Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਵਲੋਂ ਮਾਂ ਬੋਲੀ ਨੂੰ ਸਮਰਪਿਤ 'ਪੰਜਾਬੀ ਬੋਲੀ ਅਤੇ ਸਭਿਆਚਾਰਕ ਉਤਸਵ' 14 ਤੋਂ 21 ਫਰਵਰੀ ਤੱਕ ਮਨਾਇਆ ਜਾਵੇਗਾ : ਚਰਨਜੀਤ ਸਿੰਘ ਚੰਨੀ

16 ਅਤੇ 17 ਮਾਰਚ ਨੂੰ ਕਰਵਾਏ ਜਾਣ ਵਾਲੇ 'ਅੰਤਰ ਰਾਸ਼ਟਰੀ ਫਿਲਮ ਉਤਸਵ-2020' ਦੀ ਰੂਪ ਰੇਖਾ ਵੀ ਕੀਤੀ ਤਿਆਰ

5 Dariya News

5 Dariya News

5 Dariya News

ਚੰਡੀਗੜ੍ਹ , 13 Feb 2020

Last updated on: Feb 13, 2020, 00:00 IST

ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਉਤਸਵ ਮਨਾਉਣ ਦਾ ਫੈਸਾਲਾ ਕੀਤਾ ਹੈ।ਇਸ ਸਬੰਧੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ/ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਖਲਾਈ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚੰਨੀ ਨੇ ਦੱਸਿਆ ਕਿ ਮੀਟਿੰਗ ਵਿਚ ਲਏ ਫੈਸਲੇ ਅਨੁਸਾਰ ਸਰਕਾਰ ਵਲੋਂ 'ਪੰਜਾਬੀ ਬੋਲੀ ਅਤੇ ਸਭਿਆਚਾਰਕ ਉਤਸਵ' 14 ਤੋਂ 21 ਫਰਵਰੀ ਤੱਕ ਮਨਾਇਆ ਜਾਵੇਗਾ।ਇਸ ਸਬੰਧੀ ਉਲੀਕੇ ਗਏ ਪ੍ਰੋਗਰਾਮਾਂ ਬਾਰੇ ਉਨ੍ਹਾਂ ਦੱਸਿਆ ਕਿ 14 ਫਰਵਰੀ, 2020 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ “ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ” ਦਾ ਉਦਘਾਟਨੀ  ਸਮਾਰੋਹ ਹੋਵੇਗਾ। ਜਿਸ ਵਿੱਚ ਡਾ. ਸੁਰਜੀਤ ਪਾਤਰ ਅਤੇ ਡਾ. ਵਰਿਆਮ ਸਿੰਘ ਸੰਧੂ ਦੇ ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਨੌਤੀਆਂ ਅਤੇ ਹੱਲ ਸਬੰਧੀ ਭਾਸ਼ਣ ਕਰਵਾਏ ਜਾਣਗੇ। ਉਸ ਉਪਰੰਤ ਪੰਜਾਬੀ ਸਭਿਆਚਾਰ ਨਾਲ ਸਬੰਧਤ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ ਅਤੇ ਪੰਜਾਬੀ ਬੋਲੀ ਦੇ ਵਿਕਾਸ ਲਈ ਕੰਮ ਕਰਨ ਵਾਲੀਆਂ 11 ਅਹਿਮ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ।ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਮੰਤਰੀ ਅਤੇ ਚਰਨਜੀਤ ਸਿੰਘ ਚੰਨੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਵਿਭਾਗ ਮੰਤਰੀ ਸ਼ਾਮਿਲ ਹੋਣਗੇ।ਇਸ ਤੋਂ ਅਗਲੇ ਦਿਨ 15 ਫਰਵਰੀ ਨੂੰ ਪੰਜਾਬ ਆਰਟ ਕੌਂਸਲ, ਸੈਕਟਰ -16, ਚੰਡੀਗੜ੍ਹ ਵਿਖੇ ਪੰਜਾਬੀ ਕਵੀ ਦਰਬਾਰ ਅਤੇ ਗੀਤ/ਗਜ਼ਲਾਂ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਉਪਰੰਤ ਨਾਮਵਰ ਕਵੀਆਂ ਦਾ ਸਨਮਾਨ ਕੀਤਾ ਜਾਵੇਗਾ।17 ਫਰਵਰੀ, 2020 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਇੱਕ ਅੰਤਰ ਰਾਸ਼ਟਰੀ ਪੱਧਰ ਦਾ ਪੰਜਾਬੀ ਭਾਸ਼ਾ ਬਾਰੇ ਸੈਮੀਨਾਰ ਅਤੇ ਵਿਚਾਰ ਚਰਚਾ ਹੋਵੇਗੀ। ਇਸ ਉਪਰੰਤ ਨਾਮਵਰ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ।ਇਸੇ ਲੜੀ ਦੇ ਤਹਿਤ ਮਿਤੀ 18 ਫਰਵਰੀ, 2020 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੈਂਪਸ (ਕਲਾ ਭਵਨ) ਵਿੱਚ ਵੱਖ-ਵੱਖ 4 ਯੂਨੀਵਰਸਿਟੀਆਂ (ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ) ਦੇ ਇਨਾਮ ਜੇਤੂ ਟੀਮਾਂ ਦਾ ਨਾਟਕ ਮੁਕਾਬਲਾ ਕਰਵਾਇਆ ਜਾਵੇਗਾ। 

ਇਸ ਉਪਰੰਤ 'ਪੰਜਾਬ ਸੰਗੀਤ ਅਤੇ ਨਾਟਕ ਅਕਾਦਮੀ' ਵੱਲੋਂ 'ਲੂਣਾ' ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ।19 ਫਰਵਰੀ, 2020 ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਪੰਜਾਬ ਨਾਲ ਸਬੰਧਤ ਲੋਕ ਨਾਚ/ਲੋਕ ਗੀਤ ਪੇਸ਼ ਕੀਤੇ ਜਾਣਗੇ। ਜਿਸ ਤਹਿਤ ਭੰਗੜੇ ਅਤੇ ਗਿੱਧੇ ਦੀਆਂ ਟੀਮਾਂ ਦਾ ਮੁਕਾਬਲਾ ਕਰਵਾਇਆ ਜਾਵੇਗਾ। ਇਸ ਉਪਰੰਤ ਬਾਅਦ ਦੁਪਹਿਰ 4 ਵਜੇ ਡਾ. ਸਤਿੰਦਰ ਸਰਤਾਜ ਵਲੋਂ ਸੱਭਿਆਚਾਰਕ ਗੀਤਾਂ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਇਸ ਉਤਸਵ ਦੇ ਆਖਰੀ ਦਿਨ 21 ਫਰਵਰੀ, 2020 ਨੂੰ ਪੰਜਾਬ ਆਰਟ ਕੌਂਸਲ ਵੱਲੋਂ ਪੰਜਾਬ ਸਹਿਤ ਅਕਾਦਮੀ ਲੁਧਿਆਣਾ ਅਤੇ ਪੰਜਾਬ ਆਰਟ ਕੌਂਸਲ ਚੰਡੀਗੜ੍ਹ ਵਿਖੇ ਪੰਜਾਬੀ ਮਾਂ ਬੋਲੀ ਨਾਲ ਸਬੰਧਤ ਵਖਰੇ ਤੌਰ ਤੇ ਪ੍ਰੋਗਰਾਮ (ਪੰਜਾਬੀ ਗੀਤ/ਬਾਲ ਗੀਤਾਂ ਦਾ ਗਾਇਣ ਆਦਿ ) ਆਯੋਜਿਤ ਕੀਤੇ ਜਾਣਗੇ।ਇਨਾਂ ਪ੍ਰੋਗਰਾਮਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਪਟਿਆਲਾ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਖੋਜ ਪਰਚੇ ਪੜ੍ਹੇ ਜਾਣਗੇ ਅਤੇ ਕਵੀ ਦਰਬਾਰ ਕਰਵਾਇਆ ਜਾਵੇਗਾ।ਇਸ ਮੀਟਿੰਗ ਵਿਚ ਪੰਜਾਬੀ ਬੋਲੀ ਨੂੰ ਸਮਰਪਿਤ 16 ਅਤੇ 17 ਮਾਰਚ ਨੂੰ ਕਰਵਾਏ ਜਾਣ ਵਾਲੇ 'ਅੰਤਰ ਰਾਸ਼ਟਰੀ ਫਿਲਮ ਉਤਸਵ-2020' ਬਾਰੇ ਰੂਪ ਰੇਖਾ ਬਾਰੇ ਵਿਚਾਰ ਕੀਤਾ ਗਿਆ ਜਿਸ ਦੇ ਤਹਿਤ ਇਸ 2 ਦਿਨਾਂ ਦੇ 'ਅੰਤਰ-ਰਾਸ਼ਟਰੀ ਪੰਜਾਬੀ ਫਿਲਮ ਮੇਲੇ ਦੌਰਾਨ ਪੰਜਾਬੀ ਨਾਲ ਸਬੰਧਤ ਕੁਝ ਉਘੀਆਂ ਫਿਲਮਾਂ ਦਿਖਾਈਆਂ ਜਾਣਗੀਆਂ ਅਤੇ ਇਹਨਾਂ ਫਿਲਮਾਂ ਨਾਲ ਸਬੰਧਤ ਪ੍ਰੋਡਿਉਸਰ/ਡਾਇਰੈਕਟਰ/ਕਲਾਕਾਰਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਦਾ ਉਦਘਾਟਨ  16 ਮਾਰਚ ਨੂੰ ਚਰਨਜੀਤ ਸਿੰਘ ਚੰਨੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਵਿਭਾਗ ਮੰਤਰੀ ਕਰਨਗੇ।17 ਮਾਰਚ, 2020 ਨੂੰ ਸਮਾਪਤੀ ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬੀ ਫਿਲਮ ਉਦਯੋਗ ਵਿੱਚ ਅਹਿਮ ਰੋਲ ਅਦਾ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਸਨਮਾਨ ਕਰਨਗੇ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD