Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਯੂਨੀਵਰਸਿਟੀ ਬਿਜ਼ਨਸ ਸਕੂਲ ਦੇ 25 ਸਾਲ ਪੁਰਾਣੇ ਵਿਦਿਆਰਥੀਆਂ ਨੇ ਨਵੇਂ ਵਿਦਿਆਰਥੀਆਂ ਦਾ ਕੀਤਾ ਮਾਰਗ ਦਰਸ਼ਨ

5 Dariya News

5 Dariya News

5 Dariya News

ਅੰਮ੍ਰਿਤਸਰ , 28 Jan 2020

Last updated on: Jan 28, 2020, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਦੇ 1993-1995 ਬੈਚ ਪੜ੍ਹੇ ਵਿਦਿਆਰਥੀਆਂ ਨੇ 25 ਸਾਲਾਂ ਬਾਅਦ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਨੂੰ ਇਕ ਵਾਰ ਫਿਰ ਤਾਜ਼ਾ ਹੀ ਨਹੀਂ ਕੀਤਾ ਸਗੋਂ ਹੁਣ ਦੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੁਣੌਤੀਆਂ ਦਾ ਕਿਵੇਂ ਸਾਹਮਣਾ ਕਰਨਾ ਹੈ, ਦੇ ਲਈ ਵੀ ਕਈ ਗੁਰ ਦੇ ਗਏ। ਇਸ ਮਿਲਣੀ ਮੌਕੇ ਵਿਦਿਆਰਥੀ ਅਤੇ ਅਧਿਆਪਕ ਵੱਡੀ ਗਿਣਤੀ ਵਿਚ ਹਾਜ਼ਰ ਸਨ।ਵੱਡੇ ਵੱਡੇ ਅਹੁਦਿਆਂ ਅਤੇ ਕਾਰਪੋਰੇਟ ਜਗਤ ਵਿਚ ਆਪਣੀ ਪਛਾਣ ਬਣਾਉਣ ਵਾਲੇ ਯੂਨੀਵਰਸਿਟੀ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਬਿਜ਼ਨਸ ਸਕੂਲ ਦੀ ਛੱਤ ਹੇਠ ਮੁੜ ਇਕੱਠਾ ਕਰਨ ਦਾ ਉਪਰਾਲਾ ਵਿਭਾਗ ਦੇ ਮੁਖੀ, ਡਾ. ਜਸਵੀਨ ਕੌਰ ਵੱਲੋਂ ਕੀਤਾ ਗਿਆ। ਉਚ ਅਹੁਦਿਆਂ `ਤੇ ਬਿਰਾਜਮਾਨ ਵਿਦਿਆਰਥੀ ਅੱਜ ਫਿਰ ਇਕ ਵਾਰ ਵਿਦਿਆਰਥੀ ਜੀਵਨ ਵਿਚ ਚਲੇ ਗਏ ਪ੍ਰਤੀਤ ਹੋ ਰਹੇ ਸੀ। ਉਨ੍ਹਾਂ ਵੱਲੋਂ ਆਪਣੇ ਸਮੇਂ ਦੇ ਅਧਿਆਪਕਾਂ, ਵਿਦਿਆਰਥੀਆਂ, ਹਲਾਤਾਂ ਅਤੇ ਘਟਨਾਵਾਂ ਦਾ ਉਚੇਚੇ ਤੌਰ `ਤੇ ਜ਼ਿਕਰ ਕਰਕੇ ਮਾਹੌਲ ਨੂੰ ਰੋਮਾਂਚਿਕ ਬਣਾ ਦਿੱਤਾ ਪਰ ਇਸ ਦੇ ਨਾਲ ਨਾਲ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਸੁਝਾਅ ਵੀ ਦੇ ਦਿੱਤੇ ਕਿ ਉਹ ਆਉਣ ਵਾਲੇ ਸਮੇਂ ਵਿਚ ਕਿਸੇ ਸਮੱਸਿਆ ਦੇ ਨਾਲ ਦੋ ਚਾਰ ਨਾ ਹੋਣ।ਵਿਭਾਗ ਦੇ ਮੁਖੀ ਡਾ. ਜਸਵੀਨ ਕੌਰ ਵੱਲੋਂ ਯੂਨੀਵਰਸਿਟੀ ਦੇ ਇਨ੍ਹਾਂ ਪੁਰਾਣੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੇ ਆਦੇਸ਼ਾਂ `ਤੇ ਵਿਭਾਗ ਦੇ ਪੁਰਾਣੇ ਵਿਦਿਆਰਥੀਆਂ ਨੂੰ ਬੈਚ ਅਨੁਸਾਰ ਮੂਜੌਦਾ ਵਿਦਿਆਰਥੀਆਂ ਦੇ ਰੂਬਰੂ ਕਰਵਾਉਣ ਦਾ ਸਿਲਸਿਲਾ ਸੁਰੂ ਕੀਤਾ ਗਿਆ ਹੈ ਤਾਂ ਜੋ ਨਵੇਂ ਵਿਦਿਆਰਥੀ ਉਨ੍ਹਾਂ ਦੇ ਤਜ਼ਰਬਿਆਂ ਦਾ ਲਾਭ ਉਠਾਅ ਸਕਣ ਤਾਂ ਜੋ ਉਹ ਵੀ ਸਫਲਤਾ ਦੀਆਂ ਪੌੜੀਆਂ ਚੜ ਸਕਣ। ਉਨ੍ਹਾਂ ਨੇ 15 ਦੇ ਲਗਪਗ ਪਹੰੁਚੇ ਵੱਖ ਵੱਖ ਵਿਦਿਆਰਥੀਆਂ ਦੀ ਜਾਣ ਪਛਾਣ ਕਰਾਉਂਦਿਆਂ ਉਨ੍ਹਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ । 

ਇਸ ਉਪਰੰਤ ਹਾਜ਼ਰ ਪੁਰਾਣੇ ਵਿਦਿਆਰਥੀਆਂ ਜਿਨ੍ਹਾਂ ਦੇ ਵਿਚ ਸ੍ਰੀ ਸੁਖਜੀਤ ਪਸਰੀਚਾ, ਕਾਰਪੋਰੇਟ ਮੁੰਬਈ, ਸ੍ਰੀ ਰਜਨੀਸ਼ ਮਲਹੋਤਰਾ, ਕਾਰਪੋਰੇਟ ਚੰਡੀਗੜ੍ਹ, ਸ੍ਰੀ ਸੱਤਿਆਨ ਦਿਲਾਵਰੀ, ਇੰਟਰਪਰਿਨਿਉਰ, ਸ੍ਰੀ ਨਰਿੰਦਰ ਗੋਇਲ, ਇੰਟਰਪਰਿਨਿਉਰ ਚੰਡੀਗੜ੍ਹ, ਪ੍ਰੋ. ਰਾਕੇਸ਼ ਗੁਪਤਾ, ਆਈ.ਐਮ.ਟੀ., ਗਾਜ਼ੀਆਬਾਦ, ਮਿਸ ਸ਼ੈਲੀ ਅਰੋੜਾ (ਇੰਟਰਪਰਿਨਿਊਰ ਗੁਰੂਗ੍ਰਾਂਮ), ਮਿਸ ਰਮੀਤ ਬਖਸ਼ੀ (ਮਾਲਕ ਕਾਨੂੰਨੀ ਫਰਮ, ਚੰਡੀਗੜ੍ਹ), ਸ੍ਰੀ ਗੌਰਵ ਭਸੀਨ (ਕਾਰਪੋਰੇਟ ਮਲੇਸ਼ੀਆ), ਮਿਸ. ਹਰਪ੍ਰੀਤ ਕੌਰ (ਅਧਿਆਪਕ, ਗੁਰੂਗ੍ਰਾਮ), ਮਿਸ. ਸੁਮੀਤ ਸੰਧੂ (ਟ੍ਰੇਨਰ, ਕੋਚੀ), ਮਿਸ. ਵਰਦੀਪ ਕੌਰ (ਟ੍ਰੇਨਰ, ਕੈਲੀਫੋਰਨੀਆ ਅਮਰੀਕਾ), ਸ੍ਰੀ ਗਨਦੀਪ ਸੋਢੀ (ਵਕੀਲ, ਜਲੰਧਰ), ਸ਼੍ਰੀਮਤੀ. ਮੀਨਾਕਸ਼ੀ ਮਲਹੋਤਰਾ (ਪ੍ਰੋਫੈਸਰ, ਚੰਡੀਗੜ੍ਹ), ਸ੍ਰੀ ਜੀਵਨਜੋਤ ਸਿੰਘ (ਇੰਟਰਪਰਿਨਿਊਰ, ਚੰਡੀਗੜ੍ਹ) ਅਤੇ ਸ ਭਵਨੀਤ ਭੱਲਾ (ਕਾਰਪੋਰੇਟ, ਬੰਗਲੁਰੂ) ਸ਼ਾਮਿਲ ਸਨ, ਨੇ ਵਿਦਿਆਰਥੀਆਂ ਨੂੰ ਇਕ ਇਕ ਕਰਕੇ ਮੌਜੂਦਾ ਵਪਾਰਕ ਹਲਾਤਾਂ ਤੋਂ ਜਾਣੂ ਕਰਵਾਇਆ ਅਤੇ ਇਹ ਵੀ ਗੁਰ ਦੱਸੇ ਕਿਵੇਂ ਉਨ੍ਹਾਂ ਨੇ ਜ਼ਿੰਦਗੀ ਅਤੇ ਕੰਮ ਦੇ ਵਿਚ ਇਕ ਚੰਗਾ ਸੰਤੁਲਨ ਬਣਾ ਕੇ ਸਫਲਤਾ ਦੀਆਂ ਬੁਲੰਦੀਆਂ ਨੂੰ ਛੂਹਣਾ ਹੈ।  ਉਨ੍ਹਾਂ ਵੱਲੋਂ ਇਹ ਵੀ ਦੱਸਿਆ ਕਿ ਇਸ ਸਮੇਂ ਕਾਰਪੋਰੇਟ ਜਗਤ ਵਿਚ ਕਿਹੜੀਆਂ ਕਿਹੜੀਆਂ ਚੁਣੌਤੀਆਂ ਹਨ ਅਤੇ ਉਨ੍ਹਾਂ ਦੇ ਲਈ ਹੁਣ ਤੋਂ ਹੀ ਉਨ੍ਹਾਂ ਨੂੰ ਮਾਨਸਿਕ ਤੌਰ `ਤ ਕਿਵੇਂ ਤਿਆਰ ਰਹਿਣਾ ਚਾਹੀਦਾ ਹੈ।ਪੁਰਾਣੇ ਵਿਦਿਆਰਥੀਆਂ ਵੱਲੋਂ ਇਹ ਵੀ ਦੱਸਿਆ ਕਿ ਉਹ ਪੜ੍ਹਾਈ ਦੇ ਨਾਲ ਨਾਲ ਹੋਰ ਵੀ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਹੋਏ ਵਿਵਹਾਰਕਤਾ ਨੂੰ ਬਰੀਕੀ ਨਾਲ ਸਮਝਣ। ਉਨ੍ਹਾਂ ਕਿਹਾ ਕਿ ਇਸ ਦਾ ਵੀ ਵਿਦਿਆਰਥੀਆਂ ਜੀਵਨ ਤੋਂ ਬਾਅਦ ਸ਼ੁਰੂ ਹੋਣ ਵਾਲੇ ਜੀਵਨ `ਤੇ ਅਸਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਅਨੁਭਵਾਂ ਨੂੰ ਕਿਵੇਂ ਆਪਣੇ ਵਿਦਿਆਰਥੀ ਜੀਵਨ ਦਾ ਹਿੱਸਾ ਬਣਾ ਕੇ ਅੱਗੇ ਨਿਕਲਿਆ ਜਾ ਸਕਦਾ ਹੈ, ਤੋਂ ਵੀ ਪੁਰਾਣੇ ਵਿਦਿਆਰਥੀਆਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਇਸ ਗੱਲ `ਤੇ ਵੀ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਨੂੰ ਆਪਣੀਆਂ ਨੈਤਿਕ ਕਦਰਾਂ ਕੀਮਤਾਂ `ਤੇ ਵੀ ਪਰਪੱਕ ਰਹਿਣਾ ਚਾਹੀਦਾ ਹੈ ਅਤੇ ਲਗਨ, ਆਤਮ ਵਿਸ਼ਵਾਸ, ਮਿਹਨਤ ਅਤੇ ਦ੍ਰਿੜ ਸ਼ਕਤੀ ਨਾਲ ਹੀ ਅੱਗੇ ਵਧਿਆ  ਜਾ ਸਕਦਾ ਹੈ।  

 

Tags: Guru Nanak Dev University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD