Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਤੇ ਵਿਕਾਸ ਲਈ ਕੀਤੀ ਜਾ ਰਹੇ ਹਨ ਵੱਡੇ ਉਪਰਾਲੇ : ਅਜਾਇਬ ਸਿੰਘ ਭੱਟੀ

ਗਣਤੰਤਰਾ ਦਿਵਸ ਤੇ ਆਜ਼ਾਦੀ ਘੁਲਾਟੀਆਂ, ਵੱਖ ਵੱਖ ਖੇਤਰਾਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਸਨਮਾਨ

5 Dariya News

5 Dariya News

5 Dariya News

ਫਰੀਦਕੋਟ , 26 Jan 2020

Last updated on: Jan 26, 2020, 00:00 IST

ਇਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਗਣਤੰਤਰਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਂ ਸੰਦੇਸ਼ ਦਿੱਤਾ।ਨਹਿਰੂ ਸਟੇਡੀਅਮ ਵਿਖੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਗਣਤੰਤਰਾ ਦਿਵਸ ਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸਮੂਹ ਸ਼ਹੀਦਾਂ,ਆਜ਼ਾਦੀ ਘੁਲਾਟੀਆਂ,ਦੇਸ਼ ਦੇ ਸੈਨਿਕਾਂ, ਸੁਰੱਖਿਆ ਬਲਾਂ ਦੇ ਜਵਾਨਾਂ, ਜੋ ਦੇਸ਼ ਲਈ ਸ਼ਹੀਦ ਹੋਏ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਕਿਹਾ ਕਿ ਸਮੂਹ ਦੇਸ਼ ਹੀ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਭਾਰਤ ਆਜ਼ਾਦ ਹੋਇਆ ਹੈ ਜਿਸ ਕਾਰਨ 26 ਜਨਵਰੀ 1950 ਨੂੰ ਡਾ ਭੀਮ ਰਾਓ ਅੰਬੇਦਕਰ ਵੱਲੋਂ ਭਾਰਤੀ ਸੰਵਿਧਾਨ ਦੇਸ਼ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਮਾਨ ਹੈ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ ਤੇ ਇਸ ਕੋਲ ਸਭ ਤੋਂ ਵੱਡਾ ਲੋਕਤੰਤਰੀ ਸੰਵਿਧਾਨ ਮੌਜੂਦ ਹੈ।ਉਨ੍ਹਾਂ ਪੰਜਾਬੀਆਂ ਵੱਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਪਾਏ ਮਹੱਤਵਪੂਰਨ ਯੋਗਦਾਨ ਲਈ ਉਨ੍ਹਾਂ ਦੀ ਸਰਾਹਨਾ ਕੀਤੀ ਤੇ ਕਿਹਾ ਕਿ ਦੇਸ਼ ਦੇ 1 6 ਫੀਸਦੀ ਖੇਤਰਫਲ ਹੋਣ ਦੇ ਬਾਵਜੂਦ ਪੰਜਾਬੀਆਂ ਨੇ ਆਜ਼ਾਦੀ ਲਈ 80 ਪ੍ਰਤੀਸ਼ਤ ਕੁਰਬਾਨੀਆਂ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ।ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਸਮਾਗਮਾਂ, ਰਾਜ ਦੇ ਬਹੁ ਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ, ਰਾਜ ਦੇ ਵੱਖ ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਅਤੇ ਵਿਕਾਸ ਸਕੀਮਾਂ ਦੀ ਵਿਸਥਾਰਸਹਿਤ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਤਿਹਾਸਿਕ ਸ਼ਹਿਰ ਫਰੀਦਕੋਟ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਸਬੰਧੀ ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਅਤੇ ਹੋ ਚੁੱਕੇ ਵਿਕਾਸ ਕਾਰਜਾਂ ਲਈ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਉਨ੍ਹਾਂ ਇਸ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਹੋਰ ਤਰੱਕੀ ਤੇ ਉਨਤੀ ਦੀਆਂ ਰਾਹਾਂ ਤੇ ਲਿਜਾਣ ਲਈ ਸਰਕਾਰ ਨੂੰ ਸਹਿਯੋਗ ਦੇਣ ਅਤੇ ਸੂਬੇ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।ਇਸ ਉਪਰੰਤ ਉਨ੍ਹਾਂ ਪੰਜਾਬ ਪੁਲਿਸ, ਬੀ ਐਸ ਐਫ, ਪੰਜਾਬ ਪੁਲਿਸ ਮਹਿਲਾ ਵਿੰਗ, ਹੋਮ ਗਾਰਡ, ਐਨ ਸੀ ਸੀ , ਸਕਾਊਟ ਐਂਡ ਗਾਈਡ ਦੀਆਂ ਟੁਕੜੀਆਂ ਦੀ ਪਰੇਡ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਤੋਂ ਸਲਾਮੀ ਲਈ।ਇਸ ਮੌਕੇ ਤੇ ਵੱਖ ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਸ਼ਖਸ਼ੀਅਤਾ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਵੱਖ ਵੱਖ ਵਿਭਾਗਾਂ ਵੱਲੋਂ 17 ਝਾਕੀਆਂ ਵੀ ਕੱਢੀਆ ਗਈਆ। ਵੱਖ ਵੱਖ ਸਿੱਖਿਆ ਸੰਸਥਾਵਾਂ ਵੱਲੋਂ ਤਿਆਰ ਕੀਤਾ ਗਿਆ ਸਭਿਆਚਾਰਕ ਪ੍ਰੋਗਰਾਮਾਂ,ਦੇਸ਼ ਭਗਤੀ  ਸਮੇਤ ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਮਾਰਚ ਪਾਸਟ, ਸਭਿਆਚਾਰਕ ਸਮਾਗਮਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਲਈ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ,ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਵਾਈਸ ਚਾਂਸਲਰ ਸ੍ਰੀ ਰਾਜ ਬਹਾਦਰ, ਸੀਨੀਅਰ ਜੱਜ ਸਹਿਬਾਨ,ਐਸ ਐਸ ਪੀ ਸ ਮਨਜੀਤ ਸਿੰਘ ਢੇਸੀ, ਵਧੀਕ ਡਿਪਟੀ ਕਮਿਸ਼ਨਰ (ਜ) ਸ ਗੁਰਜੀਤ ਸਿੰਘ, ਐਸ ਡੀ ਐਮ ਫਰੀਦਕੋਟ ਸ ਪਰਮਦੀਪ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਪਵਨ ਕੁਮਾਰ ਗੋਇਲ, ਭਾਈ ਰਾਹੁਲ ਸਿੱਧੂ, ਉਪੇਂਦਰ ਸ਼ਰਮਾ, ਸੀਨੀਅਰ ਕਾਂਗਰਸੀ ਆਗੂ, ਜ਼ਿਲ੍ਹਾ ਸਿੱਖਿਆ ਅਫਸਰ, ਸ੍ਰੀ ਕਮਲਜੀਤ ਤਾਹੀਮ,ਉਪ ਜ਼ਿਲ੍ਹਾ ਸਿੱਖਿਆ ਅਫਸਰ, ਸ੍ਰੀ ਪਰਦੀਪ ਦਿਊੜਾ, ਸ੍ਰੀ ਜਸਮਿੰਦਰ ਸਿੰਘ ਹਾਂਡਾ, ਸ੍ਰੀ ਸੁਰਿੰਦਰ ਗੁਪਤਾ,ਸਾਬਕਾ ਮੈਂਬਰ ਲੋਕਸਭਾ ਪ੍ਰੋ: ਸਾਧੂ ਸਿੰਘ, ਆਦਿ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਮੰਚ ਸੰਚਾਲਨ ਦੀ ਭੂਮਿਕਾ ਡੀ ਪੀ ਆਰ ਓ ਸ ਅਮਰੀਕ ਸਿੰਘ,ਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਜਸਵੀਰ ਜੱਸੀ ਨੇ ਬਾਖੂਬੀ ਨਿਭਾਈ।

 

Tags: Ajaib Singh Bhatti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD