Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਗਾਰਡੀਅਨ ਆਫ਼ ਗਵਰਨੈਂਸ ਦੇ ਦੋ ਸਾਲ ਪੂਰੇ ਹੋਣ 'ਤੇ ਕਰਵਾਇਆ ਸਮਾਗਮ

ਸਿੱਖਿਆ ਤੇ ਸਿਹਤ ਵਿਚ ਸੁਧਾਰ ਲਈ ਜੀ.ਓ.ਜੀ ਅੱਗੇ ਹੋਕੇ ਕੰਮ ਕਰਨ : ਬ੍ਰਿਗੇਡੀਅਰ ਡੀ.ਐਸ. ਗਰੇਵਾਲ

5 Dariya News

5 Dariya News

5 Dariya News

ਪਟਿਆਲਾ , 01 Feb 2020

Last updated on: Feb 01, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਮ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਮਕਸਦ ਨਾਲ ਦੋ ਸਾਲ ਪਹਿਲਾ ਗਾਰਡੀਅਨ ਆਫ਼ ਗਵਰਨੈਂਸ ਸਕੀਮ ਸ਼ੁਰੂ ਕੀਤੀ ਗਈ ਸੀ ਜਿਸ ਤਹਿਤ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਪਿੰਡ ਪੱਧਰ 'ਤੇ ਕੰਮ ਕਰਕੇ ਲਾਭਪਾਤਰੀਆਂ ਤੱਕ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਪਹੁੰਚਾਈਆਂ ਗਈਆਂ। ਅੱਜ ਗਾਰਡੀਅਨ ਆਫ਼ ਗਵਰਨੈਂਸ ਦੇ ਦੋ ਸਾਲ ਪੂਰੇ ਹੋਣ 'ਤੇ ਗੁਰਬਖ਼ਸ ਸਿੰਘ ਟਰਸਟ ਪਟਿਆਲਾ ਵਿਖੇ ਸਮਾਗਮ ਕਰਕੇ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਦੂਜਾ ਰੈਜਿੰਗ ਡੇਅ ਮਨਾਇਆ ਗਿਆ। ਇਸ ਮੌਕੇ ਜੀ.ਓ.ਜੀ. ਦੇ ਜ਼ਿਲ੍ਹਾ ਮੁਖੀ ਬ੍ਰਿਗੇਡੀਅਰ (ਸੇਵਾਮੁਕਤ) ਡੀ.ਐਸ. ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਬ੍ਰਿਗੇਡੀਅਰ (ਸੇਵਾਮੁਕਤ) ਡੀ.ਐਸ. ਗਰੇਵਾਲ ਨੇ ਕਿਹਾ ਕਿ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਪਿਛਲੇ ਸਮੇਂ ਦੌਰਾਨ ਸਰਕਾਰੀ ਸਕੀਮਾਂ ਦਾ ਲਾਭ ਲਾਭਪਾਤਰੀਆਂ ਤੱਕ ਪਹੁੰਚਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਚੰਗਾ ਕੰਮ ਕਰਨ ਵਾਲੇ ਜੀ.ਓ.ਜੀ. ਨੂੰ ਵਧਾਈ ਦਿੰਦਿਆ ਹੋਰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿੱਚ ਸਿੱਖਿਆ ਅਤੇ ਸਿਹਤ ਦਾ ਵੱਡਾ ਯੋਗਦਾਨ ਹੁੰਦਾ ਹੈ ਜੇਕਰ ਸਾਡਾ ਸਮਾਜ ਸਿੱਖਿਅਤ ਅਤੇ ਤੰਦਰੁਸਤ ਹੋਵੇਗਾ ਤਾਂ ਦੇਸ਼ ਤੇਜ਼ੀ ਨਾਲ ਤਰੱਕੀ ਕਰੇਗਾ ਇਸ ਲਈ ਹੁਣ ਸਿੱਖਿਆ ਅਤੇ ਸਿਹਤ ਵਿੱਚ ਸੁਧਾਰ ਲਿਆਉਣ ਲਈ ਜੀ.ਓ.ਜੀ. ਇਕ ਚੰਗੀ ਰਣਨੀਤੀ ਬਣਾਉਣ ਤਾਂ ਕਿ ਦੇਸ਼ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੇਜ਼ੀ ਨਾਲ ਚਲਾਇਆ ਜਾ ਸਕੇ।ਸਮਾਗਮ ਦੌਰਾਨ ਇਕ ਸਾਲ ਦੌਰਾਨ ਚੰਗਾ ਕੰਮ ਕਰਨ ਵਾਲੇ ਖੁਸ਼ਹਾਲੀ ਦੇ ਰਾਖਿਆ ਨੂੰ ਸਨਮਾਨਤ ਕੀਤਾ ਗਿਆ ਅਤੇ ਜੀ.ਓ.ਜੀ. ਦੁਆਰਾ ਕੀਤੇ ਗਏ ਕੰਮਾਂ ਦੀ ਇਕ ਡਾਕੂਮੈਂਟਰੀ ਫਿਲਮ ਵੀ ਦਿਖਾਈ ਗਈ।  ਦੋ ਸਾਲ ਪੂਰੇ ਹੋਣ 'ਤੇ ਕਰਵਾਏ ਗਏ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਦੇ ਜੀ.ਓ.ਜੀ. ਮੁਖੀ ਹਾਜ਼ਰ ਸਨ ਜਿਨ੍ਹਾਂ ਵਿਚ ਕਰਨਲ (ਸੇਵਾਮੁਕਤ) ਜੰਗਬਹਾਦਰ ਸਿੰਘ, ਕਰਨਲ (ਸੇਵਾਮੁਕਤ) ਹਰਚਰਨ ਸਿੰਘ, ਕਰਨਲ (ਸੇਵਾਮੁਕਤ) ਰੁਪਿੰਦਰ ਸਿੰਘ ਸੇਖੋਂ, ਕਰਨਲ (ਸੇਵਾਮੁਕਤ) ਕੁਲਵਰਨ ਸਿੰਘ, ਕਰਨਲ (ਸੇਵਾਮੁਕਤ) ਐਮ.ਐਸ. ਸਿੱਧੂ ਸਮੇਤ ਜ਼ਿਲ੍ਹਾ ਸੁਪਰਵਾਈਜ਼ਰ ਵੀ ਪਹੁੰਚੇ ਹੋਏ ਸਨ।ਇਸ ਮੌਕੇ ਤਹਿਸੀਲ ਜੀ.ਓ.ਜੀ. ਹੈਡ ਪਟਿਆਲਾ ਕਰਨਲ (ਸੇਵਾਮੁਕਤ) ਬਲਦੇਵ ਸਿੰਘ, ਸੁਪਰਵਾਈਜਰ ਬਲਵਿੰਦਰ ਸਿੰਘ, ਹਾਕਮ ਸਿੰਘ, ਭਜਨ ਪ੍ਰਕਾਸ਼, ਜੀ.ਓ.ਜ. ਬਨਾਰਸੀ ਦਾਸ, ਸੁਰਜੀਤ ਸਿੰਘ, ਬਲਜੀਤ ਸਿੰਘ ਲੰਗ, ਬਲਜੀਤ ਸਿੰਘ ਮਾਜਰੀ ਅਕਾਲੀਆਂ ਵੀ ਹਾਜ਼ਰ ਸਨ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD