ਜਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਗੀਰੀਸ਼ ਦਿਆਲਨ ਵੱਲੋਂ ਤਹਿਸੀਲ ਮੁਹਾਲੀ ਦੇ ਪਿੰਡ ਜੁਝਾਰ ਨਗਰ ਦੇ ਸਰਪੰਚ ਅਤੇ ਸਮਾਜਸੇਵੀ ਸ੍ਰੀ ਗੁਰਪ੍ਰੀਤ ਸਿੰਘ ਢੀਂਡਸਾ ਨੂੰ ਨਸਿਆਂ ਖਿਲਾਫ ਨੌਜਵਾਨਾਂ ਨੂੰ ਲਾਮਬੰਦ ਕਰਨ ਬਦਲੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । ਸਰਪੰਚ ਗੁਰਪ੍ਰੀਤ ਸਿੰਘ ਢੀਂਡਸਾ ਵੱਲੋਂ ਸਮੇਂ-ਸਮੇਂ ਸਿਰ ਪਿੰਡ ਵਿੱਚ ਨਸਿਆਂ ਦੀ ਰੋਕ-ਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਰਿਹਾ ਹੈ ਤੇ ਇਸ ਸਬੰਧੀ ਕੈਂਪਾਂ ਦਾ ਵੀ ਆਯੋਜਨ ਕੀਤਾ ਜਾਂਦਾ ਰਿਹਾ ਹੈ । ਡਿਪਟੀ ਕਮਿਸ਼ਨਰ ਸ੍ਰੀ ਗੀਰੀਸ਼ ਦਿਆਲਨ ਵੱਲੋਂ ਨੌਜਵਾਨ ਸਰਪੰਚ ਗੁਰਪ੍ਰੀਤ ਸਿੰਘ ਦੀ ਸਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਨੌਜਵਾਨਾਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਤੇ ਗੁਰਪ੍ਰੀਤ ਸਿੰਘ ਨੂੰ ਨਸਿ.ਆਂ ਖਿਲਾਫ ਆਪਣੀ ਮੁਹਿੰਮ ਨਿਰੰਤਰ ਜਾਰੀ ਰੱਖਣ ਲਈ ਵੀ ਕਿਹਾ ।