Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲੇ 'ਚ ਕੌਮੀ ਅੰਨ ਸੁਰੱਖਿਆ ਐਕਟ ਤਹਿਤ 10372.93 ਮੀਟ੍ਰਿਕ ਟਨ ਕਣਕ ਦੀ ਵੰਡ ਜਾਰੀ

ਈ ਪੋਸ ਮਸ਼ੀਨਾਂ ਰਾਹੀਂ 85737 ਲਾਭਪਾਤਰੀ ਪਰਿਵਾਰਾਂ ਨੂੰ ਹੋ ਰਹੀ ਹੈ ਪਾਰਦਰਸ਼ੀ ਵੰਡ

5 Dariya News

5 Dariya News

5 Dariya News

ਫ਼ਰੀਦਕੋਟ , 11 Feb 2020

Last updated on: Feb 11, 2020, 00:00 IST

ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲੇ ਦੇ 85737 ਆਟਾ-ਦਾਲ ਰਾਸ਼ਨ ਕਾਰਡਾਂ ਨਾਲ ਸਬੰਧਤ ਲਾਭਪਾਤਰੀ ਪਰਿਵਾਰਾਂ ਨੂੰ ਕੌਮੀ ਅੰਨ ਸੁਰੱਖਿਆ ਮਿਸ਼ਨ ਅਧੀਨ ਕੀਤੀ ਜਾਂਦੀ ਕਣਕ ਦੀ ਵੰਡ ਇਸ ਵਾਰ ਵੀ ਮੁਕੰਮਲ ਪਾਰਦਰਸ਼ਤਾ ਨਾਲ ਹੋ ਰਹੀ ਹੈ। ਰਾਜ ਸਰਕਾਰ ਦੇ ਖੁਰਾਕ ਤੇ ਸਿਵਲ ਸਪਲਾਈ ਮਹਿਕਮੇ ਵੱਲੋਂ ਪਿਛਲੇ ਸਾਲ ਬਾਇਓਮੈਟ੍ਰਿਕ ਪ੍ਰਣਾਲੀ ਲਾਗੂ ਕਰਨ ਬਾਅਦ ਇਸ ਸਾਲ ਵੀ ਜ਼ਿਲੇ ਦੇ ਪਿੰਡਾਂ ਵਿੱਚ 10372.93 ਮੀਟ੍ਰਿਕ ਟਨ ਕਣਕ ਦੀ ਵੰਡ ਈ ਪੋਸ (ਇਲੈਕਟ੍ਰਾਨਿਕ ਪੁਆਇੰਟ ਆਫ਼ ਸੇਲ) ਮਸ਼ੀਨਾਂ ਰਾਹੀਂ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ: ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਜਿਹੜਾ ਵੀ ਰਾਸ਼ਨ ਕਾਰਡ ਧਾਰਕ ਆਪਣੇ ਹਿੱਸੇ ਦਾ ਰਾਸ਼ਨ (ਕਣਕ) ਲੈਣ ਆਵੇਗਾ, ਉਸ ਨੂੰ ਸਭ ਤੋਂ ਪਹਿਲਾਂ ਆਪਣੇ ਬਾਇਓਮੈਟ੍ਰਿਕ ਨਿਸ਼ਾਨਾਂ (ਹੱਥਾਂ ਜਾਂ ਅੱਖਾਂ ਦੇ) ਰਾਹੀਂ ਇਹ ਯਕੀਨੀ ਬਣਾਉਣਾ ਪਵੇਗਾ ਕਿ ਜਿਸ ਨੂੰ ਆਟਾ-ਦਾਲ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ, ਉਹ ਬਿਲਕੁਲ ਸਹੀ ਵਿਅਕਤੀ ਹੈ। ਈ ਪੋਸ ਮਸ਼ੀਨਾਂ ਨਾਲ ਜੋੜੀਆਂ ਬਾਇਓਮੈਟ੍ਰਿਕ ਮਸ਼ੀਨਾਂ ਵਿੱਚ ਆਟਾ-ਦਾਲ ਕਾਰਡ ਧਾਰਕ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਅਧਾਰ ਕਾਰਡ 'ਚ ਦਰਜ ਬਾਇਓਮੈਟ੍ਰਿਕ ਨਿਸ਼ਾਨਾਂ ਦਾ ਵੇਰਵਾ ਮੌਜੂਦ ਹੋਣ ਕਾਰਨ, ਕਾਰਡ 'ਤੇ ਦਰਜ ਕੋਈ ਵੀ ਪਰਿਵਾਰਿਕ ਮੈਂਬਰ ਕਣਕ ਲੈ ਸਕਦਾ ਹੈ।ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਅੱਗੇ ਦੱਸਿਆ ਕਿ ਜ਼ਿਲੇ ਵਿੱਚ ਅੰਨਤੋਦਿਆ (ਏ ਵੀ ਵਾਈ) ਅਤੇ ਆਟਾ-ਦਾਲ (ਪੀ ਐਚ ਐਚ) ਸਕੀਮ ਤਹਿਤ ਰਜਿਸਟਰ ਪਰਿਵਾਰਾਂ ਨੂੰ ਅੰਨਤੋਦਿਆ ਸਕੀਮ ਤਹਿਤ 6 ਮਹੀਨੇ ਦੀ 2.10 ਕੁਇੰਟਲ ਕਣਕ ਪ੍ਰਤੀ ਕਾਰਡ ਅਤੇ ਆਟਾ-ਦਾਲ ਸਕੀਮ ਤਹਿਤ 6 ਮਹੀਨੇ ਲਈ 30 ਕਿਲੋਗ੍ਰਾਮ ਪ੍ਰਤੀ ਮੈਂਬਰ ਦੇ ਹਿਸਾਬ ਨਾਲ ਦੋ ਰੁਪਏ ਪ੍ਰਤੀ ਕਿਲੋਗ੍ਰਾਮ ਦੀ ਨਾ ਮਾਤਰ ਕੀਮਤ 'ਤੇ ਕਣਕ ਦੀ ਵੰਡ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿੱਚ ਕੁੱਲ 103729.35  ਕੁਇੰਟਲ ਕਣਕ ਦੀ ਵੰਡ ਕੀਤੀ ਜਾਣੀ ਹੈ। ਇਹ ਅਨਾਜ ਦਾ ਕੋਟਾ ਅਕਤੂਬਰ 2019 ਤੋਂ ਮਾਰਚ 2020 ਤੱਕ ਦਾ ਹੈ। ਜ਼ਿਲਾ ਖੁਰਾਕ ਤੇ ਸਪਲਾਈ ਅਫ਼ਸਰ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਜ਼ਿਲੇ 'ਚ ਕਰੀਬ 10,000 ਕੁਇੰਟਲ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਣਕ ਵੰਡ ਦੇ ਕੰਮ ਨੂੰ ਮਿੱਥੇ ਸਮੇਂ 'ਚ ਮੁਕੰਮਲ ਕਰ ਲਿਆ ਜਾਵੇਗਾ। ਉਨਾਂ ਦੱਸਿਆ ਕਿ ਈ ਪੋਸ ਮਸ਼ੀਨਾਂ ਨਾਲ ਜਿੱਥੇ ਵੰਡ 'ਚ ਪਾਰਦਰਸ਼ਤਾ ਬਣ ਗਈ ਹੈ ਉੱਥੇ ਰਾਸ਼ਨ ਵੰਡ 'ਚ ਕਿਸੇ ਵੀ ਤਰਾਂ ਦੀ ਅਣਜਾਣੇ 'ਚ ਜਾਂ ਜਾਣਬੁੱਝ ਕੇ ਗਲਤੀ ਹੋਣ ਦੀ ਗੁੰਜਾਇਸ਼ ਵੀ ਮੁੱਕ ਗਈ ਹੈ।

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD