Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

550ਵਾਂ ਪ੍ਰਕਾਸ਼ ਪੁਰਬ : ਸੰਗਤ ਦੇ ਦਿਲਾਂ ਨੂੰ ਸ਼ਰਧਾ ਨਾਲ ਲਿਬਰੇਜ਼ ਕਰ ਗਿਆ ਡਿਜ਼ੀਟਲ ਮਿਊਜ਼ੀਅਮ

ਸੰਗਤਾਂ ਨੂੰ ਗੁਰੂ ਸਾਹਿਬ ਦੇ ਸਿਧਾਂਤ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਤੋਂ ਕਰਾਇਆ ਜਾਣੂ

Web Admin

Web Admin

5 Dariya News

ਫ਼ਾਜ਼ਿਲਕਾ , 29 Jan 2020

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਾਜ਼ਿਲਕਾ ਸ਼ਹਿਰ ਵਿਖੇ ਕਰਵਾਏ ਜਾ ਰਹੇ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਨੇ ਸ਼ਰਧਾਮਈ ਮਾਹੌਲ ਸਿਰਜ ਦਿੱਤਾ ਹੈ। ਅੱਜ ਤੀਸਰੇ ਦਿਨ ਵੀ ਐਮ.ਆਰ. ਕਾਲਜ ਦੇ ਗਰਾਊਂਡ ਵਿਖੇ ਸਥਾਪਤ ਡਿਜ਼ੀਟਲ ਮਿਊਜ਼ੀਅਮ ਵਿੱਚ ਸੰਗਤਾਂ ਦਾ ਤਾਂਤਾ ਲੱਗਾ ਰਿਹਾ ਅਤੇ ਸਵੇਰ ਤੋਂ ਸ਼ਾਮ ਤੱਕ 900 ਤੋਂ ਵੱਧ ਵਿਅਕਤੀਆਂ ਨੇ ਡਿਜ਼ੀਟਲ ਮਿਊਜ਼ੀਅਮ ਵਿੱਚ ਆਪਣੀ ਹਾਜ਼ਰੀ ਭਰੀ। ਵੱਡੀ ਗਿਣਤੀ ਵਿੱਚ ਸਕੂਲੀ ਬੱਚਿਆਂ ਨੇ ਪਹੁੰਚ ਕੇ ਗੁਰੂ ਸਾਹਿਬ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਨੂੰ ਜਾਣਿਆ।ਡਿਜ਼ੀਟਲ ਮਿਊਜੀਅਮ ਅਤੇ ਲਾਈਟ ਐਂਡ ਸਾਉਂਡ ਸ਼ੋਅ ਦੇਖਣ ਉਚੇਚੇ ਤੌਰ ’ਤੇ ਪਹੰਚੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਹੰਸ ਰਾਜ ਜੋਸਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਡਿਜੀਟਲ ਮਿਊਜ਼ੀਅਮ ਇਤਿਹਾਸ ਸਿਰਜ ਗਿਆ ਹੈ, ਕਿਉਂਕਿ ਵੱਡੀ ਗਿਣਤੀ ਵਿੱਚ ਸੰਗਤ ਅਤੇ ਨੌਜੁਆਨ ਪੀੜ੍ਹੀ ਨੇ ਗੁਰੂ ਸਾਹਿਬ ਦੀ ਜੀਵਨੀ ਅਤੇ ਸਿੱਖਿਆਵਾਂ ਬਾਰੇ ਆਧੁਨਿਕ ਤਕਨੀਕ ਰਾਹੀਂ ਜਾਣਕਾਰੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਜਿਸ ਆਧੁਨਿਕ ਢੰਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਅਤੇ ਭਾਈਚਾਰਕ ਸਾਂਝੀਵਾਲਤਾ ਦੇ ਸੰਦੇਸ਼ ਨੂੰ ਪੇਸ਼ ਕੀਤਾ ਗਿਆ, ਇਹ ਹਮੇਸ਼ਾ ਸਮੁੱਚੀ ਲੋਕਾਈ ਦੇ ਚਿੱਤ ਚੇਤਿਆਂ ਵਿੱਚ ਵੱਸਿਆ ਰਹੇਗਾ। ਉਨ੍ਹਾਂ ਦੱਸਿਆ ਕਿ ਡਿਜੀਟਲ ਮਿਊਜੀਅਮ ਹੁਣ ਆਪਣੇ ਅਗਲੇ ਪੜਾਅ ਲਈ ਫਿਰੋਜ਼ਪੁਰ ਰਵਾਨਾ ਹੋਵੇਗਾ।ਇਸ ਮੌਕੇ ਤਹਿਸੀਲਦਾਰ ਡੀ.ਪੀ. ਪਾਂਡੇ ਨੇ ਡਿਜੀਟਲ ਮਿਊਜ਼ੀਅਮ ਦੇਖਣ ਤੋਂ ਬਾਅਦ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਪੀੜ੍ਹੀ ਜੋ ਮੋਬਾਇਲ ਅਤੇ ਇੰਟਰਨੈਟ ਰਾਹੀਂ ਸੋਸ਼ਲ ਮੀਡੀਆ ’ਤੇ ਰੱਝੀ ਹੋਈ ਹੈ, ਨੂੰ ਸੂਬਾ ਸਰਕਾਰ ਵਲੋਂ ਡਿਜੀਟਲ ਮਿਊਜ਼ੀਅਮ ਰਾਹੀਂ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਅਧਿਆਤਮਕਤਾ ਅਤੇ ਇਤਿਹਾਸ ਵਾਲੇ ਪਾਸੇ ਖਿੱਚਣਾ ਬਹੁਤ ਸਫ਼ਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇਹ ਉਪਰਾਲਾ ਨਵੀਂ ਪੀੜ੍ਹੀ ਤੱਕ ਗੁਰੂ ਸਾਹਿਬ ਦਾ ਸੰਦੇਸ਼ ਪਹੁੰਚਾਵੇਗਾ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD