Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਮ੍ਰਿਤਸਰ 'ਚ ਲਾਈਟ ਐਂਡ ਸਾਊਂਡ ਸ਼ੋਅ ਸਦਭਾਵਨਾ, ਸ਼ਾਂਤੀ ਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੋਇਆ ਸੰਪੂਰਨ

ਫੌਜ ਦੇ ਅਧਿਕਾਰੀਆਂ ਤੇ ਜਵਾਨਾਂ ਨੇ ਰੋਸ਼ਨੀ ਤੇ ਅਵਾਜ ਪ੍ਰੋਗਰਾਮ ਦਾ ਮਾਣਿਆ ਆਨੰਦ, ਦੋ ਰੋਜ਼ਾ ਲਾਈਟ ਐਂਡ ਸਾਊਂਡ ਸ਼ੋਅ ਦੇ ਆਖਰੀ ਦਿਨ ਵੱਡੀ ਗਿਣਤੀ ਪਹੁੰਚੀ ਸੰਗਤ

5 Dariya News

5 Dariya News

5 Dariya News

ਅੰਮ੍ਰਿਤਸਰ , 10 Feb 2020

Last updated on: Feb 10, 2020, 00:00 IST

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਣਜੀਤ ਐਵੀਨਿਊ ਪਾਇਟੈਕਸ ਗਰਾਉਂਡ ਵਿਖੇ ਕਰਵਾਇਆ ਗਿਆ ਦੋ ਦਿਨਾਂ 'ਲਾਈਟ ਐਂਡ ਸਾਊਂਡ' ਸ਼ੋਅ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਸੰਦੇਸ਼ ਦਿੰਦਾ ਹੋਇਆ ਅੱਜ ਸੰਪੂਰਨ ਹੋ ਗਿਆ। 8 ਤੋਂ 10 ਫਰਵਰੀ ਤੱਕ ਚੱਲੇ ਡਿਜੀਟਲ ਮਿਊਜੀਅਮ ਅਤੇ  ਦੋ ਦਿਨਾਂ ਦੇ ਰੋਸ਼ਨੀ ਤੇ ਅਵਾਜ ਪ੍ਰੋਗਰਾਮ ਨੇ ਅੰਮ੍ਰਿਤਸਰ ਜਿਲ੍ਹੇ ਦੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਾਖੀਆਂ ਅਤੇ ਉਦਾਸੀਆਂ ਬਾਰੇ ਭਰਪੂਰ ਜਾਣਕਾਰੀ ਹਾਸਲ ਕੀਤੀ।  ਪਹਿਲੇ ਦਿਨ ਦੀ ਤਰਾਂ ਅੱਜ ਵੀ 'ਲਾਈਟ ਐਂਡ ਸਾਊਂਡ' ਸ਼ੋਅ ਸਮੁੱਚੀ ਫਿਜ਼ਾ ਨੂੰ ਅਧਿਆਤਮਕਤਾ ਦੇ ਚਾਨਣ ਨਾਲ ਰੁਸ਼ਨਾ ਗਿਆ।ਇਸ ਸ਼ੋਅ ਵਿੱਚ ਸੰਗਤ ਦੇ ਰੂਪ 'ਚ ਪਹੁੰਚੇ ਜ਼ਿਲ੍ਹੇ ਦੇ   ਡਿਪਟੀ ਕਮਿਸ਼ਨਰ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ, ਪੰਜਾਬ ਦੇ ਸਮੂਹ ਜ਼ਿਲਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਹਨ। ਮੋਬਾਇਲ ਡਿਜ਼ੀਟਲ ਮਿਊਜ਼ੀਅਮ ਰਾਹੀਂ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਆਧੁਨਿਕ ਮਲਟੀ-ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ 'ਲਾਈਟ ਐਂਡ ਸਾਊਂਡ' ਸ਼ੋਅ ਦੌਰਾਨ ਇਲਾਕਾ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਨੂੰ ਕਰਵਾਉਣ ਦਾ ਮੁੱਖ ਮੰਤਵ ਨੌਜਵਾਨ ਪੀੜੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਦਭਾਵਨਾ, ਸ਼ਾਂਤੀ, ਭਾਈਚਾਰੇ ਵਾਲੇ ਫਲਸਫੇ ਤੇ ਜੀਵਨ ਤੋਂ ਜਾਣੂ ਕਰਵਾਉਣਾ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਮਾਜਿਕ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖਿਲਾਫ ਹਮੇਸ਼ਾ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ।

 ਇਸ ਤੋਂ ਪਹਿਲਾਂ ਅੱਜ ਡਿਪਟੀ ਕਮਿਸ਼ਨਰ ਮੋਬਾਇਲ ਡਿਜੀਟਲ ਮਿਊਜੀਅਮ ਵੀ ਵੇਖਣ ਪਹੁੰਚੇ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਰਾਹੀਂ ਅੰਮ੍ਰਿਤਸਰ ਵਾਸੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨੂੰ ਦੇਖਿਆ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਵੱਲੋਂ ਡਿਜੀਟਲ ਮਿਊਜੀਅਮ ਦਾ ਆਨੰਦ ਮਾਣਿਆ  ਹੈ। ਅੱਜ ਦੇ ਰੋਸ਼ਨੀ ਤੇ ਅਵਾਜ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਫੌਜ ਦੇ  ਅਧਿਕਾਰੀ ਤੇ ਜਵਾਨ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਏ ਅਤੇ ਚੱਲ ਰਹੇ  ਪ੍ਰੋਗਰਾਮ ਦਾ ਆਨੰਦ ਮਾਣਿਆ।ਇਸ ਮੌਕੇ ਆਈਆਂ ਸੰਗਤਾਂ ਨੇ ਕਿਹਾ ਕਿ ਆਧੁਨਿਕ ਤਕਨੀਕ ਵਾਲਾ ਲਾਈਟ ਐਂਡ ਸਾਊਂਡ ਸ਼ੋਅ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਸ਼ੋਅ ਰਾਹੀਂ ਗੁਰੂ ਸਾਹਿਬ ਦੀ ਜੀਵਨੀ ਅਤੇ ਸਿੱਖਿਆਵਾਂ ਬਾਰੇ ਥੋੜ੍ਹੇ ਸਮੇਂ ਵਿੱਚ ਹੀ ਜਾਣਕਾਰੀ ਦਿੱਤੀ ਗਈ ਹੈ।ਅਜਿਹੇ ਉਪਰਾਲੇ ਸਮਾਜਿਕ ਸਾਂਝ ਪੈਦਾ ਕਰਨ ਲਈ ਕਾਫ਼ੀ ਕਾਰਗਰ ਸਾਬਤ ਹੋ ਸਕਦੇ ਹਨ।ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਤੋਂ ਇਲਾਵਾ ਮੇਜਰ ਜਨਰਲ ਸ੍ਰੀ ਵਿਕਰਮ ਸਿੰਘ, ਬ੍ਰਿਗੇਡੀਅਰ ਏ.ਕੇ. ਸਿੰਘ, ਮਿਸਜ ਪੂਨਮ ਸਿੰਘ, ਕਰਨਲ ਰਾਜੀਵ, ਸ੍ਰੀ ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ. ਅੰਮ੍ਰਿਤਸਰ, ਸ: ਮਨਜੀਤ ਸਿੰਘ ਤਹਿਸੀਲਦਾਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD