Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੱਲੋਂ ਆਈ.ਟੀ. ਕਾਡਰ ਦੀ ਸਿਰਜਣਾ

ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨੂੰ ਡਿਜੀਟਲ ਪਲੇਟਫਾਰਮ 'ਤੇ ਸਾਂਝਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ : ਵਿਨੀ ਮਹਾਜਨ

5 Dariya News

5 Dariya News

5 Dariya News

ਚੰਡੀਗੜ੍ਹ , 13 Feb 2020

Last updated on: Feb 13, 2020, 00:00 IST

ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬੇ ਵਿੱਚ ਤਬਦੀਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਦੀ ਲੀਹ 'ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੇ ਸੂਬਾ ਪੱਧਰੀ ਸੂਚਨਾ ਤਕਨਾਲੋਜੀ (ਆਈ.ਟੀ.) ਕਾਡਰ ਦੀ ਸਿਰਜਣਾ ਕੀਤੀ ਹੈ ਜਿਸ ਵਿੱਚ ਆਈ.ਟੀ. ਅਧਿਕਾਰੀਆਂ ਦੀਆਂ 354 ਅਸਾਮੀਆਂ ਹਨ ਅਤੇ ਇਸ ਕਾਡਰ ਵੱਲੋਂ ਕੌਮੀ ਈ-ਗਵਰਨੈਂਸ ਪ੍ਰੋਗਰਾਮ ਤਹਿਤ ਡਿਜੀਟਲ ਇੰਡੀਆ ਵਰਗੇ ਪ੍ਰੋਗਰਾਮ ਚਲਾਏ ਜਾਇਆ ਕਰਨਗੇ।ਇਹ ਦੱਸਣਯੋਗ ਹੈ ਕਿ ਇਹ ਸੁਨਿਹਰੀ ਮੌਕਾ ਹਾਸਲ ਕਰਨ ਲਈ ਇੱਛੁਕ ਤਕਨਾਲੋਜੀ ਮਾਹਿਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ ਜੋ ਸੂਬੇ ਦੇ ਆਈ.ਟੀ. ਕਾਡਰ ਦਾ ਹਿੱਸਾ ਹੋਣਗੇ। ਇਨ੍ਹਾਂ ਅਸਾਮੀਆਂ ਵਿੱਚ ਸਿਸਟਮ ਮੈਨੇਜਰ (ਐਸ.ਐਮ), ਸਹਾਇਕ ਮੈਨੇਜਰ (ਏ.ਐਮ.) ਅਤੇ ਤਕਨੀਕੀ ਸਹਾਇਕ (ਟੀ.ਏ.) ਦੀਆਂ ਅਸਾਮੀਆਂ ਸ਼ਾਮਲ ਹਨ ਜਿਸ ਲਈ ਉਮੀਦਵਾਰ ਅਪਲਾਈ ਕਰ ਸਕਦੇ ਹਨ। ਉਮੀਦਵਾਰ https://ctestservices.com/47R  ਦੇ ਲਿੰਕ 'ਤੇ ਜਾ ਕੇ ਇਨ੍ਹਾਂ ਅਸਾਮੀਆਂ ਲਈ ਯੋਗਤਾ ਦੇ ਮਾਪਦੰਡ ਦੇਖ ਸਕਦੇ ਹਨ ਅਤੇ ਮਿਤੀ 21 ਫਰਵਰੀ, 2020 ਤੋਂ ਪਹਿਲਾਂ-ਪਹਿਲਾਂ ਅਪਲਾਈ ਕਰ ਸਕਦੇ ਹਨ।ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਇਹ ਉਪਰਾਲਾ ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬਾ ਬਣਾਉਣ ਦੇ ਨਾਲ-ਨਾਲ ਰਵਾਇਤੀ ਤੌਰ 'ਤੇ ਕਾਰੋਬਾਰ ਦੀ ਬਜਾਏ ਸੂਚਨਾ ਤੇ ਗਿਆਨ ਆਧਾਰਤ ਆਰਥਿਕਤਾ ਨੂੰ ਉਤਸ਼ਾਹਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਈ.ਟੀ. ਕਾਡਰ ਸਾਰੇ ਸਰਕਾਰੀ ਵਿਭਾਗਾਂ ਅਤੇ ਹੋਰ ਕੰਮਕਾਜ ਵਿੱਚ ਉੱਦਮੀ ਨਿਰਮਾਣ ਕਲਾ ਨੂੰ ਅਮਲ ਵਿੱਚ ਲਿਆਉਣ ਲਈ ਕਾਰਗਰ ਰੋਲ ਅਦਾ ਕਰੇਗਾ ਜਿਸ ਨਾਲ ਬੇਲੋੜੇ ਯਤਨਾਂ ਅਤੇ ਸਮੇਂ ਦੀ ਬੱਚਤ ਹੋਵੇਗੀ।ਵਿਨੀ ਮਹਾਜਨ ਨੇ ਕਿਹਾ ਕਿ ਆਈ.ਟੀ. ਕਾਡਰ ਦੀ ਮਾਨਵੀ ਸ਼ਕਤੀ ਸਾਰੇ ਸਰਕਾਰੀ ਵਿਭਾਗਾਂ ਵਿੱਚ ਮੌਜੂਦ ਹੋਵੇਗੀ ਅਤੇ ਉਹ ਇਨ੍ਹਾਂ ਵਿਭਾਗਾਂ ਨੂੰ ਸੂਬਾ ਸਰਕਾਰ ਵੱਲੋਂ ਵਿਕਸਿਤ ਕੀਤੇ ਜਾ ਰਹੇ ਸਾਂਝੇ ਪਲੇਟਫਾਰਮ 'ਤੇ ਇਕ ਦੂਜੇ ਨਾਲ ਸੂਚਨਾ ਦਾ ਆਦਾਨ-ਪ੍ਰਦਾਨ ਕਰਨ ਵਾਸਤੇ ਸਹਾਇਤਾ ਦੇਣਗੇ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਾਡਰ ਵੱਲੋਂ ਐਮ. ਸੇਵਾ, ਡਿਜੀਲੌਕਰ ਸੇਵਾ ਕੇਂਦਰਾਂ, ਜੀਈਐਮ/ਈ-ਖਰੀਦ ਵਰਗੇ ਡਿਜੀਟਲ ਪਲੇਟਫਾਰਮਾਂ 'ਤੇ ਵੱਖ-ਵੱਖ ਵਿਭਾਗੀ ਸੇਵਾਵਾਂ ਦੇ ਏਕੀਕਰਨ ਵਿੱਚ ਵਿਭਾਗਾਂ ਦੀ ਸਹਾਇਤਾ ਕੀਤੀ ਜਾਵੇਗੀ। ਨਵੇਂ ਭਰਤੀ ਹੋਣ ਵਾਲੇ ਅਧਿਕਾਰੀ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਅਦਾਰਿਆਂ ਦੀ ਮੁੜ ਵਿਉਂਤਬੰਦੀ ਦੀ ਪ੍ਰਕਿਰਿਆ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਇਸ ਤੋਂ ਇਲਾਵਾ ਸਾਰੇ ਡਿਜੀਟਲ ਪ੍ਰੋਜੈਕਟਾਂ ਲਈ ਵੀ ਮਜ਼ਬੂਤ ਆਧਾਰ ਵਜੋਂ ਸੇਵਾਵਾਂ ਨਿਭਾਉਣਗੇ ਜਿਸ ਨਾਲ ਸੂਬੇ ਦੇ ਡਿਜੀਟਲ ਢਾਂਚੇ ਲਈ ਠੋਸ ਨੀਂਹ ਰੱਖਣ ਵਿੱਚ ਮਦਦ ਮਿਲੇਗੀ।

 

Tags: Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD