰ ਬੈਠਾਂਗੇ। ਉਨ੍ਹਾਂ ਕਿਹਾ ਕਿ ਦੇਸ਼ ’ਚ ਆਜ਼ਾਦੀ ਤੋਂ ਬਾਅਦ ਲੰਬਾ ਸਮਾਂ ਕਾਂਗਰਸ ਦੀਆਂ ਸਰਕਾਰਾਂ ਰਹੀਆਂ ਹਨ, ਜਿਨ੍ਹਾਂ ਦਾ ਦੇਸ਼ ਦੀ ਖੇਤੀਬਾੜੀ, ਉਦਯੋਗਿਕ ਤੇ ਆਰਥਿਕ ਤਰੱਕੀ ’ਚ ਸਭ ਤੋਂ ਵੱਡਾ ਯੋਗਦਾਨ ਹੈ, ਇਸ ਲਈ ਕਾਂਗਰਸ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਅੱਜ ਵੀ ਸੰਵਿਧਾਨ ਦੀ ਮੂਲ ਭਾਵਨਾ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੁੱਝ ਤਾਕਤਾਂ ਵੱਲੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਟ ਜਵਾਹਰ ਲਾਲ ਨਹਿਰੂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਸਨਮਾਨਯੋਗ ਅਕਸ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਦੇਸ਼ ਦੇ ਲੋਕ ਅਨੇਕਤਾ ’ਚ ਏਕਤਾ ਦੇ ਸਿਧਾਂਤ ’ਚ ਮਜ਼ਬੂਤੀ ਨਾਲ ਬੰਨ੍ਹੇ ਰਹਿਣਗੇ।ਰਜ਼ੀਆ ਸੁਲਤਾਨਾ ਨੇ ਅੱਗੇ ਕਿਹਾ ਕਿ ਡਾ. ਬੀ ਆਰ ਅੰਬੇਦਕਰ ਦੀ ਅਗਵਾਈ ’ਚ ਤਿਆਰ ਸਾਡੇ ਦੇਸ਼ ਦਾ ਸੰਵਿਧਾਨ ਚਣੌਤੀਆਂ ਤੇ ਮੁਸ਼ਕਿਲਾਂ ਦੀ ਹਾਲਤ ’ਚ ਵੀ ਦੇਸ਼ ਦੀ ਅਗਵਾਈ ਕਰਨ ਦੇ ਸਮਰੱਥ ਹੈ ਅਤੇ ਸਾਡੇ ਦੇਸ਼ ਨੇ ਬਹੁਤ ਸਾਰੀਆਂ ਚਣੌਤੀਆਂ ਦਾ ਮੁਕਾਬਲਾ ਕਰਦੇ ਹੋਏ, ਵਿਸ਼ਵ ਵਿੱਚ ਵੱਖਰਾ ਮੁਕਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਦੀ ਧਰਤੀ ਹੈ ਅਤੇ ਦੇਸ਼ ਦੀ ਆਜ਼ਾਦੀ ਲਈ ਉੱਠੀਆਂ ਲਹਿਰਾਂ ਦਾ ਮੋਢੀ ਰਿਹਾ ਹੋਣ ਕਾਰਨ ਹਮੇਸ਼ਾਂ ਪੂਰੀ ਦੁਨੀਆਂ ’ਚ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਰਿਹਾ ਹੈ ਅਤੇ ਦਿੰਦਾ ਰਹੇਗਾ।ਉਨ੍ਹਾਂ ਕਿਹਾ ਕਿ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀ ਸਰਜ਼ਮੀਂ ਵਾਲੇ ਇਸ ਜ਼ਿਲ੍ਹੇ ’ਚ ਗਣਤੰਤਰ ਦਿਹਾੜੇ ’ਤੇ ਕੌਮੀ ਝੰਡਾ ਲਹਿਰਾਉਣ ਦਾ ਮੌਕਾ ਮਿਲਣ ’ਤੇ ਉਹ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੇ ਹਨ ਅਤੇ ਖਟਕੜ ਕਲਾਂ ਵਿਖੇ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੀ ਯਾਦਗਾਰ ’ਤੇ ਨਤਮਸਤਕ ਹੋਣ ਬਾਅਦ ਉਨ੍ਹਾਂ ਨੂੰ ਵੱਡੀ ਸੰਤੁਸ਼ਟੀ ਮਿਲੀ ਹੈ।

ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਤੇ ਐਸ ਐਸ ਪੀ ਅਲਕਾ ਮੀਨਾ ਨਾਲ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਡੀ ਐਸ ਪੀ ਹਰਨੀਲ ਸਿੰਘ ਦੀ ਅਗਵਾਈ ਵਾਲੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਉਨ੍ਹਾਂ ਨੇ ਸਮਾਗਮ ’ਚ ਮੌਜੂਦ ਆਜ਼ਾਦੀ ਘੁਲਾਟੀਏ ਤਾਰਾ ਸਿੰਘ ਅਤੇ ਸਵ. ਰਾਜ ਕੁਮਾਰ ਦੀਵਾਨ ਦੀ ਵਿਧਵਾ ਰਾਜ ਰਾਣੀ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ।ਬਾਅਦ ਵਿੱਚ ਉਨ੍ਹਾਂ ਸਮਾਗਮ ਸਥਾਨ ’ਤੇ ਐਮ ਐਲ ਏ ਅੰਗਦ ਸਿੰਘ ਅਤੇ ਐਮ ਐਲ ਏ ਚੌ. ਦਰਸ਼ਨ ਲਾਲ ਮੰਗੂਪੁਰ ਦੀ ਹਾਜ਼ਰੀ ਵਿੱਚ ਹੀ 10 ਲੱਖ ਦੀ ਲਾਗਤ ਨਾਲ ਤਿਆਰ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ ਦਾ ਉਦਘਾਟਨ ਕੀਤਾ ਅਤੇ ਦਾਣਾ ਮੰਡੀ ਬੰਗਾ ਦੇ ਫੜ੍ਹ ਦੇ 10 ਕਰੋੜ ਰੁਪਏ ਦੇ ਕੰਕਰੀਟ ਪ੍ਰਾਜੈਕਟ ਦੀ ਸ਼ੁਰੂਆਤ। ਉਨ੍ਹਾਂ ਨੇ ਜ਼ਿਲ੍ਹੇ ਦੇ 337 ਪ੍ਰਾਇਮਰੀ ਸਕੂਲਾਂ ਅਤੇ 168 ਅਪਰ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਬਣਾ ਕੇ ਪੰਜਾਬ ’ਚ ਮੋਹਰੀ ਹੋਣ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ ਟੀ ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ, ਜਿਨ੍ਹਾਂ ਤੋਂ ਖੁਸ਼ ਹੁੰਦਿਆਂ ਮੁੱਖ ਮਹਿਮਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇੱਕ ਲੱਖ ਰੁਪਏ ਦਾ ਵਿਸ਼ੇਸ਼ ਇਨਾਮ ਦੇਣ ਦਾ ਐਲਾਨ ਵੀ ਕੀਤਾ।ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਝਾਕੀਆਂ ’ਚੋਂ ਸਿਹਤ ਵਿਭਾਗ ਦੀ ਨਸ਼ਾ ਮੁਕਤੀ ਨੂੰ ਪਹਿਲਾ ਸਥਾਨ, ਨਗਰ ਕੌਂਸਲ ਦੀ ਸਵੱਛ ਭਾਰਤ ਨੂੰ ਦੂਸਰਾ ਸਥਾਨ ਅਤੇ ਜ਼ਿਲ੍ਹਾ ਪੁਲਿਸ ਦੀ ਸਾਂਝੀ ਸੱਥ ਨੂੰ ਤੀਸਰਾ ਸਥਾਨ ਮਿਲਿਆ। ਮਾਰਚ ਪਾਸਟ ’ਚ ਸ਼ਾਮਿਲ ਪੰਜਾਬ ਪੁਲਿਸ ਪੁਰਸ਼ ਟੁਕੜੀ ਨੂੰ ਪਹਿਲਾ, ਮਹਿਲਾ ਪੁਲਿਸ ਨੂੰ ਦੂਸਰਾ ਤੇ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਦੀਆਂ ਗਰਲ ਗਾਈਡਜ਼ ਦੀ ਟੁਕੜੀ ਨੂੰ ਤੀਸਰਾ ਸਥਾਨ ਮਿਲਿਆ।ਮੁੱਖ ਮਹਿਮਾਨ ਵੱਲੋਂ ਜ਼ਿਲ੍ਹੇ ਦੇ ਨਸ਼ਾ ਮੁਕਤ 71 ਪਿੰਡਾਂ ਦੀਆਂ ਪੰਚਾਇਤਾਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਬਡੀ ਵਜੋਂ ਸੇਵਾਵਾਂ ਦੇਣ ਵਾਲੇ ਸੀਨੀਅਰ ਤੇ ਜੂਨੀਅਰ ਬਡੀਜ਼ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਮਾਜ ਦੇ ਵੱਖ-ਵੱਖ ਖੇਤਰਾਂ ’ਚ ਵਿਲੱਖਣ ਉਪਲਬਧੀਆਂ ਵਾਲੀਆਂ ਸਖਸ਼ੀਅਤਾਂ ਨੂੰ ਵੀ ਜ਼ਿਲ੍ਹਾ ਪੱਧਰੀ ਪ੍ਰਮਾਣ ਪੱਤਰ ਦਿੱਤਾ ਗਿਆ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ 20 ਸਿਲਾਈ ਮਸ਼ੀਨਾਂ ਅਤੇ 11 ਟਰਾਈ ਸਾਈਕਲ ਵੀ ਮੁੱਖ ਮਹਿਮਾਨ ਰਾਹੀਂ ਵੰਡੇ ਗਏ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਸਮਾਗਮ ਦੀ ਸੰਪੂਰਨਤਾ ’ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਆ ਗਿਆ।ਇਸ ਮੌਕੇ ਵਿਧਾਇਕ ਅੰਗਦ ਸਿੰਘ ਤੇ ਚੌ. ਦਰਸ਼ਨ ਲਾਲ ਮੰਗੂਪੁਰ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ. ਅਮਰਿੰਦਰ ਸਿੰਘ ਗਰੇਵਾਲ, ਐਸ ਐਸ ਪੀ ਅਲਕਾ ਮੀਨਾ, ਏ ਡੀ ਸੀ (ਜ) ਅਦਿਤਿਆ ਉੱਪਲ, ਐਸ ਡੀ ਐਮ ਜਗਦੀਸ਼ ਸਿੰਘ ਜੌਹਲ, ਐਸ ਪੀ (ਐਚ) ਸ. ਬਲਵਿੰਦਰ ਸਿੰਘ ਭੀਖੀ ਤੇ ਸਮੂਹ ਜ਼ਿਲ੍ਹਾ ਅਧਿਕਾਰੀ ਤੇ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।ਫ਼ੋਟੋ ਕੈਪਸ਼ਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਦੇਸ਼ ਦੇ 71ਵੇਂ ਗਣਤੰਤਰ ਦਿਹਾੜੇ ਮੌਕੇ ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਉਂਦੇ ਹੋਏ ਅਤੇ ਸਮਾਗਮ ਨਾਲ ਸਬੰਧਤ ਹੋਰ ਤਸਵੀਰਾਂ।

 

Tags: Razia Sultana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD