Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ: ਸਿਵਲ ਸਰਜਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਮਨਾਇਆ ਡੀ-ਵਾਰਮਿੰਗ ਡੇਅ

5 Dariya News

5 Dariya News

5 Dariya News

ਮਾਨਸਾ , 10 Feb 2020

ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ (ਨੈਸ਼ਨਲ ਡੀ-ਵਾਰਮਿੰਗ ਡੇਅ) ਸਿਵਲ ਸਰਜਨ ਡਾ.ਲਾਲ ਚੰਦ ਠਕਰਾਲ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਮਨਾਇਆ ਗਿਆ।ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ  ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਇਵੇਟ ਸਕੂਲਾਂ, ਆਂਗਣਵਾੜੀ ਕੇਂਦਰਾਂ, ਕਾਲਜਾਂ, ਆਈ.ਟੀ.ਆਈ, ਕੋਚਿੰਗ ਸੈਂਟਰਾਂ ਅਤੇ ਕਰੱਚਾਂ ਆਦਿ ਦੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਡੀ-ਵਾਰਮਿੰਗ ਡੇਅ ਤੇ ਐਲਬੈਂਡਾਜੋਲ ਦੀ ਗੋਲੀ ਖਵਾਈ ਜਾ ਰਹੀ ਹੈ। ਇਸ ਪ੍ਰੋਗਰਾਮ ਤਹਿਤ 1 ਤੋਂ 2 ਸਾਲ ਤੱਕ ਦੇ ਸਾਰੇ ਲਗਭਗ 18,890 ਬੱਚਿਆਂ ਨੂੰ ਐਲਬੈਂਡਾਜੋਲ ਸਿਰਪ 5 ਐਮ.ਐਲ (200 ਮਿਲੀਗ੍ਰਾਮ)ਅਤੇ 2 ਤੋਂ 19 ਸਾਲ ਤੱਕ ਦੇ ਵੱਖ-ਵੱਖ ਸੰਸਥਾਵਾਂ ਵਿੱਚ ਐਨਰੋਲਡ 1,82,947 ਬੱਚਿਆਂ, ਸਕੂਲਾਂ ਤੋਂ ਵਿਰਵੀਆਂ 1725 ਐਡੋਲਸੈਂਟ ਲੜਕੀਆਂ ਅਤੇ ਪ੍ਰਾਇਵੇਟ ਟੈਕਨੀਕਲ ਸੰਸਥਾਵਾਂ ਅਤੇ ਕੋਚਿੰਗ ਸੈਂਟਰਾਂ ਦੇ 8705 ਬੱਚਿਆਂ ਨੂੰ ਐਲਬੈਂਡਾਜੋਲ ਦੀ ਇਕ ਗੋਲੀ ਦੁਪਿਹਰ ਦੇ ਖਾਣੇ ਤੋਂ ਬਾਅਦ ਸਬੰਧਤ ਸੰਸਥਾ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਦੇਖ-ਰੇਖ ਵਿੱਚ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਸਰੀਰ ਵਿਚ ਖੂਨ ਦੀ ਕਮੀ ਦੇ ਮੁੱਖ ਕਾਰਨਾਂ ਵਿਚੋ ਇੱਕ ਕਾਰਨ ਪੇਟ ਦੇ ਕੀੜਿਆਂ ਦਾ ਹੋਣਾ ਹੋ ਸਕਦਾ ਹੈ। ਇਸ ਤੋਂ ਇਲਾਵਾ ਪੇਟ ਵਿਚ ਕੀੜਿਆਂ ਦੀ ਇਨਫ਼ੈਕਸ਼ਨ ਕਾਰਨ ਬੱਚਿਆਂ ਵਿਚ ਕੁਪੋਸ਼ਣ, ਭੁੱਖ ਨਾ ਲੱਗਣਾ, ਥਕਾਵਟ, ਬੇਚੈਨੀ, ਉਲਟੀ ਅਤੇ ਦਸਤ ਆਉਣਾ ਹੋ ਸਕਦੇ ਹਨ।

ਜ਼ਿਲ੍ਹਾ ਨੋਡਲ ਅਫ਼ਸਰ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਗੋਲੀ ਕਿਸੇ ਵੀ ਬੱਚੇ ਨੂੰ ਖਾਲੀ ਪੇਟ ਜਾਂ ਬੀਮਾਰ ਬੱਚੇ ਨੂੰ ਨਾ ਦਿੱਤੀ ਜਾਵੇ। ਸਿਰਫ਼ ਖਾਣਾ ਖਾਣ ਤੋਂ ਬਾਅਦ ਹੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਦਿਨ ਜੋੋ ਬੱਚੇ ਕਿਸੇ ਕਾਰਨ ਇਹ ਗੋਲੀ ਲੈਣ ਤੋਂ ਵਾਂਝੇ ਰਹਿ ਜਾਣਗੇ ਉਹਨਾਂ ਨੂੰ ਇਹ ਦਵਾਈ 17 ਫਰਵਰੀ ਨੂੰ ਮੋਪ ਅਪ ਡੇਅ ਤੇ ਦਿੱਤੀ ਜਾਵੇਗੀ।ਸਿਹਤ ਸੁਪਰਵਾਇਜਰ ਸ੍ਰੀ ਜ਼ਗਦੀਸ਼ ਸਿੰਘ ਨੇ ਦੱਸਿਆ ਕਿ ਖੂਨ ਦੀ ਕਮੀ ਨਾਲ ਕਾਰਜ ਕੁਸ਼ਲਤਾ, ਸਰੀਰਕ ਅਤੇ ਮਾਨਸਿਕ ਵਾਧੇ ਵਿਚ ਰੁਕਾਵਟਾਂ ਪੈਦਾ ਹੁੰਦੀਆਂ ਹਨ ਅਤੇ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘਟ ਜਾਦੀ ਹੈ। ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਵਤਾਰ ਸਿੰਘ ਨੇ ਦੱਸਿਆ ਕਿ ਪੇਟ ਵਿਚ ਕੀੜੇ ਮਾਰਨ ਦੀ ਦਵਾਈ ਦੇ ਨਾਲ ਨਾਲ ਇਨਾਂ ਕੀੜਿਆਂ ਦੀ ਰੋਕਥਾਮ ਲਈ ਨਹੁੰ ਸਾਫ ਅਤੇ ਛੋਟੇ ਰੱਖੋ, ਆਸ ਪਾਸ ਸਫਾਈ ਰੱਖੋ, ਖਾਣੇ ਨੂੰ ਢੱਕ ਕੇ ਰੱਖੋ, ਚੱਪਲਾਂ ਪਾ ਕੇ ਰੱਖੋ, ਫਲ ਅਤੇ ਸਬਜੀਆਂ ਨੂੰ ਸਾਫ ਪਾਣੀ ਨਾਲ ਧੋ ਕੇ ਵਰਤੋ ਵਿਚ ਲਿਆਉ।ਸੀਨੀਅਰ ਮੈਡੀਕਲ ਅਫ਼ਸਰ ਖਿਆਲਾ ਕਲਾਂ ਡਾ. ਨਵਤੇਜ਼ਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਬੱਚਿਆਂ ਵਿਚ ਅਨੀਮਿਆਂ ਦੀ ਰੋਕਥਾਮ ਲਈ ਵਿਫਸ ਪ੍ਰੋਗਰਾਮ ਤਹਿਤ ਹਰ ਹਫਤੇ 6 ਸਾਲ ਤੋ 18 ਸਾਲ ਦੇ ਬੱਚਿਆਂ ਨੂੰ ਆਇਰਨ ਫੋੋਲਿਕ ਐਸਿਡ ਦੀ ਇਕ ਗੋਲੀ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਕਿਸੇ ਵੀ ਮੈਡੀਕਲ ਸਹਾਇਤਾ ਲਈ ਸਿਹਤ ਵਿਭਾਗ ਵੱਲੋਂ ਰੈਪਿਡ ਰਿਸਪਾਂਸ ਟੀਮਾਂ ਆਪਣੀ ਡਿਊਟੀ ਤੇ ਹਾਜਰ ਰਹਿਣਗੀਆਂ ।ਇਸ ਮੌਕੇ ਡਾ. ਜ਼ਸਤੇਜ਼ ਸਿੰਘ ਅਸਿਸਟੈਟ ਡਾਇਰੈਕਟਰ, ਸਿਹਤ ਵਿਭਾਗ ਪੰਜਾਬ, ਸ੍ਰੀ ਨਰਿੰਦਰ ਸਿੰਘ ਪ੍ਰਿੰਸੀਪਲ, ਜ਼ਿਲ੍ਹਾ ਪ੍ਰੋਗਰਾਮ ਕੋੋਆਰਡੀਨੇਟਰ ਸ੍ਰੀ ਮਨਦੀਪ ਕੁਮਾਰ, ਜ਼ਿਲ੍ਹਾ ਕਮਿਊਨਟੀ ਮੋਬਲਾਇਜਰ ਸ੍ਰੀ ਜਗਦੇਵ ਸਿੰਘ, ਬਲਾਕ ਐਜੂਕੇਟਰ ਸੀ੍ਰ ਕੇਵਲ ਸਿੰਘ, ਬੀ.ਸੀ.ਸੀ. ਕੋਆਰਡੀਨੇਟਰ ਰਾਜਵੀਰ ਕੌੌਰ ਸਮੇਤ ਸਕੂਲ ਦਾ ਸਮੂਹ ਸਟਾਫ ਅਤੇ ਬੱਚੇ ਹਾਜਰ ਸਨ ।

 

Tags: Civil Surgeon Mansa , Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD