Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

550ਵਾਂ ਪ੍ਰਕਾਸ਼ ਪੁਰਬ : ਸ਼ਹਿਰ ਫਾਜ਼ਿਲਕਾ ਵਿਖੇ ਅਵਾਜ ਤੇ ਰੌਸ਼ਨੀ ਪ੍ਰੋਗਰਾਮ ਨੇ ਸੰਗਤਾਂ ਨੂੰ ਅਧਿਆਤਮ ਦੇ ਰੰਗ ਵਿਚ ਰੰਗਿਆ

ਪਹਿਲੇ ਦਿਨ ਸੰਗਤ ਦੇ ਵੱਡੇ ਇਕੱਠ ਨੇ ਕ੍ਰਇਏਟਿਵ ਸਾਊਂਡ ਟਰੈਕ, ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਦਾ ਲਿਆ ਆਨੰਦ

5 Dariya News

5 Dariya News

5 Dariya News

ਫ਼ਾਜ਼ਿਲਕਾ , 28 Jan 2020

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਐਮ.ਆਰ.ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਫ਼ਾਜ਼ਿਲਕਾ ਵਿਖੇ ਅੱਜ ਸ਼ੁਰੂ ਕੀਤੇ ਗਏ ਲਾਇਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਅਧਿਆਤਮ ਦੇ ਰੰਗ ਵਿਚ ਰੰਗ ਦਿੱਤਾ। ਐਮ.ਆਰ. ਕਾਲਜ ਦੇ ਗਰਾਉਂਡ ਵਿਖੇ ਸ਼ਾਮ 6.15 ਵਜੇ ਸ਼ੁਰੂ ਹੋਏ ਸ਼ੋਅ ਦੇ ਪਹਿਲੇ ਦਿਨ ਹੀ ਸੰਗਤ ਦੇ ਵੱਡੇ ਇਕੱਠ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ, ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ।ਇਸ ਸ਼ੋਅ ਲਈ ਸਥਾਨਕ ਲੋਕਾਂ ਅਤੇ ਵਿਸ਼ੇਸ਼ ਕਰਕੇ ਆਲੇ-ਦੁਆਲੇ ਦੇ ਪਿੰਡਾਂ ਤੋਂ ਆਈ ਸੰਗਤ ਵਿਚ ਵੱਡਾ ਉਤਸ਼ਾਹ ਦੇਖਿਆ ਗਿਆ। ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਸ਼ੋਅ ਦਾ ਅਨੰਦ ਮਾਣ ਰਹੇ ਲੋਕਾਂ ਕਿਹਾ ਕਿ ਇਹ ਯਾਦਗਾਰ ਰੌਸ਼ਨੀ ਅਤੇ ਅਵਾਜ਼ 'ਤੇ ਅਧਾਰਿਤ ਸ਼ੋਅ ਕ੍ਰਇਏਟਿਵ ਸਾਊਂਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਅਧਾਰਿਤ ਵਿਆਪੀ ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਮਨਪ੍ਰੀਤ ਸਿੰਘ ਛੱਤਵਾਲ ਨੇ ਵੀ ਇਕ ਸਿੱਖ ਵੱਜੋਂ ਪੁੱਜ ਕੇ ਸੰਗਤਾਂ ਦੇ ਨਾਲ ਬੈਠ ਕੇ ਲਾਈਟ ਐਂਡ ਸਾਉਂਡ ਸ਼ੋਅ ਵੇਖਿਆ। ਇਸ ਮੌਕੇ ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਉਨਾਂ ਨੇ ਕਿਹਾ ਕਿ ਇਸ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਿਧਾਂਤਾ, ਫਲਸਫੇ ਤੋਂ ਸਾਡੀ ਨਵੀਂ ਪੀੜੀ ਨੂੰ ਜਾਣੂ ਕਰਵਾਉਣਾ ਹੈ।

ਸੀਨਿਅਰ ਕਾਂਗਰਸੀ ਆਗੂ ਸ੍ਰੀ ਸੰਦੀਪ ਜਾਖੜ ਨੇ ਵੀ ਇਹ ਸ਼ੋਅ ਵੇਖਿਆ ਅਤੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ  ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ।ਇਸੇ ਦੌਰਾਨ ਲੇਜ਼ਰ ਸ਼ੋਅ ਦੇਖਣ ਆਏ ਅਬੋਹਰ ਨਿਵਾਸੀ ਅਵਤਾਂਸ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨਾਂ ਦੇ ਜੀਵਨ ਫਲਸਫ਼ੇ 'ਤੇ ਅਧਾਰਿਤ ਇਹ ਸ਼ੋਅ ਸਾਡੇ ਜੀਵਨ ਲਈ ਬਹੁਤ ਮਹੱਤਵ ਰੱਖਦਾ ਹੈ, ਜਿਸਨੂੰ ਜਾਨਣ ਲਈ ਹਰੇਕ ਫਾਜ਼ਲਿਕਾ ਨਿਵਾਸੀ ਨੂੰ ਇਸ ਪ੍ਰੋਗਰਾਮ ਵਿੱਚ ਸਮੂਲੀਅਤ ਕਰਨ ਦੀ ਲੋੜ ਹੈ।ਉਨਾਂ ਕਿਹਾ ਕਿ ਸ਼ੋਅ ਦੌਰਾਨ ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਨੂੰ ਰੂਪਮਾਨ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਯਤਨਾਂ ਨੂੰ ਦਰਸ਼ਕਾਂ ਵਿੱਚ ਸਹੀ ਅਰਥਾਂ ਵਿੱਚ ਪ੍ਰਚਾਰਿਆ ਗਿਆ। ਇਸ ਮੌਕੇ ਉਨਾਂ ਪੰਜਾਬ ਸਰਕਾਰ ਦੇ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।ਵਿਲੱਖਣ ਧੁਨੀਆਂ ਵਾਲਾ ਇਹ ਲਾਇਟ ਐਂਡ ਸਾਊਂਡ ਪ੍ਰੋਗਰਾਮ 29 ਜਨਵਰੀ ਨੂੰ ਵੀ ਸ਼ਾਮ 6.15 ਤੇ ਦੂਜਾ ਸ਼ੋਅ ਸ਼ਾਮ 07 ਵਜੇ ਸ਼ੁਰੂ ਹੋਵੇਗਾ। ਇਸ ਮੌਕੇ ਐਸਡੀਐਮ ਸ੍ਰੀ ਸੁਭਾਸ਼ ਖੱਟਕ, ਤਹਿਸੀਲਦਾਰ ਸ੍ਰੀ ਡੀਪੀ ਪਾਂਡੇ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD