Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਤੋਂ ਨਾ ਰਹਿਣ ਦਿੱਤਾ ਜਾਵੇ ਵਾਝਾਂ : ਗੁਰਪ੍ਰੀਤ ਸਿੰਘ ਕਾਂਗੜ

ਦਿਆਲਪੁਰਾ ਭਾਈਕਾ ਵਿਖੇ ਮਾਲ ਮੰਤਰੀ ਨੇ ਆਮ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

Web Admin

Web Admin

5 Dariya News

ਦਿਆਲਪੁਰਾ ਭਾਈਕਾ (ਬਠਿੰਡਾ) , 27 Jan 2020

Last updated on: Jan 27, 2020, 00:00 IST

ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦਿਆਲਪੁਰਾ ਭਾਈਕਾ ਜੰਗਲਾਤ ਗੈਸਟ ਹਾਊਸ ਵਿਖੇ ਸੰਗਤ ਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਕਿਸੇ ਵੀ ਯੋਗ ਲਾਭਪਾਤਰੀ ਨੂੰ ਲਾਹਾ ਲੈਣ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ। ਇਸ ਦੌਰਾਨ ਸ਼੍ਰੀ ਕਾਂਗੜ ਨੇ ਅਧੂÐਰੇ ਕਾਰਜਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ।ਸੰਗਤ ਦਰਸ਼ਨ ਦੇ ਦੌਰਾਨ ਸ਼੍ਰੀ ਕਾਂਗੜ ਨੇ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 3 ਸਾਲਾਂ ਦੌਰਾਨ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਕਰਜ਼ਾ ਮੁਆਫ਼ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੇ ਲਈ ਸੂਬਾ ਸਰਕਾਰ ਹਮੇਸ਼ਾ ਵਰਚਨਬੱਧ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਸਲਾਂ 'ਤੇ ਟਿੱਡੀ ਦੇ ਹਮਲੇ ਨਾਲ ਨਜਿੱਠਣ ਦੇ ਲਈ ਸੂਬਾ ਸਰਕਾਰ ਨੇ ਪੁਖ਼ਤਾ ਇੰਤਾਜ਼ਾਮ ਕੀਤੇ ਹੋਏ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਘਰ-ਘਰ ਰੁਜ਼ਾਗਰ ਸਕੀਮ ਤਹਿਤ ਬੇਰੁਜ਼ਾਗਰ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਜ਼ਿਲ੍ਹਾ ਪੱਧਰੀ ਕੈਂਪ ਲਗਾ ਕੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਅਤੇ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਪਟਵਾਰੀਆਂ ਦੀਆਂ ਖਾਲੀ ਪਈਆਂ ਆਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇਗਾ।ਸੰਗਤ ਦਰਸ਼ਨ ਵਿੱਚ ਰਾਮਪੁਰਾ ਇਲਾਕੇ ਤੋਂ ਇਲਾਵਾ ਆਸ-ਪਾਸ ਦੇ ਜ਼ਿਲ੍ਹਿਆਂ, ਪਿੰਡਾਂ ਅਤੇ ਕਸਬਿਆਂ ਤੋਂ ਵੀ ਲੋਕ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਪਹੁੰਚੇ। ਇਸ ਦੌਰਾਨ ਸ਼੍ਰੀ ਕਾਂਗੜ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਤ ਲੋਕ ਪੱਖੀ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾਵੇਗਾ।ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਇਸ ਸੰਗਤ ਦਰਸ਼ਨ ਦਾ ਮੁੱਖ ਮੰਤਵ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੌਕੇ 'ਤੇ ਹੱਲ ਕਰਨਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਆਮ ਲੋਕਾਂ ਤੱਕ ਪਹੁੰਚਾ ਕੇ ਫਾਇਦਾ ਦਿਵਾਉਣਾ ਹੈ।ਇਸ ਮੌਕੇ ਪੁਲਿਸ ਵਿਭਾਗ ਤੋਂ ਐਸ.ਪੀ. ਸ਼੍ਰੀ ਮੇਜਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਅਤੇ ਪਿੰਡਾਂ ਤੋਂ ਪਹੁੰਚੇ ਪਤਵੰਤੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

 

Tags: Gurpreet Singh Kangar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD