Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਸੂਬੇ ਦੀਆਂ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ 'ਵਿਸ਼ਵ ਕੈਂਸਰ ਦਿਵਸ'

ਸਕ੍ਰੀਨਿੰਗ ਪ੍ਰੋਗਰਾਮ ਵਿਚ 1235 ਮਰੀਜ਼ਾਂ 'ਚ ਕੈਂਸਰ ਪਾਇਆ ਗਿਆ

5 Dariya News

5 Dariya News

5 Dariya News

ਚੰਡੀਗੜ੍ਹ , 04 Feb 2020

Last updated on: Feb 04, 2020, 00:00 IST

ਸੂਬੇ ਦੇ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਅਤੇ ਕੈਂਸਰ ਦੀ ਰੋਕਥਾਮ, ਖੋਜ ਅਤੇ ਇਲਾਜ ਨੂੰ ਉਤਸ਼ਾਹਤ ਕਰਨ ਲਈ, ਰਾਜ ਦੇ ਸਾਰੇ ਸਰਕਾਰੀ ਸਿਹਤ ਅਦਾਰਿਆਂ ਵਿੱਚ 'ਵਿਸ਼ਵ ਕੈਂਸਰ ਦਿਵਸ' ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜੇਕਰ ਪਹਿਲੇ ਪੜਾਅ ਵਿੱਚ ਪਤਾ ਲੱਗ ਜਾਵੇ ਤਾਂ ਕੈਂਸਰ ਦਾ ਅਸਾਨੀ ਨਾਲ ਇਲਾਜ ਕੀਤਾ ਜਾ ਸਕਦਾ ਹੈ ਅਤੇ ਇਸ ਸਾਲ 'ਵਿਸ਼ਵ ਕੈਂਸਰ ਦਿਵਸ' ਦਾ ਵਿਸ਼ਾ ਵੀ '“ਮੈਂ ਹਾਂ ਅਤੇ ਮੈਂ ਕਰਾਂਗਾ' ਰੱਖਿਆ ਗਿਆ” ਤਾਂ ਜੋ ਕੈਂਸਰ ਵਿਰੁੱਧ ਲੜਨ ਦੇ ਮਹੱਤਵ ਨੂੰ ਉਜਾਗਰ ਕੀਤਾ ਜਾ ਸਕੇ।ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੀਆਂ ਸਿਹਤ ਸੰਸਥਾਂਵਾਂ ਵਿਖੇ ਕੈਂਸਰ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਏ ਹਨ ਤਾਂ ਜੋ ਲੋਕਾਂ ਨੂੰ ਕੈਂਸਰ ਦੇ ਸ਼ੁਰੂਆਤੀ ਲੱਛਣਾਂ ਅਤੇ ਰੋਕਥਾਮ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਕ੍ਰੀਨਿੰਗ ਪ੍ਰੋਗਰਾਮ ਤਹਿਤ ਕੈਂਸਰ ਦੇ 1232 ਮਰੀਜ਼ਾਂ ਵਿਚ ਕੈਂਸਰ ਦੀ ਬਿਮਾਰੀ ਪਾਈ  ਗਈ , ਜਿਨ੍ਹਾਂ ਵਿੱਚੋਂ ਓਰਲ ਕੈਂਸਰ ਦੇ 373, ਬ੍ਰੈਸਟ ਕੈਂਸਰ ਲਈ 427 ਅਤੇ ਸਰਵਾਈਕਲ ਕੈਂਸਰ ਦੇ 435 ਮਾਮਲੇ ਸਾਹਮਣੇ ਆਏ।ਉਨ੍ਹਾਂ ਅੱਗੇ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੀ ਆਬਾਦੀ ਏ.ਐਨ.ਐਮਜ਼ ਦੁਆਰਾ 3 ਕਿਸਮ ਦੇ ਕੈਂਸਰ ਜਿਵੇਂ ਓਰਲ, ਬ੍ਰੈਸਟ ਅਤੇ ਸਰਵਾਈਕਲ ਲਈ ਜਾਂਚ ਕੀਤੀ ਜਾ ਰਹੀ ਹੈ।  ਕੈਂਸਰਾਂ ਦੀ ਛੇਤੀ ਪਛਾਣ ਲਈ ਲਗਭਗ 4200 ਏ.ਐਨ.ਐਮ ਅਤੇ 18000 ਤੋਂ ਵੱਧ ਹੋਰ ਪੈਰਾ- ਮੈਡੀਕਲ ਸਟਾਫ ਨੂੰ ਇਨ੍ਹਾਂ ਮਰੀਜ਼ਾਂ ਦੀ ਪਛਾਣ  ਕਰਨ ਲਈ  ਸਿਖਲਾਈ ਦਿੱਤੀ ਜਾ ਰਹੀ ਹੈ । ਸਕ੍ਰੀਨਿੰਗ ਦੌਰਾਨ ਪਾਏ ਗਏ ਸ਼ੱਕੀ ਮਾਮਲਿਆਂ ਨੂੰ ਅਗਲੇਰੀ ਜਾਂਚ ਅਤੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ ।ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 'ਸਰਬੱਤ ਸਹਿਤ ਬੀਮਾ ਯੋਜਨਾ' ਕੈਂਸਰ ਦੇ ਮਰੀਜਾਂ ਲਈ ਵਰਦਾਨ ਸਿੱਧ ਹੋਈ ਹੈ, ਜਿਸ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ 2183 ਅਜਿਹੇ ਮਰੀਜ਼ਾਂ ਨੂੰ ਟਰਸ਼ਰੀ ਸਿਹਤ ਸੇਵਾਵਾਂ ਪ੍ਰਾਪਤ ਹੋਈਆਂ। “ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼” ਯੋਜਨਾ ਤਹਿਤ ਹਰੇਕ ਮਰੀਜ਼ ਨੂੰ 1.50 ਲੱਖ (ਇਕ ਲੱਖ ਪੰਜਾਹ ਹਜ਼ਾਰ) ਦੀ ਵਿੱਤੀ ਸਹਾਇਤਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 60872 ਕੈਂਸਰ ਮਰੀਜ਼ਾਂ ਨੂੰ 793 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ ਕੀਤੀ ਗਈ ਹੈ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD