Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਮੁੱਖ ਮੰਤਰੀ ਨੇ ਮੁਹਾਲੀ 'ਚ ਬਿਲਡਿੰਗ ਡਿੱਗਣ ਦੀ ਘਟਨਾ ਦੀ 7 ਦਿਨਾਂ 'ਚ ਰਿਪੋਰਟ ਮੰਗੀ

ਮਲਬੇ ਹੇਠ ਦੱਬੇ ਹੋਇਆਂ ਦੀ ਸੰਭਾਵਨਾ ਵਾਲਿਆਂ ਦੇ ਬਚਾਅ ਲਈ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ

5 Dariya News

5 Dariya News

5 Dariya News

ਚੰਡੀਗੜ੍ਹ , 08 Feb 2020

Last updated on: Feb 08, 2020, 00:00 IST

ਮੁਹਾਲੀ ਵਿੱਚ ਬਿਲਡਿੰਗ ਡਿੱਗਣ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸ.ਏ.ਐਸ. ਨਗਰ ਦੇ ਵਧੀਕ ਜ਼ਿਲਾ ਮੈਜਿਸਟ੍ਰੇਟ ਨੂੰ ਇਸ ਘਟਨਾ ਦੀ ਪੂਰੀ ਤੈਅ ਤੱਕ ਜਾਂਚ ਕਰਨ ਅਤੇ ਇਸ ਦੀ ਰਿਪੋਰਟ ਇਕ ਹਫਤੇ ਦੇ ਅੰਦਰ ਸੌਂਪਣ ਲਈ ਕਿਹਾ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਨਾਲ ਹੀ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਰਾਹਤ ਕਾਰਜ ਜੰਗੀ ਪੱਧਰ 'ਤੇ ਚਲਾਏ ਜਾਣ ਤਾਂ ਜੋ ਉਨ੍ਹਾਂ ਪੀੜਤਾਂ ਨੂੰ ਬਚਾਇਆ ਜਾ ਸਕੇ ਜਿਨ੍ਹਾਂ ਦੀ ਬਿਲਡਿੰਗ ਦੇ ਮਲਬੇ ਹੇਠ ਦੱਬੇ ਹੋਣ ਦੀ ਸ਼ੰਕਾ ਹੈ। ਐਸ.ਏ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਗਿਰਿਸ਼ ਦਿਆਲਨ ਵੱਲੋਂ ਮਿਲੀ ਸੂਚਨਾ ਅਨੁਸਾਰ ਹਾਲੇ ਦੋ ਜਾਂ ਤਿੰਨ ਜਣਿਆਂ ਦੇ ਮਲਬੇ ਹੇਠ ਦੱਬੇ ਹੋਣ ਦੀ ਸੰਭਾਵਨਾ ਹੈ ਜਿਨ੍ਹਾਂ ਨੂੰ ਬਚਾਉਣ ਲਈ ਰਾਹਤ ਕਾਰਜ ਜੰਗੀ ਪੱਧਰ ਉਤੇ ਚੱਲ ਰਹੇ ਹਨ।ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਸੂਬਾ ਸਰਕਾਰ ਵੱਲੋਂ ਜ਼ਖਮੀਆਂ ਦੇ ਇਲਾਜ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਹੁਣ ਤੱਕ ਮਿਲੀਆਂ ਰਿਪੋਰਟਾਂ ਅਨੁਸਾਰ ਦੋ ਵਿਅਕਤੀਆਂ ਨੂੰ ਬਚਾਇਆ ਗਿਆ ਹੈ ਜਿਹੜੇ ਇਲਾਜ ਅਧੀਨ ਹਨ।ਡਿਪਟੀ ਕਮਿਸ਼ਨਰ ਅਨੁਸਾਰ ਮੁੱਢਲੀ ਸੂਚਨਾ ਵਿੱਚ ਪਤਾ ਚੱਲਿਆ ਹੈ ਕਿ ਜਦੋਂ ਬਿਲਡਿੰਗ ਡਿੱਗੀ ਤਾਂ ਨਾਲ ਲੱਗਦੀ ਇਮਾਰਤ ਵਿੱਚ ਬੇਸਮੈਂਟ ਦੀ ਉਸਾਰੀ ਲਈ ਜੇ.ਸੀ.ਬੀ. ਕੰਮ ਕਰ ਰਹੀ ਸੀ। ਬੁਲਾਰੇ ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਪਤਾ ਲੱਗੇਗਾ ਕਿ ਇਹ ਨਿਰਮਾਣ ਗੈਰ ਕਾਨੂੰਨੀ ਸੀ ਜਾਂ ਨਹੀਂ।ਐਸ.ਡੀ.ਐਮ. ਅਤੇ ਏ.ਡੀ.ਸੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਐਮਰਜੈਂਸੀ ਸੇਵਾਵਾਂ ਸਮੇਤ ਫਾਇਰ ਟੈਂਡਰ ਤੇ ਮੈਡੀਕਲ ਟੀਮਾਂ ਨੂੰ ਵੀ ਬੁਲਾਇਆ ਗਿਆ। ਵਿਸ਼ੇਸ਼ ਸਾਜ਼ੋ-ਸਾਮਾਨ ਨਾਲ ਲੈਸ ਐਨ.ਡੀ.ਆਰ.ਐਫ. ਟੀਮਾਂ ਨੂੰ ਸੇਵਾ ਲਈ ਸ਼ਾਮਲ ਕੀਤਾ ਗਿਆ ਅਤੇ ਲੁਧਿਆਣਾ ਦੀ ਇੱਕ ਵਾਧੂ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਪੱਛਮੀ ਕਮਾਂਡ ਦੀ ਸੈਨਾ ਨਾਲ ਵੀ ਸੰਪਰਕ ਕੀਤਾ ਗਿਆ ਅਤੇ ਲੋੜ ਪੈਣ 'ਤੇ ਉਨ੍ਹਾਂ ਦੇ ਇੰਜੀਨੀਅਰਾਂ ਨੂੰ ਵੀ ਬਚਾਅ ਕਾਰਜਾਂ ਵਿੱਚ ਮਦਦ ਲਈ ਰੱਖਿਆ ਗਿਆ। ਬੁਲਾਰੇ ਨੇ ਕਿਹਾ ਕਿ ਮਲਬੇ ਨੂੰ ਹਟਾਉਣ ਲਈ ਐਲ ਐਂਡ ਟੀ ਦੀਆਂ ਹਾਈਡ੍ਰਾ ਕਰੇਨ ਵਰਗੀਆਂ ਕੁਝ ਮਸ਼ੀਨਾਂ ਦਾ ਸਥਾਨਕ ਤੌਰ 'ਤੇ ਪ੍ਰਬੰਧ ਕੀਤਾ ਗਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਬਚਾਅ ਕਾਰਜ ਤੋਂ ਪਹਿਲਾਂ ਐਨ.ਡੀ.ਆਰ.ਐਫ. ਨੇ ਮਲਬੇ ਹੇਠ ਦੱਬੇ ਜਾਂ ਫਸੇ ਵਿਅਕਤੀਆਂ ਦਾ ਪਤਾ ਲਗਾਉਣ ਲਈ ਆਪਣੀਆਂ ਜਲ ਤੋਪਾਂ ਦਾ ਇਸਤੇਮਾਲ ਵੀ ਕੀਤਾ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD