Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਨਸ਼ਿਆਂ ਨੂੰ ਵਿਆਪਕ ਪੱਧਰ 'ਤੇ ਠੱਲ੍ਹ ਪਾਉਣ ਲਈ ਸਾਂਝੇ ਉਪਰਾਲਿਆਂ ਦੀ ਲੋੜ : ਜੈ ਰਾਮ ਠਾਕੁਰ

ਨਸ਼ਿਆਂ ਦੇ ਖ਼ਾਤਮੇ ਲਈ 5 ਸੂਬਿਆਂ ਨੇ ਸੰਯੁਕਤ ਮੁਹਿੰਮ ਵਿੱਢਣ ਦਾ ਲਿਆ ਫ਼ੈਸਲਾ : ਜੈ ਰਾਮ ਠਾਕੁਰ

5 Dariya News

5 Dariya News

5 Dariya News

ਘੜੂੰਆਂ , 07 Feb 2020

ਨਸ਼ਿਆਂ ਦੀ ਅਲਾਮਤ ਨਾ ਕੇਵਲ ਕਿਸੇ ਇੱਕ ਸੂਬੇ ਦੀ ਸਮੱਸਿਆ ਬਣ ਕੇ ਉਭਰੀ ਹੈ ਬਲਕਿ ਸਮੁੱਚਾ ਦੇਸ਼ ਨਸ਼ਾਖੋਰੀ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ, ਜਿਸ ਦੇ ਸਥਾਈ ਹੱਲ ਲਈ ਸਾਨੂੰ ਆਪਸ 'ਚ ਮਿਲਕੇ ਇਸ ਵਿਰੁਧ ਲੜ੍ਹਨ ਦੀ ਲੋੜ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਗ੍ਰੈਜੂਏਸ਼ਨ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਸ੍ਰੀ ਜੈ ਰਾਮ ਠਾਕੁਰ ਜੀ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਕੀਤਾ। ਸ੍ਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਅਜੋਕੀ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਅਤੇ ਨਤੀਜਿਆਂ ਤੋਂ ਜਾਣੂ ਕਰਵਾਉਣ ਲਈ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ ਅਤੇ ਰਾਜਸਥਾਨ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਸਾਂਝੇ ਤੌਰ 'ਤੇ ਰਣਨੀਤਿਕ ਖਰੜਾ ਤਿਆਰ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ ਹੈ। ਜਿਸ ਦੇ ਅੰਤਰਗਤ ਸਮਾਜ ਨੂੰ ਨਸ਼ਿਆਂ ਰਾਹੀਂ ਪ੍ਰਭਾਵਿਤ ਕਰਦੇ ਤੱਤਾਂ ਅਤੇ ਅਨਸਰਾਂ ਵਿਰੁਧ ਵਿਆਪਕ ਪੱਧਰ 'ਤੇ ਮੁਹਿੰਮ ਵਿੱਢੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਥੇ ਦੇਸ਼ ਦੀ ਸਰਕਾਰਾਂ ਨਸ਼ਿਆਂ ਵਿਰੁੱਧ ਜੰਗ ਲੜ੍ਹ ਰਹੀਆਂ ਹਨ ਉਥੇ ਸਾਨੂੰ ਸੱਭ ਨੂੰ ਮਿਲ ਕੇ ਜ਼ਮੀਨੀ ਪੱਧਰ 'ਤੇ ਇਸ ਅਲਾਮਤ ਵਿਰੁੱਧ ਸਾਂਝਾ ਅੰਦੋਲਨ ਵਿੱਢਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਹਿਊਮਨ ਰਿਸੋਰਸਜ਼ ਸੰਵਰਧਨ ਮਦਰਸਨ ਗਰੁੱਪ ਦੇ ਹੈੱਡ ਸ੍ਰੀ ਪਾਰਸ ਕੌਸ਼ਿਕ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ, ਵਾਈਸ ਚਾਂਸਲਰ ਡਾ. ਆਰ.ਐਸ ਬਾਵਾ ਅਤੇ ਰਜਿਸਟਰਾਰ ਡਾ. ਸਤਵੀਰ ਸਿੰਘ ਸਹਿਗਲ ਵੀ ਮੌਜੂਦ ਸਨ।ਪੱਤਰਕਾਰਾਂ ਦੁਆਰਾ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਸਬੰਧੀ ਪੁੱਛੇ ਸਵਾਲ ਦੇ ਜੁਆਬ 'ਚ ਸ੍ਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਵਿਆਪਕ ਤੌਰ 'ਤੇ ਸੰਵੇਦਨਸ਼ੀਲ ਮੁੱਦਾ ਬਣ ਗਿਆ ਹੈ, ਜਿਸ ਨੂੰ ਨੱਥ ਪਾਉਣ ਲਈ ਹਿਮਾਚਲ ਪ੍ਰਦੇਸ਼ ਸਰਕਾਰ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟਾਂਸਿਸ ਐਕਟ ਵਿੱਚ ਲੋੜੀਂਦੀ ਸੋਧ ਕੀਤੀ ਹੈ ਜਿਸ ਤਹਿਤ ਨਸ਼ਿਆਂ ਦੀ ਖੇਪ ਚਾਹੇ ਘੱਟ ਬਰਾਮਦ ਹੋਵੇ ਜਾਂ ਵੱਧ, ਮੁਲਜ਼ਮ ਵਿਰੁਧ ਗ਼ੈਰ ਜ਼ਮਾਨਤੀ ਮਾਮਲਾ ਦਰਜ ਕਰਕੇ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਨਾਗਰਿਕਤਾ ਸੋਧ ਬਿੱਲ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬਿੱਲ ਸਮੁੱਚੇ ਰਾਸ਼ਟਰ ਲਈ ਸੰਵਿਧਾਨਿਕ ਤੌਰ 'ਤੇ ਹੱਕ 'ਚ ਹੈ, ਜੋ ਕਿਸੇ ਵੀ ਨਾਗਰਿਕ ਦੀ ਨਾਗਰਿਕਤਾ ਨੂੰ ਪ੍ਰਭਾਵਿਤ ਨਹੀਂ ਕਰਦਾ। ਇਸ ਦੌਰਾਨ ਸ੍ਰੀ ਜੈ ਰਾਮ ਠਾਕੁਰ ਜੀ ਨੇ ਵਿਦਿਆਰਥੀਆਂ ਨੂੰ ਭਾਰਤ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਨਾਲ ਜੁੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਨੇ ਸੱਭਿਆਚਾਰ ਤੇ ਆਰਥਿਕ ਪੱਧਰ 'ਤੇ ਪੂਰੀ ਦੁਨੀਆਂ 'ਚ ਵਿਸ਼ੇਸ਼ ਰੁਤਬਾ ਕਾਇਮ ਕੀਤਾ ਹੈ, ਪਰ ਆਧੁਨਿਕਤਾ ਤੇ ਤਕਨੀਕੀਕਰਨ ਦੇ ਯੁੱਗ ਵਿੱਚ ਦੇਸ਼ ਦੀ ਖੁਸ਼ਹਾਲ ਸੱਭਿਅਤਾ ਅਤੇ ਵਿਰਾਸਤ ਨੂੰ ਅੱਖੋਂ ਪਰੋਖੇ ਨੇ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਦੌੜ-ਭੱਜ ਅਤੇ ਜਲਦਬਾਜ਼ੀ ਦੇ ਦੌਰ 'ਚ ਸਹੀ ਰਸਤਿਆਂ ਦੀ ਚੋਣ ਕਰਦਿਆਂ ਆਪਣੇ ਮੌਲਿਕ ਸਿਧਾਂਤਾਂ ਨੂੰ ਮਜ਼ਬੂਤ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜ਼ਿੰਦਗੀ 'ਚ ਸਿੱਖਣ ਦੀ ਕੋਈ ਸੀਮਾ-ਮਿਆਦ ਨਹੀਂ ਹੁੰਦੀ, ਚੰਗਾ ਵਿਦਿਆਰਥੀ ਉਹ ਹੈ ਜੋ ਹਰ ਵੇਲੇ ਕੁੱਝ ਨਾ ਕੁੱਝ ਸਿੱਖਣ ਲਈ ਤਿਆਰ ਰਹਿੰਦਾ ਹੋਇਆ ਆਪਣਾ ਤਜ਼ਰਬਾ ਦੂਜਿਆਂ ਨਾਲ ਸਾਂਝਾ ਕਰਦਾ ਹੈ ਅਤੇ ਚੰਗੇ ਰਾਸ਼ਟਰ ਨਿਰਮਾਣ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਂਦਾ ਹੈ।

ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸਤਵੀਰ ਸਿੰਘ ਸਹਿਗਲ ਨੇ ਦੱਸਿਆ ਕਿ ਸਮਾਗਮ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਬੀ.ਕਾਮ, ਬੀ.ਬੀ.ਏ, ਬੀ.ਐਸ.ਸੀ ਹੋਟਲ ਐਂਡ ਹੌਸਪਿਟਾਲਟੀ ਮੈਨੇਜਮੈਂਟ, ਟ੍ਰੈਵਲ ਐਂਡ ਟੂਰਿਜ਼ਮ ਮੈਨੇਜਮੈਂਟ, ਰਿਜੋਰਟ ਐਂਡ ਈਵੈਂਟ ਮੈਨੇਜਮੈਂਟ, ਰੈਸਟੋਰੈਂਟ ਐਂਡ ਕੈਟਰਿੰਗ ਮੈਨੇਜਮੈਂਟ ਅਤੇ ਏਅਰਲਾਈਨਜ਼ ਐਂਡ ਏਅਰਪੋਰਟ ਮੈਨੇਜਮੈਂਟ ਅਕਾਦਮਿਕ ਖੇਤਰਾਂ 'ਚ ਵਰ੍ਹੇ 2019 ਦੌਰਾਨ ਡਿਗਰੀ ਮੁਕੰਮਲ ਕਰਨ ਵਾਲੇ 1076 ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੈਨੇਜਮੈਂਟ, ਇੰਜੀਨੀਅਰਿੰਗ ਅਤੇ ਬਾਇਉਟਕਨਾਲੋਜੀ ਦੇ 4 ਵਿਦਿਆਰਥੀਆਂ ਨੂੰ ਪੀ.ਐਚ.ਡੀ ਡਿਗਰੀਆਂ ਵੀ ਦਿੱਤੀਆਂ ਗਈਆਂ। ਡਾ. ਸਹਿਗਲ ਨੇ ਦੱਸਿਆ ਕਿ ਮੈਰਿਟ ਪੁਜੀਸ਼ਨ ਹਾਸਿਲ ਕਰਨ ਵਾਲੇ ਵੱਖ-ਵੱਖ ਅਕਾਦਮਿਕ ਖੇਤਰਾਂ ਨਾਲ ਸਬੰਧਿਤ 7 ਗੁਣਵਾਨ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਸ੍ਰੀ ਜੈ ਰਾਮ ਠਾਕੁਰ ਜੀ ਵੱਲੋਂ ਸੋਨੇ ਦੇ ਤਮਗ਼ਿਆਂ ਨਾਲ ਸਨਮਾਨਿਤ ਕੀਤਾ ਗਿਆ। ਜਿਸ ਅੰਤਰਗਤ ਬੀ.ਬੀ.ਏ 'ਚ 9.3 ਸੀ.ਜੀ.ਪੀ.ਏ ਪ੍ਰਾਪਤ ਕਰਨ ਵਾਲੇ ਰੁਸਤਮ ਸਿੰਘ, ਬੀ.ਕਾੱਮ 'ਚ 9.13 ਸੀ.ਜੀ.ਪੀ.ਏ ਪ੍ਰਾਪਤ ਕਰਨ ਵਾਲੇ ਅਨਮੋਲ ਗੁਲਾਟੀ, ਅਮਨ ਝਾ ਬੀ.ਐਸ.ਸੀ ਹੋਟਲ ਐਂਡ ਹੌਸਪਿਟਾਲਟੀ ਮੈਨੇਜਮੈਂਟ (8.97 ਸੀ.ਜੀ.ਪੀ.ਏ), ਵਿਵੇਕ ਚਾਵਲਾ ਰਿਜੋਰਟ ਐਂਡ ਇਵੈਂਟ ਮੈਨੇਜਮੈਂਟ (8.59 ਸੀ.ਜੀ.ਪੀ.ਏ), ਮਾਨਸੀ ਟ੍ਰੈਵਲ ਐਂਡ ਟੂਰਿਜ਼ਮ ਮੈਨੇਜਮੈਂਟ (8.64 ਸੀ.ਜੀ.ਪੀ.ਏ), ਰੈਸਟੋਰੈਂਟ ਐਂਡ ਕੈਟਰਿੰਗ ਮੈਨੇਜਮੈਂਟ 'ਚ ਅਮਨਦੀਪ ਸਿੰਘ (8.49 ਸੀ.ਜੀ.ਪੀ.ਏ) ਅਤੇ ਏਅਰਲਾਈਨਜ਼ ਐਂਡ ਏਅਰਪੋਰਟ ਮੈਨੇਜਮੈਂਟ 'ਚ 8.76 ਸੀ.ਜੀ.ਪੀ.ਏ ਪ੍ਰਾਪਤ ਕਰਕੇ ਮੈਰਿਟ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਨਾਮ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ 371 ਵਿਦਿਆਰਥੀ ਬੀ.ਬੀ.ਏ, 255 ਬੀ.ਕਾੱਮ, 292 ਹੋਟਲ ਮੈਨੇਜਮੈਂਟ ਐਂਡ ਹੌਸਪਿਟਾਲਟੀ ਮੈਨੇਜਮੈਂਟ, 31 ਟ੍ਰੈਵਲ ਐਂਡ  ਟੂਰਿਜ਼ਮ ਮੈਨੇਜਮੈਂਟ, 15 ਰਿਜੋਰਟ ਐਂਡ ਈਵੈਂਟ ਮੈਨੇਜਮੈਂਟ, 23 ਰੈਸਟੋਰੈਂਟ ਐਂਡ ਕੈਟਰਿੰਗ ਮੈਨੇਜਮੈਂਟ ਅਤੇ 89 ਵਿਦਿਆਰਥੀ ਏਅਰਲਾਈਨਜ਼ ਐਂਡ ਏਅਰਪੋਰਟ ਮੈਨੇਜਮੈਂਟ ਨਾਲ ਸੰਬੰਧਿਤ ਹਨ।ਇਸ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਵੱਖ-ਵੱਖ ਸੂਬਿਆਂ ਨਾਲ ਸੰਬੰਧਿਤ ਵਿਦਿਆਰਥੀਆਂ ਵੱਲੋਂ ਪੰਜਾਬ, ਹਿਮਾਚਲ ਪ੍ਰਦੇਸ ਅਤੇ  ਨੇਪਾਲ ਸਮੇਤ ਹੋਰਨਾਂ ਸੂਬਿਆਂ ਅਤੇ ਦੇਸ਼ਾਂ ਦੇ ਸੱਭਿਆਚਾਰਾਂ, ਰੰਗਾਂ, ਸੰਗੀਤ, ਨਾਚਾਂ ਅਤੇ ਪਹਿਰਾਵਿਆਂ ਨੂੰ ਰੂਪਮਾਨ ਕਰਦੀਆਂ ਸੱਭਿਆਚਾਰਕ ਝਾਕੀਆਂ ਕੱਢੀਆਂ ਗਈਆਂ। ਇਸ ਮੌਕੇ ਪੰਜਾਬ ਦੀ ਅਮੀਰ ਵਿਰਾਸਤ ਨੂੰ ਬਿਆਨ ਕਰਦੀ ਝਾਕੀ 'ਚ ਸੂਬੇ ਦੇ ਲੋਕ ਨਾਚ ਗਿੱਧਾ-ਭੰਗੜਾ, ਲੋਕ ਕਲਾਵਾਂ, ਲੋਕ ਸਾਹਿਤ ਅਤੇ ਨੈਤਿਕ ਕਦਰਾਂ-ਕੀਮਤਾਂ ਆਦਿ ਮੂਲ ਤੱਤਾਂ ਨਾਲ ਰੰਗੀ ਝਾਕੀ ਨੇ ਸਭਨਾਂ ਨੂੰ ਖੂਬ ਪ੍ਰਭਾਵਿਤ ਕੀਤਾ। ਇਸ ਦੇ ਨਾਲ ਹੀ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਪਹਿਰਾਵੇ, ਖਾਧ-ਖੁਰਾਕਾਂ, ਕੰਮ ਧੰਦੇ, ਖੇਡਾਂ ਅਤੇ ਲੋਕ ਕਲਾਵਾਂ ਨੂੰ ਪ੍ਰਦਰਸ਼ਿਤ ਕਰਦੀਆਂ ਝਾਕੀਆਂ ਨੇ ਯੂਨੀਵਰਸਿਟੀ ਦੇ ਵਿਹੜੇ ਨੂੰ ਵਿਲੱਖਣ ਰੰਗ 'ਚ ਰੰਗ ਦਿੱਤਾ।ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਅਕਾਦਮਿਕ ਖੇਤਰ 'ਚ ਦ੍ਰਿੜ ਤੇ ਸਖ਼ਤ ਮਿਹਨਤ ਕਰਦਿਆਂ ਹੋਰ ਅੱਗੇ ਵੱਧਣ ਅਤੇ ਉਚੇਰੀਆਂ ਮੰਜ਼ਿਲਾਂ ਪ੍ਰਾਪਤ ਕਰਦੇ ਹੋਏ ਰਾਸ਼ਟਰ ਦੇ ਆਰਥਿਕ ਤੇ ਸਮਾਜਿਕ ਵਿਕਾਸ 'ਚ ਵੱਧ ਚੜ੍ਹ ਕੇ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਮੇਂ ਦੇ ਹਾਣ ਦਾ ਅਕਾਦਮਿਕ ਮਾਡਲ ਮੁਹੱਈਆ ਕਰਵਾਉਣ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਸਟਾਰਅੱਪ, ਇਨੋਵੇਸ਼ਨ ਅਤੇ ਸਿੱਖਿਆ ਆਦਿ ਦੇ ਖੇਤਰਾਂ ਦੇ ਮਾਧਿਅਮ ਰਾਹੀਂ ਹਿਮਾਚਲ ਪ੍ਰਦੇਸ਼ ਦੀ ਮਜ਼ਬੂਤ ਆਰਥਿਕਤਾ ਲਈ ਸਰਕਾਰ ਨੂੰ ਸੰਪੂਰਨ ਸਹਿਯੋਗ ਦੇਣ ਦਾ ਪ੍ਰਸਤਾਵ ਵੀ ਮੁੱਖ ਮੰਤਰੀ ਜੈ ਰਾਮ ਠਾਕੁਰ ਜੀ ਅੱਗੇ ਰੱਖਿਆ।

 

Tags: Jai Ram Thakur , Chandigarh University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD