Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ-ਦਿੱਲੀ ਸਮੇਤ ਪੂਰੇ ਦੇਸ਼ ਨੂੰ ਨਿਰਾਸ਼ ਕਰ ਗਿਆ ਕੇਂਦਰੀ ਬਜਟ : ਭਗਵੰਤ ਮਾਨ

2050 ਤੱਕ ਦਮਗਜੇ ਮਾਰੇ, 2020 ਲਈ ਕੱਖ ਵੀ ਨਹੀਂ, ਦੇਸ਼ ਦੇ ਲੋਕਾਂ ਲਈ ਨਹੀਂ ਅੰਬਾਨੀ-ਅੰਡਾਨੀਆਂ ਨੂੰ ਸਮਰਪਿਤ ਹੈ ਮੋਦੀ ਸਰਕਾਰ

5 Dariya News

5 Dariya News

5 Dariya News

ਨਵੀਂ ਦਿੱਲੀ/ਚੰਡੀਗੜ੍ਹ , 01 Feb 2020

Last updated on: Feb 01, 2020, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿਰੇ ਤੋਂ ਰੱਦ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੇ ਇਸ ਵਾਰ ਫਿਰ ਨਾ ਕੇਵਲ ਪੰਜਾਬ ਅਤੇ ਦਿੱਲੀ ਨਾਲ ਮਤਰੇਆ ਸਲੂਕ ਕੀਤਾ ਹੈ, ਸਗੋਂ ਦੇਸ਼ ਦੇ ਹਰੇਕ ਵਰਗ ਨੂੰ ਨਿਰਾਸ਼ ਅਤੇ ਬੇਉਮੀਦ ਕੀਤਾ ਹੈ।ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਮਟਿਆਲਾ ਹਲਕੇ ਤੋਂ ਪਾਰਟੀ ਉਮੀਦਵਾਰ ਗੁਲਾਬ ਸਿੰਘ, ਹਰੀ ਨਗਰ ਤੋਂ ਰਾਜਕੁਮਾਰੀ ਢਿੱਲੋਂ, ਤਿਲਕ ਨਗਰ ਤੋਂ ਜਰਨੈਲ ਸਿੰਘ, ਰਾਜੌਰੀ ਗਾਰਡਨ ਤੋਂ ਧਨਵੰਤੀ ਚੰਦੇਲਾ, ਵਿਕਾਸਪੁਰੀ ਤੋਂ ਮਹਿੰਦਰ ਯਾਦਵ ਅਤੇ ਜਨਕਪੁਰੀ ਤੋਂ ਉਮੀਦਵਾਰ ਰਾਜੇਸ਼ ਰਿਸ਼ੀ ਦੇ ਹੱਕ ‘ਚ ਧੂੰਆਂਧਾਰ ਪ੍ਰਚਾਰ ਕਰਦੇ ਹੋਏ ਭਗਵੰਤ ਮਾਨ ਨੇ ਵਿਅੰਗਮਈ ਅੰਦਾਜ਼ ‘ਚ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ, ‘‘ ਅੱਜ ਕੇਂਦਰੀ ਵਿੱਤ ਮੰਤਰੀ ਕੋਲੋਂ ਪਹਾੜ ਜਿੱਡਾ ਬਜਟ ਭਾਸ਼ਣ ਪੜਵਾਇਆ ਗਿਆ, ਪਰੰਤੂ ਸਾਲ 2020 ਲਈ ਕੱਖ ਨਹੀਂ ਨਿਕਲਿਆ। ਕਹਿੰਦੇ 2022 ‘ਚ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿਆਂਗੇ। 2024 ‘ਚ ਸਾਰੇ ਜ਼ਿਲਿਆਂ ‘ਚ ਇੱਕ-ਇੱਕ ਜਨ ਔਸ਼ਧੀ ਕੇਂਦਰ ਖੋਲ੍ਹ ਦਿਆਂਗੇ। 2024 ਤੱਕ 100 ਏਅਰਪੋਰਟ ਬਣਾ ਦਿਆਂਗੇ। 2021 ਤੱਕ 100 ਨਵੇਂ ਡਿਪਲੋਮਾ ਸੰਸਥਾਨ ਖੋਲ੍ਹ ਦਿਆਂਗੇ। 2025 ਤੱਕ ਇਹ ਕਰ ਦਿਆਂਗੇ। 2026 ਤੱਕ ਉਹ ਕਰ ਦਿਆਂਗੇ। ਹੋਰ ਤਾਂ ਹੋਰ 2050 ਤੱਕ ਪਸ਼ੂਆਂ ਦੀਆਂ ਸਾਰੀਆਂ ਬਿਮਾਰੀਆਂ ਖ਼ਤਮ ਕਰ ਦਿਆਂਗੇ। ਮੈਂ ਮੋਦੀ ਸਾਹਿਬ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਬਜਟ ਸਾਲ 2020-21 ਲਈ ਇੱਕ ਸਾਲ ਦਾ ਪੇਸ਼ ਕੀਤਾ ਹੈ ਜਾਂ 2050 ਤੱਕ 30 ਸਾਲਾਂ ਲਈ ਪੇਸ਼ ਕੀਤਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਜੁਮਲੇਬਾਜ ਬਜਟ ਨੇ ਦਿੱਲੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਿਰਾਸ਼ ਕੀਤਾ ਹੈ। ਨਾਲ ਹੀ ਮੋਦੀ ਸਰਕਾਰ ਦਾ ਦੇਸ਼ ਅਤੇ ਲੋਕ ਵਿਰੋਧੀ ਚਿਹਰਾ ਵੀ ਨੰਗਾ ਕੀਤਾ ਹੈ। ਮਾਨ ਮੁਤਾਬਿਕ ਇਹ ਬਜਟ ਅੰਬਾਨੀ-ਅੰਡਾਨੀ ਵਰਗੇ ਚੰਦ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਘੜਿਆ ਗਿਆ ਹੈ। ਦੇਸ਼ ਅਤੇ ਦੇਸ਼ ਦੇ ਲੋਕ ਪੂਰੀ ਤਰਾਂ ਹਾਸ਼ੀਏ ‘ਤੇ ਸੁੱਟ ਦਿੱਤੇ ਗਏ ਹਨ।ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਅਤੇ ਜਨਤਕ ਸੈਕਟਰ ਦੇ ਅਦਾਰਿਆਂ ਅਤੇ ਖੇਤਰਾਂ ਨੂੰ ਕੌਡੀਆਂ ਦੇ ਮੁੱਲ ਪ੍ਰਾਈਵੇਟ ਹੱਥਾਂ ‘ਚ ਵੇਚਿਆ ਜਾ ਰਿਹਾ ਹੈ। 150 ਪ੍ਰਾਈਵੇਟ ਰੇਲਾਂ ਅਤੇ ਏਅਰਪੋਰਟ ਇਸੇ ਕੜੀ ਦਾ ਹਿੱਸਾ ਹਨ।ਭਗਵੰਤ ਮਾਨ ਨੇ ਕਿਹਾ ਕਿ ਬਜਟ ‘ਚ ਕਿਸਾਨ, ਨੌਜਵਾਨ, ਦਿਹਾਤੀ ਗਰੀਬ ਅਤੇ ਦਲਿਤਾਂ ਸਮੇਤ ਨੌਕਰੀ ਪੇਸ਼ਾ ਅਤੇ ਵਪਾਰੀਆਂ-ਕਾਰੋਬਾਰੀਆਂ ਨੂੰ ਬੁਰੀ ਤਰਾਂ ਨਜ਼ਰਅੰਦਾਜ਼ ਕੀਤਾ ਗਿਆ ਹੈ।ਕਿਸਾਨਾਂ ਲਈ ਸਵਾਮੀਨਾਥਨ ਸਿਫ਼ਾਰਿਸ਼ਾਂ, ਨੌਜਵਾਨਾਂ ਲਈ ਹਰ ਸਾਲ 2 ਕਰੋੜ ਨੌਕਰੀਆਂ ਅਤੇ ਕਾਲੇ ਧਨ ‘ਤੇ ਆਧਾਰਿਤ ਪੁਰਾਣੀ ਜੁਮਲੇਬਾਜੀ ਨੂੰ ਮੋਦੀ ਸਰਕਾਰ ਇਸ ਬਜਟ ‘ਚ ਦੁਹਰਾਉਣ ਦੀ ਹਿੰਮਤ ਵੀ ਨਹੀਂ ਕਰ ਸਕੀ। ਰਿਕਾਰਡ 7.36 ਫ਼ੀਸਦੀ ‘ਤੇ ਪੁੱਜੀ ਮਹਿੰਗਾਈ ਨੂੰ ਨੱਥ ਪਾਉਣ ਲਈ ਕੁੱਝ ਨਹੀਂ ਕੀਤਾ ਗਿਆ।ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਆਰਥਿਕਤਾ ਮੂਧੇ ਮੂੰਹ ਡਿਗ ਰਹੀ ਹੈ, 10 ਫ਼ੀਸਦੀ ਜੀਡੀਪੀ ਦੇ ਦਾਅਵੇ ਕਰਨ ਵਾਲੀ ਮੋਦੀ ਸਰਕਾਰ ਦੀ ਇਸਦੇ ਆਪਣੇ ਆਰਥਿਕ ਸਰਵੇਖਣ ਨੇ ਹਵਾ ਕੱਢ ਦਿੱਤਾ, ਜੋ 45 ਫ਼ੀਸਦੀ ਤੱਕ ਲੁੜ੍ਹਕ ਗਈ। ਸਰਕਾਰ ਦੀਆਂ ਵਿੱਤੀ ਨੀਤੀਆਂ ਦੇ ਨਾਲ ਨਾਲ ਬੈਂਕਾਂ ਤੋਂ ਲੋਕਾਂ ਦੇ ਉੱਠੇ ਹੋਏ ਵਿਸ਼ਵਾਸ ਨੂੰ ਇਸ ਬਜਟ ‘ਚ ਇਹ ਕਹਿ ਕੇ ਹੋਰ ਜ਼ਿਆਦਾ ਉਠਾ ਦਿੱਤਾ ਹੈ ਕਿ ਜੇਕਰ ਕੋਈ ਬੈਂਕ ਡੁੱਬਦਾ ਹੈ ਤਾਂ ਸਰਕਾਰ ਕੇਵਲ 5 ਲੱਖ ਰੁਪਏ ਦੀ ਗਰੰਟੀ ਲਵੇਗੀ।  

 

Tags: Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD