Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਸਿੱਧਵਾਂ ਦੋਨਾ ਵਿਖੇ 66 ਕੇ. ਵੀ ਸਬ-ਸਟੇਸ਼ਨ ਲੋਕਾਂ ਨੂੰ ਕੀਤਾ ਸਮਰਪਿਤ

7.50 ਕਰੋੜ ਰੁਪਏ ਦੀ ਲਾਗਤ ਵਾਲੇ ਬਿਜਲੀ ਘਰ ਨਾਲ 9 ਪਿੰਡਾਂ ਨੂੰ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ

Web Admin

Web Admin

5 Dariya News

ਕਪੂਰਥਲਾ , 16 Feb 2020

Last updated on: Feb 16, 2020, 00:00 IST

ਬਿਜਲੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵੱਲੋਂ ਅੱਜ ਸਿੱਧਵਾਂ ਦੋਨਾ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ 7.50 ਕਰੋੜ ਰੁਪਏ ਦੀ ਲਾਗਤ ਵਾਲਾ 66 ਕੇ. ਵੀ ਸਬ-ਸਟੇਸ਼ਨ ਉਦਘਾਟਨ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਨਿਰਵਿਘਨ ਅਤੇ ਬਿਹਤਰੀਨ ਬਿਜਲੀ ਸਪਲਾਈ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਇਸ ਤਹਿਤ ਜਿਥੇ ਬਹੁਤ ਸਾਰੇ ਨਵੇਂ ਬਿਜਲੀ ਗਿ੍ਰਡ ਬਣਾਏ ਗਏ ਹਨ, ਉਥੇ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਵੀ ਸੁਧਾਰਿਆ ਗਿਆ ਹੈ। ਉਨਾਂ ਕਿਹਾ ਕਿ ਹੁਣ ਇਸ ਇਲਾਕੇ ਦੇ 9 ਪਿੰਡਾਂ ਦੇ ਬਿਜਲੀ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ। ਉਨਾਂ ਪਿੰਡ ਦੀ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ. ਆਈਜ਼ ਨੂੰ ਨਵੇਂ ਬਣੇ ਬਿਜਲੀ ਘਰ ਦੀ ਵਧਾਈ ਦਿੱਤੀ, ਜਿਨਾਂ ਦੇ ਸਹਿਯੋਗ ਸਦਕਾ ਇਹ ਕੰਮ ਨੇਪਰੇ ਚੜਿਆ ਹੈ। ਉਨਾਂ ਇਸ ਕੰਮ ਨੂੰ ਰਿਕਾਰਡ ਸਮੇਂ ਵਿਚ ਮੁਕੰਮਲ ਕਰਨ ਲਈ ਪਾਵਰਕਾਮ ਦੇ ਅਧਿਕਾਰੀਆਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਸਿੱਧਵਾਂ ਦੋਨਾ ਨੂੰ ਨਮੂਨੇ ਦਾ ਪਿੰਡ ਬਣਾਉਣ ਵਿਚ ਇਥੋਂ ਦੇ ਐਨ. ਆਰ. ਆਈ ਭਰਾਵਾਂ ਦਾ ਬੇਹੱਦ ਯੋਗਦਾਨ ਹੈ। ਉਨਾਂ ਕਿਹਾ ਕਿ ਜਲਦ ਹੀ ਇਸ ਇਲਾਕੇ ਦੀਆਂ ਸੜਕਾਂ ਦਾ ਵੀ ਕਾਇਆ ਕਲਪ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਇਸ ਮੌਕੇ ਕਿਹਾ ਕਿ ਇਸ ਸਬ-ਸਟੇਸ਼ਨ ਦੇ ਬਣਨ ਨਾਲ ਜਿਥੇ ਬਿਜਲੀ ਸਪਲਾਈ ਵਿਚ ਬੇਹੱਦ ਸੁਧਾਰ ਹੋਵੇਗਾ, ਉਥੇ ਪਹਿਲਾਂ ਤੋਂ ਚੱਲ ਰਹੇ ਓਵਰਲੋਡ ਬਿਜਲੀ ਗਿ੍ਰਡਾਂ ’ਤੇ ਵੀ ਲੋਡ ਘਟੇਗਾ। ਉਨਾਂ ਕਿਹਾ ਕਿ ਇਸ ਗਿ੍ਰਡ ਦੇ ਚਾਲੂ ਹੋਣ ਨਾਲ ਅੱਜ ਇਸ ਇਲਾਕੇ ਦੀ ਨਿਰਵਿਘਨ ਬਿਜਲੀ ਸਪਲਾਈ ਸਬੰਧੀ ਵੱਡੀ ਸਮੱਸਿਆ ਹੱਲ ਹੋ ਗਈ ਹੈ। ਉਨਾਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਚੀਫ ਇੰਜੀਨੀਅਰ ਸ੍ਰੀ ਗੋਪਾਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪਾਵਰਕਾਮ ਦੇ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਿਹਤਰੀਨ ਬਿਜਲੀ ਸਪਲਾਈ ਲਈ ਵੱਡੇ ਕਦਮ ਚੁੱਕੇ ਗਏ ਹਨ। ਉਨਾਂ ਕਿਹਾ ਕਿ ਇਸ ਤਹਿਤ ਬਿਜਲੀ ਚੋਰੀ ਨੂੰ ਰੋਕਣ ਲਈ ਵੱਡੀ ਮੁਹਿੰਮ ਚਲਾਈ ਗਈ ਹੈ ਅਤੇ ਰਿਹਾਇਸ਼ੀ ਮੀਟਰਾਂ ’ਤੇ ਚਲਾਏ ਜਾ ਰਹੇ ਹੋਟਲਾਂ, ਗੈਸਟ ਹਾੳੂਸਾਂ ਅਤੇ ਹੋਰਨਾਂ ਕਮਰਸ਼ੀਅਲ ਅਦਾਰਿਆਂ ’ਤੇ ਨਕੇਲ ਕੱਸੀ ਜਾ ਰਹੀ ਹੈ। ਉਨਾਂ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰੇਸ਼ਾਨੀ ਤੋਂ ਬਚਣ ਲਈ ਆਪਣੇ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਸਮੇਂ ਸਿਰ ਕਰਨ।ਨਿਗਰਾਨ ਇੰਜੀਨੀਅਰ ਸ. ਇੰਦਰਪਾਲ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨਾਂ ਦੱਸਿਆ ਕਿ ਸਿੱਧਵਾਂ ਦੋਨਾ ਦੇ ਇਸ 66 ਕੇ. ਵੀ ਸਬ-ਸਟੇਸ਼ਨ ਵਿਚ 12.5 ਐਮ. ਵੀ. ਏ ਟ੍ਰਾਂਸਫਾਰਮਰ ਲੱਗਾ ਹੈ ਅਤੇ ਇਸ ਤੋਂ 8 ਕੇ. ਵੀ ਫੀਡਰ ਨਿਕਲਣੇ ਹਨ।ਇਸ ਮੌਕੇ ਐਕਸੀਅਨ ਅਸ਼ਵਨੀ ਕੁਮਾਰ, ਐਸ. ਡੀ. ਓ ਗੁਰਨਾਮ ਸਿੰਘ ਬਾਜਵਾ, ਜੇ. ਈ ਗੁਰਿੰਦਰ ਸਿੰਘ, ਪਰਵੀਨ ਕੁਮਾਰ ਤੇ ਜਸਪਾਲ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਅਮਰਜੀਤ ਸਿੰਘ ਸੈਦੋਵਾਲ, ਵਿਸ਼ਾਲ ਸੋਨੀ, ਗੁਰਦੀਪ ਸਿੰਘ ਬਿਸ਼ਨਪੁਰ, ਅਮਨਦੀਪ ਸਿੰਘ ਗੋਰਾ ਗਿੱਲ, ਨਰਿੰਦਰ ਸਿੰਘ ਮੰਨਸੂ, ਤਰਲੋਚਨ ਸਿੰਘ ਧਿੰਜਣ, ਸੁਖਵਿੰਦਰ ਸਿੰਘ ਨੇਕੀ, ਜਸਵਿੰਦਰ ਸਿੰਘ ਸਰਪੰਚ, ਬਲਬੀਰ ਸਿੰਘ ਬੱਲੀ, ਮਨਿੰਦਰ ਸਿੰਘ ਮੰਨਾ, ਸਰਵਨ ਸਿੰਘ, ਗੁਰਨਾਮ ਸਿੰਘ ਸਿੱਧੂ, ਅਮਰੀਕ ਸਿੰਘ ਹੇਅਰ, ਬਹਾਦਰ ਸਿੰਘ ਸਿੱਧੂ,  ਗੁਰਮੀਤ ਸਿੰਘ ਯੂ. ਕੇ, ਪੰਚ ਗੁਰਪਾਲ ਸਿੰਘ, ਸੁਰਿੰਦਰ ਸਿੰਘ, ਸਰਵਣ ਸਿੰਘ ਤੇ ਮਮਤਾ ਰਾਣੀ, ਮਾਸਟਰ ਵਿਜੇ ਕੁਮਾਰ, ਤਜਿੰਦਰ ਪਾਲ ਸਿੰਘ ਢਿੱਲੋਂ, ਸੁਖਦੇਵ ਸਿੰਘ ਸਿੱਧੂ, ਕੁਲਵੰਤ ਰਾਏ ਭੱਲਾ, ਰਖਵੀਰ ਸਿੰਘ, ਜਸਵੀਰ ਸਿੰਘ ਸਿੱਧੂ, ਬਹਾਦਰ ਸਿੰਘ ਯੂੱ ਕੇ, ਅਵਤਾਰ ਸਿੰਘ ਵਿਰਦੀ, ਮੁਸ਼ਤਾਕ ਮੁਹੰਮਦ, ਲਾਭ ਚੰਦ ਨੰਬਰਵਾਰ, ਸਰਦੂਲ ਸਿੰਘ ਸਿਆਲਾਂ, ਬਲਵਿੰਦਰ ਸਿੰਘ ਰਾਣਾ ਕਾਹਲਵਾਂ, ਹਰਭਜਨ ਸਿੰਘ ਭਲਾਈਪੁਰ। ਮਨਜੀਤ ਸਿੰਘ ਭੰਡਾਲ, ਬਲਦੇਵ ਸਿੰਘ ਦੇਬੀ, ਅਸ਼ਵਨੀ ਕੁਮਾਰ, ਰਘੁਬੀਰ ਪੰਲੀ, ਡਾ. ਪ੍ਰੇਮ ਲਆਲ ਗਿੱਲ, ਰਛਪਾਲ ਸਿੰਘ ਭਾਣੋਲੰਗਾ, ਨੰਬਰਦਾਰ ਰਵਿੰਦਰ ਸਿੰਘ, ਸੁਖਵਿੰਦਰ ਸਿੰਘ ਪੰਚ, ਗੁਰਜੀਤ ਸਿੱਧੂ, ਗੁਰਮੇਲ ਸਿੰਘ ਗਿੱਲ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

 

Tags: Rana Gurjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD