Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਲੋੜਵੰਦ ਲਾਭਪਾਤਰੀਆਂ ਤਕ ਸਕੀਮਾਂ ਦਾ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼

ਸਮੂਹ ਅਧਿਕਾਰੀ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਟੀਮ ਵਜੋਂ ਕੰਮ ਕਰਨ-ਲੋਕ ਸਭਾ ਮੈਂਬਰ ਸੰਨੀ ਦਿਓਲ

Web Admin

Web Admin

5 Dariya News

ਗੁਰਦਾਸਪੁਰ , 27 Jan 2020

ਸੋਮ ਪ੍ਰਕਾਸ਼ ਕੇਂਦਰੀ ਰਾਜ ਮੰਤਰੀ ਕਮਰਸ ਅਤੇ ਉਦਯੋਗ ਵਿਭਾਗ-ਕਮ- ਚੇਅਰਮੈਨ ਜਿਲਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ 'ਡ੍ਰਿਸਟ੍ਰਿਕ ਡਿਵਲਪਮੈਂਟ ਕੁਆਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ' (DISHA) ਦੀ ਮੀਟਿੰਗ ਹੋਈ, ਜਿਸ ਵਿਚ ਸ੍ਰੀ ਸੰਨੀ ਦਿਓਲ ਲੋਕ ਸਭਾ ਮੈਂਬਰ ਗੁਰਦਾਸਪੁਰ-ਕਮ ਕੋ ਚੇਅਰਮੈਨ ਜਿਲਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਗੁਰਦਾਸਪੁਰ, ਵਿਪੁਲ ਉਜਵਲ ਡਿਪਟੀ ਕਮਿਸ਼ਨਰ ਅਤੇ ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ ਵੀ ਮੋਜੂਦ ਸਨ।ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਵਲੋਂ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਰਿਵੀਊ ਕੀਤਾ ਗਿਆ ਤੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਲੋੜਵੰਦ ਲੋਕਾਂ ਨੂੰ ਸਕੀਮਾਂ ਦਾ ਲਾਭ ਬਿਨਾਂ ਪੱਖਪਾਤ ਦੇ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਲੋੜਵੰਦ ਲਾਭਪਾਤਰੀ ਆਪਣੇ ਲਾਭ ਪ੍ਰਾਪਤ ਕਰਨ ਤੋਂ ਵਾਝਾਂ ਨਾ ਰਹੇ। ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਿਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਿਨਾਂ-ਜਿਨਾਂ ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ ਉਸ ਸਬੰਧੀ ਹਲਕੇ ਵਾਈਜ਼ ਲਾਭਪਾਤਰੀਆਂ ਦੀ ਸੂਚੀ ਉਨਾਂ ਦੇ ਦਫਤਰ ਅਤੇ ਲੋਕ ਸਭਾ ਮੈਂਬਰ ਗੁਰਦਾਸਪੁਰ ਦੇ ਦਫਤਰ ਹਫਤੇ ਦੇ ਅੰਦਰ ਭੇਜਣ ਨੂੰ ਯਕੀਨੀ ਬਣਾਉਣ।ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਚੱਲ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ ਗਈ। ਸਿਹਤ ਵਿਭਾਗ ਤੋਂ ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਕਿ ਆਯੂਸਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਜਿਲੇ ਅੰਦਰ 1 ਲੱਖ 80 ਹਜਾਰ ਲਾਭਪਾਤਰੀਆਂ ਦੇ ਕਾਰਡ ਬਣਾ ਦਿੱਤੇ ਗਏ ਹਨ ਅਤੇ ਬਾਕੀ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਜਾ ਰਹੇ ਹਨ। ਇਸ ਮੌਕੇ ਕਂਦਰੀ ਰਾਜ ਮੰਤਰੀ ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਿਲੇ ਗੁਰਦਾਸਪੁਰ ਅੰਦਰ ਮੈਡੀਕਲ ਕਾਲਜ ਬਣਾਉਣ ਦੀ ਪਰਪੋਜ਼ਲ ਉਨਾਂ ਨੂੰ ਭੇਜਣ। ਉਹ ਕੋਸ਼ਿਸ ਕਰਨਗੇ ਕਿ ਸਰਹੱਦੀ ਜਿਲੇ ਗੁਰਦਾਸਪੁਰ ਅੰਦਰ ਮੈਡੀਕਲ ਕਾਲਜ ਸਥਾਪਿਤ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਹੁਸ਼ਿਆਰਪੁਰ ਅਤੇ ਕਪੂਰਥਲਾ ਜਿਲੇ ਅੰਦਰ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਮੀਟਿੰਗ ਦੌਰਾਨ ਜਿਲਾ ਪ੍ਰੋਗਰਾਮ ਅਫਸਰ ਮੈਡਮ ਸਾਧਨਾ ਸੋਹਲ ਨੇ ਦੱਸਿਆ ਕਿ ਜਿਲੇ ਅੰਦਰ ਸੰਗਠਿਤ ਬਾਲ ਵਿਕਾਸ ਸੇਵਾਵਾਂ ਤਹਿਤ ਗਰਭਵਤੀ ਅੋਰਤਾਂ ਅਤੇ ਨਵ ਜਨਮੇ ਬੱਚਿਆਂ ਦੀ ਮਾਵਾਂ ਆਦਿ ਨੂੰ ਸਿਹਤ ਸੇਵਾਵਾ ਦਿੱਤੀਆਂ ਜਾ ਰਹੀਆਂ ਹਨ ।  ਨਿਊਟ੍ਰੀਸ਼ਨ ਪ੍ਰੋਗਰਾਮ ਤਹਿਤ 2 ਕਰੋੜ 62 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀ ਹਆਂ ਹਨ। ਉਨਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਬਟਾਲਾ ਸ਼ਹਿਰ ਦੇ ਸਲੱਮ ਏਰੀਆਂ ਵਿਚ ਵਿਭਾਗਾਂ ਵਲੋਂ ਕੀਤੇ ਸਾਰਥਕਾਂ ਯਤਨਾਂ ਕਾਰਨ ਝੁੱਗੀ-ਝੋਪੜੀਆਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਲੋੜੀਦੀਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਔਰਤਾਂ ਦੀ ਸਿਹਤ ਸੇਵਾਵਾਂ, ਹੈਲਥ ਚੈੱਕਅੱਪ ਅਤੇ ਟੀਕਾਕਨਰ ਆਦਿ ਸ਼ਾਮਿਲ ਹੈ।

ਮੀਟਿੰਗ ਦੌਰਾਨ ਡਾ. ਵਿਨੋਦ ਮੱਤਰੀ ਜਿਲਾ ਸਿੱਖਿਆ ਅਫਸਰ (ਪ) ਨੇ ਦੱਸਿਆ ਕਿ ਜਿਲੇ ਅੰਦਰ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 6 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਗਏ ਹਨ। ਮਿੱਡ ਡੇ ਮੀਲ ਤਹਿਤ ਕਰੀਬ  7 ਕਰੋੜ 62 ਲੱਖ  ਕਰੋੜ ਰੁਪਏ 1592 ਸਕੂਲਾਂ ਵਿਚ ਖਰਚ ਕੀਤੇ ਗਏ ਹਨ। ਮਗਨਰੇਗਾ ਦੇ ਅਧਿਕਾਰੀਆਂ ਦੱਸਿਆ ਕਿ ਜਿਲੇ ਅੰਦਰ 93 ਹਜਾਰ 517 ਜਾਬ ਕਰਾਡ ਬਣਾਏ ਗਏ ਹਨ ਅਤੇ ਮਗਨਰੇਗਾ ਸਕੀਮ ਤਹਿਤ ਪਿੰਡਾਂ ਦੇ ਵਿਕਾਸ ਕਾਰਜਾਂ 'ਤੇ 33 ਕਰੋੜ 53 ਲੱਖ ਰੁਪਏ ਖਰਚ ਕੀਤੇ ਗਏ ਹਨ। ਪਿੰਡਾਂ ਅੰਦਰ ਸਾਫ ਸੁਥਰਾ ਪਾਣੀ ਦੇਣ ਲਈ 97 ਲੱਖ ਰੁਪਏ ਖਰਚ ਕੀਤੇ ਗਏ ਹਨ। ਸਵੱਛ ਭਾਰਤ ਮਿਸ਼ਨ ਤਹਿਤ ਪਿੰਡਾਂ ਅੰਦਰ 35 ਹਜਾਰ 306 ਪਖਾਨੇ ਬਣਾਏ ਜਾ ਚੁੱਕੇ ਹਨ। ਰੂਅਰਬਨ ਮਿਸ਼ਨ ਤਹਿਤ 540.00 ਲੱਖ ਰੁਪਏ ਪਿੰਡਾਂ ਦੇ ਵਿਕਾਸ ਕਾਰਜਾਂ ਤੇ ਖਰਚ ਕੀਤੇ ਜਾ ਚੁੱਕੇ ਹਨ। ਪ੍ਰਧਾਨ ਮੰਤਰੀ ਕੋਸ਼ਲ ਵਿਕਾਸ ਯੋਜਨਾ ਤਹਿਤ 72.00 ਲੱਖ ਰੁਪਏ ਖਰਚ ਕੀਤੇ ਗਏ ਹਨ। ਐਮ.ਪੀ (ਲੈਡ) ਸਕੀਮ ਤਹਿਤ ਸ੍ਰੀ ਸੰਨੀ ਦਿਓਲ ਸਾਂਸਦ ਗੁਰਦਾਸਪੁਰ ਵਲੋਂ 39.53 ਲੱਖ ਰੁਪਏ ਅਤੇ ਸ੍ਰੀ ਪ੍ਰਤਾਪ ਸਿੰਘ ਬਾਜਵਾ ਸਾਂਸਦ (ਰਾਜ ਸਭਾ) ਵਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ 880.42 ਲੱਖ ਰੁਪਏ ਵੱਖ-ਵੱਖ ਵਿਕਾਸ ਕੰਮਾਂ ਲਈ ਖਰਚ ਕੀਤੇ ਗਏ ਹਨ।ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਲੋੜਵੰਦ ਔਰਤਾਂ ਨੂੰ ਜਰੂਰ ਕੰਮ ਮੁਹੱਈਆ ਕਰਵਾਉਣ ਤਾਂ ਜੋ ਉਨਾਂ ਦਾ ਆਰਥਿਕ ਪੱਧਰ ਹੋਰ ਉੱਚਾ ਚੱਕਿਆ ਜਾ ਸਕੇ। ਅੰਤੋਦਿਆ ਯੋਜਨਾ ਸਬੰਧੀ ਅਧਿਕਾਰੀਆਂ ਦੱਸਿਆ ਕਿ ਇਸ ਸਕੀਮ ਤਹਿਤ ਪੇਂਡੂ ਖੇਤਰਾਂ ਵਿਚ ਔਰਤਾਂ ਦੀ ਜਵੀਨ ਪੱਧਰ ਉੱਚਾ ਚੱਕਿਣ ਲਈ ਉਨਾਂ ਨੂੰ ਅੱਗੇ ਵੱਧਣ ਦੇ ਬਰਾਬਰ ਮੋਕੇ ਪ੍ਰਦਾਨ ਕੀਤੇ ਜਾ ਰਹੇ ਹਨ। ਮਾਈਨਿੰਗ ਨਾਲ ਸੰਬਧਿਤ ਅਧਿਕਾਰੀਆਂ ਦੱਸਿਆ ਕਿ ਜਿਲੇ ਅੰਦਰ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ 20 ਕੇਸ ਰਜਿਸਟਰ ਕਰਕੇ ਮਸ਼ੀਨਾਂ ਜਬਤ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ 451 ਘਰ ਬਣਾਏ ਜਾ ਚੁੱਕੇ ਹਨ। ਮੀਟਿੰਗ ਦੌਰਾਨ ਅਧਿਕਾਰੀਆਂ ਦੱਸਿਆ ਕਿ ਗ੍ਰਾਮ ਯੋਜਨਾ ਤਹਿਤ 7 ਕਰੋੜ 82 ਲੱਖ ਰੁਪਏ ਖਰਚ ਕੀਤੇ ਗਏ ਹਨ। ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ 2 ਕਰੋੜ 95 ਲੱਖ ਰੁਪਏ ਦੇ ਕੰਮ ਚੱਲ ਰਹੇ ਹਨ। ਵੱਖ-ਵੱਖ ਪੈਨਸ਼ਨ ਕੈਟਾਗਿਰੀਆਂ ਤਹਿਤ 5 ਕਰੋੜ 13 ਲੱਖ ਰੁਪਏ ਖਰਚ ਕੀਤੇ ਗਏ ਹਨ।ਸਵੱਛ ਭਾਰਤ ਯੋਜਨਾ ਸਬੰਧੀ ਕੇਂਦਰੀ ਰਾਜ ਮੰਤਰੀ ਨੇ ਸਮੂਹ ਨਗਰ ਕੋਂਸਲ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਕੂੜੇ ਦੇ ਢੇਰ ਨਾ ਲੱਗਣ ਦਿੱਤੇ ਜਾਣ। ਉਨਾਂ ਕਿਹਾ ਕਿ ਅਗਰ ਕੋਈ ਮਸ਼ੀਨੀਰੀ ਆਦਿ ਦੀ ਲੋੜ ਹੈ ਤਾਂ ਉਨਾਂ ਨੂੰ ਦੱਸਿਆ ਜਾਵੇ ਉਨਾਂ ਦੀ ਮੁਸ਼ਕਿਲ ਹੱਲ ਕੀਤੀ ਜਾਵੇਗੀ। ਇੰਡਸਟਰੀ ਵਿਭਾਗ ਦੇ ਅਧਿਕਾਰੀਆਂ ਦੱਸਿਆ ਕਿ ਖਾਦੀ ਗਰਾਮ ਉਦਯੋਗ ਯੋਜਨਾ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਆਪਣਾ ਕਾਰੋਬਾਰ ਸਥਾਪਿਤ ਕਰਨ ਲਈ 25 ਲੱਖ ਰੁਪਏ ਤਕ ਕਰਜਾ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ 10 ਫੀਸਦੀ ਤਕ ਸਬਸਿਡੀ ਦੀ ਸਹੂਲਤ ਉਪਲਬੱਧ ਹੈ। 

ਉਨਾਂ ਦੱਸਿਆ ਕਿ ਇਹ ਸਕੀਮ ਆਨਲਾਈਨ ਹੈ। ਦੀਨ ਦਿਆਲ ਉਪਾਧਿਆਏ ਕੁਸ਼ੱਲਿਆ ਯੋਜਨਾ (ਪੇਂਡੂ ਖੇਤਰ) ਤਹਿਤ 11 ਬਲਾਕਾਂ ਅੰਦਰ ਸਕਿਲ ਸੈਂਟਰ ਸਥਾਪਿਤ ਕੀਤੇ ਗਏ ਹਨ, ਜਿਸ ਤਹਿਤ ਬੇਰੁਜਗਾਰ ਪੇਂਡੂ ਨੋਜਵਾਨਾਂ ਨੂੰ ਵੱਖ-ਵੱਖ ਕੋਰਸ ਕੰਪਿਊਟਰ, ਫੈਸ਼ਨ ਡਿਜ਼ਾਈਨਰ ਆਦਿ ਕੋਰਸ ਕਰਵਾਏ ਜਾਂਦੇ ਹਨ। ਪ੍ਰਧਾਨ ਮੰਤਰੀ ਕੋਸ਼ਲ ਵਿਕਾਸ ਯੋਜਨਾ ਤਹਿਤ ਪਿੰਡਾਂ ਤੇ ਸ਼ਹਿਰੀ ਖੇਤਰ ਦੇ ਨੌਜਵਾਨਾਂ ਨੂੰ ਸਕਿਲ ਸਿਖਲਾਈ ਪ੍ਰਦਾਨ ਕੀਤੀ ਜਾਂਦੀ ਹੈ। ਨੈਸ਼ਨਲ ਫੂਡ ਸੇਫਟੀ ਐਕਟ ਸਬੰਧੀ ਡੀ.ਐਫ.ਐਸ.ਸੀ ਸਤਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਅੰਦਰ ਲੋੜਵੰਦ ਲੋਕਾਂ ਦੇ ਸਮਾਰਟ ਕਾਰਡ ਬਣਾਏ ਜਾ ਰਹੇ ਹਨ। ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਪੱਖਪਾਤ ਦੇ ਲਾਭਪਾਤਰੀਆਂ ਦੇ ਨੀਲੇ ਸਮਾਰਟ ਕਾਰਡ ਬਣਾਏ ਜਾਣ। ਇਸ ਸਬੰਧੀ ਲੋੜਵੰਦ ਲੋਕਾਂ ਨੂੰ ਸਹੂਲਤ ਦਾ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਸ੍ਰੀ ਸੰਨੀ ਦਿਓਲ ਲੋਕ ਸਭਾ ਮੈਂਬਰ ਗੁਰਦਾਸਪੁਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਨਾਂ ਦੀ ਪਹਿਲੀ ਮੀਟਿੰਗ ਹੈ ਅਤੇ ਉਹ ਚਾਹੁੰਦੇ ਹਨ ਸਰਕਾਰ ਵਲੋਂ ਜੋ ਲੋਕ ਭਲਾਈ ਦੀਆਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ ਉਨਾਂ ਦਾ ਲੋੜਵੰਦ ਲਾਭਪਾਤਰੀਆਂ ਤਕ ਲਾਭ ਜਰੂਰ ਪੁਹੰਚੇ। ਉਨਾਂ ਕਿਹਾ ਕਿ ਮੇਰਾ ਮੁੱਖ ਮੰਤਵ ਇਹੀ ਹੈ ਕਿ ਮੈਂ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਲੋਕਾਂ ਦਾ ਸਰਬਪੱਖੀ ਵਿਕਾਸ ਕਰਾਂ ਤੇ ਉਨਾਂ ਨੂੰ ਸਕੀਮਾਂ ਦਾ ਲਾਭ ਪੁਜਦਾ ਕਰਵਾਇਆ ਜਾ ਸਕੇ। ਉਨਾਂ ਕਿਹਾ ਕਿ ਉਹ ਸਾਰਿਆਂ ਦੇ ਸਹਿਯੋਗ ਅਤੇ ਇਕ ਟੀਮ ਨਾਲ ਹੀ ਲੋਕਾਂ ਦਾ ਚਹੁਮੁਖੀ ਵਿਕਾਸ ਕਰ ਸਕਦੇ ਹਨ।ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਅਤੇ ਸ੍ਰੀ ਸੰਨੀ ਦਿਈਲ ਮੈਂਬਰ ਲੋਕ ਸਭਾ ਹਲਕਾ ਗੁਰਦਾਸਪੁਰ ਦਾ ਪੰਚਾਇਤ ਭਵਨ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਤੇ ਪੂਰੀ ਟੀਮ ਵਲੋਂ ਉਨਾਂ ਦਾ ਸਵਾਗਤ ਕੀਤਾ ਗਿਆ।  ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਕੇਂਦਰੀ ਰਾਜ ਮੰਤਰੀ ਅਤੇ ਲੋਕ ਸਭਾ ਮੈਂਬਰ ਨੂੰ ਪੂਰਨ ਭਰੋਸਾ ਦਿੱਤਾ ਕਿ ਉਨਾਂ ਵਲੋਂ ਜੋ ਦਿਸ਼ਾ-ਨਿਦਰੇਸ਼ ਦਿੱਤੇ ਗਏ ਹਨ ਉਨਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ ਅਤੇ ਸਰਕਾਰ ਵਲੋਂ ਲਾਗੂ ਕੀਤੀਆਂ ਗਈਆਂ ਸਕੀਮਾਂ ਦਾ ਨਿਰਪੱਖ ਢੰਗ ਨਾਲ ਲੋੜਵੰਦ ਲਾਭਪਾਤਰੀਆਂ ਤਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।ਇਸ ਮੌਕੇ ਸਰਵ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਸਹਾਇਕ ਕਮਿਸ਼ਨਰ-ਕਮ ਐਸ.ਡੀ.ਐਮ ਦੀਨਾਨਗਰ, ਅਮਨਪਾਲ ਸਿੰਘ ਜ਼ਿਲਾ ਮਾਲ ਅਫਸਰ, ਲਖਵਿੰਦਰ ਸਿੰਘ ਰੰਧਾਵਾ ਡੀ.ਡੀ.ਪੀ.ਓ, ਬੁੱਧੀਰਾਜ ਸਿੰਘ ਸੈਕਰਟਰੀ ਜਿਲਾ ਪ੍ਰੀਸ਼ਦ, ਗੁਰਪ੍ਰੀਤ ਸਿੰਘ ਪਲਹੇੜੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜਰ ਸਨ।

 

Tags: Som Parkash , Sunny Deol

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD