Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੁਸ਼ਲਦੀਪ ਸਿੰਘ ਢਿੱਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ

ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਢਿੱਲੋਂ

5 Dariya News

5 Dariya News

5 Dariya News

ਫਰੀਦਕੋਟ , 10 Feb 2020

Last updated on: Feb 10, 2020, 00:00 IST

ਨਗਰ ਕੌਂਸਲ ਫਰੀਦਕੋਟ ਵਿਖੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਤੇ ਵਾਰਡ ਵਾਈਜ਼ ਹੋ ਰਹੇ ਵੱਖ ਵੱਖ ਵਿਕਾਸ ਕਾਰਜਾਂ, ਗਲੀਆਂ ਸੀਵਰੇਜ਼, ਵਾਟਰ ਸਪਲਾਈ, ਸੜਕਾਂ ਆਦਿ ਦੇ ਕੰਮਾਂ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਅੱਜ ਨਗਰ ਕੌਂਸਲ ਦੇ ਸਮੂਹ ਮੈਂਬਰਾਂ, ਵੱਖ ਵੱਖ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ।ਇਸ ਮੌਕੇ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਨਗਰ ਕੌਂਸਲ ਫਰੀਦਕੋਟ ਵੱਲੋਂ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿੰਨਾ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੀਵਰੇਜ ਸਿਸਟਮ, ਗਲੀਆਂ ਦੀ ਇੰਟਰ ਲਾਕਿੰਗ, ਨਵੀਆਂ ਸੜਕਾਂ ਬਣਾਉਣ, ਪਾਰਕਾਂ ਦੇ ਸੁਧਾਰ ਸਮੇਤ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਉਨ੍ਹਾਂ ਨਗਰ ਕੌਂਸਲਾਂ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਕਿਹਾ ਕਿ ਉਹ ਨਿੱਜੀ ਤੌਰ ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਚੈਕਿੰਗ ਕਰਨ ਅਤੇ ਇਨ੍ਹਾਂ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਸੁਝਾਅ ਦੇਣ। ਉਨ੍ਹਾਂ ਇਸ ਮੌਕੇ ਵੱਖ ਵੱਖ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਵੀ ਸਵੱਛ ਭਾਰਤ ਮਿਸ਼ਨ, ਸ਼ਹਿਰ ਦੀ ਸਫਾਈ ਪ੍ਰਬੰਧਾਂ, ਲੋਕਾਂ ਤੋਂ ਪ੍ਰਾਪਤ ਵੱਖ ਵੱਖ ਸ਼ਿਕਾਇਤਾਂ , ਮੁਲਾਜ਼ਮਾਂ ਦੀਆਂ ਮੰਗਾਂ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਖੁਦ ਵੀ ਸਫਾਈ, ਹੋਰ ਪ੍ਰਬੰਧਾਂ ਦਾ ਰੋਜ਼ਾਨਾ ਜਾਇਜ਼ਾ ਲੈਣ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟਰੈਫਿਕ ਸਮੱਸਿਆ ਦੇ ਹੱਲ ਲਈ ਕੁਝ ਸਮਾਂ ਪਹਿਲਾਂ ਹੀ 59 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਟਰੈਫਿਕ ਲਈ ਚਾਲੂ ਕਰ ਦਿੱਤਾ ਗਿਆ ਹੈ ਅਤੇ ਪੀਣ ਵਾਲੇ ਪਾਣੀ ਲਈ ਰਾਜਾ ਮਾਈਨਰ ਤੋਂ ਨਿਰੰਤਰ ਸਪਲਾਈ ਜਾਰੀ ਹੈ ਜਿਸ ਤੇ ਲਗਭਗ 5 ਕਰੋੜ ਰੁਪਏ ਖਰਚ ਕਰ ਦਿੱਤੇ ਗਏ ਹਨ। ਉਨ੍ਹਾਂ ਸ਼ਹਿਰ ਵਾਸੀਆ ਨੂੰ ਯਕੀਨ ਦਵਾਇਆ ਕਿ ਸ਼ਹਿਰ ਦੀ ਸੀਵਰੇਜ਼ ਸਮੱਸਿਆ ਦਾ ਜਲਦੀ ਹੱਲ ਹੋ ਜਾਵੇਗਾ ਤੇ ਕੰਪਨੀ ਨੂੰ ਸੀਵਰੇਜ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਦੇਸ਼ ਦਿੱਤੇ ਗਏ ਹਨ।ਇਸ ਮੌਕੇ ਕਾਰਜ ਸਾਧਕ ਅਫਸਰ ਸ੍ਰੀ ਅੰਮ੍ਰਿਤਪਾਲ, ਐਮ.ਈ. ਰਾਕੇਸ਼ ਕੰਬੋਜ਼, ਸੀਨੀਅਰ ਮੀਤ ਪ੍ਰਧਾਨ ਗੁਰਤੇਜ਼ ਸਿੰਘ, ਅਨੀਤਾ ਰਾਣੀ, ਮਨਮੀਤ ਕੌਰ, ਗੁਰਮੀਤ ਕੌਰ, ਰਿਸ਼ੂ ਗੁਪਤਾ, ਜਤਿੰਦਰ ਸਿੰਘ, ਆਦਿ ਹਾਜ਼ਰ ਸਨ।

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD