Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਰਨਇੰਦਰ ਸਿੰਘ ਢਿੱਲੋਂ ਨੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਬਰਨਾਲਾ ਜ਼ਿਲੇ ਦਾ ਸਰਬਪੱਖੀ ਵਿਕਾਸ ਹੀ ਮੁੱਖ ਟੀਚਾ: ਕਰਨਇੰਦਰ ਸਿੰਘ ਢਿੱਲੋਂ

Web Admin

Web Admin

5 Dariya News

ਬਰਨਾਲਾ , 29 Jan 2020

Last updated on: Jan 29, 2020, 00:00 IST

ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਅਤੇ ਪਾਰਟੀ ਵਰਕਰਾਂ ਦੇ ਭਰਵੇਂ ਇਕੱਠ ਦੌਰਾਨ ਅੱਜ ਨੌਜਵਾਨ ਆਗੂ ਕਰਨਇੰਦਰ ਸਿੰਘ ਢਿੱਲੋਂ ਨੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ ਸ. ਕਰਨ ਢਿੱਲੋਂ ਨੇ ਕਿਹਾ ਕਿ ਬਰਨਾਲਾ ਜ਼ਿਲੇ ਦਾ ਸਰਬਪੱਖੀ ਵਿਕਾਸ ਹੀ ਉਨਾਂ ਦਾ ਮੁੱਖ ਟੀਚਾ ਹੋਵੇਗਾ ਅਤੇ ਉਹ ਜ਼ਿਲੇ ਦੇ ਸਮੂਹ ਵਰਗਾਂ ਦੀਆਂ ਅਹਿਮ ਜ਼ਰੂਰਤਾਂ ਨੂੰ ਤਨਦੇਹੀ ਨਾਲ ਪੂਰਾ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਤੇ ਐਸਐਸਪੀ ਸ. ਹਰਜੀਤ ਸਿੰਘ ਵੀ ਮੌਜੂਦ ਰਹੇ।ਇਸ ਮੌਕੇ ਕਰਨਇੰਦਰ ਸਿੰੰਘ ਢਿੱਲੋਂ ਨੇ ਹਾਜ਼ਰੀਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਵਿੱਚ ਜ਼ਿਲੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮਗਰੋਂ ਮੀਡੀਆ ਨਾਲ ਗੱਲ ਕਰਦੇ ਹੋਏ ਸ. ਕਰਨਇੰਦਰ ਸਿੰਘ ਢਿੱਲੋਂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਉਤੇ ਭਰੋਸਾ ਜਤਾਉਦੇ ਹੋਏ ਇਹ ਅਹਿਮ ਜ਼ਿੰਮੇਵਾਰੀ ਉਨਾਂ ਦੀ ਝੋਲੀ ਪਾਈ ਹੈ ਤੇ ਉਹ ਜ਼ਿਲਾ ਬਰਨਾਲਾ ਦੇ ਵਿਕਾਸ ਲਈ ਸਿਰਤੋੜ ਯਤਨ ਕਰਨਗੇ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਵਿਕਾਸ ਦੀ ਬੁਨਿਆਦ ਰੱਖੀ ਗਈ ਹੈ ਤੇ ਹੁਣ ਉਹ ਬਰਨਾਲਾ ਵਿੱਚ ਉਦਯੋਗਿਕ ਫੋਕਲ ਪੁਆਇੰਟ ਲਿਆਉਣ ਲਈ ਯਤਨ ਕਰਨਗੇ, ਕਿਉਕਿ ਉਦਯੋਗ ਸਦਕਾ ਹੀ ਤੇਜ਼ੀ ਨਾਲ ਰੋਜ਼ਗਾਰ ਪੈਦਾ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਲੜਕੀਆਂ ਨੂੰ ਖੇਡਾਂ ਪ੍ਰਤੀ ਹੋਰ ਉਤਸ਼ਾਹਿਤ ਕਰਨ ਲਈ ਮਹਿਲਾ ਿਕਟ ਸਟੇਡੀਅਮ ਲਿਆਂਦਾ ਜਾ ਰਿਹਾ ਹੈ, ਜਿਸ ਵਿੱਚ ਕੌਮੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ।ਇਸ ਮਗਰੋਂ ਸ. ਕੇਵਲ ਸਿੰਘ ਢਿੱਲੋਂ ਨੇ ਆਖਿਆ ਕਿ ਉਨਾਂ ਨੂੰ ਪੂਰੀ ਉਮੀਦ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਪੱਖੀ ਸੋਚ ’ਤੇ ਪਹਿਰਾ ਦਿੰਦੇ ਹੋਏ ਜ਼ਿਲਾ ਬਰਨਾਲਾ ਨੂੰ ਹਰ ਖੇਤਰ ਵਿੱਚ ਬੁਲੰਦੀਆਂ ’ਤੇ ਲਿਜਾਣ ਲਈ ਕਰਨਇੰਦਰ ਸਿੰਘ ਢਿੱਲੋਂ ਪੂਰੀ ਵਾਹ ਲਾਉਣਗੇ।ਅੱਜ ਸ. ਕਰਨਇੰਦਰ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਜ਼ਿਲਾ ਪ੍ਰੀਸ਼ਦ ਬਰਨਾਲਾ ਦੀ ਚੇਅਰਪਰਸਨ ਸਰਬਜੀਤ ਕੌਰ ਤੇ ਹੋਰ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।    

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD