Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜ਼ੀਟਲ ਮਿਊਜ਼ੀਅਮ ਦੀ ਹੋਈ ਸ਼ੁਰੂਆਤ

ਮਾਝਾ ਕਾਲਜ ਫ਼ਾਰ ਵੂਮੈਨ ਤਰਨ ਤਾਰਨ ਵਿਖੇ ਮਲਟੀਮੀਡੀਆ ਤਕਨੀਕਾਂ ਸਹਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਘਟਨਾਵਾਂ ਦੇ ਕੀਤੇ ਦਰਸ਼ਨ

5 Dariya News

5 Dariya News

5 Dariya News

ਤਰਨ ਤਾਰਨ , 04 Feb 2020

Last updated on: Feb 04, 2020, 00:00 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਰਾਜ ਭਰ ਵਿੱਚ ਕਰਵਾਏ ਜਾ ਰਹੇ ਪੋ੍ਰਗਰਾਮਾਂ ਦੀ ਲੜੀ ਤਹਿਤ ਅੱਜ ਮਾਝਾ ਕਾਲਜ ਫ਼ਾਰ ਵੂਮੈਨ, ਤਰਨ ਤਾਰਨ ਵਿਖੇ ਸਥਾਪਿਤ ਕੀਤੇ ਗਏ ਮੋਬਾਇਲ ਡਿਜ਼ੀਟਲ ਮਿਊਜ਼ੀਅਮ ਦੀ ਰਸਮੀ ਸ਼ੁਰੂਆਤ ਹੋਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਸ਼ਹਿਰ ਦੇ ਹੋਰ ਪਤਵੰਤਿਆਂ ਤੇ ਸਕੂਲੀ ਵਿਦਿਆਰਥੀਆਂ ਨੇ ਮਲਟੀ ਮੀਡੀਆ ਤਕਨੀਕਾਂ ਨਾਲ ਤਿਆਰ ਸਮੁੱਚੇ ਸ਼ੋਅ ਦਾ ਨਾਲ ਆਨੰਦ ਮਾਣਿਆ ਅਤੇ ਪੰਜਾਬ ਸਰਕਾਰ ਦੇ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਨੂੰ ਮਲਟੀ ਮੀਡੀਆ ਤਕਨੀਕ ਸਹਾਰੇ ਮੌਜੂਦਾ ਪੀੜ੍ਹੀ ਤੱਕ ਪਹੁੰਚਾਉਣ ਦੇ ਉਪਰਾਲੇ ਨੂੰ ਸਲਾਹਿਆ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਕਿਹਾ ਕਿ 7 ਵਿਸ਼ਾਲ ਐਲ. ਈ. ਡੀ. ਸਕਰੀਨਾਂ ਰਾਹੀਂ ਅਤੇ ਹੈੱਡਫ਼ੋਨ ’ਚ ਮਿੱਠੀ ਅਵਾਜ਼ ਰਾਹੀਂ ਗੁਰ ਇਤਿਹਾਸ ਨੂੰ ਸਰਵਣ ਕਰਨਾ ਇੱਕ ਅਲੌਕਿਕ ਨਜ਼ਾਰਾ ਹੈ ਅਤੇ ਉਹ ਸਾਰਿਆਂ ਨੂੰ ਅਪੀਲ ਕਰਦੇ ਹਨ ਕਿ 6 ਫਰਵਰੀ ਤੱਕ ਰੋਜ਼ਾਨਾ ਸਵੇਰੇ 7 ਵਜੇ ਤੋਂ ਸ਼ਾਮ 5:00 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਦਾ ਆਨੰਦ ਮਾਣਿਆ ਜਾਵੇ। ਉਨਾਂ ਕਿਹਾ ਕਿ ਵਰਚੂਅਲ ਰਿਆਲਟੀ ਤਕਨੀਕ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ ਦੇ ਦਰਸ਼ਨ ਅਤੇ ਉਸ ਤੋਂ ਬਾਅਦ ਗੁਰੂ ਸਾਹਿਬ ਦੇ ਜੀਵਨ ’ਤੇ ਤਿਆਰ ਸੰਗੀਤਮਈ ਲੇਜ਼ਰ ਸ਼ੋਅ ਇਸ ਡਿਜ਼ੀਟਲ ਮਿਊਜ਼ੀਅਮ ਦਾ ਸਿਖਰ ਹੋ ਨਿੱਬੜਦਾ ਹੈ।ਵਧਕਿ ਡਿਪਟੀ ਕਮਿਸ਼ਨਰ ਨੇ ਮਿਊਜ਼ੀਅਮ ਦੇਖਣ ਆਏ ਸਕੂਲੀ ਵਿਦਿਆਰਥੀਆਂ ਲਈ ਇਸ ਮਿਊਜ਼ੀਅਮ ਨੂੰ ਮਾਨਵਤਾ ਦੇ ਪੈਗੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਵਤਾਰੀ ਸਖਸ਼ੀਅਤ ਨਾਲ ਜਾਣੂ ਹੋਣ ਦਾ ਵਧੀਆ ਅਵਸਰ ਕਰਾਰ ਦਿੱਤਾ।ਉਨਾਂ ਕਿਹਾ ਕਿ ਇਹ ਮਿਊਜ਼ੀਅਮ ਅਤੇ ਲਾਈਟ ਤੇ ਸਾਊਂਡ ਸ਼ੋਅ ਪੰਜਾਬ ਸਰਕਾਰ ਵੱਲੋਂ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਗੁਰੂ ਨਾਨਕ ਦੇ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪ੍ਰੋਗਰਾਮ ਸਮੁੱਚੇ ਪੰਜਾਬ ਦੇ ਜ਼ਿਲਾ ਹੈੱਡਕੁਆਰਟਰਾਂ ਅਤੇ ਸਤਲੁਜ ਤੇ ਬਿਆਸ ਦਰਿਆਵਾਂ ਕੰਢੇ ਵੀ ਕਰਵਾਏ ਗਏ ਹਨ। ਉਨਾਂ ਦੱਸਿਆ ਕਿ 6 ਫਰਵਰੀ ਤੱਕ ਡਿਜੀਟਲ ਮਿਊਜ਼ੀਅਮ ਦਿਖਾਏ ਜਾਣ ਤੋਂ ਇਲਾਵਾ 5 ਫਰਵਰੀ ਅਤੇ 6 ਫਰਵਰੀ ਨੂੰ ਸ਼ਾਮ 6:00 ਤੋਂ 6:45 ਵਜੇ ਤੱਕ ਅਤੇ ਰਾਤ 7:00 ਵਜੇ ਤੋਂ 7:45 ਵਜੇ ਤੱਕ ਲਾਈਟ ਅਤੇ ਸਾਊਂਡ ਸ਼ੋਅ ਅਧਿਆਤਮਕਤਾ ਦੀ ਛਹਿਬਰ ਲਾਏਗਾ ਜੋ ਕਿ ਰੌਸ਼ਨੀ ਅਤੇ ਅਵਾਜ਼ ਦਾ ਅਲੌਕਿਕ ਸੁਮੇਲ ਹੋਵੇਗਾ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਇਹ ਸ਼ੋਅ ਵੇਖਣ ਦਾ ਹਾਰਦਿਕ ਸੱਦਾ ਵੀ ਦਿੱਤਾ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD