Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਲੁਧਿਆਣਾ ਪੁਲਿਸ ਦੇ ਵਿਮੈਨ ਸੈੱਲ ਦੀ ਸ਼ਲਾਘਾ

ਐੱਫ. ਆਈ. ਆਰ. ਦਰਜ ਕਰਨ ਤੋਂ ਪਹਿਲਾਂ ਸੁਲਾਹ ਸਫਾਈ ਵਾਲੇ ਮਾਮਲੇ ਕਮਿਸ਼ਨ ਕੋਲ ਭੇਜਣ ਬਾਰੇ ਕਿਹਾ

5 Dariya News

5 Dariya News

5 Dariya News

ਲੁਧਿਆਣਾ , 14 Feb 2020

Last updated on: Feb 14, 2020, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਵਿਮੈਨ ਸੈੱਲ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਹਰ ਪਰਿਵਾਰ ਨੂੰ ਪਿਆਰ ਅਤੇ ਮਿਲਵਰਤਣ ਨਾਲ ਰਹਿਣਾ ਚਾਹੀਦਾ ਹੈ। ਉਹ ਅੱਜ ਲੁਧਿਆਣਾ ਪੁਲਿਸ ਦੇ ਵਿਮੈਨ ਸੈੱਲ ਵੱਲੋਂ ਪੁਲਿਸ ਲਾਈਨਜ਼ ਵਿਖੇ ਆਯੋਜਿਤ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸ਼ਹਿਰ ਵਿੱਚ ਸਨ। ਇਸ ਸਮਾਗਮ ਵਿੱਚ 250 ਦੇ ਕਰੀਬ ਓਨ੍ਹਾਂ ਜੋੜਿਆਂ ਵੱਲੋਂ ਸ਼ਿਰਕਤ ਕੀਤੀ ਗੱਈ ਜਿਨ੍ਹਾਂ ਦੇ ਵਿਮੈਨ ਸੈੱਲ ਵੱਲੋ ਰਾਜੀਨਾਮੇ ਕਰਵਾਏ ਗਏ।ਇਸ ਮੌਕੇ ਕਮਿਸ਼ਨਰ ਪੁਲਿਸ ਸ੍ਰੀ ਰਕੇਸ਼ ਅਗਰਵਾਲ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਸ਼ਵਨੀ ਕਪੂਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਜਗਜੀਤ ਸਿੰਘ ਸਰੋਏ, ਸਹਾਇਕ ਕਮਿਸ਼ਨਰ ਪੁਲਿਸ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।ਉਨ੍ਹਾਂ ਲੁਧਿਆਣਾ ਦੇ ਵਿਮੈਨ ਸੈੱਲ ਦੀ ਕਾਰਗੁਜ਼ਾਰੀ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਸੈੱਲ ਵੱਲੋਂ ਪਿਛਲੇ ਸਾਲ ਅਜਿਹੇ 4000 ਮਾਮਲੇ ਸੁਲਝਾਏ ਗਏ, ਜਦਕਿ ਸਿਰਫ਼ 151 ਮਾਮਲੇ ਹੀ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਲੁਧਿਆਣਾ ਪੁਲਿਸ ਇਸ ਦਿਸ਼ਾ ਵਿੱਚ ਬਹੁਤ ਹੀ ਜਿੰਮੇਵਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਵੱਲੋਂ ਸੁਲਾਹ ਸਫ਼ਾਈ ਲਈ 41 ਕਾਊਂਸਲਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮਕਸਦ ਹੈ ਕਿ ਵਿਆਹੁਤਾ ਰਿਸ਼ਤਿਆਂ ਨਾਲ ਸੰਬੰਧਤ ਮਾਮਲਿਆਂ ਨੂੰ ਆਪਸੀ ਸੁਲਾਹ ਸਫਾਈ ਨਾਲ ਸੁਲਝਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੁਲਿਸ ਅਧਿਕਾਰੀ ਜਦੋਂ ਕਿਸੇ ਮਾਮਲੇ ਵਿੱਚ ਸੁਲਾਹ ਸਫਾਈ ਕਰਾਉਣ ਤੋਂ ਅਸਮਰੱਥ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਮਾਮਲਾ ਦਰਜ ਕਰਨ ਤੋਂ ਪਹਿਲਾਂ ਅਜਿਹੇ ਕੇਸ ਕਮਿਸ਼ਨ ਕੋਲ ਭੇਜਣੇ ਚਾਹੀਦੇ ਹਨ ਤਾਂ ਜੋ ਕਮਿਸ਼ਨ ਵੱਲੋਂ ਸੁਲਾਹ ਸਫਾਈ ਨਾਲ ਅਜਿਹੇ ਕੇਸ ਹੱਲ ਕਰਾਉਣ ਲਈ ਯਤਨ ਕੀਤੇ ਜਾ ਸਕਣ।ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਬੀਤੇ ਦਿਨੀਂ ਅਜਿਹੇ ਕੇਸਾਂ ਦੇ ਨਿਪਟਾਰੇ ਲਈ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ 40 ਮਾਮਲੇ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 7 ਮਾਮਲਿਆਂ ਦਾ ਆਪਸੀ ਸੁਲਾਹ ਸਫਾਈ ਨਾਲ ਫੈਸਲਾ ਕਰਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਇੱਛਾ ਹੁੰਦੀ ਹੈ ਕਿ ਅਜਿਹੇ ਵੱਧ ਤੋਂ ਵੱਧ ਕੇਸਾਂ ਨਾਲ ਸੁਲਾਹ ਸਫਾਈ ਨਾਲ ਸੁਲਝਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜਿਆਦਾਤਰ ਮਾਮਲਿਆਂ ਵਿੱਚ ਪਤੀ ਪਤਨੀ ਦੀ ਆਪਸੀ ਈਗੋ ਕਾਰਨ ਹੀ ਮਸਲੇ ਉਲਝ ਜਾਂਦੇ ਹਨ। ਪਤੀ ਪਤਨੀ ਦੀ ਆਪਸੀ ਸਮਝਦਾਰੀ ਨਾਲ ਹੀ ਕਈ ਮਾਮਲੇ ਸੁਲਝ ਸਕਦੇ ਹਨ।

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD