Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਨੇ ਸਹਿਕਾਰੀ ਮਿੱਲਾਂ ਦੀ ਖੰਡ ਹਿਮਾਚਲ ਸਰਕਾਰ ਨੂੰ ਸਪਲਾਈ ਕਰਨ ਦੀ ਕੀਤੀ ਪੇਸ਼ਕਸ਼

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ

Web Admin

Web Admin

5 Dariya News

ਚੰਡੀਗੜ੍ਹ , 15 Feb 2020

Last updated on: Feb 15, 2020, 00:00 IST

ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਦੀ ਵਿਕਰੀ ਦਾ ਦਾਇਰਾ ਵਧਾਉਂਦਿਆ ਪੰਜਾਬ ਸਰਕਾਰ ਨੇ ਆਪਣੀਆਂ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਹੈ।ਪੰਜਾਬ ਦੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨਿਚਰਵਾਰ ਨੂੰ ਚੰਡੀਗੜ੍ਹ ਸਥਿਤ ਹਿਮਾਚਲ ਭਵਨ ਵਿਖੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕਰਦਿਆਂ ਉਕਤ ਪੇਸ਼ਕਸ਼ ਕਰਦਿਆਂ ਕਿਹਾ ਕਿ ਪੰਜਾਬ ਗੁਆਂਢੀ ਸੂਬਾ ਹੋਣ ਕਰਕੇ ਇਥੋੰ ਦੀਆਂ ਸਹਿਕਾਰੀ ਖੰਡ ਮਿੱਲਾਂ ਤੋਂ ਹਿਮਾਚਲ ਪ੍ਰਦੇਸ਼ ਨੂੰ ਖੰਡ ਦੀ ਸਪਲਾਈ ਉਤੇ ਟਰਾਂਸਪੋਰਟ ਦਾ ਬਹੁਤ ਘੱਟ ਖ਼ਰਚਾ ਆਵੇਗਾ।ਪੰਜਾਬ ਦੀ ਇਸ ਪੇਸ਼ਕਸ਼ ਉਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੇ ਮੌਕੇ ਉਤੇ ਮੌਜੂਦ ਆਪਣੀ ਸਰਕਾਰ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਨੂੰ ਇਸ ਤਜਵੀਜ਼ ਉਤੇ ਕੰਮ ਕਰਨ ਨੂੰ ਕਿਹਾ। ਉਨ੍ਹਾਂ ਨਾਲ ਹੀ ਪੰਜਾਬ ਦੇ ਸਹਿਕਾਰਤਾ ਮੰਤਰੀ ਨੂੰ ਸ਼ੂਗਰਫੈਡ ਵੱਲੋਂ ਵਿਸਥਾਰਤ ਤਜਵੀਜ਼ ਪੇਸ਼ ਕਰਨ ਲਈ ਕਿਹਾ ਜਿਸ ਵਿੱਚ ਕੀਮਤਾਂ ਆਦਿ ਸਭ ਲਿਖੀਆਂ ਜਾਣ।ਉਨ੍ਹਾਂ ਆਪਣੇ ਅਧਿਕਾਰੀਆਂ ਨੂੰ ਕਿਹਾ ਕਿ ਪੇਸ਼ਕਸ਼ ਮਿਲਣ ਤੋਂ ਬਾਅਦ ਹਰ ਪਹਿਲੂ ਉਤੇ ਵਿਚਾਰ ਕਰ ਕੇ ਪੰਜਾਬ ਦੀ ਪੇਸ਼ਕਸ਼ ਉਤੇ ਸਕਰਾਤਮਕ ਫੈਸਲਾ ਲਿਆ ਜਾਵੇ।ਸ ਰੰਧਾਵਾ ਨੇ ਕਿਹਾ ਕਿ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਸਾਲਾਨਾ 20 ਲੱਖ ਕੁਇੰਟਲ ਖੰਡ ਦੇ ਕਰੀਬ ਉਤਪਾਦਨ ਕਰਦੀਆਂ ਹਨ ਅਤੇ ਖੰਡ ਦੀ ਗੁਣਵੱਤਾ ਵੀ ਉੱਤਮ ਹੈ।ਉਨ੍ਹਾਂ ਕਿਹਾ ਕਿ ਪੰਜਾਬ ਹਿਮਾਚਲ ਪ੍ਰਦੇਸ਼ ਵਿੱਚ ਜਨਤਕ ਵੰਡ ਪ੍ਰਣਾਲੀ ਜ਼ਰੀਏ ਵੰਡੀ ਜਾਣ ਵਾਲੀ ਖੰਡ ਦੀ ਮੰਗ ਪੂਰੀ ਕਰਨ ਦੀ ਸਮਰੱਥਾ ਰੱਖਦਾ ਹੈ। 

ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਗੁਣਵੱਤਾ ਵਿੱਚ ਵੀ ਪੰਜਾਬ ਦੀ ਖੰਡ ਉੱਤਮ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕਈ ਖੰਡ ਮਿੱਲਾਂ ਜਿਵੇਂ ਕਿ ਗੁਰਦਾਸਪੁਰ, ਨਵਾਂਸ਼ਹਿਰ, ਮੋਰਿੰਡਾ ਆਦਿ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨੇੜਲੇ ਇਲਾਕਿਆਂ ਵਿੱਚ ਸਥਿਤ ਹੈ। ਉਂਝ ਵੀ ਹਿਮਾਚਲ ਲਈ ਖੰਡ ਦੀ ਸਪਲਾਈ ਲਈ ਪੰਜਾਬ ਸਭ ਤੋਂ ਨੇੜਲਾ ਸੂਬਾ ਹੈ ਜਿਸ ਕਰਕੇ ਗੁਆਂਢੀ ਸੂਬੇ ਨੂੰ ਖੰਡ ਦੀ ਢੋਆ-ਢੁਆਈ ਵਿੱਚ ਕਾਫ਼ੀ ਸੌਖਾ ਹੋਵੇਗਾ।ਸ ਰੰਧਾਵਾ ਨੇ ਇਹ ਵੀ ਦੱਸਿਆ ਕਿ ਸ਼ੂਗਰਫੈਡ ਵੱਲੋਂ ਇਕ ਕਿਲੋ ਤੇ ਪੰਜ ਕਿਲੋ ਦੇ ਪੈਕ ਵਿੱਚ ਖੰਡ ਅਤੇ ਇਕ ਕਿਲੋ ਦੇ ਪੈਕ ਵਿੱਚ ਫ਼ਤਿਹ ਬਰੈਂਡ ਦੇ ਗੁੜ ਤੇ ਸ਼ੱਕਰ ਦੀ ਹਿਮਾਚਲ ਪ੍ਰਦੇਸ਼ ਨੂੰ ਸਪਲਾਈ ਕਰਨ ਉਤੇ ਵਿਚਾਰ ਕੀਤਾ ਜਾਵੇਗਾ।ਸ. ਰੰਧਾਵਾ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸਹਿਕਾਰੀ ਖੰਡ ਮਿੱਲਾਂ ਵੱਲੋਂ ਤਿਆਰ ਕੀਤਾ ਗੁੜ, ਖੰਡ ਸਮੇਤ ਮਾਰਕਫੈਡ ਦੇ ਮਿਲਕਫੈਡ ਦੇ ਉਤਪਾਦਾਂ ਦੇ ਸੈਂਪਲ ਵੀ ਭੇਂਟ ਕੀਤੇ।ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀ ਵੱਲੋਂ ਪੰਜਾਬ ਦੇ ਦੂਜੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਵਿੱਚ ਵੀ ਦਿਲਚਸਪੀ ਦਿਖਾਈ ਜਿਨ੍ਹਾਂ ਵਿੱਚ ਮਾਰਕਫੈਡ ਦੇ ਸਰੋਂ ਦੇ ਤੇਲ, ਖਾਣ ਵਾਲੇ ਤੇਲ, ਕੈਟਲਫੀਡ, ਮਿਲਕਫੈਡ ਦੇ ਉਤਪਾਦ ਵੀ ਸ਼ਾਮਲ ਹਨ। ਇਸ ਸੰਬੰਧੀ ਵੀ ਉਨ੍ਹਾਂ ਪੰਜਾਬ ਤੋਂ ਵਿਸਥਾਰਤ ਤਜਵੀਜ਼ ਮੰਗੀ।ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਅਮਿਤਾਭ ਅਵਸਥੀ, ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਬਲਦੇਵ ਸਿੰਘ ਤੋਮਰ, ਸ਼ੂਗਰਫੈਡ ਦੇ ਚੇਅਰਮੈਨ ਸ ਅਮਰੀਕ ਸਿੰਘ ਆਲੀਵਾਲ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਸ਼ੂਗਰਫੈਡ ਦੇ ਐਮ.ਡੀ. ਸ੍ਰੀ ਪੁਨੀਤ ਗੋਇਲ ਤੇ ਡਿਪਟੀ ਚੀਫ ਇੰਜਨੀਅਰ ਸ੍ਰੀ ਕੰਵਲਜੀਤ ਸਿੰਘ ਵੀ ਹਾਜ਼ਰ ਸਨ।

 

Tags: Jai Ram Thakur , Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD