Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

550ਵਾਂ ਪ੍ਰਕਾਸ਼ ਪੁਰਬ :ਸ਼ਹਿਰ ਫਾਜ਼ਿਲਕਾ ਵਿਖੇ ਅਵਾਜ ਤੇ ਰੌਸ਼ਨੀ ਪ੍ਰੋਗਰਾਮ ਨੇ ਸੰਗਤਾਂ ਨੂੰ ਅਧਿਆਤਮ ਦੇ ਰੰਗ ਵਿਚ ਰੰਗਿਆ

ਪਹਿਲੇ ਦਿਨ ਸੰਗਤ ਦੇ ਵੱਡੇ ਇਕੱਠ ਨੇ ਕਿ੍ਰਏਟਿਵ ਸਾਊਂਡ ਟਰੈਕ, ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਦਾ ਲਿਆ ਆਨੰਦ

Web Admin

Web Admin

5 Dariya News

ਫ਼ਾਜ਼ਿਲਕਾ , 29 Jan 2020

Last updated on: Jan 29, 2020, 00:00 IST

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਐਮ.ਆਰ.ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਫ਼ਾਜ਼ਿਲਕਾ ਵਿਖੇ ਅੱਜ ਸ਼ੁਰੂ ਕੀਤੇ ਗਏ ਲਾਇਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਅਧਿਆਤਮ ਦੇ ਰੰਗ ਵਿਚ ਰੰਗ ਦਿੱਤਾ। ਐਮ.ਆਰ. ਕਾਲਜ ਦੇ ਗਰਾਉਂਡ ਵਿਖੇ ਸ਼ਾਮ 6.15 ਵਜੇ ਸ਼ੁਰੂ ਹੋਏ ਸ਼ੋਅ ਦੇ ਪਹਿਲੇ ਦਿਨ ਹੀ ਸੰਗਤ ਦੇ ਵੱਡੇ ਇਕੱਠ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ, ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ।ਇਸ ਸ਼ੋਅ ਲਈ ਸਥਾਨਕ ਲੋਕਾਂ ਅਤੇ ਵਿਸ਼ੇਸ਼ ਕਰਕੇ ਆਲੇ-ਦੁਆਲੇ ਦੇ ਪਿੰਡਾਂ ਤੋਂ ਆਈ ਸੰਗਤ ਵਿਚ ਵੱਡਾ ਉਤਸ਼ਾਹ ਦੇਖਿਆ ਗਿਆ। ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਸ਼ੋਅ ਦਾ ਅਨੰਦ ਮਾਣ ਰਹੇ ਲੋਕਾਂ ਕਿਹਾ ਕਿ ਇਹ ਯਾਦਗਾਰ ਰੌਸ਼ਨੀ ਅਤੇ ਅਵਾਜ਼ ’ਤੇ ਅਧਾਰਿਤ ਸ਼ੋਅ ਕਿ੍ਰਏਟਿਵ ਸਾਊਂਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਅਧਾਰਿਤ ਵਿਆਪੀ ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਮਨਪ੍ਰੀਤ ਸਿੰਘ ਛੱਤਵਾਲ ਨੇ ਵੀ ਇਕ ਸਿੱਖ ਵੱਜੋਂ ਪੁੱਜ ਕੇ ਸੰਗਤਾਂ ਦੇ ਨਾਲ ਬੈਠ ਕੇ ਲਾਈਟ ਐਂਡ ਸਾਉਂਡ ਸ਼ੋਅ ਵੇਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਿਧਾਂਤਾ, ਫਲਸਫੇ ਤੋਂ ਸਾਡੀ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣਾ ਹੈ।ਸੀਨਿਅਰ ਕਾਂਗਰਸੀ ਆਗੂ ਸ੍ਰੀ ਸੰਦੀਪ ਜਾਖੜ ਨੇ ਵੀ ਇਹ ਸ਼ੋਅ ਵੇਖਿਆ ਅਤੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ  ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ।ਇਸੇ ਦੌਰਾਨ ਲੇਜ਼ਰ ਸ਼ੋਅ ਦੇਖਣ ਆਏ ਅਬੋਹਰ ਨਿਵਾਸੀ ਅਵਤਾਂਸ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨਾਂ ਦੇ ਜੀਵਨ ਫਲਸਫ਼ੇ ’ਤੇ ਅਧਾਰਿਤ ਇਹ ਸ਼ੋਅ ਸਾਡੇ ਜੀਵਨ ਲਈ ਬਹੁਤ ਮਹੱਤਵ ਰੱਖਦਾ ਹੈ, ਜਿਸਨੰੂ ਜਾਨਣ ਲਈ ਹਰੇਕ ਫਾਜ਼ਲਿਕਾ ਨਿਵਾਸੀ ਨੂੰ ਇਸ ਪ੍ਰੋਗਰਾਮ ’ਚ ਸਮੂਲੀਅਤ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸ਼ੋਅ ਦੌਰਾਨ ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਨੂੰ ਰੂਪਮਾਨ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਯਤਨਾਂ ਨੂੰ ਦਰਸ਼ਕਾਂ ਵਿੱਚ ਸਹੀ ਅਰਥਾਂ ਵਿੱਚ ਪ੍ਰਚਾਰਿਆ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੇ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।ਵਿਲੱਖਣ ਧੁਨੀਆਂ ਵਾਲਾ ਇਹ ਲਾਇਟ ਐਂਡ ਸਾਊਂਡ ਪ੍ਰੋਗਰਾਮ 29 ਜਨਵਰੀ ਨੂੰ ਵੀ ਸ਼ਾਮ 6.15 ਤੇ ਦੂਜਾ ਸ਼ੋਅ ਸ਼ਾਮ 07 ਵਜੇ ਸ਼ੁਰੂ ਹੋਵੇਗਾ। ਇਸ ਮੌਕੇ ਐਸਡੀਐਮ ਸ੍ਰੀ ਸੁਭਾਸ਼ ਖੱਟਕ, ਤਹਿਸੀਲਦਾਰ ਸ੍ਰੀ ਡੀਪੀ ਪਾਂਡੇ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD