Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਪੰਜਾਬ ’ਚ ਸੇਵਾ ਕੇਂਦਰਾਂ ਰਾਹੀਂ ਲਰਨਿੰਗ ਲਾਇਸੰਸ ਸੇਵਾ ਦੀ ਰਸਮੀ ਸ਼ੁਰੂਆਤ ਨਵਾਂਸ਼ਹਿਰ ਤੋਂ

ਪੰਜਾਬ ਦੇ 515 ਸੇਵਾ ਕੇਂਦਰਾਂ ਤੋਂ ਮਿਲੇਗੀ ਲਰਨਿੰਗ ਲਾਇਸੰਸ ਦੀ ਸੁਵਿਧਾ, ਪਹਿਲਾਂ ਕੇਵਲ ਟਰਾਂਸਪੋਰਟ ਦਫ਼ਤਰਾਂ ਤੇ ਐਸ ਡੀ ਐਮ ਦਫ਼ਤਰਾਂ ’ਚ ਹੀ ਮਿਲਦੀ ਦੀ ਸੇਵਾ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 26 Jan 2020

Last updated on: Jan 26, 2020, 00:00 IST

ਟਰਾਂਸਪੋਰਟ ਮੰਤਰੀ ਪੰਜਾਬ ਰਜ਼ੀਆ ਸੁਲਤਾਨਾ ਵੱਲੋਂ ਅੱਜ ਨਵਾਂਸ਼ਹਿਰ ਦੇ ਸੇਵਾ ਕੇਂਦਰ ਤੋਂ ਪੰਜਾਬ ’ਚ ਸੇਵਾ ਕੇਂਦਰਾਂ ਰਾਹੀਂ ਲਰਨਿੰਗ ਲਾਇਸੰਸ ਸੇਵਾ ਦੀ ਰਸਮੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਹਿਲਾਂ ਕੇਵਲ ਟਰਾਂਸਪੋਰਟ ਵਿਭਾਗ ਦੇ ਜ਼ਿਲ੍ਹਿਆ ’ਚ ਸਥਿਤ ਦਫ਼ਤਰਾਂ ਅਤੇ ਐਸ ਡੀ ਐਮ ਦਫ਼ਤਰਾਂ ਤੋਂ ਹੀ ਲਰਨਿੰਗ ਲਾਇਸੰਸ ਬਣਦੇ ਸਨ, ਜਿਸ ਕਾਰਨ ਨੌਜੁਆਨਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਹੁਣ ਤੋਂ ਰਾਜ ਦੇ ਸਾਰੇ 515 ਸੇਵਾ ਕੇਂਦਰਾਂ ’ਚ ਵੀ ਲਰਨਿੰਗ ਲਾਇਸੰਸ ਬਣਾਉਣ ਦੀ ਅਰਜ਼ੀ ਦਿੱਤੀ ਜਾ ਸਕੇਗੀ। ਇਸ ਮੌਕੇ ਪਹਿਲੇ ਪੰਜ ਬਿਨੇਕਾਰਾਂ ਨੂੰ ਲਰਨਿੰਗ ਲਾਇਸੰਸ ਜਾਰੀ ਵੀ ਕੀਤੇ ਗਏ।ਉਨ੍ਹਾਂ ਨਾਲ ਇਸ ਮੌਕੇ ਹਲਕਾ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਅਤੇ ਬਲਾਚੌਰ ਦੇ ਵਿਧਾਇਕ ਚੋ. ਦਰਸ਼ਨ ਲਾਲ ਮੰਗੂਪੁਰ, ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਤੇ ਐਸ ਐਸ ਪੀ ਅਲਕਾ ਮੀਨਾ ਵੀ ਮੌਜੂਦ ਸਨ। ਲਰਨਿੰਗ ਲਾਇਸੰਸ ਸੇਵਾ ਦਾ ਉਦਘਾਟਨ ਕਰਨ ਤੋਂ ਪਹਿਲਾਂ ਟਰਾਂਸਪੋਰਟ ਮੰਤਰੀ ਵੱਲੋਂ ਪੁਰਾਣੇ ਡੀ ਸੀ ਦਫ਼ਤਰ ’ਚ ਮੌਜੂਦ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਦਕਰ ਦੇ ਬੁੱਤ ’ਤੇ ਗਣਤੰਤਰ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਸੁਮਨ ਵੀ ਭੇਟ ਕੀਤੇ ਗਏ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹਰ ਸਾਲ 5.57 ਲੱਖ ਲਰਨਿੰਗ ਲਾਇਸੰਸ ਅਤੇ 8.54 ਲੱਖ ਪੱਕੇ ਲਾਇਸੰਸ ਬਣਦੇ ਹਨ। ਉਨ੍ਹਾਂ ਕਿਹਾ ਕਿ ਡਰਾਇਵਿੰਗ ਲਾਇਸੰਸ ਬਣਾਉਣ ਲਈ ਕਿਸੇ ਨੂੰ ਵੀ 18 ਸਾਲ ਦੀ ਉਮਰ ਪੂਰੀ ਹੋਣ ’ਤੇ ਪਹਿਲਾਂ ਲਰਨਿੰਗ ਲਾਇਸੰਸ ਪ੍ਰਕਿਰਿਆ ’ਚੋਂ ਗੁਜ਼ਰਨਾ ਪੈਂਦਾ ਹੈ ਅਤੇ 6 ਮਹੀਨੇ ਬਾਅਦ ਉਹ ਆਪਣਾ ਪੱਕਾ ਲਾਇਸੰਸ ਬਣਵਾ ਸਕਦਾ ਹੈ। 

ਉਨ੍ਹਾਂ ਦੱਸਿਆ ਕਿ ਲਰਨਿੰਗ ਤੋਂ ਪੱਕਾ ਲਾਇਸੰਸ ਬਣਵਾਉਣ ਲਈ ਪ੍ਰਾਰਥੀ ਨੂੰ ਡਰਾਇਵਿੰਗ ਟਰੈਕ ’ਤੇ ਟੈਸਟ ਪਾਸ ਕਰਨਾ ਪੈਂਦਾ ਹੈ, ਜਿਸ ਲਈ ਰਾਜ ਵਿੱਚ 32 ਟਰੈਕ ਕੰਮ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਸੀ ਕਿ ਐਸ ਡੀ ਐਮ ਦਫ਼ਤਰਾਂ ਅਤੇ ਟਰਾਂਸਪੋਰਟ ਦਫ਼ਤਰਾਂ ’ਚ ਲਰਨਿੰਗ ਲਾਇਸੰਸ ਲਈ ਭੀੜ ਰਹਿੰਦੀ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲ ਆਉਂਦੀ ਹੈ, ਜਿਸ ਲਈ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ’ਚ ਲਿਆ ਕੇ, ਇਹ ਸੇਵਾ ਪੰਜਾਬ ਦੇ ਸੇਵਾ ਕੇਂਦਰ ਰਾਹੀਂ ਦੇਣ ਦੀ ਵੀ ਸਲਾਹ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਲੋਕ ਹਿੱਤ ’ਚ ਇਸ ਨੂੰ ਸਮੁੱਚੇ ਪੰਜਾਬ ’ਚ ਤੁਰੰਤ ਲਾਗੂ ਕਰਨ ’ਤੇ ਮੋਹਰ ਲਾ ਦਿੱਤੀ ਗਈ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ’ਚ ਮਿਨੀ ਬੱਸਾਂ ਦੇ ਪਰਮਿਟ ਲੈਣ ’ਤੇ ਕੋਈ ਰੋਕ ਨਹੀਂ ਅਤੇ ਕੋਈ ਵੀ ਰੋਜ਼ਗਾਰ ਦਾ ਚਾਹਵਾਨ ਮਿਨੀ ਬੱਸ ਲਈ ਟਰਾਂਸਪੋਰਟ ਵਿਭਾਗ ਕੋਲ ਪਰਮਿਟ ਲਈ ਬਿਨੇ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਲੋਕਾਂ ਦੀ ਆਵਾਜਾਈ ਲਈ ਮਿਨੀ ਬੱਸਾਂ ਬਹੁਤ ਹੀ ਪ੍ਰਭਾਵਸ਼ਾਲੀ ਹਨ, ਜਿਸ ਲਈ ਸਰਕਾਰ ਵੱਲੋਂ ਹਰ ਇੱਕ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਸ ਮੌਕੇ ਨਵਾਂਸ਼ਹਿਰ ਦੇ ਐਸ ਡੀ ਐਮ ਜਗਦੀਸ਼ ਸਿੰਘ ਜੌਹਲ, ਮਨਜਿੰਦਰ ਸਿੰਘ ਟੈਕਨੀਕਲ ਡਾਇਰੈਕਟਰ ਐਨ ਆਈ ਸੀ ਪੰਜਾਬ, ਮਨਜੀਤ ਸਿੰਘ ਡਿਪਟੀ ਸਟੇਟ ਟ੍ਰਾਂਸਪੋਰਟ ਕਮਿਸ਼ਨਰ ਪੰਜਾਬ ਅਤੇ ਐਨ ਆਈ ਸੀ ਦੇ ਪ੍ਰੋਗਰਾਮਰ ਮੋਹਿਤ ਜੋਸ਼ੀ ਤੇ ਅਤਿੰਦਰ ਸਿੰਘ ਪ੍ਰੋਗਰਾਮਰ ਤੋਂ ਇਲਾਵਾ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀਮਤੀ ਜਤਿੰਦਰ ਕੌਰ ਤੇ ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਸਿੱਧੂ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਕਮਲ ਕੁਮਾਰ ਅਤੇ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਸਰਬਜੀਤ ਸਿੰਘ ਵੀ ਮੌਜੂਦ ਸਨ।

 

Tags: Razia Sultana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD