Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

31 ਮਾਰਚ ਤੱਕ ਮੁਕੰਮਲ ਹੋ ਜਾਵੇਗਾ ਮੰਡ ਬਾਉਪੁਰ ਦਾ ਸਥਾਈ ਪੁਲ : ਨਵਤੇਜ ਸਿੰਘ ਚੀਮਾ

ਪੁਲ ਦੇ ਚਾਲੂ ਹੋਣ ਨਾਲ ਪੱਕੇ ਤੌਰ ’ਤੇ ਬਾਕੀ ਦੁਨੀਆ ਨਾਲ ਜੁੜਨਗੇ ਟਾਪੂਨੁਮਾ 16 ਪਿੰਡ

5 Dariya News

5 Dariya News

5 Dariya News

ਸੁਲਤਾਨਪੁਰ ਲੋਧੀ , 08 Feb 2020

ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਬਾਉਪੁਰ ਵਿਖੇ ਨਿਰਮਾਣ ਅਧੀਨ ਸਥਾਈ ਪੁਲ 31 ਮਾਰਚ ਤੱਕ ਮੁਕੰਮਲ ਹੋ ਜਾਵੇਗਾ। ਇਹ ਪ੍ਰਗਟਾਵਾ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਇਸ ਪੁਲ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨਾਂ ਦੱਸਿਆ ਕਿ 11 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਕਰੀਬ ਇਕ ਕਿਲੋਮੀਟਰ ਲੰਬੇ ਇਸ ਪੁਲ ਦਾ 80 ਫੀਸਦੀ ਤੋਂ ਵੱਧ ਕੰਮ ਮੁਕੰਮਲ ਹੋ ਚੁੱਕਾ ਹੈ। ਉਨਾਂ ਕਿਹਾ ਕਿ ਇਸ ਪੁਲ ਦੇ ਚਾਲੂ ਹੋਣ ਨਾਲ ਮੰਡ ਬਾੳੂਪੁਰ ਟਾਪੂ ਦੇ ਨਾਮ ਨਾਲ ਜਾਣਿਆ ਜਾਂਦਾ ਇਹ ਖੇਤਰ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਬਾਕੀ ਦੁਨੀਆ ਨਾਲ ਸਿੱਧੇ ਤੌਰ ’ਤੇ ਜੁੜ ਜਾਵੇਗਾ। ਉਨਾਂ ਕਿਹਾ ਕਿ ਇਹ ਪੁਲ ਇਸ ਟਾਪੂਨੁਮਾ ਇਲਾਕੇ ਦੇ 16 ਪਿੰਡਾਂ ਲਈ ਵਰਦਾਨ ਸਿੱਧ ਹੋਵੇਗਾ ਅਤੇ ਇਥੋਂ ਦੇ ਕਿਸਾਨਾਂ ਨੂੰ ਆਪਣੀ ਜਿਣਸ ਮੰਡੀਆਂ ਵਿਚ ਲਿਜਾਣ, ਬੱਚਿਆਂ ਨੂੰ ਸਕੂਲ-ਕਾਲਜ ਜਾਣ, ਮਰੀਜ਼ਾਂ ਨੂੰ ਹਸਪਤਾਲ ਲਿਜਾਣ ਅਤੇ ਹੋਰਨਾਂ ਕੰਮਾਂ ਆਦਿ ਲਈ ਵੱਡੀ ਸਹੂਲਤ ਮਿਲ ਜਾਵੇਗੀ। ਉਨਾਂ ਕਿਹਾ ਕਿ ਦਰਿਆ ਪਾਰ ਦੇ ਇਸ ਇਲਾਕੇ ਲਈ ਸੜਕਾਂ ਨਾਲ ਜੁੜਨ ਦਾ ਜ਼ਰੀਆ ਕੁਝ ਮਹੀਨਿਆਂ ਲਈ ਅਸਥਾਈ ਤੌਰ ’ਤੇ ਬਣਾਇਆ ਜਾਂਦਾ ਕੇਵਲ ਪਲਟੂਨ ਪੁਲ ਸੀ, ਜਿਸ ਨੂੰ ਬਰਸਾਤਾਂ ਦੇ ਦਿਨਾਂ ਵਿਚ ਖੋਲ ਦਿੱਤਾ ਜਾਂਦਾ ਸੀ। ਉਨਾਂ ਕਿਹਾ ਕਿ ਪੁਲ ਦੇ ਖੁੱਲਣ ਨਾਲ ਇਥੇ ਵੱਸਦੇ ਲੋਕਾਂ ਨੂੰ ਸ਼ਹਿਰ ਜਾਣ ਲਈ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਉਨਾਂ ਦਾ ਸਹਾਰਾ ਕੇਵਲ ਕਿਸ਼ਤੀ ਹੀ ਸੀ। ਉਨਾਂ ਇਸ ਇਲਾਕੇ ਦੀ ਚਿਰ ਸਥਾਈ ਸਮੱਸਿਆ ਦਾ ਹੱਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ, ਜਿਨਾਂ ਨੇ ਮੁਸੀਬਤਾਂ ਦੇ ਮਾਰੇ ਮੰਡ ਖੇਤਰ ਦੇ ਲੋਕਾਂ ਦੀ ਬਾਂਹ ਫੜੀ ਹੈ। ਇਸ ਦੌਰਾਨ ਉਨਾਂ ਲੋਕਾਂ ਵੱਲੋਂ ਦਰਿਆ ਵਿਚ ਸੁੱਟੇ ਗਏ ਮਰੇ ਹੋਏ ਪਸ਼ੂਆਂ ਦਾ ਨੋਟਿਸ ਲੈਂਦਿਆਂ ਉਨਾਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਇਸ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਉਥੇ ਦਰਿਆ ਦੇ ਪਾਣੀ ਦੇ ਵਹਾਅ ਵਿਚ ਵੀ ਵਿਘਨ ਪੈ ਰਿਹਾ ਹੈ। ਇਸ ਮੌਕੇ ਐਸੋਸੀਏਟਿਡ ਇੰਜੀਨੀਅਰ ਸਰਬਜੀਤ ਸਿੰਘ ਤੇ ਪਰਮੀਤ ਸਿੰਘ, ਜੇ. ਈ ਨਵਤੇਜ ਸਿੰਘ, ਪਰਮਜੀਤ ਸਿੰਘ, ਰਵਿੰਦਰ ਰਵੀ, ਅਜੀਤ ਸਿੰਘ ਨਿਰਮਲ ਸਿੰਘ, ਹਰਜਿੰਦਰ ਸਿਘ, ਗੁਰਮੀਤ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਪਰਗਟ ਸਿੰਘ, ਗੁਰਵਿੰਦਰ ਸਿੰਘ, ਮੇਜਰ ਸਿੰਘ ਤੋਂ ਇਲਾਵਾ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD