Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਹਰਦਾਨ ਤੋਂ ਸਸਤਾ ਅਨਾਜ ਵੰਡਣ ਦੀ ਕੀਤੀ ਸ਼ੁਰੂਆਤ

ਕੈਪਟਨ ਸਰਕਾਰ ਨੇ ਅਨਾਜ ਵੰਡਣ ਦੀ ਪ੍ਰੀਕ੍ਰਿਆ ਨੂੰ ਪੂਰੀ ਤਰਾਂ ਪਾਰਦਰਸ਼ੀ ਬਣਾਇਆ - ਵਿਧਾਇਕ ਲਾਡੀ

5 Dariya News

5 Dariya News

5 Dariya News

ਬਟਾਲਾ , 04 Feb 2020

Last updated on: Feb 04, 2020, 00:00 IST

ਪੰਜਾਬ ਸਰਕਾਰ ਵਲੋਂ ਹਰ ਗਰੀਬ ਅਤੇ ਲੋੜਵੰਦ ਪਰਿਵਾਰ ਨੂੰ ਸਸਤੇ ਅਨਾਜ ਦੀ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਨੇ ਇਹ ਸਹੂਲਤ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਭ ਲੋੜਵੰਦਾਂ ਲਈ ਲਾਗੂ ਕੀਤੀ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਅੱਜ ਹਲਕੇ ਦੇ ਪਿੰਡ ਹਰਦਾਨ ਤੋਂ ਸਮਾਰਟ ਕਾਰਡਾਂ ਰਾਹੀਂ ਸਸਤਾ ਅਨਾਜ ਵੰਡਣ ਦੀ ਸ਼ੁਰੂਆਤ ਕਰਨ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਮਾਜ ਦੇ ਕਮਜੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੰਮ ਕਰ ਰਹੀ ਹੈ ਅਤੇ ਸਸਤਾ ਅਨਾਜ ਦੇਣਾ ਵੀ ਇਸੇ ਕੜੀ ਦਾ ਇੱਕ ਹਿੱਸਾ ਹੈ।ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਰਾਜ ਸਰਕਾਰ ਨੇ ਹਰ ਲੋੜਵੰਦ ਪਰਿਵਾਰ ਦਾ ਸਮਾਰਟ ਕਾਰਡ ਬਣਾ ਕੇ ਉਸ ਨੂੰ ਸਸਤੇ ਅਨਾਜ ਦੀ ਯੋਜਨਾ ਹੇਠ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਆਟਾ-ਦਾਲ ਸਕੀਮ ਵਿੱਚ ਬਹੁਤ ਬੇਨਿਯਮੀਆਂ ਹੋਈਆਂ ਸਨ ਜਿਨ੍ਹਾਂ ਨੂੰ ਕਾਂਗਰਸ ਸਰਕਾਰ ਵਲੋਂ ਠੀਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਅਨਾਜ ਵੰਡਣ ਦੀ ਪ੍ਰੀਕ੍ਰਿਆ ਨੂੰ ਪੂਰੀ ਤਰਾਂ ਪਾਰਦਰਸ਼ੀ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਅਨਾਜ ਲੈਣ ਵਾਲੇ ਪਰਿਵਾਰ ਦੇ ਮੈਂਬਰ ਦੀ ਪਹਿਲਾਂ ਬਾਇਓ-ਮੈਟ੍ਰਿਕ ਪਛਾਣ ਕੀਤੀ ਜਾਂਦੀ ਹੈ ਅਤੇ ਫਿਰ ਉਸਨੂੰ ਤੋਲ ਕੇ ਅਨਾਜ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡ ਹਰਦਾਨ ਤੋਂ ਨਵੇਂ ਸਮਾਰਟ ਕਾਰਡਾਂ ਰਾਹੀਂ ਅਨਾਜ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਹਲਕੇ ਦੇ ਹਰ ਪਿੰਡ ਦੇ ਲਾਭਪਾਤਰੀ ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾਵੇਗਾ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਤਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਸਸਤਾ ਅਨਾਜ ਸਕੀਮ ਨੂੰ ਦੁਬਾਰਾ ਸਰਵੇ ਕਰਕੇ ਲਾਗੂ ਕੀਤਾ ਗਿਆ ਹੈ ਤਾਂ ਜੋ ਇੱਕ ਵੀ ਲੋੜਵੰਦ ਪਰਿਵਾਰ ਇਸਤੋਂ ਵਾਂਝਾ ਨਾ ਰਹੇ। ਉਨ੍ਹਾਂ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰ ਪਿੰਡ ਵਿੱਚ ਆਪਣੀ ਨਿਗਰਾਨੀ ਹੇਠ ਅਨਾਜ ਦੀ ਵੰਡ ਕਰਵਾਉਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਨਾਜ ਲੈਂਦੇ ਸਮੇਂ ਉਸਦੇ ਨਾਪ-ਤੋਲ ਦਾ ਪੂਰਾ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਜ ਸਰਕਾਰ ਦੀ ਇਸ ਯੋਜਨਾ ਨੂੰ ਹਰ ਲੋੜਵੰਦ ਤੱਕ ਪਹੁੰਚਾਣ ਲਈ ਵਚਨਬੱਧ ਹੈ।ਇਸ ਮੌਕੇ ਪਿੰਡ ਹਰਦਾਨ ਦੇ ਲਾਭਪਾਤਰੀਆਂ ਨੂੰ ਵਿਧਾਇਕ ਬਲਵਿੰਦਰ ਸਿੰਘ ਲਾਡੀ, ਏ.ਡੀ.ਸੀ. ਜਤਿੰਜਦਰਪਾਲ ਸਿੰਘ ਸੰਧੂ, ਡੀ.ਐੱਫ਼.ਐੱਸ.ਓ. ਮੈਡਮ ਸੰਯੋਗਤਾ, ਸਟੇਟ ਐਵਾਰਡੀ ਸਰਪੰਚ ਦਲਜੀਤ ਸਿੰਘ ਚੂਹੇਵਾਲ, ਸ. ਗੁਰਦੀਪ ਸਿੰਘ ਬਾਜਵਾ ਸਰਪੰਚ ਪਿੰਡ ਹਰਦਾਨ, ਵਾਈਸ ਚੇਅਰਮੈਨ ਮਾਰਕਿਟ ਕਮੇਟੀ ਅੰਗਰੇਜ਼ ਸਿੰਘ ਵਿੱਠਵਾਂ ਅਤੇ ਪਰਮਜੀਤ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਸਸਤੇ ਅਨਾਜ ਦੀ ਵੰਡ ਕੀਤੀ ਗਈ।ਇਸ ਮੌਕੇ ਐੱਸ.ਪੀ. ਓਪਰੇਸ਼ਨ ਵਰਿੰਦਰਪ੍ਰੀਤ ਸਿੰਘ, ਡੀ.ਐੱਸ.ਪੀ. ਸੰਜੀਵ ਕੁਮਾਰ, ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ ਬਾਜਵਾ, ਏ.ਐੱਫ.ਐੱਸ.ਓ. ਵਿਸ਼ਵਾ ਮਿੱਤਰ, ਫੂਡ ਇੰਸਪੈਕਟਰ ਸ਼ਹਿਤਾਜ ਸਿੰਘ, ਸਰਪੰਚ ਸਿਕੰਦਰ ਸਿੰਘ ਕਰਨਾਮਾ, ਸਰਪੰਚ ਕੁਲਦੀਪ ਮੀਰਪੁਰ, ਵਰਿੰਦਰਜੀਤ ਸਿੰਘ ਅੰਮੋਨੰਗਲ, ਪੰਚ ਹਰਜਿੰਦਰ ਸਿੰਘ, ਪੰਚ ਤਰਸੇਮ ਸਿੰਘ ਬੱਬੂ, ਪੰਚ ਅਮਰੀਕ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ, ਜਗਮੋਹਨ ਸਿੰਘ, ਨੰਬਰਦਾਰ ਗੁਲਜ਼ਾਰ ਸਿੰਘ, ਪੀ.ਏ. ਰਾਜਦੇਵ ਸਿੰਘ ਆਦਿ ਹਾਜ਼ਰ ਸਨ।

 

Tags: Balwinder Singh Laddi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD