Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਟੀ.ਬੀ. ਮੁਕਤ ਭਾਰਤ ਮੁਹਿੰਮ:60 ਟੀਮਾਂ, 12 ਦਿਨ, 50 ਪਿੰਡਾਂ ਦੇ ਘਰਾਂ 'ਚ ਜਗਾਈ ਜਾਵੇਗੀ ਅਲਖ

ਘਰਾਂ 'ਚ ਜਾ ਕੇ ਲੱਛਣ ਪੁੱਛ ਕੇ ਸ਼ੱਕੀ ਮਰੀਜਾਂ ਦੇ ਭਰੇ ਜਾਣਗੇ ਬਲਗਮ ਦੇ ਨਮੂਨੇ

5 Dariya News

5 Dariya News

5 Dariya News

ਮੋਗਾ , 04 Feb 2020

Last updated on: Feb 04, 2020, 00:00 IST

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਜਿਲ੍ਹਾ ਟੀ.ਬੀ. ਵਿੰਗ ਨੇ ਅੱਜ ਤੋਂ 'ਟੀ.ਬੀ. ਮੁਕਤ ਭਾਰਤ ਮੁਹਿੰਮ' ਤਹਿਤ ਟੀ.ਬੀ. ਦੇ ਸ਼ੱਕੀ ਮਰੀਜ ਲੱਭਣ ਲਈ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਹੈ। ਪਹਿਲਾ ਪੜਾਅ 3 ਸਤੰਬਰ ਤੋਂ 14 ਸਤੰਬਰ ਤੱਕ ਲਗਾਤਾਰ 12 ਦਿਨ ਚਲਾਇਆ ਗਿਆ ਸੀ। ਸਿਵਲ ਸਰਜਨ ਮੋਗਾ ਡਾ. ਹਰਿੰਦਰ ਪਾਲ ਸਿੰਘ, ਜ਼ਿਲ੍ਹਾ ਟੀ.ਬੀ. ਅਫਸਰ ਡਾ ਇੰਦਰਵੀਰ ਸਿੰਘ ਗਿੱਲ, ਜਿਲ੍ਹਾ ਟੀਕਾਕਰਨ ਅਫਸਰ ਡਾ ਹਰਿੰਦਰ ਸ਼ਰਮਾ, ਜਿਲ੍ਹਾ ਸਿਹਤ ਅਫਸਰ ਡਾ ਅਰਵਿੰਦਰ ਪਾਲ ਸਿੰਘ ਗਿੱਲ, ਡਾ ਗਗਨਦੀਪ ਸਿੰਘ ਐਸ ਐਮ ਓ ਬੱਧਨੀ ਤੇ ਡਾ. ਜਸਜੀਤ ਕੌਰ ਗਿੱਲ ਨੇ ਟੀਮਾਂ ਨੂੰ ਜਿਲ੍ਹਾ ਟੀ.ਬੀ. ਸੈਂਟਰ ਮੋਗਾ ਤੋਂ ਤੋਰ ਕੇ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ, ਜੋ 4 ਫਰਵਰੀ ਤੋਂ 15 ਫਰਵਰੀ ਤੱਕ ਚੱਲੇਗਾ।ਸਿਹਤ ਵਿਭਾਗ ਦੇ ਬੁਲਾਰੇ ਤੇ ਬਲਾਕ ਐਜੂਕੇਟਰ ਰਛਪਾਲ ਸਿੰਘ ਸੋਸਣ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਦੇ ਪਿੰਡਾਂ ਦੇ ਕੀਤੇ ਗਏ ਸਰਵੇਖਣ ਤੋਂ ਬਾਅਦ ਜਿਲ੍ਹੇ ਦੇ 50 ਪਿੰਡਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ, ਜਿਨ੍ਹਾਂ ਕੋਲ ਪਹੁੰਚ ਕਰਨ ਲਈ ਇਹ ਮੁਹਿੰਮ ਚਲਾਈ ਗਈ ਹੈ। ਡਾ ਇੰਦਰਵੀਰ ਗਿੱਲ ਨੇ ਦੱਸਿਆ ਕਿ ਸੀ ਐਚ ਓ, ਏ ਐਨ ਐਮ ਤੇ ਆਸ਼ਾ ਤੇ ਆਧਾਰਿਤ 60 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ 50 ਪਿੰਡਾਂ ਦੇ ਘਰਾਂ 'ਚ ਜਾਣਗੇ ਅਤੇ ਲੋਕਾਂ ਤੋਂ ਟੀ.ਬੀ. ਦੇ ਲੱਛਣਾਂ ਸਬੰਧੀ ਸਵਾਲ ਪੁੱਛਣਗੇ। ਸਵਾਲਾਂ ਦੇ ਜਵਾਬਾਂ ਦੌਰਾਨ ਸ਼ੱਕੀ ਪਾਏ ਜਾਣ ਤੇ ਸਬੰਧਤ ਵਿਅਕਤੀ ਦੀ ਬਲਗਮ ਦੇ ਦੋ ਸੈਂਪਲ ਲਏ ਜਾਣਗੇ। ਸੈਂਪਲ ਦਾ ਟੈਸਟ ਕਰਨ ਤੋਂ ਬਾਅਦ ਰਿਪੋਰਟ ਆਉਣ 'ਤੇ ਇਲਾਜ ਸ਼ੁਰੂ ਕੀਤਾ ਜਾਵੇਗਾ। ਉਹਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕੀਤਾ ਜਾਵੇ।ਉਹਨਾਂ ਕਿਹਾ ਕਿ ਮਰੀਜਾਂ ਨੂੰ ਟੀ.ਬੀ. ਦੀ ਦਵਾਈ ਬਿਲਕੁਲ ਮੁਫ਼ਤ ਤੇ ਨਿਗਰਾਨੀ ਹੇਠ ਖੁਆਈ ਜਾਂਦੀ ਹੈ ਜਦਕਿ ਖੁਰਾਕ ਖਾਣ ਲਈ ਟੀ.ਬੀ. ਦੇ ਮਰੀਜਾਂ ਨੂੰ ਹਰੇਕ ਮਹੀਨੇ 500 ਰੁਪਏ ਦੀ ਸਹਾਇਤਾ ਵਿਭਾਗ ਵੱਲੋਂ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਦੋ ਹਫਤੇ ਤੋਂ ਲਗਾਤਾਰ ਖੰਘ, ਬੁਖਾਰ, ਰਾਤ ਨੂੰ ਪਸੀਨਾ ਆਉਣਾ, ਭੁੱਖ ਨਾ ਲੱਗਣਾ, ਲਗਾਤਾਰ ਵਜ਼ਨ ਘਟਣਾ ਆਦਿ ਲੱਛਣ ਦਿਖਾਈ ਦੇਣ ਤਾਂ ਤੁਰੰਤ ਬਲਗਮ ਟੈਸਟ ਨੇੜਲੇ ਸਿਹਤ ਕੇਂਦਰ ਤੋਂ ਕਰਵਾਉਣਾ ਚਾਹੀਦਾ ਹੈ।ਇਸ ਮੌਕੇ ਕ੍ਰਿਸ਼ਨਾ ਸ਼ਰਮਾ ਜਿਲ੍ਹਾ ਮਾਸ ਮੀਡੀਆ ਅਫਸਰ, ਅੰਮ੍ਰਿਤ ਸ਼ਰਮਾ ਬੀਸੀਸੀ ਕੋਆਰਡੀਨੇਟਰ, ਕਮਲਜੀਤ ਸਿੰਘ,ਵਿਪਨ ਕੁਮਾਰ, ਸੁੰਦਰ ਲਾਲ ਸਾਰੇ ਐਸ ਟੀ ਐਸ,ਜਸਵੀਰ ਸਿੰਘ ਐਸ ਟੀ ਐਲ ਐਸ, ਸ਼ੇਰਾ ਸੰਧੂ ਟੀ ਬੀ ਐਚ ਆਈ ਕੋਰਡੀਨੇਟਰ,ਅਮਨ ਅਤੇ ਅਰੁਣ ਦੋਂਨੋਂ ਐਲ ਟੀ ਹਾਜ਼ਰ ਸਨ।

 

Tags: Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD