Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮਹਿਲਾਵਾਂ ਨੂੰ ਭਲਾਈ ਸਕੀਮਾਂ ਅਤੇ ਹੱਕਾਂ ਪ੍ਰਤੀ ਜਾਗਰੂਕ ਕਰਨ ਮਹਿਲਾ ਕਮਿਸ਼ਨ ਦੇ ਮੈਂਬਰ : ਮਨੀਸ਼ਾ ਗੁਲਾਟੀ

5 Dariya News

5 Dariya News

5 Dariya News

ਚੰਡੀਗੜ੍ਹ , 03 Feb 2020

Last updated on: Feb 03, 2020, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਹੋਈ ਜਿਸ ਵਿਚ ਪੰਜਾਬ ਰਾਜ ਦੀਆਂ ਮਹਿਲਾਵਾਂ ਨੂੰ ਆ ਰਹੀਆਂ ਦਿੱਕਤਾਂ ਦੇ ਜਲਦ ਨਿਪਟਾਰੇ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ , ਵਾਈਸ ਚੇਅਰਪਰਸਨ ਅੰਮ੍ਰਿਤਵੀਰ ਕੌਰ, ਕਮਿਸ਼ਨ ਦੀ ਮੈਂਬਰ ਸ਼ਾਲਿਨੀ ਸ਼ਰਮਾ, ਕਿਰਨਪ੍ਰੀਤ ਕੌਰ ਧਾਮੀ, ਇੰਦਰਜੀਤ ਕੌਰ, ਜਗਦਰਸ਼ਨ ਕੌਰ, ਮਧੂ ਸ਼ਰਮਾ, ਰਾਜੇਸ਼ਵਰੀ ਕੌਸ਼ਿਸ਼, ਸਰਵਜੀਤ ਕੌਰ ਮਾਨ,  ਕੁਲਦੀਪ ਸਪਨਾ ਅਤੇ ਏਡੀਜੀਪੀ ਪੰਜਾਬ ਪੁਲਿਸ ਸ੍ਰੀ ਬੀ. ਚੰਦਰ ਸ਼ੇਖਰ ਹਾਜ਼ਰ ਸਨ।ਮੀਟਿੰਗ ਦੌਰਾਨ ਪੰਜਾਬ ਰਾਜ ਦੀਆਂ ਅਦਾਲਤਾਂ ਵਿੱਚ ਦਾਜ-ਦਹੇਜ ਸਬੰਧੀ ਜੋ ਮਾਮਲੇ ਵਿਚਾਰ ਅਧੀਨ ਹਨ ਉਨ੍ਹਾਂ ਵਿਚ ਕੇਸ ਦਰਜ ਹੋਣ ਉਪਰੰਤ ਦਾਜ ਦਾ ਸਮਾਨ ਜੋ ਰਿਕਵਰ ਕੀਤਾ ਹੈ ਨੂੰ ਜਲਦ ਰਿਲੀਜ਼ ਕਰਨ ਦੀ ਪ੍ਰਕਿਰਿਆ ਸਬੰਧੀ ਚਰਚਾ ਕੀਤੀ ਗਈ।ਇਸ ਮੁੱਦੇ 'ਤੇ ਬੋਲਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਅਕਸਰ ਥਾਣੇ ਦੇ ਦੌਰੇ ਮੌਕੇ ਇਹ ਦੇਖਣ ਵਿਚ ਆਉਂਦਾ ਹੈ ਕਿ ਦਾਜ ਦਾ ਸਮਾਨ ਕਈ ਵਾਰ ਖੁੱਲ੍ਹੇ ਥਾਂ 'ਤੇ ਹੀ ਪਿਆ ਹੁੰਦਾ ਜਿਸ ਕਾਰਨ ਉਹ ਖ਼ਰਾਬ ਹੋ ਜਾਂਦਾ ਹੈ ਇਸ ਲਈ ਇਸ ਸਮਾਨ ਨੂੰ ਕੇਸ ਸ਼ੁਰੂ ਹੁੰਦੇ ਸਾਰ ਹੀ ਸਬੰਧਤ ਧਿਰ ਦੇ ਸਪੁਰਦ ਕਰ ਦਿੱਤਾ ਜਾਵੇ। ਇਸ ਸਬੰਧੀ ਬੋਲਦਿਆਂ ਏਡੀਜੀਪੀ ਚੰਦਰ ਸ਼ੇਖਰ ਨੇ ਦੱਸਿਆ ਕਿ ਥਾਣਿਆਂ ਵਿਚ ਜਗ੍ਹਾ ਦੀ ਘਾਟ ਕਾਰਨ ਖੁੱਲ੍ਹੇ ਵਿਚ ਸਮਾਨ ਰੱਖਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਦਈ ਧਿਰ ਕੇਸ ਸ਼ੁਰੂ ਹੋਣ ਉਪਰੰਤ ਅਦਾਲਤ ਵਿਚ ਅਰਜ਼ੀ ਦੇ ਦੇਣ ਕਿ ਇਸ ਪ੍ਰਾਪਰਟੀ ਵਜੋਂ ਥਾਣੇ ਵਿਚ ਪਿਆ ਦਾਜ ਦਾ ਸਮਾਨ ਰਿਲੀਜ਼ ਕਰ ਦਿੱਤਾ ਜਾਵੇ ਤਾਂ ਕੋਰਟ ਵਲੋਂ ਪੁਲਿਸ ਤੋਂ ਰਿਪੋਰਟ ਹਾਸਲ ਕਰਕੇ ਹੁਕਮ ਕਰ ਦਿੱਤੇ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਹੁਤ ਸਾਰੇ ਮਾਮਲਿਆਂ ਵਿਚ ਸਮਾਨ ਕੁੜੀ ਵਾਲਿਆਂ ਵਲੋਂ ਥਾਣਿਆਂ ਵਿਚੋਂ ਨਹੀਂ ਚੁੱਕਿਆ ਜਾਂਦਾ ਅਤੇ ਵਿਭਾਗ ਵਲੋਂ ਇਸ ਤਰ੍ਹਾਂ ਦੇ ਸਮਾਨ ਸਬੰਧੀ ਇਕ ਨੀਤੀ ਬਣਾਈ ਜਾ ਰਹੀ ਹੈ ਜਿਸ ਤਹਿਤ ਸਬੰਧਤ ਧਿਰ ਨੂੰ ਤਿੰਨ ਵਾਰ ਨੋਟਿਸ ਜਾਰੀ ਕੀਤੇ ਜਾਣਗੇ ਅਤੇ ਜੇਕਰ ਫਿਰ ਵੀ ਸਬੰਧਤ ਧਿਰ ਵਲੋਂ ਸਮਾਨ ਫਿਰ ਵੀ ਨਹੀਂ ਚੁੱਕਿਆ ਜਾਵੇਗਾ ਤਾਂ ਸਮਾਨ ਦੀ ਨਿਲਾਮੀ ਕਰਕੇ ਪੈਸੇ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾ ਦਿੱਤੇ ਜਾਣਗੇ।ਸ੍ਰੀਮਤੀ ਗੁਲਾਟੀ ਨੇ ਅੱਗੇ ਕਿਹਾ ਕਿ ਕਮਿਸ਼ਨ ਦੇ ਮੈਂਬਰ ਸਾਹਿਬਾਨਾਂ ਵਲੋਂ ਇਹ ਸੁਝਾਅ ਦਿੱਤਾ ਜਾਂਦਾ ਹੈ ਕਿ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਜਾਵੇ ਕਿ ਔਰਤਾਂ ਵਲੋਂ ਪ੍ਰਾਪਤ ਸ਼ਿਕਾਇਤਾਂ ਵਿਸ਼ੇਸ਼ ਕਰ ਵਿਆਹੁਤਾ ਜ਼ਿੰਦਗੀ ਸਬੰਧੀ ਦੇ ਮਾਮਲਿਆਂ ਵਿਚ ਕੇਸ ਦਰਜ ਕਰਨ ਤੋਂ ਪਹਿਲਾਂ ਇੱਕ ਵਾਰ ਘਰ ਵਸਾਉਣ ਲਈ ਸਬੰਧਤ ਜੋੜੇ ਦੀ ਕੌਂਸਲਿੰਗ ਜਰੂਰ ਕੀਤੀ ਜਾਵੇ।ਉਨ੍ਹਾਂ ਮੀਟਿੰਗ ਵਿਚ ਹਾਜ਼ਰ ਕਮਿਸ਼ਨ ਦੇ ਸਮੂਹ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਮਹਿਲਾਵਾਂ ਨੂੰ ਭਾਰਤੀ ਸੰਵਿਧਾਨ ਪ੍ਰਾਪਤ ਹੱਕਾਂ ਬਾਰੇ ਵੀ ਦੱਸਣ।

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD