Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੁਬਈ ਫ਼ਸੇ 8 ਨੌਜਵਾਨਾਂ ਨੂੰ ਲੈ ਕੇ ਮੋਹਾਲੀ ਹਵਾਈ ਅੱਡੇ ਤੇ ਪਹੁੰਚੇ ਡਾ.ਓਬਰਾਏ

ਬਾਕੀ ਬਚਦੇ 21 ਨੌਜਵਾਨ ਵੀ ਜਲਦ ਪਰਤਣਗੇ ਘਰਾਂ ਨੂੰ : ਡਾ.ਐਸ.ਪੀ.ਸਿੰਘ ਓਬਰਾਏ

5 Dariya News

5 Dariya News

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Feb 2020

Last updated on: Feb 15, 2020, 00:00 IST

ਕੰਪਨੀ ਵੱਲੋਂ ਧੋਖਾ ਦਿੱਤਾ ਜਾਣ ਕਾਰਨ ਦੁਬਈ 'ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ 'ਚੋਂ 8 ਨੌਜਵਾਨ ਅੱਜ ਦੁਬਈ ਦੇ ਵੱਡੇ ਦਿਲ ਵਾਲੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਮੁਹਾਲੀ ਹਵਾਈ ਅੱਡੇ ਤੇ ਪਹੁੰਚੇ ।ਮੋਹਾਲੀ ਹਵਾਈ ਅੱਡੇ ਤੇ ਦੁਬਈ ਤੋਂ ਪਰਤੇ ਨੌਜਵਾਨਾਂ ਨੇ ਆਪਣੇ ਨਾਲ ਹੋਏ ਧੋਖੇ ਬਾਰੇ ਵਿਸਥਾਰ 'ਚ ਦੱਸਦਿਆਂ ਡਾ.ਓਬਰਾਏ ਵੱਲੋਂ ਉਨ੍ਹਾਂ ਨਾਲ ਕੀਤੇ ਵੱਡੇ ਪਰਉਪਕਾਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਉੱਥੇ ਹੀ ਨੌਜਵਾਨਾਂ ਨਾਲ ਨੂੰ ਨਾਲ ਲੈ ਕੇ ਪਹੁੰਚੇ ਪੂਰੀ ਦੁਨੀਆਂ ਅੰਦਰ ਲੋੜਵੰਦਾਂ ਮਸੀਹਾ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ ਡਾ. ਐੱਸ.ਪੀ.ਸਿੰਘ ਓਬਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਦੁਬਈ ਦੀ ਇੱਕ ਕੰਪਨੀ ਨੇ ਸਕਿਓਰਿਟੀ ਦੇ ਕੰਮ ਲਈ ਭਾਰਤ ਤੋਂ ਦੁਬਈ ਸੱਦਿਆ ਸੀ ਪਰ ਕੁਝ ਮਹੀਨਿਆਂ ਬਾਅਦ ਕੰਪਨੀ ਮਾਲਕ ਆਪਣੀ ਕੰਪਨੀ ਬੰਦ ਕਰ ਕੇ ਭੱਜ ਗਿਆ। ਉਨ੍ਹਾਂ ਦੱਸਿਆ ਕਿ ਕੰਪਨੀ ਬੰਦ ਹੋ ਜਾਣ ਨਾਲ ਜਿੱਥੇ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਧੁੰਦਲਾ ਹੋ ਗਿਆ ਉੱਥੇ ਹੀ ਉਹਨਾਂ ਦੁਆਰਾ ਕੀਤੇ ਗਏ ਤਿੰਨ ਤੋਂ ਛੇ ਮਹੀਨਿਆਂ ਦੇ ਕੰਮ ਦੀ ਤਨਖਾਹ ਵੀ ਨਹੀਂ ਦਿੱਤੀ ਗਈ। ਜਿਸ ਕਾਰਨ ਇਨ੍ਹਾਂ ਨੂੰ ਸਿਰ ਉੱਤੇ ਛੱਤ ਜਾਣ ਦੇ ਨਾਲ-ਨਾਲ ਦੋ ਵਕਤ ਦੀ ਰੋਟੀ ਤੋਂ ਵੀ ਅਤਰ ਹੋਣਾ ਪਿਆ। 

ਉਨ੍ਹਾਂ ਦੱਸਿਆ ਕਿ ਜਦ ਉਕਤ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਆਪਣੀ ਹੱਡ ਬੀਤੀ ਸੁਣਾਈ ਤਾਂ ਉਨ੍ਹਾਂ ਇਨ੍ਹਾਂ ਨੌਜਵਾਨਾਂ ਦੀ ਮੁਸ਼ਕਿਲ ਨੂੰ ਵੇਖਦਿਆਂ ਹੋਇਆਂ ਆਪਣੇ ਖਰਚ ਤੇ ਇਨ੍ਹਾਂ ਨੂੰ ਵਾਪਸ ਭਾਰਤ ਲੈ ਕੇ ਆਉਣ ਦਾ ਫ਼ੈਸਲਾ ਲਿਆ। ਜਿਸ ਤਹਿਤ ਉਹ ਇਨ੍ਹਾਂ ਨੌਜਵਾਨਾਂ ਦੇ ਵਾਪਸ ਆਉਣ ਲਈ ਲੋੜੀਂਦੇ ਜ਼ਰੂਰੀ ਕਾਗਜ਼ਾਤ ਮੁਕੰਮਲ ਕਰਨ ਤੋਂ ਇਲਾਵਾ ਦੁਬਈ ਤੋਂ ਭਾਰਤ ਦੀਆਂ ਹਵਾਈ ਟਿਕਟਾਂ ਦਾ ਖਰਚਾ ਵੀ ਉਹ ਖੁਦ ਕਰਨਗੇ। ਉਨ੍ਹਾਂ ਦੱਸਿਆ ਕਿ 29 ਇਨ੍ਹਾਂ ਚੋਂ 8 ਨੌਜਵਾਨ ਜਿਨ੍ਹਾਂ ਦੇ ਕਾਗਜ਼ਾਤ ਮੁਕੰਮਲ ਸਨ ਉਹ ਅੱਜ ਉਨ੍ਹਾਂ ਨਾਲ ਦੁਬਈ ਤੋਂ ਭਾਰਤ ਪਹੁੰਚ ਗਏ ਹਨ। ਜਦ ਕਿ ਬਾਕੀ ਨੌਜਵਾਨਾਂ ਨੂੰ ਵੀ ਜਲਦ ਹੀ ਕਾਗਜ਼ਾਤ ਮੁਕੰਮਲ ਹੋਣ ਉਪਰੰਤ ਵਾਪਸ ਲੈ ਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਆਉਣ ਵਾਲੇ ਨੌਜਵਾਨਾਂ 'ਚੋਂ 1 ਅੰਮ੍ਰਿਤਸਰ,1 ਮੁਕੇਰੀਆਂ,1ਰੋਪੜ,1ਦਿੱਲੀ,1ਕਰਨਾਲ ਅਤੇ 3 ਕੁਰੂਕਸ਼ੇਤਰ ਨਾਲ ਸਬੰਧਿਤ ਹਨ ਜਦੋਂ ਕਿ ਕੁਲ 29 ਨੌਜਵਾਨਾਂ 'ਚ ਪੰਜਾਬ ਦੇ 18,ਹਰਿਆਣਾ ਦੇ 7,ਹਿਮਾਚਲ ਦੇ 3 ਅਤੇ ਦਿੱਲੀ 1 ਨੌਜਵਾਨ ਸ਼ਾਮਲ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਕੁੱਲ 18 ਨੌਜਵਾਨਾਂ 'ਚੋਂ 13 ਇਕੱਲੇ ਹੁਸ਼ਿਆਰਪੁਰ ਜਿਲ੍ਹੇ ਨਾਲ ਹੀ ਸਬੰਧਿਤ ਹਨ। ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਜਿੰਨਾ ਚਿਰ ਤੱਕ ਬਾਕੀ ਨੌਜਵਾਨ ਵਾਪਸ ਨਹੀਂ ਆ ਜਾਂਦੇ ਉਨਾਂ ਚਿਰ ਤੱਕ ਦੁਬਈ ਅੰਦਰ ਉਨ੍ਹਾਂ ਦੀ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਏਜੰਟਾਂ ਵੱਲੋਂ ਦੱਸੀ ਗਈ ਕੰਪਨੀ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਹੀ ਅਰਬ ਦੇਸ਼ਾਂ ਅੰਦਰ ਆਉਣ ਤਾਂ ਜੋ ਬੇਲੋੜੀ ਖੱਜਲ ਖ਼ੁਆਰੀ ਤੋਂ ਬਚਿਆ ਜਾ ਸਕੇ ।

 

Tags: Sarbat Da Bhala Trust Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD