Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

'ਇਕ ਦੇਸ਼-ਇਕ ਰਾਸ਼ਨ ਕਾਰਡ' ਯੋਜਨਾ ਛੇਤੀ ਹੀ ਲਾਗੂ ਹੋਵੇਗੀ : ਰਾਓ ਸਾਹਿਬ ਪਟੇਲ ਦਨਵੀ

ਦੇਸ਼ ਭਰ ਵਿਚ ਲਗਾਏ ਜਾਣਗੇ 700 ਲੱਖ ਮੀਟਰਕ ਟਨ ਸਮਰੱਥਾ ਦੇ ਸਾਇਲੋ, ਕਣਕ ਦੀ ਖਰੀਦ ਲਈ ਕੀਤੀ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ

Web Admin

Web Admin

5 Dariya News

ਅੰਮ੍ਰਿਤਸਰ , 17 Feb 2020

Last updated on: Feb 17, 2020, 00:00 IST

'ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ ਵਿਚ ਵੱਡੇ ਪੱਧਰ ਉਤੇ ਸੁਧਾਰ ਕਰਨ ਜਾ ਰਹੀ ਹੈ, ਜਿਸ ਲਈ 'ਇਕ ਦੇਸ਼-ਇਕ ਰਾਸ਼ਨ ਕਾਰਡ' ਯੋਜਨਾ ਨੂੰ ਛੇਤੀ ਹੀ ਲਾਗੂ ਕੀਤਾ ਜਾਵੇਗਾ। ਇਸ ਨਾਲ ਕੋਈ ਵੀ ਨਾਗਰਿਕ ਦੇਸ਼ ਭਰ ਵਿਚੋਂ ਕਿਸੇ ਵੀ ਰਾਸ਼ਨ ਡੀਪੂ ਤੋਂ ਆਪਣੇ ਹਿੱਸੇ ਦਾ ਅਨਾਜ ਲੈ ਸਕੇਗਾ।' ਉਕਤ ਸਬਦਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਸ੍ਰੀ ਰਾਓ ਸਾਹਿਬ ਪਟੇਲ ਦਨਵੀ ਨੇ ਅੰਮ੍ਰਿਤਸਰ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਕੀਤਾ। ਸਥਾਨਕ ਹੋਟਲ ਵਿਚ ਕਣਕ ਦੀ ਖਰੀਦ ਸਬੰਧੀ ਫੂਡ ਸਪਲਾਈ, ਮਾਰਕਫੈਡ, ਪਨਸਪ, ਵੇਅਰ ਹਾਊਸ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਸ੍ਰੀ ਰਾਓ ਨੇ ਦੱਸਿਆ ਕਿ ਉਕਤ ਯੋਜਨਾ ਨੂੰ ਲਾਗੂ ਕਰਨ ਲਈ ਦੇਸ਼ ਭਰ ਵਿਚ 12 ਕਲਟਰ ਬਣਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਕੁੱਝ ਦਿਨਾਂ ਵਿਚ ਇਸ ਉਤੇ ਕੰਮ ਸ਼ੁਰੂ ਹੋ ਜਾਵੇਗਾ। ਉਨਾਂ ਕਿਹਾ ਇਹ ਕਾਰਡ ਬਣਨ ਨਾਲ ਦੇਸ਼ ਭਰ ਵਿਚ ਪ੍ਰਵਾਸ ਕਰਦੇ ਸਮੇਂ ਕਿਸੇ ਨੂੰ ਵੀ ਨਵੇਂ ਰਾਸ਼ਨ ਕਾਰਡ ਦੀ ਲੋੜ ਨਹੀਂ ਪਵੇਗੀ, ਬਲਕਿ ਉਹ ਕਾਰਡ ਹਰ ਥਾਂ ਚੱਲੇਗਾ। ਕਣਕ ਦੀ ਖਰੀਦ ਬਾਰੇ  ਬੋਲਦੇ ਸ੍ਰੀ ਰਾਓ ਨੇ ਦੱਸਿਆ ਕਿ ਦੇਸ਼ ਭਰ ਵਿਚ 332 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾਂਦੀ ਹੈ, ਜਿਸ ਵਿਚੋਂ ਲਗਭਗ 129 ਲੱਖ ਮੀਟਰਕ ਟਨ ਕਣਕ ਪੰਜਾਬ ਤੋਂ ਹੁੰਦੀ ਹੈ। ਇਸੇ ਤਰਾਂ 416 ਲੱਖ ਮੀਟਰਕ ਟਨ ਝੋਨਾ ਦੇਸ਼ ਭਰ ਵਿਚੋਂ ਖਰੀਦ ਕੀਤਾ ਜਾਂਦਾ ਹੈ, ਜਿਸ ਵਿਚੋਂ 113 ਲੱਖ ਮੀਟਰਕ ਟਨ ਪੰਜਾਬ ਦਾ ਹਿੱਸਾ ਹੈ। ਉਨਾਂ ਕਿਹਾ ਕਿ ਇਸ ਵੇਲੇ ਕਣਕ ਦੀ ਖਰੀਦ ਚਾਲੂ ਹੋਣ ਵਾਲੀ ਹੈ ਅਤੇ ਅਸੀਂ ਕਣਕ ਦੀ ਖਰੀਦ ਅਤੇ ਭੰਡਾਰ ਬਾਬਤ ਪੰਜਾਬ ਦੇ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ ਹੈ। 

ਉਨਾਂ ਦੱਸਿਆ ਕਿ ਦੇਸ਼ ਭਰ ਵਿਚ ਕਣਕ ਦੇ ਭੰਡਾਰ ਲਈ 100 ਲੱਖ ਮੀਟਰਕ ਟਨ ਦੇ ਸਾਇਲੋ ਬਣ ਰਹ ਹਨ ਅਤੇ ਸਾਡਾ ਟੀਚਾ 700 ਲੱਖ ਮੀਟਰਕ ਟਨ ਦੇ ਸਾਇਲੋ ਬਨਾਉਣ ਦਾ ਹੈ। ਉਨਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ 33.5 ਲੱਖ ਮੀਟਰਕ ਟਨ ਕਣਕ ਭੰਡਾਰ ਕਰਨ ਲਈ 92 ਸਥਾਨਾਂ ਦੀ ਚੋਣ ਕੀਤੀ ਗਈ ਹੈ ਅਤੇ ਇਨਾਂ ਉਤੇ ਕੰਮ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਵਿਚ 31 ਜਨਵਰੀ ਤੱਕ 96 ਲੱਖ ਮੀਟਰਕ ਟਨ ਕਣਦਾ ਭੰਡਾਰ ਸੀ, ਜਿਸ ਨੂੰ ਮਹਾਂਰਾਸ਼ਟਰ ਵਿਚ ਭੇਜਿਆ ਜਾ ਰਿਹਾ ਹੈ, ਤਾਂ ਜੋ ਨਵੀਂ ਖਰੀਦ ਤੱਕ ਭੰਡਾਰ ਖਾਲੀ ਕੀਤੇ ਜਾ ਸਕਣ। ਉਨਾਂ ਕਿਹਾ ਕਿ ਦੇਸ਼ ਕੋਲ ਅਨਾਜ ਦੀ ਕੋਈ ਸਮੱਸਿਆ ਨਹੀਂ ਹੈ, ਬਲਕਿ ਲੋੜ ਨਾਲੋਂ ਡੇਢ ਗੁਣਾ ਵੱਧ ਅਨਾਜ ਭੰਡਾਰ ਮੌਜੂਦ ਹਨ। ਸ੍ਰੀ ਰਾਓ ਨੇ ਦੱਸਿਆ ਕਿ ਸਰਕਾਰ ਦੇਸ਼ ਭਰ ਵਿਚ ਕਰੀਬ 79 ਕਰੋੜ ਲੋਕਾਂ ਨੂੰ 2 ਰੁਪਏ ਕਿਲੋ ਕਣਕ ਤੇ 3 ਰੁਪਏ ਕਿਲੋ ਚੌਲ ਜਨਤਕ ਵੰਡ ਪ੍ਰਣਾਲੀ ਰਾਹੀਂ ਦੇ ਰਹੀ ਹੈ ਅਤੇ ਹਰੇਕ ਰਾਜ ਕੋਲ ਇਸ ਦਾ ਵਾਧੂ ਸਟਾਕ ਦਿੱਤਾ ਜਾਂਦਾ ਹੈ। ਇਸ ਮੌਕੇ ਫੂਡ ਸਪਲਾਈ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਨੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਦੱਸ ਕੇ ਕਣਕ ਦੇ ਭੰਡਾਰ ਛੇਤੀ ਖਾਲੀ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਨਵੀਂ ਕਣਕ ਦੀ ਖਰੀਦ ਕੀਤੀ ਜਾ ਸਕੇ। ਡਾਇਰੈਕਟਰ ਖੁਰਾਕ ਸਪਲਾਈ ਸ੍ਰੀਮਤੀ ਅਨਿੰਦਤਾ ਮਿਤਰਾ ਨੇ ਪੰਜਾਬ ਵਿਚ ਜਨਤਕ ਵੰਡ ਪਣਾਲੀ ਬਾਬਤ ਵਿਸਥਾਰ ਵਿਚ ਦੱਸਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪਨਸਪ ਦੇ ਐਮ ਡੀ. ਸ੍ਰੀ ਰਾਮਵੀਰ ਸਿੰਘ, ਵੇਅਰ ਹਾਊਸ ਦੇ ਏ. ਐਮ. ਡੀ. ਸ੍ਰੀ  ਜਸ਼ਨਜੀਤ ਸਿੰਘ, ਏ ਐਮ ਡੀ ਮਾਰਕਫੈਡ ਸ੍ਰੀ ਰਾਹੁਲ ਗੁਪਤਾ, ਐਫ ਸੀ ਆਈ ਦੇ ਖੇਤਰੀ ਮੈਨੇਜਰ ਸ੍ਰੀ ਰਾਹੁਲ ਚੰਦਨ, ਡੀ ਐਫ ਐਸ ਸੀ ਲਖਵਿੰਦਰ ਸਿੰਘ, ਡੀ ਐਫ ਐਸ ਸੀ ਜਸਜੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਹੋਟਲ ਵਿਚ ਭਾਜਪਾ ਦੇ ਸੰਸਦ ਮੈਂਬਰ ਸ੍ਰੀ ਸ਼ਵੇਤ ਮਲਿਕ ਵੀ ਸ੍ਰੀ ਰਾਓ ਸਾਹਿਬ ਪਟੇਲ ਦਨਵੀ ਨੂੰ ਮਿਲੇ ਅਤੇ ਅੰਮ੍ਰਿਤਸਰ ਪੁੱਜਣ ਉਤੇ ਸਵਾਗਤ ਕੀਤਾ।

 

Tags: Raosaheb D Patil Danve

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD