Wednesday, 01 May 2024

 

 

ਖ਼ਾਸ ਖਬਰਾਂ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ "ਦ ਇੰਡੀਅਨ ਬ੍ਰਾਈਡ" ਇੱਕ ਮਸ਼ਹੂਰ ਕੰਪਨੀ ਨੇ ਚੰਡੀਗੜ੍ਹ ਵਿਖੇ ਲਗਜ਼ਰੀ ਲਾਈਫਸਟਾਈਲ ਦੀ ਮੇਜ਼ਬਾਨੀ ਕੀਤੀ!! ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ

 

ਵਿਦਿਆਰਥੀਆਂ ਨੇ ਪਲਾਸਟਿਕ ਮੁਕਤ ਪਟਿਆਲਾ ਦਾ ਦਿੱਤਾ ਸੁਨੇਹਾ

ਸਰਕਾਰੀ ਐਲੀਮੈਂਟਰੀ ਸਕੂਲ ਅਰਬਨ ਅਸਟੇਟ ਦੇ ਵਿਦਿਆਰਥੀਆਂ ਨੇ ਕੱਢੀ ਸਵੱਛ ਭਾਰਤ ਰੈਲੀ

5 Dariya News

5 Dariya News

5 Dariya News

ਪਟਿਆਲਾ , 04 Feb 2020

ਸਰਕਾਰੀ ਐਲੀਮੈਂਟਰੀ ਸਕੂਲ ਅਰਬਨ ਅਸਟੇਟ ਫੇਜ਼-1 ਦੇ ਵਿਦਿਆਰਥੀਆਂ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਵੱਛ ਭਾਰਤ ਅਤੇ ਪਲਾਸਟਿਕ ਮੁਕਤ ਸਮਾਜ ਦਾ ਸੁਨੇਹਾ ਦੇਣ ਲਈ ਜਾਗਰੂਕਤਾ ਰੈਲੀ ਕੱਢੀ ਗਈ। ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਕੱਢੀ ਗਈ ਸਵੱਛ ਭਾਰਤ ਰੈਲੀ ਵਿੱਚ ਵਿਦਿਆਰਥੀਆਂ ਵੱਲੋਂ ਕੱਪੜੇ ਦੇ ਥੈਲੇ ਵੰਡਕੇ ਪੋਲੀਥੀਨ ਦੇ ਲਿਫਾਫੇ ਨਾ ਵਰਤਣ ਦਾ ਸੁਨੇਹਾ ਦਿੱਤਾ ਗਿਆ।ਇਸ ਮੌਕੇ ਸਵੱਛ ਸਰਵੇਖਣ 2020 ਦੇ ਇੰਚਾਰਜ ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਟੀ. ਬੈਨਿਥ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋਂ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਰੈਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਸ੍ਰੀ ਟੀ.ਬੈਨਿਥ ਨੇ ਕਿਹਾ ਕਿ ਛੋਟੇ ਬੱਚਿਆਂ ਦਾ ਇਹ ਉਪਰਾਲਾ ਵੱਡਿਆਂ ਲਈ ਇਕ ਖੂਬਸੂਰਤ ਸੁਨੇਹਾ ਹੈ ਅਤੇ ਸਾਨੂੰ ਬੱਚਿਆ ਦੇ ਇਸ ਸੁਨੇਹੇ ਨੂੰ ਸਮਝਣ ਦੀ ਲੋੜ ਹੈ ਤਾਂ ਜੋ ਸਵੱਛ ਭਾਰਤ ਦਾ ਨਿਰਮਾਣ ਹੋ ਸਕੇ।ਰੈਲੀ ਦੌਰਾਨ ਵਿਦਿਆਰਥੀਆਂ ਨੇ ਸੁਨੇਹਾ ਦਿੰਦਿਆ ਕਿਹਾ ਕਿ '' ਪੋਲੀਥੀਨ ਨਾ ਮੰਗੋ, ਥੈਲਾ ਚੁੱਕਣੋ ਨਾ ਸੰਗੋ'' ਅਤੇ ਆਓ ਪਲਾਸਟਿਕ ਨੂੰ ਕਰੀਏ ਨਾਂਹ ਦੇ ਸਨੇਹੇ ਵਾਲੇ ਥੈਲੇ ਦੇਕੇ ਵੀ ਆਮ ਲੋਕਾਂ ਨੂੰ ਵਿਦਿਆਰਥੀਆਂ ਵੱਲੋਂ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਉਹ ਆਪਣੇ ਮਾਪਿਆਂ ਨੂੰ ਪ੍ਰੇਰਿਤ ਕਰਨਗੇ ਕਿ ਉਹ ਹੁਣ ਬਜ਼ਾਰ ਤੋਂ ਸਬਜ਼ੀ ਅਤੇ ਹੋਰ ਸਮਾਨ ਲੈਣ ਲਈ ਥੈਲਾ ਨਾਲ ਲੈ ਕੇ ਜਾਣ। ਸ੍ਰੀ ਟੀ. ਬੈਨਿਥ ਵਲੋਂ ਸਕੂਲ ਅਧਿਆਪਕਾ ਵਲੋਂ ਕੰਧ ਚਿੱਤਰਾਂ ਰਾਹੀਂ ਸਕੂਲ ਵਿੱਚ ਦਿੱਤੇ ਸੁਨੇਹੇ ਦੀ  ਵੀ ਸ਼ਲਾਘਾ ਕੀਤੀ ਗਈ।ਇਸ ਮੌਕੇ ਪ੍ਰੋਂ ਅੰਟਾਲ ਦੇ ਦੱਸਿਆ ਕਿ ਪੂਰੇ ਸ਼ਹਿਰ ਵਿਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਥੈਲੇ ਵੰਡੇ ਜਾ ਰਹੇ ਹਨ। ਇਸ ਮੌਕੇ ਸਕੂਲ ਦੇ ਅਧਿਆਪਕ ਸ੍ਰੀਮਤੀ ਕਿਰਨ ਰੋਜ, ਸ੍ਰੀਮਤੀ ਰਜਿੰਦਰ ਕੌਰ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਗੁਰਵਿੰਦਰ ਕੌਰ, ਸ੍ਰੀਮਤੀ ਜਤਿੰਦਰ ਕੌਰ ਸਮੇਤ ਸ. ਪਰਮਜੀਤ ਸਿੰਘ ਸਾਹੀ, ਸ੍ਰੀ ਰਾਜ ਕੁਮਾਰ ਸ਼ਰਮਾ, ਸ. ਹਰਭਜਨ ਸਿੰਘ ਵੀ ਮੌਜੂਦ ਸਨ।      

 

Tags: Say no to Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD