Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਦੀ ਸਰਕਾਰ ਜੇਕਰ ਲੋਕ ਪੱਖੀ ਨੈਸ਼ਨਲ ਰੋਜ਼ਗਾਰ ਬਿਲ ਲੈ ਕੇ ਆਵੇ ਤਾਂ ਇੰਡੀਅਨ ਯੂਥ ਕਾਂਗਰਸ ਵੱਲੋਂ ਇਸ ਦਾ ਜੋਰਦਾਰ ਸਵਾਗਤ ਕੀਤਾ ਜਾਵੇਗਾ :ਕੰਵਰਬੀਰ ਸਿੰਘ ਸਿੱਧੂ

Web Admin

Web Admin

5 Dariya News

ਮੁਹਾਲੀ , 29 Jan 2020

Last updated on: Jan 29, 2020, 00:00 IST

ਕੇਂਦਰ ਦੀ ਮੋਦੀ ਸਰਕਾਰ ਜੇਕਰ ਫਿਰਕੂ ਨਾਗਰਿਕਤਾ ਸੋਧ ਬਿਲ ਦੀ ਬਜਾਏ ਲੋਕ ਪੱਖੀ ਨੈਸ਼ਨਲ ਰੋਜ਼ਗਾਰ ਬਿਲ ਲੈ ਕੇ ਆਵੇ ਤਾਂ ਇੰਡੀਅਨ ਯੂਥ ਕਾਂਗਰਸ ਵੱਲੋਂ ਇਸ ਦਾ ਜੋ.ਰਦਾਰ ਸਵਾਗਤ ਕੀਤਾ ਜਾਵੇਗਾ, ਕਿਉਂਕਿ ਅੱਜ ਦੇਸ ਨੂੰ ਫਿਰਕੂ ਪਾੜੇ ਦੀ ਨਹੀਂ ਸਗੋਂ ਵਿਕਾਸ ਅਤੇ ਰੋਜ਼ਗਾਰ ਦੇ ਮੌਕਿਆਂ ਦੀ ਜ਼‌ਿਆਦਾ ਜਰੂਰਤ ਹੈ ਜਿਸ ਨੂੰ ਪੂਰਾ ਕਰਨ ਲਈ ਭਾਜਪਾ ਸਰਕਾਰ ਬੁਰ੍ਹੀ ਤਰ੍ਹਾਂ ਫੇਲ ਸਾਬਿਤ ਹੋਈ ਹੈ । ਇਹ ਵਿਚਾਰ ਅੱਜ ਜਿਲ੍ਹਾ ਯੂਥ ਕਾਂਗਰਸ ਮੁਹਾਲੀ ਦੀ ਮੀਟਿੰਗ ਦੌਰਾਨ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਪ੍ਰਗਟ ਕੀਤੇ । ਮੀਟਿੰਗ ਵਿੱਚ ਪੰਜਾਬ ਯੂਥ ਕਾਂਗਰਸ ਅਤੇ ਜਿਲਾ ਯੂਥ ਕਾਂਗਰਸ  ਮੁਹਾਲੀ ਦੇ ਅਹੁੱਦੇਦਾਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਘਟਦੇ ਜਾ ਰਹੇ ਹਨ ਜਿਸ ਵੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਿਲਕੁਲ ਵੀ ਧਿਆਨ ਨਹੀਂ ਦੇ ਰਹੇ ਉਲਟਾ ਐਨ.ਆਰ.ਸੀ. ਅਤੇ ਫਿਰਕਾਪ੍ਰਸਤ ਮੁੱਦਿਆਂ ਨੂੰ ਹਵਾ ਦੇ ਕੇ ਭਾਜਪਾ ਅਤੇ ਆਰ.ਐਸ.ਐਸ. ਪੂਰੇ ਦੇਸ ਦਾ ਮਾਹੌਲ ਖਰਾਬ ਕਰਨ ਤੇ ਲੱਗੀਆਂ ਹੋਈਆਂ ਹਨ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮਨ ਕੀ ਬਾਤ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਗੱਲ ਕਰਨ ਜਿਸ ਦਾ ਪੂਰੇ ਦੇਸ ਦੇ ਲੋਕ ਭਰਵਾਂ ਸਵਾਗਤ ਕਰਨਗੇ । ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਪੂਰੇ ਦੇਸ਼ ਅੰਦਰ ਬੇਰੁਜ਼ਗਾਰੀ ਦਾ ਆਲਮ ਸਿਖਰਾਂ ਨੂੰ ਛੂਹ ਰਿਹਾ ਹੈ ਜਿਸ ਵੱਲ ਕੇਂਦਰ ਸਰਕਾਰ ਦਾ ਧਿਆਨ ਦਿਵਾਉਣ ਲਈ ਯੂਥ ਕਾਂਗਰਸ ਵੱਲੋਂ ਨੈਸ਼ਨਲ ਬੋਰੋਜ਼ਗਾਰ ਰਜਿਸਟਰ ਮੁਹਿੰਮ ਆਰੰਭੀ ਗਈ ਹੈ । ਉਨਾਂ ਇਸ ਨੈਸ਼ਨਲ ਬੇਰੋਜ਼ਗਾਰ ਰਜਿਸਟਰ ਲਈ ਫੋਨ ਨੰ: 8151994411 ਤੇ ਮਿਸ ਕਾਲ ਮਾਰਕੇ ਨੌਜਵਾਨਾਂ ਨੂੰ ਰਜਿਸਟਰ ਹੋਣ ਲਈ ਸੱਦਾ ਦਿੱਤਾ ।  ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਜਸਵਿੰਦਰ ਜੱਸੀ, ਜਨਰਲ ਸਕੱਤਰ ਉਦੇਵੀਰ ਸਿੰਘ ਢਿੱਲੋਂ,  ਜਨਰਲ ਸਕੱਤਰ ਅਮਿਤ ਬਾਵਾ, ਸਕੱਤਰ ਧਨਵੰਤ ਜਿੰਮੀ, ਸਕੱਤਰ ਮਨਵੀਰ ਧਾਲੀਵਾਲ, ਸਕੱਤਰ ਜਸਕਿਰਨ ਸਿੰਘ ਕਾਹਲੋਂ, ਸਕੱਤਰ ਰਵਿੰਦਰ ਸਿੰਘ ਰਵੀ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ । ਇਸ ਮੌਕੇ ਹੋਰਨਾ ਤੋਂ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਡੇਰਾਬਸੀ ਦੇ ਪ੍ਰਧਾਨ ਨਵਜੋਤ ਸਿੰਘ, ਹਲਕਾ ਮੁਹਾਲੀ ਦੇ ਪ੍ਰਧਾਨ ਰਜਤ, ਹਲਕਾ ਖਰੜ ਦੇ ਪ੍ਰਧਾਨ ਰਾਜਵੀਰ ਸਿੰਘ ਰਾਜੀ, ਲਾਡੀ ਚੱਕਲ, ਰਾਹੁਲ ਕਾਲੀਆ, ਦੀਪਕ ਵਰਮਾ, ਜਯੰਤ ਸ਼ਰਮਾ, ਚੰਨੀ ਇਕਬਾਲ ਅਤੇ ਯੂਥ ਕਾਂਗਰਸ ਦੇ ਹੋਰ ਅਹੁਦੇਦਾਰ ਵੀ ਵੱਡੀ ਗਿਣਤੀ ਵਿੱਚ ਹਾਜਰ ਸਨ ।

 

Tags: Karanvir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD