Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

550ਵਾਂ ਪ੍ਰਕਾਸ਼ ਪੁਰਬ : ਵਿਧਾਇਕ ਵੱਲੋਂ ਫਾਜ਼ਿਲਕਾ ਵਿਖੇ ਡਿਜ਼ੀਟਲ ਮਿਊਜ਼ੀਅਮ ਸ਼ੋਅ ਦੀ ਸ਼ੁਰੂਆਤ ਕਰਵਾਈ

29 ਜਨਵਰੀ ਤੱਕ ਅਤਿ ਆਧੁਨਿਕ ਤਕਨੀਕਾਂ ਰਾਹੀਂ ਲੱਗੇਗੀ ਅਧਿਆਤਮਿਕਤਾ ਦੀ ਛਹਿਬਰ-ਦਵਿੰਦਰ ਸਿੰਘ ਘੁਬਾਇਆ

Web Admin

Web Admin

5 Dariya News

ਫਾਜ਼ਿਲਕਾ , 27 Jan 2020

Last updated on: Jan 27, 2020, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਉਣ ਲਈ ਸ਼ਹਿਰ ਫਾਜ਼ਿਲਕਾ ਦੇ ਐਮ.ਆਰ. ਕਾਲਜ ਦੇ ਬਹੁਮੰਤਵੀ ਸਟੇਡੀਅਮ ਵਿਖੇ ਅਤਿ ਆਧੁਨਿਕ ਤਕਨੀਕ ਨਾਲ ਲਬਰੇਜ਼ ਡਿਜ਼ੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ (ਅਵਾਜ ਤੇ ਰੌਸ਼ਨੀ) ਦਾ ਵਿਧਾਇਕ ਫਾਜ਼ਿਲਕਾ ਸ੍ਰੀ ਦਵਿੰਦਰ ਸਿੰਘ ਘੁਬਾਇਆ ਨੇ ਰਸਮੀ ਸ਼ੁਰੂਆਤ ਕਰਵਾਈ।ਵਿਧਾਇਕ ਸ੍ਰੀ ਦਵਿੰਦਰ ਸਿੰਘ ਘੁਬਾਇਆ ਵਲੋਂ ਸਥਾਨਕ ਐਮ.ਆਰ. ਕਾਲਜ ਗਰਾਊਂਡ ਵਿਖੇ ਡਿਜੀਟਲ ਮਿਊਜ਼ੀਅਮ ਦੀ ਸ਼ੁਰੂਆਤ ਕਰਨ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀਆਂ ਅਤੇ ਸਕੂਲੀ ਵਿਦਿਆਰਥੀਆਂ ਨੇ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਊਜ਼ੀਅਮ ਵਿਚ ਸ਼੍ਰੀ ਗੁਰੂ ਨਾਨਾਕ ਦੇਵ ਜੀ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਜ਼ਰੀਏ ਦੇਖਿਆ। ਸ੍ਰੀ ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਫਾਜ਼ਿਲਕਾ ਸ਼ਹਿਰ ਵਿੱਚ ਡਿਜ਼ੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ ਸ਼ੋਅ ਕਰਾ ਕੇ ਗੁਰੂ ਸਾਹਿਬ ਦੇ ਜੀਵਨ ਤੋਂ ਜਾਣੂ ਕਰਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਹ ਡਿਜੀਟਲ ਮਿਊਜ਼ੀਅਮ 29 ਜਨਵਰੀ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਾ ਰਹੇਗਾ।  ਉਨ੍ਹਾਂ ਦੱਸਿਆ ਕਿ 28 ਤੇ 29 ਜਨਵਰੀ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ’ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਚੱਲਣਗੇ, ਜੋ ਕਿ ਦੋਵੇਂ ਦਿਨ ਸ਼ਾਮ 6:15 ਤੋਂ 7 ਵਜੇ ਅਤੇ ਰਾਤ 7 ਤੋਂ 7.45 ਵਜੇ ਤੱਕ ਹੋਣਗੇ। ਉਨਾਂ ਦੱਸਿਆ ਕਿ ਰੰਗਦਾਰ ਦਿ੍ਰਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਅਦਭੁੱਤ ਨਜ਼ਾਰਾ ਪੇਸ਼ ਕਰਨਗੇ। ਉਨਾਂ ਸਮੂਹ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਵਿਲੱਖਣ ਨਜ਼ਾਰੇ ਦਾ ਗਵਾਹ ਬਣਨ ਲਈ ਹੁੰਮ-ਹੁੰਮਾ ਕੇ ਪਹੁੰਚਣ। ਉਨਾਂ ਕਿਹਾ ਕਿ ਸੰਗਤਾਂ ਲਈ ਦਾਖਲਾ ਬਿਲਕੁਲ ਮੁਫ਼ਤ ਹੈ ਅਤੇ ਸੰਗਤਾਂ ਸ਼ੋਅ ਦਾ ਅਨੰਦ ਮਾਨਣ ਲਈ ਆਪਣੇ ਪਰਿਵਾਰ ਸਮੇਤ ਪਹੁੰਚਣ।  ਅੱਜ ਡਿਜੀਟਲ ਮਿਊਜ਼ੀਅਮ ਵਿੱਚ ਵੱਖ-ਵੱਖ ਸਕਰੀਨਾਂ ਰਾਹੀਂ ਮਲਟੀਮੀਡੀਆ ਤਕਨੀਕ ਨਾਲ ਗੁਰੂ ਸਾਹਿਬ ਦੇ ਜੀਵਨ ਉੱਪਰ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਮਿਊਜ਼ੀਅਮ ਵਿੱਚ ਇੱਕ ਸਮੇਂ 35 ਵਿਅਕਤੀ ਦਾਖਲ ਹੋ ਸਕਦੇ ਹਨ ਅਤੇ ਉਸਤੋਂ ਬਾਅਦ ਦੂਸਰਾ ਬੈਚ ਇਸ ਮਿਊਜ਼ੀਅਮ ਨੂੰ ਦੇਖਦਾ ਹੈ। ਮਿਊਜ਼ੀਅਮ ਵਿੱਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਮਾਡਲ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਮਿਊਜ਼ੀਅਮ ਦੇ ਅੰਦਰ ਅਤੇ ਬਾਹਰ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ। ਮਿਊਜ਼ੀਅਮ ਦੇਖਣ ਆਈਆਂ ਸੰਗਤਾਂ ਇੱਕ ਅਨੋਖੇ ਵਿਸਮਾਦ ਦਾ ਅਹਿਸਾਸ ਕਰ ਰਹੀਆਂ ਹਨ ਅਤੇ ਸੰਗਤਾਂ ਵਲੋਂ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਫ਼ਾਜ਼ਿਲਕਾ ਡੀ.ਪੀ. ਪਾਂਡੇ, ਜ਼ਿਲ੍ਹਾ ਸਿਖਿਆ ਅਫ਼ਸਰ ਪਵਨ ਕੁਮਾਰ, ਪੰਮੀ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲੀ ਬੱਚਿਆਂ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD