Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਨਗਰ ਨਿਗਮ ਦੀ ਕਾਰਗੁਜ਼ਾਰੀ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ

ਸਿਟੀ ਬੱਸ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਤਿੰਨ ਦਿਨਾਂ ਵਿੱਚ ਰਿਪੋਰਟ ਮੰਗੀ

5 Dariya News

5 Dariya News

5 Dariya News

ਲੁਧਿਆਣਾ , 01 Feb 2020

Last updated on: Feb 01, 2020, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸਥਾਨਕ ਜ਼ੋਨ-ਡੀ ਦਫ਼ਤਰ ਵਿਖੇ ਨਗਰ ਨਿਗਮ ਲੁਧਿਆਣਾ ਦੇ ਮੇਅਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਲੋਕ ਹਿੱਤ ਕਾਰਜਾਂ ਵਿੱਚ ਨਗਰ ਨਿਗਮ ਦੀ ਕਾਰਗੁਜ਼ਾਰੀ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ।ਮੀਟਿੰਗ ਵਿੱਚ ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ੍ਰੀ ਸੰਜੇ ਤਲਵਾੜ, ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਸ੍ਰੀ ਸੰਯਮ ਅਗਰਵਾਲ ਤੇ ਸ੍ਰੀ ਰਿਸ਼ੀਪਾਲ ਸਿੰਘ (ਦੋਵੇਂ ਵਧੀਕ ਕਮਿਸ਼ਨਰ), ਸ੍ਰ. ਨਵਰਾਜ ਸਿੰਘ ਬਰਾੜ, ਸ੍ਰ. ਕੁਲਪ੍ਰੀਤ ਸਿੰਘ, ਸ੍ਰੀਮਤੀ ਸਵਾਤੀ ਟਿਵਾਣਾ ਅਤੇ ਸ੍ਰੀ ਨੀਰਜ ਜੈਨ (ਚਾਰੇ ਜ਼ੋਨਲ ਕਮਿਸ਼ਨਰ) ਹਾਜ਼ਰ ਸਨ।ਮੀਟਿੰਗ ਦੌਰਾਨ ਸਿਟੀ ਬੱਸ ਸਰਵਿਸ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਬਾਰੇ ਸ੍ਰੀ ਆਸ਼ੂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਾਸੀਆਂ ਨੂੰ ਇਸ ਸਹੂਲਤ ਨਾਲ ਜਲਦ ਤੋਂ ਜਲਦ ਚੰਗੇ ਤਰੀਕੇ ਨਾਲ ਜੋੜਨ ਲਈ ਯੋਜਨਾ ਤਿਆਰ ਕਰਕੇ ਤਿੰਨ ਦਿਨ ਵਿੱਚ ਰਿਪੋਰਟ ਪੇਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਚੱਲ ਰਹੇ ਵੱਡੇ ਪੱਧਰ 'ਤੇ ਵਿਕਾਸ ਕਾਰਜਾਂ ਦੇ ਚੱਲਦਿਆਂ ਸ਼ਹਿਰ ਵਾਸੀਆਂ ਨੂੰ ਸੜਕ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਟੀ ਬੱਸ ਦੇ ਚੰਗੀ ਤਰ੍ਹਾਂ ਸ਼ੁਰੂ ਹੋਣ ਨਾਲ ਇਹ ਸਮੱਸਿਆ ਕਾਫੀ ਘਟ ਜਾਵੇਗੀ ਅਤੇ ਸ਼ਹਿਰਵਾਸੀਆਂ ਨੂੰ ਇਸ ਸਹੂਲਤ ਦਾ ਬਹੁਤ ਲਾਭ ਮਿਲ ਸਕਦਾ ਹੈ।ਨਗਰ ਨਿਗਮ ਦੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ 'ਈ-ਗਵਰਨੈਂਸ' ਪ੍ਰਣਾਲੀ ਸ਼ੁਰੂ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਇਸ ਦਿਸ਼ਾ ਵਿੱਚ ਹੁਣ ਤੱਕ ਕੀਤੇ ਉਪਰਾਲਿਆਂ ਬਾਰੇ ਜਾਣਕਾਰੀ ਲਈ। ਉਨ੍ਹਾਂ ਹਦਾਇਤ ਕੀਤੀ ਕਿ ਇਸ ਪ੍ਰਣਾਲੀ ਨੂੰ ਪੂਰਨ ਤੌਰ 'ਤੇ ਲਾਗੂ ਕਰਨ ਬਾਰੇ ਅਗਲੇ 3 ਮਹੀਨਿਆਂ ਵਿੱਚ ਹਾਊਸ ਸਾਹਮਣੇ ਪ੍ਰੈਜੈਂਟੇਸ਼ਨ ਦਿੱਤੀ ਜਾਵੇ। ਨਗਰ ਨਿਗਮ ਦੀ ਵਿੱਤੀ ਹਾਲਤ ਵਿੱਚ ਸੁਧਾਰ ਲਿਆਉਣ ਲਈ ਰਿਕਵਰੀ ਦੇ ਕੰਮ ਵਿੱਚ ਖੜੋਤ ਨਾ ਆਉਣ ਦੇਣ ਬਾਰੇ ਵੀ ਕਿਹਾ ਗਿਆ। 

ਸ਼ਹਿਰ ਦੇ ਰਿਹਾਇਸ਼ੀ ਖੇਤਰਾਂ ਵਿੱਚ ਦਿਨੋਂ ਦਿਨ ਖੁੰਬਾਂ ਦੀ ਤਰ੍ਹਾਂ ਸਾਹਮਣੇ ਆ ਰਹੀਆਂ ਵਪਾਰਕ ਇਮਾਰਤਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਬਾਰੇ ਵੀ ਹਦਾਇਤ ਕੀਤੀ ਗਈ।ਉਨ੍ਹਾਂ ਚਾਰੇ ਜ਼ੋਨਲ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਸਾਰੇ ਕੰਮਾਂ ਵਿੱਚ ਲੋਕ ਨੁਮਾਇੰਦਿਆਂ ਨੂੰ ਹਰ ਪੱਧਰ 'ਤੇ ਭਰੋਸੇ ਵਿੱਚ ਰੱਖਿਆ ਜਾਵੇ। ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਬਾਰੇ ਸ੍ਰੀ ਆਸ਼ੂ ਨੇ ਕਿਹਾ ਕਿ ਘਰਾਂ ਵਿੱਚੋਂ ਕੂੜਾ ਚੁੱਕਣ ਤੋਂ ਲੈ ਕੇ ਆਖ਼ਰੀ ਪੜਾਅ ਤੱਕ ਇਸੇ ਦੇ ਉੱਚਿਤ ਪ੍ਰਬੰਧਨ ਦੀ ਲੋੜ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕੂੜਾ ਚੁੱਕਣ ਵਾਲੀ ਕੰਪਨੀ ਏ ਟੂ ਜ਼ੈੱਡ ਨੂੰ ਇਸ ਸੰਬੰਧੀ ਸਖ਼ਤੀ ਨਾਲ ਹਦਾਇਤ ਜਾਰੀ ਕੀਤੀ ਜਾਵੇ।ਉਨ੍ਹਾਂ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਹਰ ਹੀਲੇ ਬਣਾਈ ਰੱਖਿਆ ਜਾਵੇ। ਜਿੱਥੇ ਵੀ ਜ਼ਰੂਰਤ ਹੈ ਸੜਕਾਂ ਦਾ ਪੈਚਵਰਕ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇ। ਸੜਕਾਂ ਦੀ ਮਾੜੀ ਹਾਲਤ ਬਾਰੇ ਉਨ੍ਹਾਂ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਦੀ ਕਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਜੇਕਰ ਨਿਰਧਾਰਤ ਸਮਾਂ ਸੀਮਾ ਤੋਂ ਪਹਿਲਾਂ ਹੀ ਸੜਕਾਂ ਟੁੱਟ ਜਾਂਦੀਆਂ ਹਨ ਤਾਂ ਇਸ ਸਬੰਧੀ ਠੇਕੇਦਾਰ ਦੀ ਜਿੰਮੇਵਾਰੀ ਫਿਕਸ ਕੀਤੀ ਜਾਵੇ ਅਤੇ ਉਸ ਤੋਂ ਸੜਕ ਦੀ ਮੁਰੰਮਤ ਕਰਵਾਈ ਜਾਵੇ। ਵਿਕਾਸ ਅਤੇ ਹੋਰ ਲੋਕ ਹਿੱਤ ਕਾਰਜਾਂ ਵਿੱਚ ਸੰਬੰਧਤ ਅਧਿਕਾਰੀਆਂ ਦੀ ਵੀ ਜਿੰਮੇਵਾਰੀ ਫਿਕਸ ਕੀਤੀ ਜਾਵੇ।ਉਨ੍ਹਾਂ ਇਸ ਗੱਲ 'ਤੇ ਨਿਰਾਸ਼ਤਾ ਜ਼ਾਹਿਰ ਕੀਤੀ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਿੱਚ ਆਪਸੀ ਤਾਲਮੇਲ ਦੀ ਕਮੀ ਹੈ। ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਸੀਮਾ ਅਤੇ ਸੁਚੱਜੇ ਤਰੀਕੇ ਨਾਲ ਮੁਕੰਮਲ ਕਰਨ ਲਈ ਹੇਠਲੇ ਪੱਧਰ ਤੱਕ ਨਿੱਜੀ ਤਾਲਮੇਲ ਬਣਾਈ ਰੱਖਣ ਬਾਰੇ ਕਿਹਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇਨ੍ਹਾਂ ਸਾਰੇ ਕਾਰਜਾਂ ਦੀ ਪ੍ਰਗਤੀ ਬਾਰੇ ਇੱਕ ਮਹੀਨੇ ਬਾਅਦ ਮੁੜ ਰਿਵਿਊ ਕਰਨਗੇ।

 

Tags: Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD