Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਪੁਲਵਾਮਾ ਹਮਲੇ ਦੇ ਚਾਰ ਸ਼ਹੀਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਚੁੱਕੀ ਹੈ ਪੰਜਾਬ ਸਰਕਾਰ

ਸ਼ਹੀਦਾਂ ਦੇ ਵਾਰਸਾਂ ਨੂੰ ਯੋਗ ਹੋਣ 'ਤੇ ਨੌਕਰੀਆਂ ਦੇਣ ਦਾ ਭਰੋਸਾ

5 Dariya News

5 Dariya News

5 Dariya News

ਚੰਡੀਗੜ੍ਹ , 14 Feb 2020

Last updated on: Feb 14, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਰੱਖਿਆ ਸੈਨਾਵਾਂ ਭਲਾਈ ਵਿਭਾਗ ਪੁਲਵਾਮਾ ਹਮਲੇ ਦੇ ਚਾਰ ਸ਼ਹੀਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਚੁੱਕਾ ਹੈ ਜਿਨ੍ਹਾਂ ਨੇ ਪਿਛਲੇ ਸਾਲ ਇਸੇ ਦਿਨ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਦਿਆਂ ਲਾਮਿਸਾਲ ਕੁਰਬਾਨੀ ਦੇ ਦਿੱਤੀ ਸੀ।ਇਹ ਪ੍ਰਗਟਾਵਾ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ (ਸੇਵਾ-ਮੁਕਤ) ਨੇ ਦੱਸਿਆ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਵਿੱਤੀ ਸਹਾਇਤਾ/ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾ ਚੱਕੀ ਹੈ।ਡਾਇਰੈਕਟਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਤੋਂ ਸ਼ਹੀਦ ਕਾਂਸਟੇਬਲ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਮੋਗਾ ਤੋਂ ਹੈੱਡ ਕਾਂਸਟੇਬਲ ਜੈਮਲ ਸਿੰਘ ਦੀਆਂ ਵਿਧਵਾਵਾਂ ਨੂੰ ਕ੍ਰਮਵਾਰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੋਂ ਇਲਾਵਾ ਸ਼ਹੀਦਾਂ ਦੇ ਮਾਪਿਆਂ ਨੂੰ ਦੋ-ਦੋ ਲੱਖ ਰੁਪਏ ਦੀ ਇਮਦਾਦ ਦਿੱਤੀ ਗਈ ਹੈ। ਦੋਵਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਜਿਸ ਵੇਲੇ ਇਨ੍ਹਾਂ ਸ਼ਹੀਦਾਂ ਦੇ ਛੋਟੇ ਬੱਚੇ ਵੱਡੇ ਹੋ ਜਾਣਗੇ ਤਾਂ ਉਨ੍ਹਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।ਜ਼ਿਲ੍ਹਾ ਗੁਰਦਾਸਪੁਰ ਤੋਂ ਸ਼ਹੀਦ ਕਾਂਸਟੇਬਲ ਮਨਿੰਦਰ ਸਿੰਘ ਦੇ ਕੇਸ ਵਿੱਚ ਉਸ ਦੇ ਮਾਪਿਆਂ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਕਿਉਂ ਜੋ ਉਸ ਦਾ ਵਿਆਹ ਨਹੀਂ ਹੋਇਆ ਸੀ। ਉਸ ਦਾ ਭਰਾ ਜੋ ਪਹਿਲਾਂ ਸੀ.ਆਰ.ਪੀ.ਐਫ. ਵਿੱਚ ਸੀ ਤੇ ਹੁਣ ਅਸਤੀਫਾ ਦੇ ਚੁੱਕਾ ਹੈ,  ਨੂੰ ਛੇਤੀ ਹੀ ਪੰਜਾਬ ਪੁਲੀਸ ਵਿੱਚ ਨੌਕਰੀ ਦਿੱਤੀ ਜਾਵੇਗੀ।ਇਸੇ ਤਰ੍ਹਾਂ ਰੂਪਨਗਰ ਜ਼ਿਲ੍ਹੇ ਤੋਂ ਸ਼ਹੀਦ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ ਵੀ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਕਿਉਂਕਿ ਉਸ ਦਾ ਵੀ ਵਿਆਹ ਨਹੀਂ ਸੀ ਹੋਇਆ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਹੋਣ ਕਰਕੇ ਉਸ ਦੇ ਅਗਲੇ ਵਾਰਸ ਨੂੰ ਨੌਕਰੀ ਵੀ ਨਹੀਂ ਦਿੱਤੀ ਜਾ ਸਕਦੀ। ਇਸ ਤੋਂ ਇਲਾਵਾ ਉਸ ਦੇ ਮਾਪਿਆਂ ਲਈ 10,000 ਰੁਪਏ ਮਹੀਨਾ ਪੈਨਸ਼ਨ ਤੈਅ ਕੀਤੀ ਗਈ ਹੈ। ਉਸ ਦੇ ਮਾਪਿਆਂ ਦੀ ਨਿੱਜੀ ਬੇਨਤੀ 'ਤੇ ਸੂਬਾ ਸਰਕਾਰ ਨੇ ਸ਼ਹੀਦ ਦੇ ਜੱਦੀ ਪਿੰਡ ਤੋਂ ਮੁੱਖ ਮਾਰਗ ਤੱਕ ਸੜਕ ਚੌੜੀ ਕਰਨ ਲਈ 2 ਕਰੋੜ ਰੁਪਏ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਹੋਈ ਹੈ। ਇਸ ਤੋਂ ਇਲਾਵਾ ਉਸ ਦੇ ਮਾਪਿਆਂ ਦੀ ਇੱਛਾ ਮੁਤਾਬਕ ਪਿੰਡ ਵਿੱਚ ਪਾਰਕ ਬਣਾਉਣ ਲਈ 2.5 ਲੱਖ ਰੁਪਏ ਵੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਉਸ ਦੇ ਮਾਪਿਆਂ ਦੀ ਇੱਛਾ 'ਤੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲਈ 1.30 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD