Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਜਾਰੀ ਹੋਣਗੇ ਬੱਸ ਪਾਸ : ਰਜ਼ੀਆ ਸੁਲਤਾਨਾ

5 Dariya News

5 Dariya News

5 Dariya News

ਚੰਡੀਗੜ੍ਹ , 12 Feb 2020

Last updated on: Feb 12, 2020, 00:00 IST

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ, ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਖੁਲਾਸਾ ਕਰਦਿਆਂ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਬੱਸ ਪਾਸ ਜਾਰੀ ਕਰਨ ਸਬੰਧੀ ਵਿਦਿਆਰਥੀ ਪ੍ਰਵਾਨਤ ਅਰਜ਼ੀ ਫਾਰਮ 'ਤੇ ਪ੍ਰਤੀ ਬੇਨਤੀ ਸਮੇਤ ਦਸਤਾਵੇਜ਼ ਨੇੜੇ ਦੇ ਸੇਵਾ ਕੇਂਦਰਾਂ ਵਿੱਚ ਜਮਾਂ ਕਰਵਾਉਣਗੇ। ਇਸ ਮਗਰੋਂ ਸੇਵਾ ਕੇਂਦਰਾਂ ਵੱਲੋਂ ਫਾਰਮ ਸਕੈਨ ਕਰਕੇ ਆਨਲਾਈਨ ਤਰੀਕੇ ਨਾਲ ਪਾਸ ਜਾਰੀ ਕਰਤਾ ਅਧਿਕਾਰੀ/ਅਥਾਰਟੀ ਨੂੰ ਭੇਜੇ ਜਾਣਗੇ ਅਤੇ ਜਾਰੀ ਕਰਤਾ ਅਥਾਰਟੀ ਅਪਲੋਡ ਕੀਤੇ ਡੇਟਾ ਨੂੰ ਘੋਖਣ ਮਗਰੋਂ ਸੇਵਾ ਕੇਂਦਰ ਨੂੰ ਵਾਪਸ ਭੇਜੇਗਾ। ਸੇਵਾ ਕੇਂਦਰ ਵਿਦਿਆਰਥੀਆਂ ਨੂੰ ਬੱਸ ਪਾਸ ਮੁਹੱਈਆ ਕਰਵਾਉਣ ਮਗਰੋਂ ਬੱਸ ਪਾਸ ਪ੍ਰਾਰਥੀ ਦੇ 'ਡਿਜੀਲਾਕਰ' ਅਕਾਊਂਟ ਵਿੱਚ ਭੇਜੇਗਾ।ਹੋਰ ਵੇਰਵੇ ਦਿੰਦਿਆਂ ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ਆਨਲਾਈਨ ਪੜਤਾਲ ਲਈ ਦੂਜੇ ਪੜਾਅ ਵਿੱਚ ਵਿਦਿਆਰਥੀਆਂ ਨੂੰ ਬੱਸ ਪਾਸ ਜਾਰੀ ਕਰਨ ਸਬੰਧੀ ਪ੍ਰਤੀ ਬੇਨਤੀਆਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਲਈਆਂ ਜਾਣਗੀਆਂ। ਇਸ ਮੰਤਵ ਲਈ ਬੱਸ ਪਾਸ ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦੀ ਸੇਵਾ ਸ਼ੁਰੂ ਕਰਨ ਲਈ ਕਮੇਟੀ ਕਾਇਮ ਕੀਤੀ ਗਈ ਹੈ। ਇਹ ਕਮੇਟੀ ਵਿਦਿਆਰਥੀਆਂ ਨੂੰ ਬੱਸ ਪਾਸ ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦੀ ਸੇਵਾ ਸ਼ੁਰੂ ਕਰਨ ਵਿੱਚ ਆਉਣ ਵਾਲੀਆਂ ਮੁਸ਼ਕਲਾਂ/ਕਮੀਆਂ ਨੂੰ ਦੂਰ ਕਰਨ ਲਈ ਅਤੇ ਸੇਵਾ ਕੇਂਦਰਾਂ ਰਾਹੀਂ ਹੋਰ ਵਾਧੂ ਸੇਵਾਵਾਂ ਜਾਰੀ ਕਰਨ ਸਬੰਧੀ ਲਗਾਤਾਰ ਮੀਟਿੰਗਾਂ ਕਰੇਗੀ।

 

Tags: Razia Sultana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD