Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਮੋਹਾਲੀ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਦੂਜੇ ਸਮਾਜਿਕ ਖੇਤਰਾਂ ਦੇ ਸਹਿਯੋਗ ਨਾਲ ਦੀ ਅਰਥਚਾਰੇ ਦਾ ਵਿਕਾਸ ਹੋ ਸਕਦਾ ਹੈ: ਮਨੀਸ਼ ਤਿਵਾੜੀ

5 Dariya News

5 Dariya News

5 Dariya News

ਐਸ.ਏ.ਐਸ. ਨਗਰ , 28 Jan 2020

"ਮੁਹਾਲੀ ਸ਼ਹਿਰ ਤੇਜ਼ੀ ਨਾਲ ਹੋ ਰਹੇ ਵਿਕਾਸ ਪੱਖੋਂ ਦੂਜੇ ਸ਼ਹਿਰਾਂ ਲਈ ਨਮੂਨੇ ਵਜੋਂ ਉੱਭਰ ਰਿਹਾ ਹੈ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਨਾਲ ਇਸ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।" ਇਹ ਪ੍ਰਗਟਾਵਾ ਅੱਜ ਇਥੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ (ਐਮ.ਆਈ.ਏ.) ਵੱਲੋਂ ਕਰਵਾਏ ਗਏ ਇਕ ਗੱਲਬਾਤ ਸੈਸ਼ਨ ਦੌਰਾਨ ਕੀਤਾ।ਮੰਤਰੀ ਨੇ ਅੱਗੇ ਕਿਹਾ ਕਿ ਨਿਰੰਤਰ ਸਰਵਪੱਖੀ ਵਿਕਾਸ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਿਰਫ ਉਦਯੋਗ ਹੀ ਨਹੀਂ ਬਲਕਿ ਸਿਹਤ ਸੰਭਾਲ ਖੇਤਰ ਨੂੰ ਵੀ ਮੋਹਾਲੀ ਵਿਚ ਬਰਾਬਰ ਮਹੱਤਵ ਮਿਲੇਗੀ।ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਰਥਿਕ ਖੇਤਰ ਤੌਰ 'ਤੇ ਵਿਕਾਸ ਨਹੀਂ ਕਰ ਸਕਦਾ ਅਤੇ ਅਰਥਚਾਰੇ ਦੇ ਸੰਪਰੂਨ ਵਿਕਾਸ ਲਈ ਦੂਜੇ ਸਮਾਜਿਕ ਖੇਤਰਾਂ ਨਾਲ ਭਾਈਵਾਲੀ ਸਮੇਂ ਦੀ ਲੋੜ ਹੈ।ਸ. ਬਲਬੀਰ ਸਿੰਘ ਸਿੱਧੂ ਅਤੇ ਸ੍ਰੀ ਮਨੀਸ਼ ਤਿਵਾੜੀ ਦੋਵਾਂ ਨੇ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਨੂੰ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਦਯੋਗਿਕ ਖੇਤਰ ਦੇ ਮੋਹਾਲੀ ਵਿੱਚ ਪਸਾਰ ਸਬੰਧੀ ਕੋਈ ਰੁਕਾਵਟ ਨਾ ਆਵੇ।ਇਸ ਮੌਕੇ ਮੀਂਹ ਦੇ ਪਾਣੀ ਦੀ ਸੰਭਾਲ ਸਬੰਧੀ ਸਿਸਟਮ ਦਾ ਉਦਘਾਟਨ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਐਮ.ਆਈ.ਏ. ਦੀ ਡਾਇਰੈਕਟਰੀ ਵੀ ਜਾਰੀ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸ੍ਰੀ ਜਗਮੋਹਨ ਸਿੰਘ ਕੰਗ, ਵਿਧਾਇਕ ਸ੍ਰੀ ਹਰਗੋਬਿੰਦਪੁਰ ਸ੍ਰੀ ਬਲਵਿੰਦਰ ਸਿੰਘ, ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਯੋਗੇਸ਼ ਸਾਗਰ, ਪੰਜਾਬ ਲਾਰਜ ਇੰਡਸਟ੍ਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਪਵਨ ਦੀਵਾਨ, ਉਦਯੋਗ ਅਤੇ ਵਣਜ ਦੇ ਡਾਇਰੈਕਟਰ ਸ੍ਰੀ ਸਿਬਿਨ ਸੀ ਅਤੇ ਕਿਰਤ ਕਮਿਸ਼ਨਰ ਸ੍ਰੀ ਪ੍ਰਵੀਨ ਥਿੰਦ ਸ਼ਾਮਲ ਸਨ।

 

Tags: Balbir Singh Sidhu , Manish Tewari , Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD