Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਦੇ ਲੱਛਣਾ ਅਤੇ ਬਚਾਅ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

ਕੋਰੋਨਾ ਵਾਇਰਸ ਤੋਂ ਨਜਿੱਠਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ : ਸਿਵਲ ਸਰਜਨ

5 Dariya News

5 Dariya News

5 Dariya News

ਮਾਨਸਾ , 08 Feb 2020

ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਸਿਹਤ ਵਿਭਾਗ ਨੋਵਲ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਕੋਰੋਨਾ ਵਾਇਰਸ ਦੇ ਲੱਛਣ ਅਤੇ ਬਚਾਅ ਸਬੰਧੀ ਤਿਆਰ ਕੀਤੇ ਪੋਸਟਰ ਨੂੰ ਰਿਲੀਜ਼ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਇੱਕ ਨਵਾਂ ਵਾਇਰਸ ਹੈ, ਜਿਸਦੀ ਪਹਿਚਾਣ ਪਹਿਲੀ ਵਾਰ ਚੀਨ ਦੇ ਵੁਹਾਨ ਹੁਬੇ ਪ੍ਰੋਵਿੰਸ ਵਿੱਚ ਕੀਤੀ ਜਾਂਦੀ ਹੈ ਅਤੇ ਹੁਣ ਤੱਕ ਇਹ ਵਾਇਰਸ 17 ਦੇਸ਼ਾਂ ਵਿੱਚ ਫੈਲ ਚੁੱਕਿਆ ਹੈ।ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜੋ 1 ਜਨਵਰੀ 2020 ਤੋਂ ਬਾਅਦ ਚੀਨ ਦੇ ਦੌਰੇ 'ਤੇ ਗਿਆ ਹੈ ਜਾਂ ਸ਼ੱਕੀ ਮਰੀਜ਼ ਦੇ ਸੰਪਰਕ ਵਿੱਚ ਆਇਆ ਹੈ, ਤਾਂ ਤੁਰੰਤ ਸਿਹਤ ਸੰਸਥਾਵਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਆਮ ਲੱਛਣ ਬੁਖ਼ਾਰ, ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ਼ ਹਨ ਅਤੇ ਜੇਕਰ ਕਿਸੇ ਵਿਅਕਤੀ ਵਿੱਚ ਉਕਤ ਲੱਛਣ ਹਨ, ਤਾਂ ਉਹ ਸਲਾਹ ਅਤੇ ਇਲਾਜ਼ ਲਈ ਨਜ਼ਦੀਕੀ ਸਰਕਾਰੀ ਸੰਸਥਾ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਾਅ ਲਈ ਸਮੇਂ ਸਮੇਂ 'ਤੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮਾਸਕ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਅਤੇ ਦੂਜੇ ਵਿਅਕਤੀਆਂ ਤੋਂ ਤੇ ਭੀੜ-ਭਾੜ ਵਾਲੀਆਂ ਥਾਵਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਘਰੇਲੂ ਨੁਸਖ਼ਿਆਂ ਨਾਲ ਇਲਾਜ ਨਹੀ ਕਰਨਾ ਚਾਹੀਦਾ ਸਗੋਂ ਮਾਹਿਰ ਡਾਕਟਰਾਂ ਦੀ ਸਲਾਹ ਨਾਲ ਦਵਾਈ ਲੈਣੀ ਚਾਹੀਦੀ ਹੈ। 

ਉਨ੍ਹਾਂ ਦੱਸਿਆ ਕਿ ਖੰਘਦੇ ਅਤੇ ਛਿੱਕਦੇ ਸਮੇਂ ਰੁਮਾਲ ਨਾਲ ਨੱਕ ਅਤੇ ਮੂੰਹ ਢੱਕ ਕੇ ਰੱਖਣਾ ਚਾਹੀਦਾ ਹੈ, ਪਾਲਤੂ ਅਤੇ ਜੰਗਲੀ ਜਾਨਵਰਾਂ ਨਾਲ ਅਸੁਰੱਖਿਅਤ ਸੰਪਰਕ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਬਿਮਾਰੀ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਮਰੀਜ਼ ਨੂੰ ਇੱਕਲਾ ਰੱਖਣਾ ਚਾਹੀਦਾ ਹੈ ਅਤੇ ਤੁਰੰਤ ਹੀ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ।ਸਿਵਲ ਸਰਜਨ ਨੇ ਦੱਸਿਆ ਕਿ ਇਸ ਬਿਮਾਰੀ ਨੂੰ ਸੂਬੇ ਅੰਦਰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਅਤੇ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਵਿਖੇ ਯਾਤਰੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਤੋਂ ਸਿਹਤ ਬਾਰੇ ਸਵੈ-ਘੋਸ਼ਣਾ ਪੱਤਰ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਯਾਤਰੀਆਂ ਦੀ ਸਰਰੀਨਿੰਗ ਲਈ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਅਤੇ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਵਿੱਚ ਥਰਮਲ ਸੈਂਸਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਰੂਰੀ ਇੰਤਜ਼ਾਮ ਕਰ ਲਏ ਗਏ ਹਨ ਅਤੇ ਸਾਰੇ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਅਤੇ ਵੈਂਟੀਲੇਟਰ ਦੀ ਸੁਿਵਧਾ ਉਪਲੱਬਧ ਕਰਵਾਈ ਗਈ ਹੈ।ਡਾ. ਠਕਰਾਲ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਵਾਇਰਸ ਬਿਮਾਰੀ ਦੇ ਲੱਛਣ ਪਾਏ ਜਾਂਦੇ ਹਨ, ਤਾਂ ਬਿਨ੍ਹਾਂ ਕਿਸੇ ਦੇਰੀ ਦੇ ਨਜ਼ਦੀਕੀ ਸਿਹਤ ਸੰਸਥਾ ਨਾਲ ਜਾਂ ਨੈਸ਼ਨਲ ਕਾਲ ਸੈਂਟਰ ਨੰਬਰ 01123978046, ਸਟੇਟ ਕੰਟਰੋਲ ਰੂਮ ਨੰਬਰ 091 1722920074 ਜਾਂ ਜ਼ਿਲ੍ਹਾ ਕੰਟਰੋਲ ਰੂਮ ਨੰਬਰਾਂ 091 9888861178 ਜਾਂ 091 9815392820 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਦੇ ਲੱਛਣਾ ਅਤੇ ਬਚਾਅ ਸਬੰਧੀ ਤਿਆਰ ਕੀਤੇ ਗਏ ਪੋਸਟਰ ਅਤੇ ਪੈਂਫਲੇਟ ਜ਼ਿਲ੍ਹੇ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਲਗਾਏ ਜਾ ਰਹੇ ਹਨ।

 

Tags: Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD