Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫ਼ਾਜ਼ਿਲਕਾ ਵਿਖੇ ਚੱਲ ਰਹੇ ਡਿਜ਼ੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਮਿਲਿਆ ਭਰਵਾਂ ਹੁੰਗਾਰਾ

ਸਕੂਲਾਂ ਕਾਲਜਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮਿਊਜ਼ੀਅਮ ਦੇਖਣ ਪਹੁੰਚੇ

5 Dariya News

5 Dariya News

5 Dariya News

ਫ਼ਾਜ਼ਿਲਕਾ , 28 Jan 2020

Last updated on: Jan 28, 2020, 00:00 IST

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਫ਼ਾਜ਼ਿਲਕਾ ਸ਼ਹਿਰ ਵਿਖੇ ਲਗਾਏ ਗਏ ਡਿਜ਼ੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਭਰਵਾਂ ਹੁੰਗਾਰਾ ਮਿਲਿਆ। ਅੱਜ ਦੂਸਰੇ ਦਿਨ 750 ਤੋਂ ਵੱਧ ਸੰਗਤਾਂ ਨੇ ਡਿਜ਼ੀਟਲ ਮਿਊਜ਼ੀਅਮ ਵਿੱਚ ਮਲਟੀਮੀਡੀਆ ਤਕਨੀਕਾਂ ਜਿਨਾਂ ਵਿੱਚ ਲਾਰਜ ਫਾਰਮੇਟ ਡਿਸਪਲੇਅ (ਐੱਲ.ਐੱਫ਼.ਡੀ), ਰੇਡੀਓ ਫ੍ਰੀਕੁਐਂਸੀ ਐਂਡੰਟੀਫਾਈਡ ਡਿਵਾਈਸ (ਆਰ.ਐੱਫ਼.ਆਈ.ਡੀ) ਹੈੱਡਫੋਨਸ, ਇੰਪਰੈਸਿਵ ਸਬਲੀਮੋਸ਼ਨ ਅਤੇ ਰੀਚੁਅਲ ਰਿਆਇਲਟੀ (ਵੀ.ਆਰ.) ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਫਸਲਫੇ ਨੂੰ ਸਮਝਿਆ।ਬਾਰਿਸ਼ ਦੇ ਬਾਵਜੂਦ ਡਿਜ਼ੀਟਲ ਮਿਊਜ਼ੀਅਮ ਦੇਖਣ ਲਈ ਲੋਕਾਂ ਵਿੱਚ ਏਨਾਂ ਉਤਸ਼ਾਹ ਹੈ ਕਿ ਲੋਕ ਸਵੇਰੇ ਤੋਂ ਹੀ ਇਸ ਨਿਵੇਕਲੇ ਪ੍ਰੋਗਰਾਮ ਨੂੰ ਦੇਖਣ ਲਈ ਐਮ.ਆਰ.ਕਾਲਜ ਦੇ ਗਰਾਉਂਡ ਵਿੱਚ ਪਹੁੰਚ ਗਏ ਸਨ। ਸਕੂਲਾਂ ਅਤੇ ਕਾਲਜ ਦੇ ਵਿਦਿਆਰਥੀਆਂ ਵਿੱਚ ਵੀ ਇਸ ਮਿਊਜ਼ੀਅਮ ਨੂੰ ਦੇਖਣ ਲਈ ਭਾਰੀ ਉਤਸ਼ਾਹ ਪਾਇਆ ਗਿਆ ਅਤੇ ਆਤਮ ਵੱਲਭ ਪਬਲਿਕ ਸਕੂਲ, ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ, ਐਸ.ਕੇ.ਬੀ ਡੀ.ਏ.ਵੀ. ਸਕੂਲ, ਐਮ.ਆਰ ਕਾਲਜ ਸਮੇਤ ਸ਼ਹਿਰ ਦੇ ਹੋਰ ਵੀ ਕਈ ਸਕੂਲਾਂ ਦੇ ਵਿਦਿਆਰਥੀ ਆਪਣੇ ਅਧਿਆਪਕਾਂ ਸਮੇਤ ਪਹੁੰਚੇ ਹੋਏ ਸਨ। ਮਿਊਜ਼ੀਅਮ ਨੂੰ ਦੇਖਣ ਲਈ ਹਰ ਉਮਰ ਵਰਗ ਦੇ ਲੋਕ ਆ ਰਹੇ ਹਨ ਅਤੇ ਔਰਤਾਂ ਵਿੱਚ ਵੀ ਇਸ ਮਿਊਜ਼ੀਅਮ ਨੂੰ ਦੇਖਣ ਲਈ ਭਾਰੀ ਉਤਸ਼ਾਹ ਹੈ।ਸ਼ਹਿਰ ਦੀ ਵਸਨੀਕ ਮੈਡਮ ਮਨਜੀਤ ਕੌਰ ਨੇ ਇਸ ਡਿਜ਼ੀਟਲ ਮਿਊਜ਼ੀਅਮ ਨੂੰ ਦੇਖਣ ਤੋਂ ਬਾਅਦ ਆਪਣੇ ਮਨੋ-ਭਾਵ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖੀਆਂ ਨੂੰ ਡਿਜੀਟਲ ਮੀਡੀਆ ਰਾਹੀਂ ਦੇਖ ਕੇ ਉਨ੍ਹਾਂ ਦੇ ਮਨ ਉੱਪਰ ਗਹਿਰਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਬਦੌਲਤ ਗੁਰੂ ਸਾਹਿਬ ਦੇ ਜੀਵਨ ਬਾਰੇ ਬਹੁਤ ਕੁਝ ਜਾਨਣ ਅਤੇ ਸਿੱਖਣ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਨੂੰ ਜਾਣਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਲਈ ਇਹ ਉਪਰਾਲਾ ਬਹੁਤ ਹੀ ਲਾਹੇਵੰਦ ਸਾਬਤ ਹੋਵੇਗਾ। ਸ਼ੋਅ ਦੇਖਣ ਤੋਂ ਬਾਅਦ ਹਰ ਕਿਸੇ ਨੇ ਰਾਜ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸ਼ੋਅ ਨੂੰ ਜਰੂਰ ਦੇਖਣ।ਇਸ ਤੋਂ ਪਹਿਲਾ ਸਵੇਰੇ ਕਰੀਬ 9 ਵਜ੍ਹੇ ਡਿਜ਼ੀਟਲ ਮਿਊਜ਼ੀਅਮ ਦੇਖਣ ਆਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਨਵਲ ਕੁਮਾਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੰੂ ਪੰਜਾਬ ਸਰਕਾਰ ਵੱਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਬਾਰੇ ਚਾਨਣਾ ਪਾਉਂਦੇ ਇਸ ਪ੍ਰੋਗਰਾਮ ’ਚ ਵੱਧ ਤੋਂ ਵੱਧ ਸਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਿਜ਼ੀਟਲ ਮਿਊਜ਼ੀਅਮ 29 ਜਨਵਰੀ ਨੰੂ ਵੀ ਸਵੇਰੇ 7 ਵਜ੍ਹੇ ਤੋਂ 5 ਵਜ੍ਹੇ ਤੱਕ ਖੁੱਲਾ ਰਹੇਗਾ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD