Wednesday, 01 May 2024

 

 

ਖ਼ਾਸ ਖਬਰਾਂ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ ਬੀਜੇਪੀ ਦੇ ਝੂਠੇ ਵਾਅਦਿਆਂ ਤੇ ਹੁਣ ਚੰਡੀਗੜ੍ਹ ਵਾਸੀ ਨਹੀਂ ਕਰਦੇ ਵਿਸ਼ਵਾਸ: ਡਾ. ਐਸਐਸ ਆਹਲੂਵਾਲੀਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ

 

ਸਵੈ ਸਹਾਇਤਾ ਪ੍ਰਾਪਤ ਗਰੁੱਪਾਂ ਵੱਲੋਂ ਬਣਾਏ ਕੱਪੜੇ ਦੇ ਥੈਲੇ ਦੇ ਰਹੇ ਨੇ ਪਲਾਸਟਿਕ ਮੁਕਤ ਪਟਿਆਲਾ ਤੇ ਵੋਟਰ ਜਾਗਰੂਕਤਾ ਦਾ ਸੁਨੇਹਾ

ਪੋਲੀਥੀਨ ਨਾ ਮੰਗੋ ਥੈਲੇ ਚੁੱਕਣੋ ਨਾ ਸੰਗੋ, ਮੇਰਾ ਪਟਿਆਲਾ ਮੈ ਆਪ ਸਵਾਰਾਂ ਅਤੇ ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣੋ ਵਰਗੇ ਸੁਨੇਹੇ ਲੋਕਾਂ ਨੂੰ ਕਰ ਰਹੇ ਨੇ ਪ੍ਰੇਰਿਤ

Web Admin

Web Admin

5 Dariya News

ਪਟਿਆਲਾ , 16 Feb 2020

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਤੇ ਪਲਾਸਟਿਕ ਮੁਕਤ ਪਟਿਆਲਾ ਮੁਹਿੰਮ ਨੂੰ ਸਫਲ ਬਣਾਉਣ ਲਈ ਸਵੈ ਸਹਾਇਤਾ ਪ੍ਰਾਪਤ ਗਰੁੱਪਾਂ ਤੋਂ ਤਿਆਰ ਕਰਵਾਏ ਕੱਪੜੇ ਦੇ ਥੈਲੇ ਵੱਡਾ ਯੋਗਦਾਨ ਪਾ ਰਹੇ ਹਨ। ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ ਦੀਆਂ ਕਮਿਊਨਿਟੀ ਡਿਵੈਲਪਮੈਂਟ ਥਰੂ ਪੋਲੀਟੈਕਨਿਕ ਸਕੀਮ ਤਹਿਤ ਸਲਾਈ ਕਢਾਈ ਦਾ ਕੋਰਸ ਕਰ ਚੁੱਕੀਆਂ ਵਿਦਿਆਰਥਣਾਂ ਵੱਲੋਂ ਚਲਾਏ ਜਾ ਰਹੇ ਸਵੈ ਸਹਾਇਤਾ ਗਰੁੱਪਾਂ ਵੱਲੋਂ ਤਿਆਰ ਇਹ ਥੈਲੇ ਜਿਥੇ ਜਾਗਰੂਕਤਾ ਮੁਹਿੰਮ ਨੂੰ ਸਫਲ ਬਣਾ ਰਹੇ ਹਨ ਉਥੇ ਹੀ ਕਿੱਤਾ ਮੁਖੀ ਕੋਰਸ ਕਰਨ ਵਾਲੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਹੇ ਹਨ ਅਤੇ ਹੋਰਨਾਂ ਨੂੰ ਵੀ ਕਿੱਤਾ ਮੁਖੀ ਕੋਰਸ ਕਰਨ ਲਈ ਪ੍ਰੇਰਿਤ ਕਰ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆ ਸਵੀਪ ਦੇ ਨੋਡਲ ਅਫ਼ਸਰ ਸ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਬਹੁ-ਤਕਨੀਕੀ ਕਾਲਜ ਲੜਕੀਆਂ ਤੋਂ ਸਿਲਾਈ ਕਢਾਈ ਦਾ ਕੋਰਸ ਕਰਨ ਵਾਲੀਆਂ ਵਿਦਿਆਰਥਣਾਂ ਵੱਲੋਂ ਚਲਾਏ ਜਾ ਰਹੇ ਸਵੈ ਸਹਾਇਤਾ ਗਰੁੱਪ ਵੱਲੋਂ 4 ਹਜ਼ਾਰ ਕੱਪੜੇ ਦੇ ਥੈਲੇ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਥੈਲੇ ਜਿਥੇ 18 ਸਾਲ ਤੋਂ ਉਪਰ ਦੇ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ ਉਥੇ ਹੀ ਪਲਾਸਟਿਕ ਮੁਕਤ ਪਟਿਆਲਾ ਦਾ ਸੁਨੇਹਾ ਦਿੰਦੇ ਹਨ।ਉਨ੍ਹਾਂ ਦੱਸਿਆ ਕਿ ਇਨਾਂ ਕੱਪੜੇ ਦੇ ਥੈਲਿਆਂ 'ਤੇ ਪੋਲੀਥੀਨ ਨਾ ਮੰਗੋ ਥੈਲੇ ਚੁੱਕਣੋ ਨਾ ਸੰਗੋ, ਮੇਰਾ ਪਟਿਆਲਾ ਮੈ ਆਪ ਸਵਾਰਾਂ, ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣੋ, ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੋ, ਪਲਾਸਟਿਕ ਮੁਕਤ ਪਟਿਆਲਾ ਵਰਗੇ ਸੁਨੇਹੇ ਲਿਖੇ ਹੋਏ ਹਨ ਜੋ ਹਰ ਵਰਗ ਨੂੰ ਸਮਾਜ ਪ੍ਰਤੀ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹਨ।ਸਵੀਪ ਇੰਚਾਰਜ ਕਮ ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਟੀ.ਬੇਨਿਥ ਨੇ ਦੱਸਿਆ ਕਿ ਇਹ ਥੈਲੇ ਜਿਥੇ ਵੱਖ-ਵੱਖ ਸਥਾਨਾਂ 'ਤੇ ਵੰਡੇ ਜਾ ਰਹੇ ਹਨ ਉਥੇ ਹੀ 22 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਕਰਾਫ਼ਟ ਮੇਲੇ ਵਿਚ ਵੀ ਵੰਡੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਸਕੇ।

 

Tags: Say no to Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD